ਅੰਮ੍ਰਿਤਸਰ: ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਪਿੰਡ ਦੇ ਨੌਜਵਾਨਾਂ ‘ਤੇ ਲੱਗਿਆ ਇਲਜ਼ਾਮ

Updated On: 

11 Jul 2026 13:15 PM IST

ਬੀਤੀ ਰਾਤ ਉਕਤ ਤਿੰਨੇ ਨੌਜਵਾਨ ਮੋਟਰਸਾਈਕਲ 'ਤੇ ਉਨ੍ਹਾਂ ਦੇ ਡੇਰੇ 'ਤੇ ਆਏ। ਉਨ੍ਹਾਂ ਮੇਰੇ ਬੇਟੇ ਨੂੰ ਆਵਾਜ਼ ਮਾਰੀ। ਉਨ੍ਹਾਂ ਅੱਗੇ ਦੱਸਿਆ ਕਿ ਜਦੋਂ ਮੇਰਾ ਪੁੱਤਰ ਗੁਰਅਵਤਾਰ ਸਿੰਘ ਬਾਹਰ ਆਇਆ ਤਾਂ ਉਨ੍ਹਾਂ ਨਾਲ ਤਕਰਾਰ ਹੋ ਗਈ।

ਅੰਮ੍ਰਿਤਸਰ: ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਪਿੰਡ ਦੇ ਨੌਜਵਾਨਾਂ ਤੇ ਲੱਗਿਆ ਇਲਜ਼ਾਮ

ਅੰਮ੍ਰਿਤਸਰ: ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਅਵਤਾਰ ਸਿੰਘ ਵਜੋਂ ਹੋਈ ਹੈ, ਜੋ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦੇ ਪਿਤਾ ਲਾਹੌਰਾ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਗੁਰਅਵਤਾਰ ਸਿੰਘ ਦੀ ਪਿੰਡ ਵਾਸੀਆਂ ਗੁਰਜੰਟ ਸਿੰਘ, ਹਨੀ ਡੰਡੇ ਤੇ ਕੁਝ ਹੋਰ ਨੌਜਵਾਨਾਂ ਨਾਲ ਲੰਬੇ ਸਮੇਂ ਤੋਂ ਰੰਜ਼ਿਸ ਸੀ।

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਇਹ ਨੌਜਵਾਨ ਮੋਟਰਸਾਈਕਲ ‘ਤੇ ਉਨ੍ਹਾਂ ਦੇ ਡੇਰੇ ‘ਤੇ ਪਹੁੰਚੇ ਤੇ ਉਨ੍ਹਾਂ ਦੇ ਪੁੱਤਰ ਨੂੰ ਆਵਾਜ਼ ਮਾਰੀ। ਜਦੋਂ ਗੁਰਅਵਤਾਰ ਸਿੰਘ ਉਨ੍ਹਾਂ ਦੀ ਆਵਾਜ਼ ਸੁਣ ਕੇ ਬਾਹਰ ਨਿਕਲਿਆ ਤਾਂ ਉਨ੍ਹਾਂ ਨਾਲ ਤਕਰਾਰ ਹੋ ਗਈ।

ਲਾਹੌਰਾ ਸਿੰਘ ਮੁਤਾਬਕ, ਟਕਰਾਅ ਦੌਰਾਨ ਗੁਰਜੰਟ ਸਿੰਘ ਤੇ ਹਨੀ ਨੇ ਪਿਸਤੌਲ ਨਾਲ ਉਸ ਦੇ ਪੁੱਤਰ ‘ਤੇ ਸਿੱਧੀ ਗੋਲੀਬਾਰੀ ਕੀਤੀ। ਗੋਲੀਬਾਰੀ ਨਾਲ ਗੁਰਅਵਤਾਰ ਸਿੰਘ ਗੰਭੀਰ ਜ਼ਖਮੀ ਹੋ ਗਿਆ।

ਉਸ ਦੇ ਪਰਿਵਾਰ ਨੇ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

Follow Us