ਲਵ ਮੈਰਿਜ ਕਰਨ ‘ਤੇ ਮੁੰਡੇ ਦੇ ਘਰ ‘ਚ ਭੰਨ-ਤੋੜ, ਲੜਕੀ ਦੇ ਪਰਿਵਾਰਕ ਮੈਂਬਰਾਂ ‘ਤੇ ਗੁੰਡਾਗਰਦੀ ਦੇ ਇਲਜ਼ਾਮ
ਲੜਕੇ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਲੜਕਾ ਤੇ ਲੜਕੀ ਨੇ ਆਪਸ 'ਚ ਵਿਆਹ ਕਰਵਾਇਆ ਹੈ, ਜਿਸ ਦੇ ਚਲਦੇ ਗੁੱਸੇ 'ਚ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੇ ਘਰ 'ਚ ਦਾਖਲ ਹੋ ਕੇ ਪੂਰੇ ਘਰ ਦੀ ਭੰਨ ਤੋੜ ਕੀਤੀ ਗਈ ਹੈ। ਘਰ ਦਾਖਲ ਹੋਕੇ ਲੱਖਾਂ ਰੁਪਏ ਦੇ ਸਮਾਨ ਦਾ ਨੁਕਸਾਨ ਕੀਤਾ ਗਿਆ ਹੈ ਤੇ ਉੱਥੇ ਹੀ ਘਰ ਵਿੱਚ ਰੱਖੇ ਕਬੂਤਰਾਂ ਨੂੰ ਵੀ ਮਾਰ ਕੇ ਸੁੱਟ ਦਿੱਤਾ ਗਿਆ।
ਲਵ ਮੈਰਿਜ ਕਰਨ 'ਤੇ ਮੁੰਡੇ ਦੇ ਘਰ 'ਚ ਭੰਨ-ਤੋੜ, ਲੜਕੀ ਦੇ ਪਰਿਵਾਰਕ ਮੈਂਬਰਾਂ 'ਤੇ ਗੁੰਡਾਗਰਦੀ ਦੇ ਇਲਜ਼ਾਮ
ਅਜਨਾਲਾ ਦੇ ਪਿੰਡ ਤੇੜੀ ‘ਚ ਲੜਕਾ-ਲੜਕੀ ਵੱਲੋਂ ਆਪਸ ‘ਚ ਘਰਦਿਆਂ ਦੀ ਸਹਿਮਤੀ ਤੋਂ ਬਿਨਾਂ ਵਿਆਹ ਕਰਵਾਉਣਾ, ਲੜਕੇ ਦੇ ਪਰਿਵਾਰ ਨੂੰ ਮਹਿੰਗਾ ਪੈ ਗਿਆ। ਲੜਕੀ ਦੇ ਪਰਿਵਾਰ ਵਾਲਿਆਂ ‘ਤੇ ਲੜਕੇ ਦੇ ਘਰ ‘ਚ ਦਾਖਲ ਹੋ ਕੇ ਬੁਰੀ ਤਰ੍ਹਾਂ ਭੰਨ ਤੋੜ ਕਰਕੇ ਗੁੰਡਾਗਰਦੀ ਕਰਨ ਦੇ ਇਲਜ਼ਾਮ ਲੱਗ ਰਹੇ ਹਨ।
ਇਸ ਮੌਕੇ ਲੜਕੇ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਲੜਕਾ ਤੇ ਲੜਕੀ ਨੇ ਆਪਸ ‘ਚ ਵਿਆਹ ਕਰਵਾਇਆ ਹੈ, ਜਿਸ ਦੇ ਚਲਦੇ ਗੁੱਸੇ ‘ਚ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੇ ਘਰ ‘ਚ ਦਾਖਲ ਹੋ ਕੇ ਪੂਰੇ ਘਰ ਦੀ ਭੰਨ ਤੋੜ ਕੀਤੀ ਗਈ ਹੈ। ਘਰ ਦਾਖਲ ਹੋਕੇ ਲੱਖਾਂ ਰੁਪਏ ਦੇ ਸਮਾਨ ਦਾ ਨੁਕਸਾਨ ਕੀਤਾ ਗਿਆ ਹੈ ਤੇ ਉੱਥੇ ਹੀ ਘਰ ਵਿੱਚ ਰੱਖੇ ਕਬੂਤਰਾਂ ਨੂੰ ਵੀ ਮਾਰ ਕੇ ਸੁੱਟ ਦਿੱਤਾ ਗਿਆ।
ਇਸ ਮੌਕੇ ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਕਿ ਜਲਦ ਤੋਂ ਜਲਦ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ । ਦੂਜੇ ਪਾਸੇ, ਲੜਕੀ ਦੇ ਪਰਿਵਾਰਕ ਮੈਂਬਰ ਹੀਰਾ ਸਿੰਘ ਨੇ ਦੱਸਿਆ ਕਿ ਸਾਡੀ ਲੜਕੀ ਦੀ ਸ਼ਾਦੀ ਸੀ, ਜਿਸ ਨੂੰ ਇਹ ਲੜਕਾ ਭਜਾ ਕੇ ਲੈ ਕੇ ਗਿਆ ਸੀ ਤੇ ਅਸੀਂ ਕਿਸੇ ਤਰ੍ਹਾਂ ਦੀ ਕੋਈ ਭੰਨ ਤੋੜ ਨਹੀਂ ਕੀਤੀ ਸਾਡੇ ਉੱਪਰ ਜੋ ਇਲਜ਼ਾਮ ਲਗਾਏ ਜਾ ਰਹੇ ਹਨ ਉਹ ਗਲਤ ਹਨ ।
ਇਸ ਮੌਕੇ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜਲਦੀ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
