AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਨਕਲੀ ਨੌਕਰੀਆਂ ਦੇ ਇਸ਼ਤਿਹਾਰਾਂ ਤੋਂ ਰਹੋ ਸਾਵਧਾਨ, ਅੰਮ੍ਰਿਤਸਰ ਏਅਰਪੋਰਟ ਅਥਾਰਟੀ ਨੇ ਜਾਰੀ ਕੀਤੀ ਐਡਵਾਈਜ਼ਰੀ

ਏਏਆਈ ਨੇ ਨੌਕਰੀ ਲੱਭਣ ਵਾਲਿਆਂ ਨੂੰ ਸਿਰਫ਼ ਅਧਿਕਾਰਤ ਭਰਤੀ ਪੋਰਟਲ 'ਤੇ ਉਪਲਬਧ ਜਾਣਕਾਰੀ 'ਤੇ ਭਰੋਸਾ ਕਰਨ ਦੀ ਸਲਾਹ ਦਿੱਤੀ ਹੈ। ਇਹ ਧਿਆਨ ਦੇਣ ਯੋਗ ਹੈ ਕਿ ਪਹਿਲਾਂ ਵੀ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਏ ਹਨ। ਜਿੱਥੇ ਹਵਾਈ ਅੱਡੇ 'ਤੇ ਨੌਕਰੀਆਂ ਦੇਣ ਦੇ ਨਾਮ 'ਤੇ ਕੁਝ ਲੋਕਾਂ ਨਾਲ ਧੋਖਾਧੜੀ ਕੀਤੀ ਗਈ ਹੈ।

ਨਕਲੀ ਨੌਕਰੀਆਂ ਦੇ ਇਸ਼ਤਿਹਾਰਾਂ ਤੋਂ ਰਹੋ ਸਾਵਧਾਨ, ਅੰਮ੍ਰਿਤਸਰ ਏਅਰਪੋਰਟ ਅਥਾਰਟੀ ਨੇ ਜਾਰੀ ਕੀਤੀ ਐਡਵਾਈਜ਼ਰੀ
tv9-punjabi
| Published: 29 Jun 2026 19:59 PM IST
Share

ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਨੇ ਨੌਕਰੀ ਲੱਭਣ ਵਾਲਿਆਂ ਲਈ ਇੱਕ ਮਹੱਤਵਪੂਰਨ ਐਡਵਾਈਜ਼ਰੀ ਜਾਰੀ ਕੀਤੀ ਹੈ। ਹਵਾਈ ਅੱਡਾ ਅਥਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਉਸ ਨੇ ਕਿਸੇ ਵੀ ਨਿੱਜੀ ਵੈੱਬਸਾਈਟ, ਏਜੰਸੀ ਜਾਂ ਵਿਅਕਤੀ ਨੂੰ ਭਰਤੀ ਪ੍ਰਕਿਰਿਆ ਕਰਨ ਜਾਂ ਅਰਜ਼ੀਆਂ ਸਵੀਕਾਰ ਕਰਨ ਲਈ ਅਧਿਕਾਰਤ ਨਹੀਂ ਕੀਤਾ ਹੈ।

ਅਥਾਰਟੀ ਨੇ ਕਿਹਾ ਕਿ ਸਾਰੇ ਭਰਤੀ ਇਸ਼ਤਿਹਾਰ, ਅਰਜ਼ੀ ਪ੍ਰਕਿਰਿਆਵਾਂ ਅਤੇ ਹੋਰ ਜਾਣਕਾਰੀ ਸਿਰਫ ਇਸ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾਰੀ ਕੀਤੀ ਜਾਂਦੀ ਹੈ। ਜੇਕਰ ਕੋਈ ਵੈੱਬਸਾਈਟ, ਏਜੰਸੀ ਜਾਂ ਵਿਅਕਤੀ ਹਵਾਈ ਅੱਡੇ ‘ਤੇ ਨੌਕਰੀ ਪ੍ਰਦਾਨ ਕਰਨ ਦਾ ਦਾਅਵਾ ਕਰਦਾ ਹੈ ਜਾਂ ਅਰਜ਼ੀ ਦੇ ਬਦਲੇ ਪੈਸੇ ਜਾਂ ਦਸਤਾਵੇਜ਼ਾਂ ਦੀ ਮੰਗ ਕਰਦਾ ਹੈ ਤਾਂ ਸਾਵਧਾਨ ਰਹਿਣਾ ਜ਼ਰੂਰੀ ਹੈ।

ਹਵਾਈ ਅੱਡਾ ਪ੍ਰਸ਼ਾਸਨ ਨੇ ਜਨਤਾ ਨੂੰ ਕੀਤੀ ਅਪੀਲ

ਹਵਾਈ ਅੱਡਾ ਪ੍ਰਸ਼ਾਸਨ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਕਿਸੇ ਵੀ ਅਜਿਹੇ ਸ਼ੱਕੀ ਵਿਅਕਤੀ ਜਾਂ ਏਜੰਸੀ ਦੇ ਸੰਪਰਕ ਵਿੱਚ ਆਉਂਦੇ ਹਨ ਤਾਂ ਉਹ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਸੂਚਿਤ ਕਰਨ ਤਾਂ ਜੋ ਮਾਮਲੇ ਦੀ ਜਾਂਚ ਕੀਤੀ ਜਾ ਸਕੇ ਅਤੇ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

ਏਏਆਈ ਨੇ ਨੌਕਰੀ ਲੱਭਣ ਵਾਲਿਆਂ ਨੂੰ ਸਿਰਫ਼ ਅਧਿਕਾਰਤ ਭਰਤੀ ਪੋਰਟਲ ‘ਤੇ ਉਪਲਬਧ ਜਾਣਕਾਰੀ ‘ਤੇ ਭਰੋਸਾ ਕਰਨ ਦੀ ਸਲਾਹ ਦਿੱਤੀ ਹੈ। ਇਹ ਧਿਆਨ ਦੇਣ ਯੋਗ ਹੈ ਕਿ ਪਹਿਲਾਂ ਵੀ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਏ ਹਨ। ਜਿੱਥੇ ਹਵਾਈ ਅੱਡੇ ‘ਤੇ ਨੌਕਰੀਆਂ ਦੇਣ ਦੇ ਨਾਮ ‘ਤੇ ਕੁਝ ਲੋਕਾਂ ਨਾਲ ਧੋਖਾਧੜੀ ਕੀਤੀ ਗਈ ਹੈ। ਇਸੇ ਲਈ ਹਵਾਈ ਅੱਡਾ ਅਥਾਰਟੀ ਨੇ ਇਹ ਸਲਾਹ ਜਾਰੀ ਕੀਤੀ ਹੈ।

2 ਜੁਲਾਈ ਨੂੰ ਬਾਬਾ ਜਵੰਦ ਸਿੰਘ ਜੀ ਦੀ ਬਰਸੀ

ਅੰਮ੍ਰਿਤਸਰ ਏਅਰਪੋਰਟ ਅਥਾਰਟੀ ਨੇ 2 ਜੁਲਾਈ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਦੱਸ ਦਈਏ ਕਿ ਬਾਬਾ ਜਵੰਦ ਸਿੰਘ ਜੀ ਦੀ ਬਰਸੀ ਮੌਕੇ ਏਅਰਪੋਰਟ ਕੰਪਲੈਕਸ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਹੋਣ ਵਾਲੇ ਧਾਰਮਿਕ ਸਮਾਗਮ ਵਿੱਚ ਲਗਭਗ 7 ਲੱਖ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਹਵਾਈ ਅੱਡੇ ਤੋਂ ਆਉਣ-ਜਾਣ ਵਾਲੇ ਰਸਤਿਆਂ ਤੇ ਭਾਰੀ ਆਵਾਜਾਈ ਦੀ ਸੰਭਾਵਨਾ ਹੈ।

Follow Us
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ...
ਮਾਤਾ ਵੈਸ਼ਨੋ ਦੇਵੀ ਮਾਰਗ 'ਤੇ ਲੈਂਡਸਲਾਈਡ, ਯਾਤਰਾ ਰੁਕੀ, ਦੇਸ਼ 'ਚ ਮਾਨਸੂਨ ਦੀ ਤਬਾਹੀ
ਮਾਤਾ ਵੈਸ਼ਨੋ ਦੇਵੀ ਮਾਰਗ 'ਤੇ ਲੈਂਡਸਲਾਈਡ, ਯਾਤਰਾ ਰੁਕੀ, ਦੇਸ਼ 'ਚ ਮਾਨਸੂਨ ਦੀ ਤਬਾਹੀ...
ਪੰਜਾਬ ਦੇ ਸਕੂਲ ਕਰ ਰਹੇ ਸ਼ਾਨਦਾਰ ਪ੍ਰਦਰਸ਼ਨ... TV9 ਦੇ 'ਭਾਰਤਵਰਸ਼ ਕੇ ਟੌਪਰਸ' ਪ੍ਰੋਗਰਾਮ 'ਚ ਬੋਲੇ ਹਰਜੋਤ ਬੈਂਸ
ਪੰਜਾਬ ਦੇ ਸਕੂਲ ਕਰ ਰਹੇ ਸ਼ਾਨਦਾਰ ਪ੍ਰਦਰਸ਼ਨ... TV9 ਦੇ 'ਭਾਰਤਵਰਸ਼ ਕੇ ਟੌਪਰਸ' ਪ੍ਰੋਗਰਾਮ 'ਚ ਬੋਲੇ ਹਰਜੋਤ ਬੈਂਸ...
Kisan Protest: ਪੰਜਾਬ ਦੇ ਕਿਸਾਨਾਂ ਨੇ ਦਿੱਲੀ ਕੂਚ, ਸ਼ੰਭੂ-ਖਨੌਰੀ ਬਾਰਡਰ ਸੀਲ
Kisan Protest: ਪੰਜਾਬ ਦੇ ਕਿਸਾਨਾਂ ਨੇ ਦਿੱਲੀ ਕੂਚ, ਸ਼ੰਭੂ-ਖਨੌਰੀ ਬਾਰਡਰ ਸੀਲ...
ਰਾਹੁਲ ਅਤੇ ਪ੍ਰਿਯੰਕਾ RML ਹਸਪਤਾਲ ਪਹੁੰਚੇ, ਜ਼ਖਮੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
ਰਾਹੁਲ ਅਤੇ ਪ੍ਰਿਯੰਕਾ RML ਹਸਪਤਾਲ ਪਹੁੰਚੇ, ਜ਼ਖਮੀ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ...
ਜਲੰਧਰ ਦੇ ਗੀਤਾਂਸ਼ ਸਰੀਨ ਦਾ NEET-UG 'ਚ 8ਵਾਂ ਰੈਂਕ, ਡਾਕਟਰ ਬਣਨ ਦਾ ਹੈ ਸੁਪਨਾ
ਜਲੰਧਰ ਦੇ ਗੀਤਾਂਸ਼ ਸਰੀਨ ਦਾ NEET-UG 'ਚ 8ਵਾਂ ਰੈਂਕ, ਡਾਕਟਰ ਬਣਨ ਦਾ ਹੈ ਸੁਪਨਾ...
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ...
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ...
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...