AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੰਮ੍ਰਿਤਸਰ ਹਵਾਈ ਅੱਡੇ ਦੇ ਆਲੇ-ਦੁਆਲੇ ਡਰੋਨ ਉਡਾਉਣ ‘ਤੇ ਲੱਗੀ ਰੋਕ, ਵਿਆਹ ਸਮਾਗਮਾਂ ਲਈ ਵੀ ਲੈਣੀ ਪਵੇਗੀ ਮਨਜ਼ੂਰੀ

ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਵੱਡਾ ਕਦਮ ਚੁੱਕਿਆ ਹੈ। ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਲੇ-ਦੁਆਲੇ ਡਰੋਨ ਕੈਮਰੇ ਅਤੇ ਹੋਰ ਛੋਟੇ ਹਵਾਈ ਉਪਕਰਣ ਉਡਾਉਣ ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ।

ਅੰਮ੍ਰਿਤਸਰ ਹਵਾਈ ਅੱਡੇ ਦੇ ਆਲੇ-ਦੁਆਲੇ ਡਰੋਨ ਉਡਾਉਣ 'ਤੇ ਲੱਗੀ ਰੋਕ, ਵਿਆਹ ਸਮਾਗਮਾਂ ਲਈ ਵੀ ਲੈਣੀ ਪਵੇਗੀ ਮਨਜ਼ੂਰੀ
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਡਰੋਨ ਉਡਾਉਣ ‘ਤੇ ਪਾਬੰਦੀ, ਲੈਣੀ ਪਵੇਗੀ ਮਨਜ਼ੂਰੀ
lalit-sharma
| Published: 08 Mar 2026 19:33 PM IST

ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਵੱਡਾ ਕਦਮ ਚੁੱਕਿਆ ਹੈ। ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਲੇ-ਦੁਆਲੇ ਡਰੋਨ ਕੈਮਰੇ ਅਤੇ ਹੋਰ ਛੋਟੇ ਹਵਾਈ ਉਪਕਰਣ ਉਡਾਉਣ ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰੁਪਿੰਦਰ ਪਾਲ ਸਿੰਘ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਗਏ ਹਨ।

ਹਵਾਈ ਅੱਡਾ ਅਤੇ ਰਾਜਾਸਾਂਸੀ ਇਲਾਕਾ ‘ਨੋ ਡਰੋਨ ਜ਼ੋਨ’ ਘੋਸ਼ਿਤ

ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿੱਚ ਪੈਂਦੇ ਹਵਾਈ ਅੱਡੇ, ਅਜਨਾਲਾ ਰੋਡ ਅਤੇ ਰਾਜਾਸਾਂਸੀ ਦੇ ਇਲਾਕੇ ਵਿੱਚ ਹੁਣ ਕੋਈ ਵੀ ਡਰੋਨ ਨਹੀਂ ਉਡਾ ਸਕੇਗਾ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਹਵਾਈ ਅੱਡੇ ਤੇ ਦਿਨ-ਰਾਤ ਦੇਸ਼ ਅਤੇ ਵਿਦੇਸ਼ ਦੀਆਂ ਉਡਾਣਾਂ ਦੀ ਵੱਡੀ ਆਵਾਜਾਈ ਰਹਿੰਦੀ ਹੈ। ਸੁਰੱਖਿਆ ਪੱਖੋਂ ਇਹ ਇਲਾਕਾ ਬਹੁਤ ਸੰਵੇਦਨਸ਼ੀਲ ਹੈ, ਇਸ ਲਈ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਵੱਡਾ ਖ਼ਤਰਾ ਸਾਬਤ ਹੋ ਸਕਦੀ ਹੈ।

ਹੋਟਲਾਂ ਅਤੇ ਮੈਰਿਜ ਪੈਲੇਸਾਂ ਲਈ ਵਿਸ਼ੇਸ਼ ਚੇਤਾਵਨੀ

ਹੁਕਮਾਂ ਵਿੱਚ ਖਾਸ ਤੌਰ ‘ਤੇ ਜ਼ਿਕਰ ਕੀਤਾ ਗਿਆ ਹੈ ਕਿ ਹਵਾਈ ਅੱਡੇ ਦੇ ਨੇੜੇ ਕਈ ਹੋਟਲ ਅਤੇ ਮੈਰਿਜ ਪੈਲੇਸ ਸਥਿਤ ਹਨ। ਅਕਸਰ ਦੇਖਿਆ ਜਾਂਦਾ ਹੈ ਕਿ ਵਿਆਹ ਸਮਾਗਮਾਂ ਜਾਂ ਹੋਰ ਜਸ਼ਨਾਂ ਦੀ ਵੀਡੀਓਗ੍ਰਾਫੀ ਲਈ ਲੋਕ ਡਰੋਨ ਕੈਮਰਿਆਂ ਦੀ ਵਰਤੋਂ ਕਰਦੇ ਹਨ। ਪ੍ਰਸ਼ਾਸਨ ਨੂੰ ਖ਼ਦਸ਼ਾ ਹੈ ਕਿ ਅਜਿਹੇ ਸਮਾਗਮਾਂ ਦੀ ਆੜ ਵਿੱਚ ਕੋਈ ਸਮਾਜ ਵਿਰੋਧੀ ਤੱਤ ਗਲਤ ਇਰਾਦਿਆਂ ਨਾਲ ਡਰੋਨ ਦੀ ਵਰਤੋਂ ਕਰ ਸਕਦਾ ਹੈ, ਜੋ ਕਿ ਹਵਾਈ ਜਹਾਜ਼ਾਂ ਅਤੇ ਰਾਸ਼ਟਰੀ ਸੁਰੱਖਿਆ ਲਈ ਘਾਤਕ ਹੋ ਸਕਦਾ ਹੈ।

ਇਨ੍ਹਾਂ ਉਪਕਰਣਾਂ ‘ਤੇ ਵੀ ਰਹੇਗੀ ਰੋਕ

ਸਿਰਫ਼ ਡਰੋਨ ਕੈਮਰੇ ਹੀ ਨਹੀਂ, ਸਗੋਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਅੰਮ੍ਰਿਤਸਰ ਦੀ ਹੱਦ ਅੰਦਰ ਹੇਠ ਲਿਖੇ ਉਪਕਰਣਾਂ ਨੂੰ ਬਿਨਾਂ ਅਗਾਊਂ ਮਨਜ਼ੂਰੀ ਦੇ ਉਡਾਉਣ ‘ਤੇ ਰੋਕ ਲਗਾਈ ਹੈ:

Drone UAV (Unmanned Aerial Vehicle)

RPV (Remotely Piloted Vehicle)

RCA (Remote Controlled Aircraft)

ਮਾਈਕ੍ਰੋ ਲਾਈਟ ਏਅਰਕ੍ਰਾਫਟ

ਪੈਰਾ ਗਲਾਈਡਰ ਅਤੇ ਹੈਂਗ ਗਲਾਈਡਰ

ਸਰਹੱਦੀ ਖ਼ਤਰਿਆਂ ਦੇ ਮੱਦੇਨਜ਼ਰ ਲਿਆ ਫੈਸਲਾ

ਪ੍ਰਸ਼ਾਸਨ ਮੁਤਾਬਕ ਖੁਫੀਆ ਏਜੰਸੀਆਂ ਵੱਲੋਂ ਲਗਾਤਾਰ ਅਜਿਹੀਆਂ ਜਾਣਕਾਰੀਆਂ ਮਿਲਦੀਆਂ ਰਹਿੰਦੀਆਂ ਹਨ ਕਿ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਹਥਿਆਰ, ਨਸ਼ੀਲੇ ਪਦਾਰਥ ਅਤੇ ਹੋਰ ਗੈਰ-ਕਾਨੂੰਨੀ ਸਮੱਗਰੀ ਭਾਰਤ ਭੇਜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸਰਹੱਦੀ ਜ਼ਿਲ੍ਹਾ ਹੋਣ ਕਾਰਨ ਅੰਮ੍ਰਿਤਸਰ ਵਿੱਚ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਅਤੇ ਹਵਾਈ ਅੱਡੇ ਦੀ ਸੁਰੱਖਿਆ ਨੂੰ ਅਭੇਦ ਬਣਾਉਣ ਲਈ ਇਹ ਪਾਬੰਦੀ ਲਾਜ਼ਮੀ ਹੋ ਗਈ ਸੀ।

ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ ਅਤੇ ਨਿਰਧਾਰਿਤ ਸਮੇਂ ਤੱਕ ਜਾਰੀ ਰਹਿਣਗੇ। ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਫੜਿਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Follow Us
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ...
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ...
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ...
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ...
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ...
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ...