AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ ‘ਚ 25 ਕਿਲੋ ਹੈਰੋਇਨ ਬਰਾਮਦ: 3 ਤਸਕਰ ਗ੍ਰਿਫ਼ਤਾਰ, ਪਾਕਿਸਤਾਨ ਤੋਂ ਡਰੋਨ ਰਾਹੀਂ ਪਹੁੰਚੀ ਸੀ ਖੇਪ

ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਮਹਿਤਾ ਰੋਡ ਸਥਿਤ ਗਿੱਲ ਪਿੰਡ ਦੇ ਨੇੜੇ ਵਰਨਾ ਕਾਰ ਸਮੇਤ ਤਿੰਨ ਤਸਕਰਾਂ ਨੂੰ 25 ਕਿਲੋ ਹਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ ਕਾਬੂ ਕੀਤੇ ਮੁਲਜ਼ਮਾਂ ਵਿੱਚ ਸੋਨੂ ਖਤਰੀ ਗੈਂਗ ਦਾ ਗੈਂਗਸਟਰ ਭੁਪਿੰਦਰ ਸਿੰਘ ਉਰਫ ਭਿੰਦਾ ਖਰੋੜ ਅਤੇ ਰਵੀ ਕੁਮਾਰ ਵਾਸੀ ਦਸੂਹਾ ਸ਼ਾਮਲ ਸਨ।

ਅੰਮ੍ਰਿਤਸਰ 'ਚ 25 ਕਿਲੋ ਹੈਰੋਇਨ ਬਰਾਮਦ: 3 ਤਸਕਰ ਗ੍ਰਿਫ਼ਤਾਰ, ਪਾਕਿਸਤਾਨ ਤੋਂ ਡਰੋਨ ਰਾਹੀਂ ਪਹੁੰਚੀ ਸੀ ਖੇਪ
lalit-sharma
| Updated On: 07 Jul 2026 18:57 PM IST
Share

ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਖਿਲਾਫ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਇੱਕ ਵੱਡਾ ਆਪ੍ਰੇਸ਼ਨ ਕੀਤਾ ਹੈ। ਟੀਮ ਨੇ ਅੰਮ੍ਰਿਤਸਰ ਦੇ ਮਹਿਤਾ ਰੋਡ ‘ਤੇ ਪਿੰਡ ਗਿੱਲ ਨੇੜੇ ਇੱਕ ਵਰਨਾ ਕਾਰ ਵਿੱਚੋਂ 25 ਕਿਲੋ ਹੈਰੋਇਨ ਬਰਾਮਦ ਕੀਤੀ। ਕਾਰ ਵਿੱਚ ਸਫ਼ਰ ਕਰ ਰਹੇ ਤਿੰਨ ਕਥਿਤ ਤਸਕਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਹੈਰੋਇਨ ਨੂੰ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤੀ ਸਰਹੱਦ ‘ਤੇ ਪਹੁੰਚਾਇਆ ਗਿਆ ਸੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਭੁਪਿੰਦਰ ਸਿੰਘ ਉਰਫ ਭਿੰਦਾ ਖਰੌੜ, ਦਸੂਹਾ ਵਾਸੀ ਰਵੀ ਕੁਮਾਰ ਅਤੇ ਵਿਸ਼ਾਲ ਕੁਮਾਰ ਵਾਸੀ ਪਿੰਡ ਅੰਗਦ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਅਨੁਸਾਰ ਭੁਪਿੰਦਰ ਸਿੰਘ ਉਰਫ ਭਿੰਦਾ ਖਰੌੜ ਬਦਨਾਮ ਸੋਨੂੰ ਖੱਤਰੀ ਗੈਂਗ ਨਾਲ ਜੁੜਿਆ ਹੋਇਆ ਹੈ। ਉਸ ਵਿਰੁੱਧ ਪਹਿਲਾਂ ਹੀ ਕਤਲ ਅਤੇ ਐਨਡੀਪੀਐਸ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਨੌਂ ਅਪਰਾਧਿਕ ਮਾਮਲੇ ਦਰਜ ਹਨ।

ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਕੀਤੀ ਨਾਕਾਬੰਦੀ

ਸੂਤਰਾਂ ਅਨੁਸਾਰ, ਕਾਊਂਟਰ ਇੰਟੈਲੀਜੈਂਸ ਨੂੰ ਇਸ ਹੈਰੋਇਨ ਦੀ ਖੇਪ ਦੀ ਆਵਾਜਾਈ ਬਾਰੇ ਖਾਸ ਜਾਣਕਾਰੀ ਮਿਲੀ ਸੀ। ਇਸ ਜਾਣਕਾਰੀ ਦੇ ਆਧਾਰ ‘ਤੇ, ਸੈਕਟਰ ਇੰਚਾਰਜ ਇੰਦਰਦੀਪ ਸਿੰਘ ਦੀ ਅਗਵਾਈ ਵਾਲੀ ਇੱਕ ਵਿਸ਼ੇਸ਼ ਟੀਮ ਨੇ ਮਹਿਤਾ ਰੋਡ ‘ਤੇ ਨਾਕਾਬੰਦੀ ਕੀਤੀ। ਇੱਕ ਸ਼ੱਕੀ ਵਰਨਾ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ। ਜਿਸ ਦੇ ਨਤੀਜੇ ਵਜੋਂ 25 ਕਿਲੋ ਹੈਰੋਇਨ ਬਰਾਮਦ ਹੋਈ, ਅਤੇ ਤਿੰਨਾਂ ਮੁਲਜ਼ਮਾਂ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਤਸਕਰੀ ਨੈੱਟਵਰਕ ਦੇ ਸੰਪਰਕ ਵਿੱਚ ਸਨ। ਉਨ੍ਹਾਂ ਨੂੰ ਡਰੋਨ ਰਾਹੀਂ ਸਰਹੱਦ ਪਾਰ ਭੇਜੀਆਂ ਗਈਆਂ ਖੇਪਾਂ ਮਿਲਦੀਆਂ ਸਨ ਅਤੇ ਫਿਰ ਉਨ੍ਹਾਂ ਨੂੰ ਅੱਗੇ ਸਪਲਾਈ ਕੀਤਾ ਜਾਂਦਾ ਸੀ। ਪੁਲਿਸ ਹੁਣ ਇਸ ਪੂਰੇ ਅੰਤਰਰਾਸ਼ਟਰੀ ਡਰੱਗ ਨੈੱਟਵਰਕ, ਇਸ ਦੇ ਸਥਾਨਕ ਸਹਿਯੋਗੀਆਂ ਅਤੇ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਮੁਲਜ਼ਮਾਂ ਤੋਂ ਵਿਆਪਕ ਪੁੱਛਗਿੱਛ ਕਰ ਰਹੀ ਹੈ।

ਕਾਊਂਟਰ ਇੰਟੈਲੀਜੈਂਸ ਨੇ ਮੁਲਜ਼ਮਾਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਪੰਜਾਬ ਜਾਂ ਹੋਰ ਸੂਬਿਆਂ ਦੇ ਉਨ੍ਹਾਂ ਜ਼ਿਲ੍ਹਿਆਂ ਦੀ ਵੀ ਜਾਂਚ ਕਰ ਰਹੀ ਹੈ। ਜਿੱਥੇ ਇਹ ਖੇਪ ਪਹੁੰਚਾਉਣ ਦਾ ਇਰਾਦਾ ਸੀ ਅਤੇ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਭੂਮਿਕਾ ਬਾਰੇ ਵੀ ਜਾਂਚ ਕਰ ਰਹੀ ਹੈ।

Follow Us
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...