Amritpal singh: ਸਿਆਸਤ ਵਿੱਚ ਪੈਰ ਧਰੇਗਾ ਅੰਮ੍ਰਿਤਪਾਲ ਦਾ ਪਰਿਵਾਰ, ਪਿਤਾ ਨੇ ਪਾਰਟੀ ਬਣਾਉਣ ਦਾ ਕੀਤਾ ਐਲਾਨ

Updated On: 

29 Sep 2024 14:13 PM

Amritpal singh: ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਸਿਆਸੀ, ਸਮਾਜਿਕ ਅਤੇ ਧਾਰਮਿਕ ਤੌਰ ਤੇ ਬਹੁਤ ਹੀ ਨਾਜ਼ੁਕ ਸਥਿਤੀ ਵਿੱਚੋਂ ਲੰਘ ਰਹੇ ਹਨ। ਇਸੇ ਲਈ ਉਹਨਾਂ ਨੇ ਅੱਜ ਅਰਦਾਸ ਕੀਤੀ ਹੈ ਜਿਸ ਤੋਂ ਬਾਅਦ ਉਹ ਸਿਆਸੀ ਪਾਰਟੀ ਬਣਾਉਣਗੇ।

Amritpal singh: ਸਿਆਸਤ ਵਿੱਚ ਪੈਰ ਧਰੇਗਾ ਅੰਮ੍ਰਿਤਪਾਲ ਦਾ ਪਰਿਵਾਰ, ਪਿਤਾ ਨੇ ਪਾਰਟੀ ਬਣਾਉਣ ਦਾ ਕੀਤਾ ਐਲਾਨ

ਸਿਆਸਤ ਵਿੱਚ ਪੈਰ ਧਰੇਗਾ ਅੰਮ੍ਰਿਤਪਾਲ ਦਾ ਪਰਿਵਾਰ, ਪਿਤਾ ਨੇ ਪਾਰਟੀ ਬਣਾਉਣ ਦਾ ਕੀਤਾ ਐਲਾਨ

Follow Us On

ਡਿੱਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਐਲਾਨ ਕੀਤਾ ਕਿ ਉਹ ਆਪਣੀ ਆਵਾਜ਼ ਬੁਲੰਦ ਕਰਨ ਲਈ ਨਵੀਂ ਪਾਰਟੀ ਬਣਾਉਣ ਜਾ ਰਹੇ ਹਨ। ਆਵਾਜ਼-ਏ-ਪੰਜਾਬ ਦੀ ਚੌਥੀ ਵਰ੍ਹੇਗੰਢ ਮੌਕੇ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਅਤੇ ਅਰਦਾਸ ਕਰਨ ਲਈ ਪਹੁੰਚਿਆ ਸੀ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਸਿਆਸੀ, ਸਮਾਜਿਕ ਅਤੇ ਧਾਰਮਿਕ ਤੌਰ ਤੇ ਬਹੁਤ ਹੀ ਨਾਜ਼ੁਕ ਸਥਿਤੀ ਵਿੱਚੋਂ ਲੰਘ ਰਹੇ ਹਨ। ਇਸੇ ਲਈ ਉਹਨਾਂ ਨੇ ਅੱਜ ਅਰਦਾਸ ਕੀਤੀ ਹੈ ਜਿਸ ਤੋਂ ਬਾਅਦ ਉਹ ਸਿਆਸੀ ਪਾਰਟੀ ਬਣਾਉਣਗੇ।

ਉਨ੍ਹਾਂ ਨੇ ਕਿਹਾ ਪਹਿਲਾਂ ਵੀ ਸਮੁੱਚੀ ਸੰਗਤ ਦੇ ਸੁਝਾਅ ਲਏ ਸਨ ਅਤੇ ਅੱਜ ਗੁਰੂ ਸਾਹਿਬ ਤੋਂ ਆਗਿਆ ਲੈ ਲਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਉਹ ਪਾਰਟੀ ਬਣਾਉਣਗੇ ਜੋ ਪੰਜਾਬ ਦੇ ਸਿੱਖਾਂ ਦੇ ਹਿੱਤਾਂ ਦੀ ਸੇਵਾ ਕਰੇਗੀ। ਉਨ੍ਹਾਂ ਕਿਹਾ ਕਿ ਉਹ ਜਾਤ-ਪਾਤ ਤੋਂ ਉੱਪਰ ਉੱਠ ਕੇ ਪਾਰਟੀ ਬਣਾਉਣਗੇ।

ਖੇਤਰੀ ਪਾਰਟੀਆਂ ਖ਼ਤਰੇ ਚ ਹਨ- ਤਰਸੇਮ ਸਿੰਘ

ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀ ਬਣਾਉਣ ਦਾ ਫੈਸਲਾ ਇਸ ਲਈ ਲਿਆ ਗਿਆ ਕਿਉਂਕਿ ਪੰਜਾਬ ਦੇ ਹਾਲਾਤ ਬਹੁਤ ਖਰਾਬ ਹਨ। ਖੇਤਰੀ ਪਾਰਟੀਆਂ ਵੀ ਖ਼ਤਮ ਹੋ ਗਈਆਂ ਹਨ ਅਤੇ ਇੱਥੋਂ ਤੱਕ ਕਿ ਵਧੀਆ ਸਿਆਸੀ ਆਗੂ ਦਿੱਲੀ ਤੋਂ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਰਗੇ ਆਗੂ ਜੋ ਬਹੁਤ ਕਾਬਲ ਸਨ, ਨੂੰ ਵੀ ਪਾਸੇ ਕਰ ਦਿੱਤਾ ਗਿਆ। ਪੰਜਾਬ ਦੇ ਸਾਰੇ ਫੈਸਲੇ ਦਿੱਲੀ ਤੋਂ ਲਏ ਜਾ ਰਹੇ ਹਨ, ਇਸੇ ਲਈ ਪਾਰਟੀ ਬਣਾ ਰਹੇ ਹਨ ਤਾਂ ਜੋ ਪੰਜਾਬ ਦੇ ਫੈਸਲੇ ਪੰਜਾਬ ਤੋਂ ਹੀ ਲਏ ਜਾਣ।

ਸਾਰੇ ਧਰਮਾਂ ਦੀ ਸਾਂਝੀ ਹੋਵੇਗੀ ਪਾਰਟੀ- ਅੰਮ੍ਰਿਤਪਾਲ ਦੀ ਮਾਤਾ

ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਹੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ ਕਿਉਂਕਿ ਜੇਕਰ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾਵੇਗਾ ਤਾਂ ਹੀ ਅੱਗੇ ਅਸੀਂ ਆਪਣੇ ਮੁੱਦੇ ਉਠਾ ਸਕਾਂਗੇ। ਉਨ੍ਹਾਂ ਕਿਹਾ ਕਿ ਸਾਰੇ ਧਰਮਾਂ ਦੀ ਪਾਰਟੀ ਹੋਵੇਗੀ ਅਤੇ ਜਾਤ-ਪਾਤ ਤੋਂ ਉਪਰ ਉਠ ਕੇ ਕੰਮ ਕੀਤਾ ਜਾਵੇਗਾ।

Exit mobile version