AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

11 ਅਕਤੂਬਰ ਨੂੰ ਅੰਮ੍ਰਿਤਸਰ ‘ਚ ਹੋਵੇਗੀ 5 ਕਿਲੋਮੀਟਰ ਮੈਰਾਥਨ, AAP ਯੂਥ ਵਿੰਗ ਨੇ ਤਿਆਰੀਆਂ ਕੀਤੀਆਂ ਤੇਜ਼

ਅੰਮ੍ਰਿਤਸਰ ਵਿਖੇ ਆਗਾਮੀ 11 ਅਕਤੂਬਰ ਨੂੰ ਆਯੋਜਿਤ ਕੀਤੀ ਜਾ ਰਹੀ 5 ਕਿਲੋਮੀਟਰ ਵਿਸ਼ਾਲ ਮੈਰਾਥਨ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਆਪਣੀਆਂ ਤਿਆਰੀਆਂ ਪੂਰੀ ਤਰ੍ਹਾਂ ਤੇਜ਼ ਕਰ ਦਿੱਤੀਆਂ ਹਨ। ਇਸ ਸੰਬੰਧ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਯੂਥ ਵਿੰਗ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਨੇ ਇੱਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ।

11 ਅਕਤੂਬਰ ਨੂੰ ਅੰਮ੍ਰਿਤਸਰ 'ਚ ਹੋਵੇਗੀ 5 ਕਿਲੋਮੀਟਰ ਮੈਰਾਥਨ, AAP ਯੂਥ ਵਿੰਗ ਨੇ ਤਿਆਰੀਆਂ ਕੀਤੀਆਂ ਤੇਜ਼
lalit-sharma
| Updated On: 06 Oct 2026 21:05 PM IST
Share

ਅੰਮ੍ਰਿਤਸਰ ਵਿਖੇ ਆਗਾਮੀ 11 ਅਕਤੂਬਰ ਨੂੰ ਆਯੋਜਿਤ ਕੀਤੀ ਜਾ ਰਹੀ 5 ਕਿਲੋਮੀਟਰ ਵਿਸ਼ਾਲ ਮੈਰਾਥਨ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਆਪਣੀਆਂ ਤਿਆਰੀਆਂ ਪੂਰੀ ਤਰ੍ਹਾਂ ਤੇਜ਼ ਕਰ ਦਿੱਤੀਆਂ ਹਨ। ਇਸ ਸੰਬੰਧ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਯੂਥ ਵਿੰਗ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਨੇ ਇੱਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ। ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਦੌੜ ਰਣਜੀਤ ਐਵੀਨਿਊ ਸਥਿਤ ਕੁਲਚਾ ਲੈਂਡ ਵਾਲੇ ਟੀ-ਪੁਆਇੰਟ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਦੌੜ ਦਾ ਮੁੱਖ ਉਦੇਸ਼ ਸੂਬੇ ਦੇ ਹਰ ਵਰਗ ਬੱਚਿਆਂ, ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ—ਨੂੰ ਨਰੋਈ ਸਿਹਤ ਅਤੇ ਖੇਡਾਂ ਨਾਲ ਜੋੜਨਾ ਹੈ।

ਸੂਬੇ ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰ ਰਹੀ ਮਾਨ ਸਰਕਾਰ: ਹਰਭਜਨ ਸਿੰਘ ਈ.ਟੀ.ਓ.

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਅੰਦਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਵਰਗੇ ਵੱਡੇ ਸਮਾਗਮ ਸਰਕਾਰ ਦੀ ਇਸ ਵਚਨਬੱਧਤਾ ਦਾ ਸਪੱਸ਼ਟ ਪ੍ਰਮਾਣ ਹਨ। ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹੀ ਹੁਣ ਅੰਮ੍ਰਿਤਸਰ ਦੀ ਧਰਤੀ ਤੇ ਇਤਿਹਾਸਕ ਪੱਧਰ ਤੇ ਇਸ ਮੈਰਾਥਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸਹੀ ਸੇਧ ਦਿੱਤੀ ਜਾ ਸਕੇ।

ਹਾਕੀ ਖਿਡਾਰੀਆਂ ਦੇ ਸੁਆਗਤ ਬਾਰੇ ਪੁੱਛੇ ਸਵਾਲ ਤੇ ਮੰਤਰੀ ਦਾ ਸਪੱਸ਼ਟੀਕਰਨ

ਇਸ ਦੌਰਾਨ ਜਦੋਂ ਮੀਡੀਆ ਵੱਲੋਂ ਏਸ਼ੀਅਨ ਖੇਡਾਂ ਅੰਦਰ ਗੋਲਡ ਮੈਡਲ ਜਿੱਤ ਕੇ ਪਰਤੀ ਭਾਰਤੀ ਹਾਕੀ ਟੀਮ ਦੇ ਅੰਮ੍ਰਿਤਸਰ ਹਵਾਈ ਅੱਡੇ ਪਹੁੰਚਣ ਤੇ ਸੁਆਗਤ ਮੌਕੇ ਗ਼ੈਰ-ਹਾਜ਼ਰ ਰਹਿਣ ਬਾਰੇ ਸਵਾਲ ਕੀਤਾ ਗਿਆ ਤਾਂ ਕੈਬਨਿਟ ਮੰਤਰੀ ਨੇ ਆਪਣਾ ਪੱਖ ਸਪੱਸ਼ਟ ਕੀਤਾ। ਉਨ੍ਹਾਂ ਦੱਸਿਆ ਕਿ ਜਿਸ ਦਿਨ ਭਾਰਤੀ ਹਾਕੀ ਟੀਮ ਨੇ ਸੋਨ ਤਮਗਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਸੀ, ਉਨ੍ਹਾਂ ਨੇ ਉਸੇ ਦਿਨ ਖਿਡਾਰੀਆਂ ਨਾਲ ਫ਼ੋਨ ਰਾਹੀਂ ਰਾਬਤਾ ਕਾਇਮ ਕਰਕੇ ਵਧਾਈ ਦਿੱਤੀ ਸੀ। ਉਨ੍ਹਾਂ ਕਿਹਾ ਕਿ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਜਰਮਨਜੀਤ ਸਿੰਘ ਰਸੂਲਪੁਰ ਸਮੇਤ ਸਮੁੱਚੀ ਟੀਮ ਦੇ ਖਿਡਾਰੀਆਂ ਨਾਲ ਉਹ ਲਗਾਤਾਰ ਨਿੱਜੀ ਸੰਪਰਕ ਵਿੱਚ ਹਨ। ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਖਿਡਾਰੀਆਂ ਦਾ ਦਿਲੋਂ ਸਤਿਕਾਰ ਕਰਦੀ ਹੈ ਅਤੇ ਸਰਕਾਰ ਨੇ ਸੂਬੇ ਦੇ ਕੌਮਾਂਤਰੀ ਖਿਡਾਰੀਆਂ ਨੂੰ ਡੀ.ਐੱਸ.ਪੀ. (DSP) ਅਤੇ ਪੀ.ਸੀ.ਐੱਸ. (PCS) ਪੱਧਰ ਦੀਆਂ ਉੱਚ ਨੌਕਰੀਆਂ ਪ੍ਰਦਾਨ ਕਰਕੇ ਉਨ੍ਹਾਂ ਦਾ ਬਣਦਾ ਮਾਣ-ਸਨਮਾਨ ਬਹਾਲ ਕੀਤਾ ਹੈ।

ਮੋਹਾਲੀ, ਜਲੰਧਰ ਤੇ ਬਠਿੰਡਾ ਤੋਂ ਬਾਅਦ ਹੁਣ ਅੰਮ੍ਰਿਤਸਰ ਦੀ ਵਾਰੀ: ਵਿਧਾਇਕ ਲਾਲਪੁਰਾ

ਯੂਥ ਵਿੰਗ ਦੇ ਪ੍ਰਧਾਨ ਤੇ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਹਾਲੀ, ਜਲੰਧਰ ਅਤੇ ਬਠਿੰਡਾ ਸ਼ਹਿਰਾਂ ਵਿੱਚ ਭਰਵੇਂ ਹੁੰਗਾਰੇ ਤੋਂ ਬਾਅਦ ਹੁਣ ਅੰਮ੍ਰਿਤਸਰ ਵਿਖੇ ਇਸ ਮੈਰਾਥਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਬਠਿੰਡਾ ਵਿਖੇ ਹੋਈ ਦੌੜ ਵਿੱਚ 20 ਹਜ਼ਾਰ ਤੋਂ ਵੱਧ ਨਾਗਰਿਕਾਂ ਨੇ ਸ਼ਮੂਲੀਅਤ ਕਰਕੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਸੀ। ਉਨ੍ਹਾਂ ਸਮੂਹ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 11 ਅਕਤੂਬਰ ਨੂੰ ਵੱਡੀ ਤਾਦਾਦ ਵਿੱਚ ਪਹੁੰਚ ਕੇ ਇਸ ਸਮਾਗਮ ਨੂੰ ਸਫ਼ਲ ਬਣਾਉਣ।

ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਲਈ ਭਾਗੀਦਾਰਾਂ ਦੀ ਰਜਿਸਟ੍ਰੇਸ਼ਨ ਕਿਊ.ਆਰ. ਕੋਡ (QR Code) ਸਕੈਨ ਕਰਕੇ ਬਹੁਤ ਹੀ ਸੁਖਾਲੇ ਢੰਗ ਨਾਲ ਕੀਤੀ ਜਾ ਰਹੀ ਹੈ। ਭਾਗ ਲੈਣ ਵਾਲੇ ਸਾਰੇ ਪ੍ਰਤੀਯੋਗੀਆਂ ਨੂੰ ਵਿਸ਼ੇਸ਼ ਟੀ-ਸ਼ਰਟਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਵੱਖ-ਵੱਖ ਵਰਗਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲਿਆਂ ਲਈ ਆਕਰਸ਼ਕ ਇਨਾਮ ਵੀ ਰੱਖੇ ਗਏ ਹਨ।

ਸਰਕਾਰ ਫੋਟੋਆਂ ਤੇ ਗੁਲਦਸਤਿਆਂ ਦੀ ਸਿਆਸਤ ਤੋਂ ਅੱਗੇ ਨਿਕਲੀ: ਸੋਨੀਆ ਮਾਨ

ਇਸ ਮੌਕੇ ਹਾਜ਼ਰ ਕਿਸਾਨ ਆਗੂ ਤੇ ਅਦਾਕਾਰਾ ਸੋਨੀਆ ਮਾਨ ਨੇ ਵੀ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਸਿਰਫ਼ ਗੁਲਦਸਤੇ ਭੇਟ ਕਰਨ ਅਤੇ ਫ਼ੋਟੋਆਂ ਖਿਚਵਾਉਣ ਤੱਕ ਸੀਮਤ ਨਹੀਂ ਹੈ, ਸਗੋਂ ਪਿੰਡ ਪੱਧਰ ‘ਤੇ ਆਧੁਨਿਕ ਖੇਡ ਮੈਦਾਨ ਉਸਾਰਨ, ਨੌਜਵਾਨਾਂ ਨੂੰ ਖੇਡ ਸਾਜ਼ੋ-ਸਾਮਾਨ ਮੁਹੱਈਆ ਕਰਵਾਉਣ ਅਤੇ ਹੋਣਹਾਰ ਅਥਲੀਟਾਂ ਨੂੰ ਸਰਕਾਰੀ ਨੌਕਰੀਆਂ ਤੇ ਨਕਦ ਇਨਾਮਾਂ ਨਾਲ ਨਿਵਾਜਣ ਲਈ ਜ਼ਮੀਨੀ ਪੱਧਰ ਤੇ ਕੰਮ ਕਰ ਰਹੀ ਹੈ।

Follow Us
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...