AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ਼ੱਕੀ ਡਰੋਨ ਗਤੀਵਿਧੀ: 24 ਘੰਟਿਆਂ ਬਾਅਦ ਅੰਮ੍ਰਿਤਸਰ ਪਹੁੰਚੀ ਮਲੇਸ਼ੀਆ ਏਅਰਲਾਈਨ ਦੀ ਫਲਾਈਟ, ਯਾਤਰੀਆਂ ਨੂੰ ਮਿਲੀ ਰਾਹਤ

ਕਰੀਬ 24 ਘੰਟਿਆਂ ਦੀ ਉਡੀਕ ਤੋਂ ਬਾਅਦ ਜਦੋਂ ਫਲਾਈਟ ਅੰਮ੍ਰਿਤਸਰ ਪਹੁੰਚੀ ਤਾਂ ਯਾਤਰੀ ਆਪਣੀ ਮੰਜ਼ਿਲ ਵੱਲ ਰਵਾਨਾ ਹੋਏ। ਇਸੇ ਦੌਰਾਨ ਅੰਮ੍ਰਿਤਸਰ ਤੋਂ ਕੁਆਲਾਲੰਪੁਰ ਜਾਣ ਵਾਲੇ ਯਾਤਰੀ, ਜੋ ਬੀਤੀ ਰਾਤ ਤੋਂ ਰਾਜਾਸਾਂਸੀ ਹਵਾਈ ਅੱਡੇ ਨੇੜੇ ਹੋਟਲਾਂ 'ਚ ਠਹਿਰੇ ਹੋਏ ਸਨ, ਉਨ੍ਹਾਂ ਨੂੰ ਵੀ ਇਸੇ ਉਡਾਣ ਰਾਹੀਂ ਕੁਆਲਾਲੰਪੁਰ ਲਈ ਰਵਾਨਾ ਕੀਤਾ ਗਿਆ।

ਸ਼ੱਕੀ ਡਰੋਨ ਗਤੀਵਿਧੀ: 24 ਘੰਟਿਆਂ ਬਾਅਦ ਅੰਮ੍ਰਿਤਸਰ ਪਹੁੰਚੀ ਮਲੇਸ਼ੀਆ ਏਅਰਲਾਈਨ ਦੀ ਫਲਾਈਟ, ਯਾਤਰੀਆਂ ਨੂੰ ਮਿਲੀ ਰਾਹਤ
lalit-sharma
| Published: 08 Sep 2026 07:44 AM IST
Share

ਐਤਵਾਰ ਦੀ ਦੇਰ ਰਾਤ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਤੇ ਡਰੋਨ ਦੀ ਗਤੀਵਿਧੀ ਕਾਰਨ ਮਲੇਸ਼ੀਆ ਏਅਰਲਾਈਨ ਨੂੰ ਦਿੱਲੀ ਵੱਲ ਡਾਇਵਰਟ ਕੀਤਾ ਗਿਆ ਸੀ, ਜਿਸ ਤੋਂ ਬਾਅਦ ਮਲੇਸ਼ੀਆ ਏਅਰਲਾਈਨ ਦੀ ਫਲਾਈਟ ਕਰੀਬ 24 ਘੰਟਿਆਂ ਬਾਅਦ ਅੰਮ੍ਰਿਤਸਰ ਏਅਰਪੋਰਟ ਤੇ ਦੇਰ ਰਾਤ ਪਹੁੰਚੀ। ਫਲਾਈਟ ਦੇ ਅੰਮ੍ਰਿਤਸਰ ਪਹੁੰਚਣ ਨਾਲ ਦਿੱਲੀ ‘ਚ ਹੋਟਲ ‘ਚ ਰਾਤ ਤੋਂ ਠਹਿਰੇ ਵਿਦੇਸ਼ਾਂ ਤੋਂ ਆਏ ਯਾਤਰੀਆਂ ਨੇ ਰਾਹਤ ਦਾ ਸਾਹ ਲਿਆ। ਇਹ ਯਾਤਰੀ ਅੰਮ੍ਰਿਤਸਰ ਆਉਣ ਲਈ ਉਡਾਣ ਦੀ ਉਡੀਕ ਕਰ ਰਹੇ ਸਨ, ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਦਿੱਲੀ ‘ਚ ਹੀ ਰੋਕ ਦਿੱਤਾ ਗਿਆ ਸੀ।

ਕਰੀਬ 24 ਘੰਟਿਆਂ ਦੀ ਉਡੀਕ ਤੋਂ ਬਾਅਦ ਜਦੋਂ ਫਲਾਈਟ ਅੰਮ੍ਰਿਤਸਰ ਪਹੁੰਚੀ ਤਾਂ ਯਾਤਰੀ ਆਪਣੀ ਮੰਜ਼ਿਲ ਵੱਲ ਰਵਾਨਾ ਹੋਏ। ਇਸੇ ਦੌਰਾਨ ਅੰਮ੍ਰਿਤਸਰ ਤੋਂ ਕੁਆਲਾਲੰਪੁਰ ਜਾਣ ਵਾਲੇ ਯਾਤਰੀ, ਜੋ ਬੀਤੀ ਰਾਤ ਤੋਂ ਰਾਜਾਸਾਂਸੀ ਹਵਾਈ ਅੱਡੇ ਨੇੜੇ ਹੋਟਲਾਂ ‘ਚ ਠਹਿਰੇ ਹੋਏ ਸਨ, ਉਨ੍ਹਾਂ ਨੂੰ ਵੀ ਇਸੇ ਉਡਾਣ ਰਾਹੀਂ ਕੁਆਲਾਲੰਪੁਰ ਲਈ ਰਵਾਨਾ ਕੀਤਾ ਗਿਆ। ਲੰਮੀ ਦੇਰੀ ਤੋਂ ਬਾਅਦ ਉਡਾਣ ਦੀ ਆਵਾਜਾਈ ਬਹਾਲ ਹੋਣ ਨਾਲ ਯਾਤਰੀਆਂ ਦੇ ਨਾਲ-ਨਾਲ ਉਨ੍ਹਾਂ ਨੂੰ ਲੈਣ ਤੇ ਛੱਡਣ ਆਏ ਪਰਿਵਾਰਕ ਮੈਂਬਰਾਂ ਨੇ ਵੀ ਰਾਹਤ ਮਹਿਸੂਸ ਕੀਤੀ।

7 ਉਡਾਣਾਂ ਨੂੰ ਦਿੱਲੀ ਤੇ ਚੰਡੀਗੜ੍ਹ ਵੱਲ ਕਰਨਾ ਪਿਆ ਸੀ ਡਾਇਵਰਟ

ਦੱਸ ਦੇਈਏ ਕਿ ਐਤਵਾਰ ਰਾਤ ਕਰੀਬ 10 ਵਜੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਓਪਰੇਸ਼ਨਲ ਏਰੀਏ ਨੇੜੇ ਸ਼ੱਕੀ ਡਰੋਨ ਵਰਗੀਆਂ ਉੱਡਦੀਆਂ ਵਸਤੂਆਂ ਨਜ਼ਰ ਆਉਣ ਦੀ ਸੂਚਨਾ ਮਿਲੀ ਸੀ। ਰਨਵੇ ਦੇ ਨੇੜੇ ਸ਼ੱਕੀ ਗਤੀਵਿਧੀ ਦਿਖਾਈ ਦੇਣ ਤੋਂ ਬਾਅਦ ਏਅਰ ਟ੍ਰੈਫਿਕ ਕੰਟਰੋਲ ਵੱਲੋਂ ਤੁਰੰਤ ਅਲਰਟ ਜਾਰੀ ਕੀਤਾ ਗਿਆ ਸੀ। ਸੁਰੱਖਿਆ ਦੇ ਮੱਦੇਨਜ਼ਰ ਅੰਮ੍ਰਿਤਸਰ ਆਉਣ ਵਾਲੀਆਂ 7 ਉਡਾਣਾਂ ਨੂੰ ਦਿੱਲੀ ਤੇ ਚੰਡੀਗੜ੍ਹ ਵੱਲ ਡਾਇਵਰਟ ਕਰ ਦਿੱਤਾ ਗਿਆ ਸੀ।

ਖੇਡ ਟੂਰਨਾਮੈਂਟ ਦੀ ਡਰੋਨ ਵੀਡੀਓਗ੍ਰਾਫੀ ਦਾ ਸ਼ੱਕ

ਐਤਵਾਰ ਦੇਰ ਰਾਤ ਸ਼ੱਕੀ ਡਰੋਨ ਗਤੀਵਿਧੀ ਨੂੰ ਲੈ ਕੇ ਮਚੇ ਹੜਕੰਪ ਤੋਂ ਬਾਅਦ ਥਾਣਾ ਰਾਜਾਸਾਂਸੀ ਪੁਲਿਸ ਦੀ ਜਾਂਚ ਚ ਸਾਹਮਣੇ ਆਇਆ ਸੀ ਕਿ ਏਅਰਪੋਰਟ ਨੇੜੇ ਦਿਖਾਈ ਦਿੱਤਾ ਖੇਡ ਟੂਰਨਾਮੈਂਟ ਦੀ ਵੀਡੀਓਗ੍ਰਾਫੀ ਲਈ ਉਡਾਇਆ ਗਿਆ ਹੋ ਸਕਦਾ ਹੈ। ਪੁਲਿਸ ਇਸ ਐਂਗਲ ਤੋਂ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਮੁਤਾਬਕ ਏਅਰਪੋਰਟ ਤੋਂ ਕੁਝ ਦੂਰੀ ਤੇ ਸਥਿਤ ਪਿੰਡ ਝੰਝੋਟੀ ਚ ਖੇਡ ਟੂਰਨਾਮੈਂਟ ਕਰਵਾਇਆ ਜਾ ਰਿਹਾ ਸੀ। ਕੀ ਟੂਰਨਾਮੈਂਟ ਦੀ ਵੀਡੀਓਗ੍ਰਾਫੀ ਕਰਨ ਲਈ ਡਰੋਨ ਉਡਾਇਆ ਗਿਆ ਸੀ? ਇਸ ਐਂਗਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਤੇ ਏਅਰਪੋਰਟ ਅਧਿਕਾਰੀਆਂ ਵਿਚਕਾਰ ਮੀਟਿੰਗ

ਸ਼ੱਕੀ ਡਰੋਨ ਗਤੀਵਿਧੀ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਤੇ ਏਅਰਪੋਰਟ ਅਧਿਕਾਰੀਆਂ ਵਿਚਕਾਰ ਅਹਿਮ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਐਸਪੀ ਗਗਨਦੀਪ ਸਿੰਘ ਘੁੰਮਣ ਨੇ ਦੱਸਿਆ ਕਿ ਏਅਰਪੋਰਟ ਅਥਾਰਟੀ ਵੱਲੋਂ ਰਾਤ ਸਮੇਂ ਕੁਝ ਸ਼ੱਕੀ ਗਤੀਵਿਧੀ ਨਜ਼ਰ ਆਉਣ ਸਬੰਧੀ ਪੁਲਿਸ ਨੂੰ ਲਿਖਤੀ ਜਾਣਕਾਰੀ ਦਿੱਤੀ ਗਈ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਐਸਪੀ ਨੇ ਕਿਹਾ ਕਿ ਫਿਲਹਾਲ ਇਹ ਸਪੱਸ਼ਟ ਨਹੀਂ ਹੋਇਆ ਕਿ ਡਰੋਨ ਕਿਸ ਦਿਸ਼ਾ ਤੋਂ ਆਏ, ਉਨ੍ਹਾਂ ਦੀ ਗਿਣਤੀ ਕਿੰਨੀ ਸੀ ਜਾਂ ਉਨ੍ਹਾਂ ਨੂੰ ਕਿਸ ਮਕਸਦ ਲਈ ਵਰਤਿਆ ਜਾ ਰਿਹਾ ਸੀ। ਜਾਂਚ ਦੌਰਾਨ ਇਨ੍ਹਾਂ ਸਾਰੇ ਪਹਿਲੂਆਂ ਦੀ ਪੜਤਾਲ ਕੀਤੀ ਜਾ ਰਹੀ ਹੈ।

ਸ਼ੱਕੀ ਡਰੋਨ ਗਤੀਵਿਧੀ ਦੀ ਜਾਂਚ ਜਾਰੀ

ਜਾਂਚ ‘ਚ ਕਬੱਡੀ ਟੂਰਨਾਮੈਂਟ ਦੌਰਾਨ ਡਰੋਨ ਉਡਾਏ ਜਾਣ ਦੇ ਐਂਗਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਹਾਲਾਂਕਿ ਟੂਰਨਾਮੈਂਟ ਰਾਤ ਸਮੇਂ ਨਹੀਂ ਹੋ ਰਿਹਾ ਸੀ, ਫਿਰ ਵੀ ਪੁਲਿਸ ਇਸ ਪਹਿਲੂ ਦੀ ਪੂਰੀ ਤਰ੍ਹਾਂ ਪੁਸ਼ਟੀ ਕਰੇਗੀ। ਇਸ ਤੋਂ ਇਲਾਵਾ ਹੋਰ ਸੰਭਾਵਿਤ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਐਸਪੀ ਨੇ ਦੱਸਿਆ ਕਿ ਜਾਂਚ ਲਈ ਵੱਖ-ਵੱਖ ਟੀਮਾਂ ਬਣਾਈਆਂ ਜਾਣਗੀਆਂ ਤੇ ਡਰੋਨ ਗਤੀਵਿਧੀ ਪਿੱਛੇ ਕੌਣ ਸੀ ਤੇ ਇਸ ਦਾ ਮਕਸਦ ਕੀ ਸੀ, ਇਹ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।

ਪੁਲਿਸ ਵੱਲੋਂ ਏਅਰਪੋਰਟ ਦੇ ਆਲੇ-ਦੁਆਲੇ ਡਰੋਨ ਉਡਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਮੀਡੀਆ ਤੋਂ ਇਲਾਵਾ ਗੁਰਦੁਆਰਿਆਂ, ਮੰਦਰਾਂ ਤੇ ਹੋਰ ਧਾਰਮਿਕ ਸੰਸਥਾਵਾਂ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਐਸਪੀ ਗਗਨਦੀਪ ਸਿੰਘ ਘੁੰਮਣ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਏਅਰਪੋਰਟ ਜਾਂ ਇਸ ਦੇ ਆਲੇ-ਦੁਆਲੇ ਕੋਈ ਵੀ ਸ਼ੱਕੀ ਡਰੋਨ ਗਤੀਵਿਧੀ ਨਜ਼ਰ ਆਉਣ ‘ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਏਅਰਪੋਰਟ ਤੇ ਆਲੇ-ਦੁਆਲੇ ਦੇ ਸੰਵੇਦਨਸ਼ੀਲ ਖੇਤਰਾਂ ਦੀ ਸੁਰੱਖਿਆ ਪੁਲਿਸ ਦੀ ਮੁੱਖ ਤਰਜੀਹ ਹੈ।

Follow Us
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...