AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਖੇਡ ਟੂਰਨਾਮੈਂਟ ਦੇ ਡਰੋਨ ਨੇ ਪਾਈਆਂ ਭਾਜੜਾਂ, ਅੰਮ੍ਰਿਤਸਰ ਏਅਪੋਰਟ ਤੋਂ 7 ਫਲਾਈਟਾਂ ਕੀਤੀਆਂ ਡਾਇਵਰਟ

ਏਅਰਪੋਰਟ ਤੋਂ ਕੁਝ ਦੂਰੀ ਤੇ ਸਥਿਤ ਪਿੰਡ ਝਝੋਟੀ 'ਚ ਖੇਡ ਟੂਰਨਾਮੈਂਟ ਕਰਵਾਇਆ ਜਾ ਰਿਹਾ ਸੀ। ਇਸ ਟੂਰਨਾਮੈਂਟ ਦੀ ਵੀਡੀਓਗ੍ਰਾਫੀ ਕਰਨ ਲਈ ਇੱਕ ਵਿਅਕਤੀ ਵੱਲੋਂ ਡਰੋਨ ਉਡਾਇਆ ਗਿਆ ਸੀ। ਡਰੋਨ ਦੀ ਗਤੀਵਿਧੀ ਏਅਰਪੋਰਟ ਦੇ ਨੇੜੇ ਨਜ਼ਰ ਆਉਣ ਕਾਰਨ ਸੁਰੱਖਿਆ ਏਜੰਸੀਆਂ ਨੂੰ ਅਲਰਟ ਕੀਤਾ ਗਿਆ ਸੀ।

ਖੇਡ ਟੂਰਨਾਮੈਂਟ ਦੇ ਡਰੋਨ ਨੇ ਪਾਈਆਂ ਭਾਜੜਾਂ, ਅੰਮ੍ਰਿਤਸਰ ਏਅਪੋਰਟ ਤੋਂ 7 ਫਲਾਈਟਾਂ ਕੀਤੀਆਂ ਡਾਇਵਰਟ
ਖੇਡ ਟੂਰਨਾਮੈਂਟ ਦੇ ਡਰੋਨ ਨੇ ਪਾਈਆਂ ਭਾਜੜਾਂ, ਅੰਮ੍ਰਿਤਸਰ ਏਅਪੋਰਟ ਤੋਂ 7 ਫਲਾਈਟਾਂ ਡਾਇਵਰਟ
lalit-sharma
| Updated On: 07 Sep 2026 11:32 AM IST
Share

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਐਤਵਾਰ ਦੇਰ ਰਾਤ ਸ਼ੱਕੀ ਡਰੋਨ ਗਤੀਵਿਧੀ ਨੂੰ ਲੈ ਕੇ ਮਚੇ ਹੜਕੰਪ ਤੋਂ ਬਾਅਦ ਹੁਣ ਮਾਮਲੇ ਦੀ ਸੱਚਾਈ ਸਾਹਮਣੇ ਆ ਗਈ ਹੈ। ਥਾਣਾ ਰਾਜਾਸਾਂਸੀ ਪੁਲਿਸ ਦੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਏਅਰਪੋਰਟ ਨੇੜੇ ਦਿਖਾਈ ਦਿੱਤਾ ਡਰੋਨ ਕਿਸੇ ਸ਼ੱਕੀ ਗਤੀਵਿਧੀ ਦਾ ਹਿੱਸਾ ਨਹੀਂ ਸੀ, ਸਗੋਂ ਇੱਕ ਖੇਡ ਟੂਰਨਾਮੈਂਟ ਦੀ ਵੀਡੀਓਗ੍ਰਾਫੀ ਲਈ ਉਡਾਇਆ ਜਾ ਰਿਹਾ ਸੀ।

ਟੂਰਨਾਮੈਂਟ ਦੀ ਵੀਡੀਓਗ੍ਰਾਫੀ ਲਈ ਉਡਾਇਆ ਸੀ ਡਰੋਨ

ਜਾਣਕਾਰੀ ਮੁਤਾਬਕ ਏਅਰਪੋਰਟ ਤੋਂ ਕੁਝ ਦੂਰੀ ਤੇ ਸਥਿਤ ਪਿੰਡ ਝੰਝੋਟੀ ‘ਚ ਖੇਡ ਟੂਰਨਾਮੈਂਟ ਕਰਵਾਇਆ ਜਾ ਰਿਹਾ ਸੀ। ਇਸ ਟੂਰਨਾਮੈਂਟ ਦੀ ਵੀਡੀਓਗ੍ਰਾਫੀ ਕਰਨ ਲਈ ਇੱਕ ਵਿਅਕਤੀ ਵੱਲੋਂ ਡਰੋਨ ਉਡਾਇਆ ਗਿਆ ਸੀ। ਡਰੋਨ ਦੀ ਗਤੀਵਿਧੀ ਏਅਰਪੋਰਟ ਦੇ ਨੇੜੇ ਨਜ਼ਰ ਆਉਣ ਕਾਰਨ ਸੁਰੱਖਿਆ ਏਜੰਸੀਆਂ ਨੂੰ ਅਲਰਟ ਕੀਤਾ ਗਿਆ ਸੀ।

ਥਾਣਾ ਰਾਜਾਸਾਂਸੀ ਦੇ ਐਸਐਚਓ ਗੁਰਪ੍ਰੀਤ ਸਿੰਘ ਮੁਤਾਬਕ, ਡਿਊਟੀ ਅਫਸਰ ਏਐਸਆਈ ਨਿਰੰਜਨ ਸਿੰਘ ਏਅਰਪੋਰਟ ਦੇ ਬਾਹਰੀ ਇਲਾਕੇ ‘ਚ ਪਹੁੰਚੇ ਤੇ ਮਾਮਲੇ ਦੀ ਜਾਂਚ ਕੀਤੀ। ਜਾਂਚ ਦੌਰਾਨ ਪੁਸ਼ਟੀ ਹੋਈ ਕਿ ਡਰੋਨ ਪਿੰਡ ਝਝੋਟੀ ‘ਚ ਹੋ ਰਹੇ ਖੇਡ ਟੂਰਨਾਮੈਂਟ ਦੀ ਵੀਡੀਓਗ੍ਰਾਫੀ ਲਈ ਹੀ ਉਡਾਇਆ ਜਾ ਰਿਹਾ ਸੀ।

7 ਉਡਾਣਾਂ ਨੂੰ ਦਿੱਲੀ ਤੇ ਚੰਡੀਗੜ੍ਹ ਵੱਲ ਕੀਤਾ ਗਿਆ ਸੀ ਡਾਇਵਰਟ

ਦੱਸ ਦੇਈਏ ਕਿ ਐਤਵਾਰ ਰਾਤ ਕਰੀਬ 10 ਵਜੇ ਏਅਰਪੋਰਟ ਦੇ ਓਪਰੇਸ਼ਨਲ ਏਰੀਏ ਨੇੜੇ ਦੋ ਤੋਂ ਚਾਰ ਸ਼ੱਕੀ ਡਰੋਨ ਵਰਗੀਆਂ ਉੱਡਦੀਆਂ ਵਸਤੂਆਂ ਨਜ਼ਰ ਆਉਣ ਦੀ ਸੂਚਨਾ ਮਿਲੀ ਸੀ। ਰਨਵੇ ਦੇ ਨੇੜੇ ਸ਼ੱਕੀ ਗਤੀਵਿਧੀ ਦਿਖਾਈ ਦੇਣ ਤੋਂ ਬਾਅਦ ਏਅਰ ਟ੍ਰੈਫਿਕ ਕੰਟਰੋਲ ਵੱਲੋਂ ਤੁਰੰਤ ਅਲਰਟ ਜਾਰੀ ਕੀਤਾ ਗਿਆ ਸੀ। ਸੁਰੱਖਿਆ ਦੇ ਮੱਦੇਨਜ਼ਰ ਅੰਮ੍ਰਿਤਸਰ ਆਉਣ ਵਾਲੀਆਂ 7 ਉਡਾਣਾਂ ਨੂੰ ਦਿੱਲੀ ਤੇ ਚੰਡੀਗੜ੍ਹ ਵੱਲ ਡਾਇਵਰਟ ਕਰ ਦਿੱਤਾ ਗਿਆ ਸੀ।

ਹਾਲਾਂਕਿ ਪੁਲਿਸ ਜਾਂਚ ‘ਚ ਇਹ ਸਪੱਸ਼ਟ ਹੋ ਗਿਆ ਕਿ ਡਰੋਨ ਦਾ ਮਕਸਦ ਕਿਸੇ ਤਰ੍ਹਾਂ ਦੀ ਸ਼ੱਕੀ ਜਾਂ ਗੈਰ-ਕਾਨੂੰਨੀ ਗਤੀਵਿਧੀ ਨਹੀਂ ਸੀ। ਪਰ ਏਅਰਪੋਰਟ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦਿਆਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏਅਰਪੋਰਟ ਦੇ ਨੇੜੇ ਕਰੀਬ 8 ਕਿਲੋਮੀਟਰ ਦੇ ਘੇਰੇ ‘ਚ ਡਰੋਨ ਉਡਾਉਣ ਤੇ ਪਾਬੰਦੀ ਲਗਾਈ ਗਈ ਹੈ। ਇਸ ਦੇ ਬਾਵਜੂਦ ਇਸ ਖੇਤਰ ‘ਚ ਡਰੋਨ ਉਡਾਏ ਜਾਣ ਦੇ ਮਾਮਲੇ ‘ਚ ਪੁਲਿਸ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।

Follow Us
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...