ਅੰਮ੍ਰਿਤਸਰ: ਆਪਣਾ ਕਾਰੋਬਾਰ ਆਪਣੀ ਪਹਿਚਾਨ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ 100 ਤੋਂ ਵੱਧ ਮਹਿਲਾਵਾਂ ਦਾ ਸਨਮਾਨ
ਡਾ. ਨਿੱਜਰ ਨੇ ਕਿਹਾ ਕਿ ਬਹੁਤ ਸਾਰੀਆਂ ਮਹਿਲਾਵਾਂ ਘਰ ਬੈਠੇ ਟਿਫਿਨ ਸੇਵਾ, ਸਲੂਨ, ਸਿਲਾਈ-ਕਢਾਈ, ਬਿਊਟੀ ਵਰਕ ਤੇ ਹੋਰ ਛੋਟੇ ਕਾਰੋਬਾਰਾਂ ਰਾਹੀਂ ਆਪਣਾ ਯੋਗਦਾਨ ਪਾ ਰਹੀਆਂ ਹਨ। ਇਸ ਪ੍ਰੋਗਰਾਮ ਦਾ ਮਕਸਦ ਇਨ੍ਹਾਂ ਮਹਿਲਾਵਾਂ ਨੂੰ ਸਮਾਜ 'ਚ ਇੱਕ ਪਹਿਚਾਨ ਦੇਣਾ ਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕਰਨਾ ਹੈ। ਉਨ੍ਹਾਂ ਦੱਸਿਆ ਕਿ ਦੱਖਣੀ ਹਲਕੇ 'ਚੋਂ 100 ਤੋਂ ਵੱਧ ਮਹਿਲਾਵਾਂ ਦੀ ਲਿਸਟ ਤਿਆਰ ਕਰਕੇ ਉਨ੍ਹਾਂ ਨੂੰ ਇਸ ਕੈਂਪ ਦੌਰਾਨ ਸਨਮਾਨਿਤ ਕੀਤਾ ਗਿਆ ਹੈ।
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ 100 ਤੋਂ ਵੱਧ ਮਹਿਲਾਵਾਂ ਦਾ ਸਨਮਾਨ
ਅੰਮ੍ਰਿਤਸਰ ‘ਚ ਮਹਿਲਾਵਾਂ ਨੂੰ ਖੁਦਮੁਖਤਿਆਰ ਬਣਾਉਣ ਤੇ ਉਨ੍ਹਾਂ ਦੇ ਛੋਟੇ ਕਾਰੋਬਾਰਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਆਪਣਾ ਕਾਰੋਬਾਰ ਆਪਣੀ ਪਹਿਚਾਨ ਮੁਹਿੰਮ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸੇ ਕੜੀ ਤਹਿਤ ਹਲਕਾ ਦੱਖਣੀ ‘ਚ ਵੀ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ‘ਚ ਵੱਖ-ਵੱਖ ਖੇਤਰਾਂ ‘ਚ ਆਪਣਾ ਛੋਟਾ ਕਾਰੋਬਾਰ ਚਲਾ ਰਹੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹਲਕਾ ਦੱਖਣੀ ਤੋਂ ਵਿਧਾਇਕ ਅਤੇ ਸਾਬਕਾ ਕੈਬਿਨੇਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹ ਮੁਹਿੰਮ ਖਾਸ ਤੌਰ ਤੇ ਮਹਿਲਾਵਾਂ ਨੂੰ ਪ੍ਰੋਤਸਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮਾਜ ‘ਚ ਮਹਿਲਾਵਾਂ ਦੀ ਹਿੱਸੇਦਾਰੀ ਲਗਭਗ 50 ਫੀਸਦੀ ਹੈ ਤੇ ਉਹ ਘਰ ਤੇ ਸਮਾਜ ਦੋਵੇਂ ਥਾਵਾਂ ਤੇ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ, ਪਰ ਅਕਸਰ ਉਨ੍ਹਾਂ ਦੀ ਮਿਹਨਤ ਨੂੰ ਅਣਦੇਖਾ ਕਰ ਦਿੱਤਾ ਜਾਂਦਾ ਹੈ।
ਡਾ. ਨਿੱਜਰ ਨੇ ਕਿਹਾ ਕਿ ਬਹੁਤ ਸਾਰੀਆਂ ਮਹਿਲਾਵਾਂ ਘਰ ਬੈਠੇ ਟਿਫਿਨ ਸੇਵਾ, ਸਲੂਨ, ਸਿਲਾਈ-ਕਢਾਈ, ਬਿਊਟੀ ਵਰਕ ਤੇ ਹੋਰ ਛੋਟੇ ਕਾਰੋਬਾਰਾਂ ਰਾਹੀਂ ਆਪਣਾ ਯੋਗਦਾਨ ਪਾ ਰਹੀਆਂ ਹਨ। ਇਸ ਪ੍ਰੋਗਰਾਮ ਦਾ ਮਕਸਦ ਇਨ੍ਹਾਂ ਮਹਿਲਾਵਾਂ ਨੂੰ ਸਮਾਜ ‘ਚ ਇੱਕ ਪਹਿਚਾਨ ਦੇਣਾ ਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕਰਨਾ ਹੈ। ਉਨ੍ਹਾਂ ਦੱਸਿਆ ਕਿ ਦੱਖਣੀ ਹਲਕੇ ‘ਚੋਂ 100 ਤੋਂ ਵੱਧ ਮਹਿਲਾਵਾਂ ਦੀ ਲਿਸਟ ਤਿਆਰ ਕਰਕੇ ਉਨ੍ਹਾਂ ਨੂੰ ਇਸ ਕੈਂਪ ਦੌਰਾਨ ਸਨਮਾਨਿਤ ਕੀਤਾ ਗਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਮਹਿਲਾਵਾਂ ‘ਚੋਂ ਕੁਝ ਚੁਣੀਆਂ ਗਈਆਂ ਮਹਿਲਾਵਾਂ ਨੂੰ ਚੰਡੀਗੜ੍ਹ ਭੇਜਿਆ ਜਾਵੇਗਾ, ਜਿੱਥੇ ਸਰਕਾਰੀ ਪੱਧਰ ਤੇ ਉਹਨਾਂ ਨੂੰ ਵੱਡੇ ਪੱਧਰ ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਨਾਲ ਨਾ ਸਿਰਫ਼ ਉਹਨਾਂ ਦਾ ਮਨੋਬਲ ਵਧੇਗਾ, ਸਗੋਂ ਹੋਰ ਮਹਿਲਾਵਾਂ ਨੂੰ ਵੀ ਆਪਣੇ ਪੈਰਾਂ ਤੇ ਖੜ੍ਹੇ ਹੋਣ ਦੀ ਪ੍ਰੇਰਣਾ ਮਿਲੇਗੀ।
ਡਾ. ਨਿੱਜਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲਿਆਂ ਨਾਲ ਮਹਿਲਾਵਾਂ ‘ਚ ਆਪਣੇ ਕੰਮ ਪ੍ਰਤੀ ਗੌਰਵ ਦੀ ਭਾਵਨਾ ਪੈਦਾ ਹੁੰਦੀ ਹੈ। ਜਦੋਂ ਉਨ੍ਹਾਂ ਨੂੰ ਇਹ ਮਹਿਸੂਸ ਹੁੰਦਾ ਹੈ ਕਿ ਸਮਾਜ ਤੇ ਸਰਕਾਰ ਉਨ੍ਹਾਂ ਦੀ ਕਦਰ ਕਰਦੇ ਹਨ, ਤਾਂ ਉਹ ਹੋਰ ਵੀ ਆਤਮ ਵਿਸ਼ਵਾਸ ਨਾਲ ਅੱਗੇ ਵਧਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਮਹਿਲਾਵਾਂ ਨੂੰ ਆਰਥਿਕ ਤੇ ਸਮਾਜਿਕ ਤੌਰ ਤੇ ਮਜ਼ਬੂਤ ਬਣਾਉਣਾ ਹੈ ਤਾਂ ਜੋ ਉਹ ਆਪਣੇ ਪਰਿਵਾਰ ਤੇ ਸਮਾਜ ਦੀ ਤਰੱਕੀ ‘ਚ ਹੋਰ ਵੱਡਾ ਯੋਗਦਾਨ ਪਾ ਸਕਣ।
