ਅੰਮ੍ਰਿਤਸਰ ਹਵਾਈ ਅੱਡੇ ਨੇ ਜਾਰੀ ਕੀਤੀ ਐਡਵਾਈਜ਼ਰੀ: 2 ਜੁਲਾਈ ਨੂੰ ਬਾਬਾ ਜਵੰਦ ਸਿੰਘ ਦੀ ਬਰਸੀ ਸਬੰਧੀ ਫੈਸਲਾ; 7 ਲੱਖ ਸ਼ਰਧਾਲੂ ਹੋਣਗੇ ਇਕੱਠੇ
ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅਥਾਰਟੀ ਵੱਲੋਂ ਆਉਣ ਵਾਲੀ 2 ਜੁਲਾਈ ਨੂੰ ਲੈ ਕੇ ਇੱਕ ਬੇਹੱਦ ਅਹਿਮ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਦਰਅਸਲ, ਬਾਬਾ ਜਵੰਦ ਸਿੰਘ ਜੀ ਦੀ ਸਾਲਾਨਾ ਬਰਸੀ ਦੇ ਸਬੰਧ ਵਿੱਚ ਹਵਾਈ ਅੱਡਾ ਕੰਪਲੈਕਸ ਦੇ ਅੰਦਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਇੱਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ।
ਅੰਮ੍ਰਿਤਸਰ ਏਅਰਪੋਰਟ ਅਥਾਰਟੀ ਨੇ 2 ਜੁਲਾਈ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਬਾਬਾ ਜਵੰਦ ਸਿੰਘ ਜੀ ਦੀ ਬਰਸੀ ਮੌਕੇ ਏਅਰਪੋਰਟ ਕੰਪਲੈਕਸ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਹੋਣ ਵਾਲੇ ਧਾਰਮਿਕ ਸਮਾਗਮ ਵਿੱਚ ਲਗਭਗ 7 ਲੱਖ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਹਵਾਈ ਅੱਡੇ ਤੋਂ ਆਉਣ-ਜਾਣ ਵਾਲੇ ਰਸਤਿਆਂ ‘ਤੇ ਭਾਰੀ ਆਵਾਜਾਈ ਦੀ ਸੰਭਾਵਨਾ ਹੈ।
ਹਵਾਈ ਅੱਡਾ ਪ੍ਰਸ਼ਾਸਨ ਨੇ ਯਾਤਰੀਆਂ ਨੂੰ 2 ਜੁਲਾਈ ਨੂੰ ਆਮ ਨਾਲੋਂ ਵਾਧੂ ਸਮਾਂ ਲੈ ਕੇ ਹਵਾਈ ਅੱਡੇ ਲਈ ਰਵਾਨਾ ਹੋਣ ਦੀ ਅਪੀਲ ਕੀਤੀ ਹੈ ਤਾਂ ਜੋ ਟ੍ਰੈਫਿਕ ਜਾਮ ਕਾਰਨ ਫਲਾਈਟ ਗੁੰਮ ਹੋਣ ਵਰਗੀ ਸਥਿਤੀ ਤੋਂ ਬਚਿਆ ਜਾ ਸਕੇ।
ਜਲਦੀ ਪਹੁੰਚ ਕੇ ਪੂਰੀ ਕਰੋ ਰਸਮੀ ਕਾਰਵਾਈਆਂ
ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਯਾਤਰੀ ਨਿਧਾਰਤ ਸਮੇਂ ਤੋਂ ਪਹਿਲਾਂ ਹਵਾਈ ਅੱਡੇ ‘ਤੇ ਪਹੁੰਚ ਕੇ ਚੈੱਕ-ਇਨ, ਸੁਰੱਖਿਆ ਜਾਂਚ ਅਤੇ ਹੋਰ ਜ਼ਰੂਰੀ ਰਸਮਾਂ ਸਮੇਂ ਸਿਰ ਪੂਰੀਆਂ ਕਰੋ। ਇਸ ਨਾਲ ਯਾਤਰਾ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਵੀ ਪ੍ਰੇਸ਼ਾਨੀ ਨਹੀਂ ਹੋਵੇਗੀ।
ਪੁਲਿਸ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ
ਇਸ ਦੇ ਨਾਲ ਹੀ, ਹਵਾਈ ਅੱਡਾ ਪ੍ਰਸ਼ਾਸਨ ਨੇ ਸਮਾਗਮ ਵਿੱਚ ਆਉਣ ਵਾਲੇ ਸਮੂਹ ਸ਼ਰਧਾਲੂਆਂ ਅਤੇ ਹਵਾਈ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਟ੍ਰੈਫਿਕ ਪੁਲਿਸ ਅਤੇ ਉੱਥੇ ਤਾਇਨਾਤ ਸੁਰੱਖਿਆ ਏਜੰਸੀਆਂ ਵੱਲੋਂ ਦਿੱਤੇ ਜਾਣ ਵਾਲੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਗੁਜ਼ਾਰਿਸ਼ ਕੀਤੀ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਇਸ ਵੱਡੇ ਧਾਰਮਿਕ ਆਯੋਜਨ ਦੌਰਾਨ ਆਵਾਜਾਈ ਵਿਵਸਥਾ ਨੂੰ ਸੁਚਾਰੂ ਰੱਖਿਆ ਜਾ ਸਕਦਾ ਹੈ ਅਤੇ ਨਾਲ ਹੀ ਹਵਾਈ ਸੇਵਾਵਾਂ ਦੇ ਸੰਚਾਲਨ ਨੂੰ ਵੀ ਬਿਨਾਂ ਕਿਸੇ ਰੁਕਾਵਟ ਦੇ ਸਫ਼ਲਤਾਪੂਰਵਕ ਜਾਰੀ ਰੱਖਿਆ ਜਾ ਸਕਦਾ ਹੈ।
ਦਰਅਸਲ, ਬਾਬਾ ਜਵੰਦ ਸਿੰਘ ਜੀ ਦੀ ਸਾਲਾਨਾ ਬਰਸੀ ਦੇ ਸਬੰਧ ਵਿੱਚ ਹਵਾਈ ਅੱਡਾ ਕੰਪਲੈਕਸ ਦੇ ਅੰਦਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਇੱਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਹਰ ਸਾਲ ਬਾਬਾ ਜਵੰਦ ਸਿੰਘ ਜੀ ਦੀ ਸਾਲਾਨਾ ਬਰਸੀ ਮੌਕੇ ਲੱਖਾਂ ਸ਼ਰਧਾਲੂ ਇੱਥੇ ਨਤਮਸਤਕ ਹੋਣ ਲਈ ਆਉਂਦੇ ਹਨ।
