AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ‘ਚ ASI ‘ਤੇ ਹਮਲੇ ਦੀ TTH ਨੇ ਲਈ ਜ਼ਿੰਮੇਵਾਰੀ, ਦੁਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ; ਜਲਦੀ ਜਾਰੀ ਕਰਾਂਗੇ ਵੀਡੀਓ

ਏਐਸਆਈ ਜਸਵੰਤ ਸਿੰਘ 'ਤੇ ਹੋਏ ਹਮਲੇ ਦੀ ਜ਼ਿੰਮੇਵਾਰੀ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ (TTH) ਨੇ ਲਈ ਹੈ। ਇਸ ਦੌਰਾਨ ਦੁਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ।

ਅੰਮ੍ਰਿਤਸਰ 'ਚ ASI 'ਤੇ ਹਮਲੇ ਦੀ TTH ਨੇ ਲਈ ਜ਼ਿੰਮੇਵਾਰੀ, ਦੁਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ; ਜਲਦੀ ਜਾਰੀ ਕਰਾਂਗੇ ਵੀਡੀਓ
lalit-sharma
| Updated On: 13 Sep 2026 22:25 PM IST
Share

ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ 11 ਸਤੰਬਰ ਨੂੰ ਏਐਸਆਈ ਜਸਵੰਤ ਸਿੰਘ ‘ਤੇ ਹੋਏ ਹਮਲੇ ਦੀ ਜ਼ਿੰਮੇਵਾਰੀ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ (TTH) ਨੇ ਲਈ ਹੈ। ਇਸ ਸਮੂਹ ਵੱਲੋਂ ਕਥਿਤ ਤੌਰ ‘ਤੇ ਜਾਰੀ ਕੀਤਾ ਗਿਆ ਇੱਕ ਪੋਸਟਰ ਸੋਸ਼ਲ ਮੀਡੀਆ ‘ਤੇ ਘੁੰਮ ਰਿਹਾ ਹੈ। ਜਿਸ ਵਿੱਚ ਹਮਲੇ ਦਾ ਹਵਾਲਾ ਦਿੱਤਾ ਗਿਆ ਹੈ ਅਤੇ ਪੁਲਿਸ ਅਧਿਕਾਰੀ ਨੂੰ ਦੁਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਹਾਲਾਂਕਿ, ਵਾਇਰਲ ਪੋਸਟਰ ਜਾਂ ਇਸ ਵਿੱਚ ਕੀਤੇ ਗਏ ਦਾਅਵਿਆਂ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਅਤੇ ਟੀਵੀ9 ਪੰਜਾਬੀ ਵੀ ਇਸ ਦੀ ਪੁਸ਼ਟੀ ਨਹੀਂ ਕਰਦਾ ਹੈ।

ASI ਨੂੰ ਫਿਰ ਨਿਸ਼ਾਨਾ ਬਣਾਉਣ ਦੀ ਧਮਕੀ

ਪੋਸਟਰ ਦੇ ਅਨੁਸਾਰ, ਅਜਨਾਲਾ ਦੇ ਭੱਲਾ ਪਿੰਡ ਵਿੱਚ ਏਐਸਆਈ ਜਸਵੰਤ ਸਿੰਘ ‘ਤੇ ਹਮਲਾ ਟੀਟੀਐਚ ਵੱਲੋਂ ਕੀਤਾ ਗਿਆ ਸੀ। ਸੰਗਠਨ ਨੇ ਦਾਅਵਾ ਕੀਤਾ ਕਿ ਹਮਲੇ ਵਿੱਚ ਏਐਸਆਈ ਜ਼ਖਮੀ ਹੋ ਗਿਆ ਸੀ ਅਤੇ ਉਸ ਨੂੰ ਦੁਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਸੀ। ਟੀਟੀਐਚ ਨੇ ਪੋਸਟਰ ਵਿੱਚ ਭਾਰਤ ਵਿੱਚ ਰਹਿਣ ਵਾਲੇ ਮੁਸਲਮਾਨਾਂ ਨੂੰ ਵੀ ਵਧਾਈ ਦਿੱਤੀ। ਸੰਗਠਨ ਨੇ ਭਾਰਤੀ ਪੁਲਿਸ ਅਤੇ ਫੌਜ ਖਿਲਾਫ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਦਿਆਂ ਦਾਅਵਾ ਕੀਤਾ ਕਿ ਉਹ ਹੁਣ ਇਸ ਦਾ ਵਿਰੋਧ ਕਰਨ ਦੀ ਹਿੰਮਤ ਨਹੀਂ ਕਰਨਗੇ।

ਆਉਣ ਵਾਲੇ ਦਿਨਾਂ ਵਿੱਚ ਵੱਡੇ ਹਮਲੇ ਦੀ ਧਮਕੀ

ਪੋਸਟਰ ਵਿੱਚ ਟੀਟੀਐਚ ਦੀ ਪੰਜਾਬ, ਭਾਰਤ ਇਕਾਈ ਦੇ ਕਮਾਂਡਰ ਅਮੀਰ/ਨਾਇਬ ਸੈਪਨ-ਸਲਾਰ ਸੰਗਰ ਯਾਰ ਨੂੰ ਮਿਸ਼ਨ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਧਾਈ ਦਿੱਤੀ ਗਈ ਹੈ। ਇਹ ਸੰਗਠਨ ਭਾਰਤੀ ਫੌਜ, ਪੁਲਿਸ ਅਤੇ ਖੁਫੀਆ ਏਜੰਸੀਆਂ ਦੇ ਕਰਮਚਾਰੀਆਂ ਨੂੰ ਵੀ ਧਮਕੀ ਦਿੰਦਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇੱਕ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾਵੇਗੀ। ਸੰਗਠਨ ਦਾ ਦਾਅਵਾ ਹੈ ਕਿ ਘਟਨਾ ਦਾ ਇੱਕ ਵੀਡੀਓ ਜਲਦੀ ਹੀ ਜਾਰੀ ਕੀਤਾ ਜਾਵੇਗਾ।

Follow Us
BRICS Summit : ਬ੍ਰਿਕਸ ਸਮਿਟ 'ਚ ਮੋਦੀ-ਪੁਤਿਨ ਦੀ ਗਰਮਜੋਸ਼ੀ ਭਰੀ ਮੁਲਾਕਾਤ, ਇੱਕ ਇਤਿਹਾਸਕ ਪਲ
BRICS Summit : ਬ੍ਰਿਕਸ ਸਮਿਟ 'ਚ ਮੋਦੀ-ਪੁਤਿਨ ਦੀ ਗਰਮਜੋਸ਼ੀ ਭਰੀ ਮੁਲਾਕਾਤ, ਇੱਕ ਇਤਿਹਾਸਕ ਪਲ...
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...