AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ: ਅਨਗੜ੍ਹ ਇਲਾਕੇ ‘ਚ ਘਰ ਨੂੂੰ ਲੱਗੀ ਅੱਗ, ਲੋਕਾਂ ਨੇ ਸੁਣੇ ਧਮਾਕੇ; 2 ਮਹਿਲਾਵਾਂ ਝੁਲਸੀਆਂ

ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ 11:45 ਵਜੇ ਕੰਟਰੋਲ ਰੂਮ ਤੋਂ ਕਾਲ ਪ੍ਰਾਪਤ ਹੋਈ ਸੀ, ਜਿਸ ਤੋਂ ਬਾਅਦ ਉਹ ਤੁਰੰਤ ਗੱਡੀਆਂ ਸਮੇਤ ਮੌਕੇ ਵੱਲ ਰਵਾਨਾ ਹੋਏ। ਉਨ੍ਹਾਂ ਕਿਹਾ ਕਿ ਜਦੋਂ ਟੀਮ ਮੌਕੇ ਤੇ ਪਹੁੰਚੀ ਤਾਂ ਅੱਗ ਕਾਫੀ ਹੱਦ ਤੱਕ ਫੈਲ ਚੁੱਕੀ ਸੀ ਤੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਕਰੀਬ 20 ਤੋਂ 25 ਮਿੰਟਾਂ 'ਚ ਅੱਗ ਤੇ ਕਾਬੂ ਪਾ ਲਿਆ।

ਅੰਮ੍ਰਿਤਸਰ: ਅਨਗੜ੍ਹ ਇਲਾਕੇ 'ਚ ਘਰ ਨੂੂੰ ਲੱਗੀ ਅੱਗ, ਲੋਕਾਂ ਨੇ ਸੁਣੇ ਧਮਾਕੇ; 2 ਮਹਿਲਾਵਾਂ ਝੁਲਸੀਆਂ
ਅੰਮ੍ਰਿਤਸਰ: ਅਨਗੜ੍ਹ ਇਲਾਕੇ ‘ਚ ਘਰ ਨੂੂੰ ਲੱਗੀ ਅੱਗ
lalit-sharma
| Updated On: 21 May 2026 14:07 PM IST
Share

ਅਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਦੇ ਅਨਗੜ੍ਹ ਇਲਾਕੇ ‘ਚ ਇੱਕ ਘਰ ‘ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ ਦੋ ਮਹਿਲਾਵਾਂ ਗੰਭੀਰ ਤੌਰ ਤੇ ਝੁਲਸ ਗਈਆਂ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ। ਮੌਕੇ ਤੇ ਮੌਜੂਦ ਲੋਕਾਂ ਮੁਤਾਬਕ ਅੱਗ ਬਹੁਤ ਤੇਜ਼ੀ ਨਾਲ ਫੈਲੀ ਅਤੇ ਘਰ ‘ਚ ਭਾਰੀ ਨੁਕਸਾਨ ਹੋਇਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਘਰ ‘ਚ ਪਟਾਕੇ ਬਣਾਉਣ ਦਾ ਕੰਮ ਚੱਲਦਾ ਸੀ, ਜਿਸ ‘ਚ ਅਚਾਨਕ ਧਮਾਕਾ ਹੋ ਗਿਆ ਤੇ ਅੱਗ ਲੱਗ ਗਈ। ਹਾਲਾਂਕਿ, ਪੁਲਿਸ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਤੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।

ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ 11:45 ਵਜੇ ਕੰਟਰੋਲ ਰੂਮ ਤੋਂ ਕਾਲ ਪ੍ਰਾਪਤ ਹੋਈ ਸੀ, ਜਿਸ ਤੋਂ ਬਾਅਦ ਉਹ ਤੁਰੰਤ ਗੱਡੀਆਂ ਸਮੇਤ ਮੌਕੇ ਵੱਲ ਰਵਾਨਾ ਹੋਏ। ਉਨ੍ਹਾਂ ਕਿਹਾ ਕਿ ਜਦੋਂ ਟੀਮ ਮੌਕੇ ਤੇ ਪਹੁੰਚੀ ਤਾਂ ਅੱਗ ਕਾਫੀ ਹੱਦ ਤੱਕ ਫੈਲ ਚੁੱਕੀ ਸੀ ਤੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਕਰੀਬ 20 ਤੋਂ 25 ਮਿੰਟਾਂ ‘ਚ ਅੱਗ ਤੇ ਕਾਬੂ ਪਾ ਲਿਆ।

ਰਾਹਤ ਕਾਰਜ ਦੌਰਾਨ ਦੋ ਮਹਿਲਾਵਾਂ ਨੂੰ ਘਰ ਅੰਦਰੋਂ ਬਾਹਰ ਕੱਢਿਆ ਗਿਆ। ਇੱਕ ਮਹਿਲਾ ਦੀ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ, ਜਦਕਿ ਦੂਜੀ ਵੀ ਬੁਰੀ ਤਰ੍ਹਾਂ ਝੁਲਸੀ ਹੋਈ ਸੀ। ਦੋਵਾਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਹਸਪਤਾਲ ਭੇਜਿਆ ਗਿਆ। ਮੌਕੇ ਤੇ ਮੌਜੂਦ ਅਧਿਕਾਰੀਆਂ ਅਨੁਸਾਰ ਇੱਕ ਮਹਿਲਾ ਦੀ ਮੌਤ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ, ਹਾਲਾਂਕਿ ਇਸ ਦੀ ਪੁਸ਼ਟੀ ਹਸਪਤਾਲ ਦੀ ਰਿਪੋਰਟ ਤੋਂ ਬਾਅਦ ਹੀ ਹੋਵੇਗੀ।

ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਥਾਨਕ ਲੋਕਾਂ ਵੱਲੋਂ ਅੱਗ ਲੱਗਣ ਦੇ ਕਾਰਨਾਂ ਬਾਰੇ ਵੱਖ-ਵੱਖ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਕੁਝ ਲੋਕਾਂ ਨੇ ਪਟਾਕਿਆਂ ਜਾਂ ਹੋਰ ਜਲਣਸ਼ੀਲ ਸਮੱਗਰੀ ਕਾਰਨ ਧਮਾਕੇ ਵਰਗੀ ਆਵਾਜ਼ ਸੁਣਨ ਦੀ ਗੱਲ ਵੀ ਕਹੀ, ਪਰ ਫਾਇਰ ਬ੍ਰਿਗੇਡ ਤੇ ਪੁਲਿਸ ਅਧਿਕਾਰੀਆਂ ਨੇ ਕਿਸੇ ਵੀ ਨਤੀਜੇ ਤੇ ਪਹੁੰਚਣ ਤੋਂ ਇਨਕਾਰ ਕੀਤਾ ਹੈ।

ਇਸ ਮਾਮਲੇ ਤੇ ਜਾਣਕਾਰੀ ਦਿੰਦਿਆਂ ਏਸੀਪੀ-4 ਸੁਰਿੰਦਰ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਪੁਲਿਸ ਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ਤੇ ਪਹੁੰਚ ਗਈਆਂ ਸਨ। ਉਨ੍ਹਾਂ ਕਿਹਾ ਕਿ ਅੱਗ ਤੇ ਕਾਬੂ ਪਾ ਲਿਆ ਗਿਆ ਹੈ ਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਅੰਤਿਮ ਨਤੀਜੇ ਤੇ ਨਹੀਂ ਪਹੁੰਚਿਆ ਗਿਆ ਤੇ ਜਾਂਚ ਤੋਂ ਬਾਅਦ ਹੀ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ।

Follow Us
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ...
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,...
Kangana Ranauts ਦੇ Gen Z ਤੇ ਦਿੱਤੇ ਬਿਆਨ ਨਾਲ ਛਿੜਿਆ ਵਿਵਾਦ, ਵਿਰੋਧੀਆਂ ਨੇ ਕੀਤੀ ਨੇ ਜਨਤਕ ਮੁਆਫ਼ੀ ਦੀ ਮੰਗ
Kangana Ranauts ਦੇ Gen Z ਤੇ ਦਿੱਤੇ ਬਿਆਨ ਨਾਲ ਛਿੜਿਆ ਵਿਵਾਦ, ਵਿਰੋਧੀਆਂ ਨੇ ਕੀਤੀ ਨੇ ਜਨਤਕ ਮੁਆਫ਼ੀ ਦੀ ਮੰਗ...
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ...
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ...
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ...
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ...
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...