ਅਜਨਾਲਾ ਹਲਕੇ ਨੂੰ 11 ਨਵੇਂ ਆਮ ਆਦਮੀ ਕਲੀਨਿਕ, ਸਰਹੱਦੀ ਇਲਾਕੇ ਲਈ ਵੱਡੀ ਸਹੂਲਤ

Published: 

18 Mar 2026 15:02 PM IST

ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਹੱਦੀ ਇਲਾਕਿਆਂ ਦੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ 'ਚ ਰੱਖਦਿਆਂ ਇਹ ਵੱਡਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਲਕਾ ਅਜਨਾਲਾ ਦੇ ਸਰਹੱਦੀ ਪਿੰਡਾਂ 'ਚ ਲਗਭਗ 3.85 ਕਰੋੜ ਰੁਪਏ ਦੀ ਲਾਗਤ ਨਾਲ ਇਹ ਆਮ ਆਦਮੀ ਕਲੀਨਿਕ ਬਣਾਏ ਜਾਣਗੇ।

ਅਜਨਾਲਾ ਹਲਕੇ ਨੂੰ 11 ਨਵੇਂ ਆਮ ਆਦਮੀ ਕਲੀਨਿਕ, ਸਰਹੱਦੀ ਇਲਾਕੇ ਲਈ ਵੱਡੀ ਸਹੂਲਤ

ਅਜਨਾਲਾ ਹਲਕੇ ਨੂੰ 11 ਨਵੇਂ ਆਮ ਆਦਮੀ ਕਲੀਨਿਕ, ਸਰਹੱਦੀ ਇਲਾਕੇ ਲਈ ਵੱਡੀ ਸਹੂਲਤ

ਅੰਮ੍ਰਿਤਸਰ ਦੇ ਸਰਹੱਦੀ ਹਲਕੇ ਅਜਨਾਲਾ ਦੇ ਲੋਕਾਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਹਲਕੇ ‘ਚ ਜਲਦੀ ਹੀ 11 ਨਵੇਂ ਆਮ ਆਦਮੀ ਕਲੀਨਿਕ ਬਣਾਏ ਜਾਣਗੇ ਤੇ ਇਸ ਦੇ ਨਾਲ ਹੀ ਦੋ ਨਵੇਂ ਹੈਲਥ ਸੈਂਟਰ ਵੀ ਦਿੱਤੇ ਜਾਣਗੇ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਸਿਹਤ ਸੰਬੰਧੀ ਵੱਡੀ ਸਹੂਲਤ ਮਿਲੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿੱਚ ਪ੍ਰੈੱਸ ਕਾਨਫਰੰਸ ਕੀਤੀ।

ਧਾਲੀਵਾਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਹੱਦੀ ਇਲਾਕਿਆਂ ਦੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ‘ਚ ਰੱਖਦਿਆਂ ਇਹ ਵੱਡਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਲਕਾ ਅਜਨਾਲਾ ਦੇ ਸਰਹੱਦੀ ਪਿੰਡਾਂ ‘ਚ ਲਗਭਗ 3.85 ਕਰੋੜ ਰੁਪਏ ਦੀ ਲਾਗਤ ਨਾਲ ਇਹ ਆਮ ਆਦਮੀ ਕਲੀਨਿਕ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਬਣਨ ਨਾਲ ਪਿੰਡਾਂ ਦੇ ਲੋਕਾਂ ਨੂੰ ਆਪਣੇ ਇਲਾਜ ਲਈ ਦੂਰ-ਦੂਰ ਦੇ ਸ਼ਹਿਰਾਂ ‘ਚ ਨਹੀਂ ਜਾਣਾ ਪਵੇਗਾ ਤੇ ਉਨ੍ਹਾਂ ਨੂੰ ਆਪਣੇ ਹੀ ਇਲਾਕੇ ‘ਚ ਮੁਫ਼ਤ ਤੇ ਵਧੀਆ ਸਿਹਤ ਸੇਵਾਵਾਂ ਮਿਲ ਸਕਣਗੀਆਂ।

ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਿਹਤ ਮੰਤਰੀ ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸਰਹੱਦੀ ਇਲਾਕਿਆਂ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਧਾਲੀਵਾਲ ਨੇ ਇਹ ਵੀ ਦੱਸਿਆ ਕਿ ਸਿਰਫ ਸਿਹਤ ਖੇਤਰ ਹੀ ਨਹੀਂ, ਸਿੱਖਿਆ ਖੇਤਰ ਵਿੱਚ ਵੀ ਸਰਕਾਰ ਵੱਲੋਂ ਵੱਡੇ ਕਦਮ ਚੁੱਕੇ ਜਾ ਰਹੇ ਹਨ। ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਖਾਸ ਯੋਜਨਾਵਾਂ ਤੇ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਵਧੀਆ ਸਿੱਖਿਆ ਅਤੇ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤੇ ਆਉਣ ਵਾਲੇ ਸਮੇਂ ‘ਚ ਵੀ ਹਲਕੇ ਦੇ ਵਿਕਾਸ ਲਈ ਹੋਰ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ।

Follow Us