AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ: 17 ਸਾਲਾ ਅਮਰਜੋਤ ਕਤਲਕਾਂਡ ‘ਚ 2 ਮੁੱਖ ਸ਼ੂਟਰ ਕਾਬੂ, 8500 ਰੁਪਏ ‘ਚ ਕੀਤਾ ਸੀ ਕਤਲ

ਇਸ ਸਬੰਧੀ ਥਾਣਾ ਮਹਿਤਾ ਦੇ ਐਸਐਚਓ ਸਿਮਰਨਜੀਤ ਕੌਰ ਨੇ ਦੱਸਿਆ ਕਿ ਇਹ ਕਥਿਤ ਦੋਸ਼ੀ ਰਜਤ ਉਰਫ ਖੁੰਡਾ ਤੇ ਆਰੀਅਨ ਸਕੇ ਭਰਾ ਹਨ ਤੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਇਹ ਦੋਵੇਂ ਇਸ ਸਮੇਂ ਕਿਸੇ ਹੋਰ ਮਾਮਲੇ ਕਾਰਨ ਚੰਡੀਗੜ੍ਹ ਦੀ ਮਾਡਲ ਜੇਲ੍ਹ 'ਚ ਬੰਦ ਸਨ। ਇਹ ਦੋਵੇਂ ਅਮਰਜੋਤ ਕਤਲ ਕੇਸ 'ਚ ਨਾਮਜ਼ਦ ਸਨ, ਜਿਨ੍ਹਾਂ ਨੂੰ ਪੁੱਛਗਿੱਛ ਲਈ ਪ੍ਰੋਡਕਸ਼ਨ ਵਰੰਟ 'ਤੇ ਲਿਆਂਦਾ ਗਿਆ ਹੈ।

ਅੰਮ੍ਰਿਤਸਰ: 17 ਸਾਲਾ ਅਮਰਜੋਤ ਕਤਲਕਾਂਡ 'ਚ 2 ਮੁੱਖ ਸ਼ੂਟਰ ਕਾਬੂ, 8500 ਰੁਪਏ 'ਚ ਕੀਤਾ ਸੀ ਕਤਲ
17 ਸਾਲਾ ਅਮਰਜੋਤ ਕਤਲਕਾਂਡ ‘ਚ 2 ਮੁੱਖ ਸ਼ੂਟਰ ਕਾਬੂ, 8500 ਰੁਪਏ ‘ਚ ਕੀਤਾ ਸੀ ਕਤਲ
lalit-sharma
| Updated On: 01 Jul 2026 12:17 PM IST
Share

ਪਿਛਲੇ ਦਿਨੀਂ ਮਹਿਤਾ ਥਾਣਾ ਦੇ ਅਧੀਨ ਪਿੰਡ ਮਹਿਸਮਪੁਰ ‘ਚ 17 ਸਾਲਾ ਨੌਜਵਾਨ ਅਮਰਜੋਤ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ‘ਚ 60 ਦਿਨਾਂ ਬਾਅਦ ਥਾਣਾ ਮਹਿਤਾ ਦੀ ਪੁਲਿਸ ਨੇ 2 ਮੁੱਖ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ‘ਚ 3 ਮੁਲਜ਼ਮਾਂ ਦੀ ਪਹਿਲਾਂ ਹੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਤੇ ਵਾਰਦਾਤ ‘ਚ ਸ਼ਾਮਿਲ 2 ਮੁੱਖ ਸ਼ੂਟਰਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ, ਜਦਕਿ ਇੱਕ ਦੋਸ਼ੀ ਅਜੇ ਵੀ ਫ਼ਰਾਰ ਹੈ। ਉਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਸਬੰਧੀ ਥਾਣਾ ਮਹਿਤਾ ਦੇ ਐਸਐਚਓ ਸਿਮਰਨਜੀਤ ਕੌਰ ਨੇ ਦੱਸਿਆ ਕਿ ਇਹ ਕਥਿਤ ਦੋਸ਼ੀ ਰਜਤ ਉਰਫ ਖੁੰਡਾ ਤੇ ਆਰੀਅਨ ਸਕੇ ਭਰਾ ਹਨ ਤੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਇਹ ਦੋਵੇਂ ਇਸ ਸਮੇਂ ਕਿਸੇ ਹੋਰ ਮਾਮਲੇ ਕਾਰਨ ਚੰਡੀਗੜ੍ਹ ਦੀ ਮਾਡਲ ਜੇਲ੍ਹ ‘ਚ ਬੰਦ ਸਨ। ਇਹ ਦੋਵੇਂ ਅਮਰਜੋਤ ਕਤਲ ਕੇਸ ‘ਚ ਨਾਮਜ਼ਦ ਸਨ, ਜਿਨ੍ਹਾਂ ਨੂੰ ਪੁੱਛਗਿੱਛ ਲਈ ਪ੍ਰੋਡਕਸ਼ਨ ਵਰੰਟ ‘ਤੇ ਲਿਆਂਦਾ ਗਿਆ ਹੈ। ਦੋਵਾਂ ਕਥਿਤ ਦੋਸ਼ੀਆਂ ਵੱਲੋਂ ਕੀਤੇ ਗਏ ਕਬੂਲਨਾਮੇ ਅਨੁਸਾਰ ਉਹ ਕਿਸੇ ਸ਼ਗਨਪ੍ਰੀਤ ਨਾਮੀ ਵਿਅਕਤੀ ਦੇ ਕਹਿਣ ਤੇ ਮਹਿਤਾ ਆਏ ਸਨ, ਜਿੱਥੇ ਉਹ ਗੁਰਪ੍ਰੀਤ ਸਿੰਘ ਉਰਫ਼ ਬੋਬੀ ਨੂੰ ਮਿਲੇ।

ਕਤਲ ਤੋਂ ਬਾਅਦ ਦਿੱਤੇ ਸੀ 8500 ਰੁਪਏ

ਇਸ ਤੋਂ ਬਾਅਦ ਤਿੰਨਾਂ ਨੇ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਅਮਰਜੋਤ ਨੂੰ ਪਿੰਡ ਜਲਾਲ ਵਿਖੇ ਗੋਲੀਆਂ ਮਾਰੀਆਂ। ਇਸ ਤੋਂ ਬਾਅਦ ਗੁਰਪ੍ਰੀਤ ਸਿੰਘ ਬੋਬੀ ਨੇ ਉਨ੍ਹਾਂ ਤੋਂ ਪਿਸਤੌਲ ਵਾਪਸ ਲੈ ਕੇ 8500 ਰੁਪਏ ਦਿੱਤੇ ਤੇ ਬੱਸ ‘ਤੇ ਬਿਠਾ ਕੇ ਅੰਮ੍ਰਿਤਸਰ ਵਾਪਸ ਭੇਜ ਦਿੱਤਾ।

ਕਤਲ ਦੀ ਵਜ੍ਹਾ ਅਸਪੱਸ਼ਟ

ਹਾਲਾਂਕਿ, ਇਸ ਕਤਲ ਦੀ ਅਸਲ ਵਜ੍ਹਾ ਕੀ ਹੈ ਇਸ ਬਾਰੇ ਅਜੇ ਕੋਈ ਪੁਖ਼ਤਾ ਜਾਣਕਾਰੀ ਨਹੀਂ ਮਿਲ ਸਕੀ ਪਰ ਜ਼ਿਕਰ ਯੋਗ ਹੁਣ ਤੱਕ ਇਸ ਕਤਲ ਕਾਂਡ ‘ਚ ਕੁੱਲ 6 ਦੋਸ਼ੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।

Follow Us
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ...
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ...
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...