AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ ਦੇ 88 ਫੁੱਟ ਰੋਡ ‘ਤੇ ਦੇਰ ਰਾਤ ਫਾਇਰਿੰਗ, ਇੱਕ ਵਿਅਕਤੀ ਜ਼ਖ਼ਮੀ; ਕਾਰ ਸਵਾਰ ਨੌਜਵਾਨ ‘ਤੇ ਦੋ ਹਮਲਾਵਰਾਂ ਨੇ ਕੀਤੀ ਗੋਲਾਬਾਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਅੰਮ੍ਰਿਤਸਰ ਦੇ ਐਸਐਚਓ ਇੰਸਪੈਕਟਰ ਕਿਰਨਦੀਪ ਸਿੰਘ ਨੇ ਦੱਸਿਆ ਕਿ 88 ਫੁੱਟ ਰੋਡ 'ਤੇ ਹੋਈ ਫਾਇਰਿੰਗ ਦੀ ਘਟਨਾ 'ਚ ਸਿਮਰਨਜੀਤ ਸਿੰਘ ਉਰਫ਼ ਬਿੱਲਾ ਨਾਮਕ ਵਿਅਕਤੀ ਜ਼ਖ਼ਮੀ ਹੋਇਆ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਚ ਸਿਮਰਨਜੀਤ ਸਿੰਘ ਆਪਣੀ ਸਵਿਫਟ ਕਾਰ ਵਿੱਚ ਜਾ ਰਿਹਾ ਹੈ ਤੇ ਉਸ ਦੇ ਪਿੱਛੇ ਦੋ ਨੌਜਵਾਨ ਉਸ 'ਤੇ ਫਾਇਰਿੰਗ ਕਰਦੇ ਨਜ਼ਰ ਆ ਰਹੇ ਹਨ।

ਅੰਮ੍ਰਿਤਸਰ ਦੇ 88 ਫੁੱਟ ਰੋਡ 'ਤੇ ਦੇਰ ਰਾਤ ਫਾਇਰਿੰਗ, ਇੱਕ ਵਿਅਕਤੀ ਜ਼ਖ਼ਮੀ; ਕਾਰ ਸਵਾਰ ਨੌਜਵਾਨ 'ਤੇ ਦੋ ਹਮਲਾਵਰਾਂ ਨੇ ਕੀਤੀ ਗੋਲਾਬਾਰੀ
lalit-sharma
| Updated On: 22 Jun 2026 08:35 AM IST
Share

ਅੰਮ੍ਰਿਤਸਰ ਦੇ 88 ਫੁੱਟ ਰੋਡ ਇਲਾਕੇ ‘ਚ ਦੇਰ ਰਾਤ ਹੋਈ ਫਾਇਰਿੰਗ ਦੀ ਘਟਨਾ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੌਰਾਨ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ, ਜਦਕਿ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ‘ਚ ਡਰ ਤੇ ਸਹਿਮ ਦਾ ਮਾਹੌਲ ਹੈ।

ਘਟਨਾ ਦੇ ਚਸ਼ਮਦੀਦਾਂ ਮੁਤਾਬਕ, ਦੇਰ ਰਾਤ ਕੁੱਝ ਨੌਜਵਾਨ ਇਲਾਕੇ ‘ਚ ਮੌਜੂਦ ਸਨ। ਅਚਾਨਕ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਲੋਕ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗ ਪਏ। ਸਥਾਨਕ ਦੁਕਾਨਦਾਰਾਂ ਨੇ ਦੱਸਿਆ ਕਿ ਗੋਲੀਆਂ ਚੱਲਣ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ ਤੇ ਲੋਕ ਡਰ ਦੇ ਮਾਰੇ ਦੁਕਾਨਾਂ ਤੇ ਘਰਾਂ ਅੰਦਰ ਲੁੱਕ ਗਏ। ਉਨ੍ਹਾਂ ਕਿਹਾ ਕਿ ਕੁੱਝ ਹੀ ਮਿੰਟਾਂ ‘ਚ ਹਮਲਾਵਰ ਫ਼ਰਾਰ ਹੋ ਗਏ, ਜਦਕਿ ਪੁਲਿਸ ਕੁੱਝ ਸਮੇਂ ਬਾਅਦ ਮੌਕੇ ‘ਤੇ ਪਹੁੰਚੀ ਤੇ ਜਾਂਚ ਸ਼ੁਰੂ ਕੀਤੀ।

ਸਥਾਨਕ ਲੋਕਾਂ ਨੇ ਦੱਸਿਆ ਕਿ ਇਲਾਕੇ ‘ਚ ਕੰਮ ਕਰਨ ਵਾਲੇ ਮਜ਼ਦੂਰ ਤੇ ਦੁਕਾਨਦਾਰ ਇਸ ਘਟਨਾ ਤੋਂ ਬਾਅਦ ਕਾਫੀ ਡਰੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇ ਗੋਲੀ ਕਿਸੇ ਰਾਹਗੀਰ ਨੂੰ ਲੱਗ ਜਾਂਦੀ ਤਾਂ ਵੱਡਾ ਹਾਦਸਾ ਹੋ ਸਕਦਾ ਸੀ। ਲੋਕਾਂ ਨੇ ਇਲਾਕੇ ‘ਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਅੰਮ੍ਰਿਤਸਰ ਦੇ ਐਸਐਚਓ ਇੰਸਪੈਕਟਰ ਕਿਰਨਦੀਪ ਸਿੰਘ ਨੇ ਦੱਸਿਆ ਕਿ 88 ਫੁੱਟ ਰੋਡ ‘ਤੇ ਹੋਈ ਫਾਇਰਿੰਗ ਦੀ ਘਟਨਾ ‘ਚ ਸਿਮਰਨਜੀਤ ਸਿੰਘ ਉਰਫ਼ ਬਿੱਲਾ ਨਾਮਕ ਵਿਅਕਤੀ ਜ਼ਖ਼ਮੀ ਹੋਇਆ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ‘ਚ ਸਿਮਰਨਜੀਤ ਸਿੰਘ ਆਪਣੀ ਸਵਿਫਟ ਕਾਰ ਵਿੱਚ ਜਾ ਰਿਹਾ ਹੈ ਤੇ ਉਸ ਦੇ ਪਿੱਛੇ ਦੋ ਨੌਜਵਾਨ ਉਸ ‘ਤੇ ਫਾਇਰਿੰਗ ਕਰਦੇ ਨਜ਼ਰ ਆ ਰਹੇ ਹਨ।

ਐਸਐਚਓ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਥਾਣਾ ਸਦਰ ‘ਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਦੋਸ਼ੀਆਂ ਦੀ ਪਛਾਣ ਕਰਨ ਲਈ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਪੁਲਿਸ ਦਾ ਦਾਅਵਾ ਹੈ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Follow Us
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP...
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ...
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ...
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ...