ਹਮਲਾਵਰਾਂ ਨੇ ਨੇੜਿਓਂ ਮਾਰੀ ਗੋਲੀ… ASI ਦੇ ਕਤਲ ਵਾਲੀ ਥਾਂ ‘ਤੇ ਪਹੁੰਚੇ DGP ਬੋਲੇ – ਬੱਚਣਗੇ ਨਹੀਂ ਮੁਲਜ਼ਮ

Updated On: 

18 Sep 2026 17:08 PM IST

DGP Yadav on ASI Harjit Singh: ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਡੀਜੀਪੀ ਗੌਰਵ ਯਾਦਵ ਵੀ ਮੌਕਾ-ਏ-ਵਾਰਦਾਤ ਤੇ ਪਹੁੰਚੇ ਅਤੇ ਡੁੰਘਾਈ ਨਾਲ ਪੂਰੀ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁਲਜਮ ਕੋਈ ਵੀ ਹੋਵੇ, ਜਿਆਦਾ ਦੇਰ ਤੱਕ ਪੁਲਿਸ ਕੋਲੋਂ ਬੱਚ ਨਹੀਂ ਪਾਵੇਗਾ।

ਹਮਲਾਵਰਾਂ ਨੇ ਨੇੜਿਓਂ ਮਾਰੀ ਗੋਲੀ... ASI ਦੇ ਕਤਲ ਵਾਲੀ ਥਾਂ ਤੇ ਪਹੁੰਚੇ DGP ਬੋਲੇ - ਬੱਚਣਗੇ ਨਹੀਂ ਮੁਲਜ਼ਮ

ਅੰਮ੍ਰਿਤਸਰ ਵਿੱਚ ਬੀਤੀ ਰਾਤ ਡਿਊਟੀ ਤੇ ਤਾਇਨਾਤ ਏਐਸਆਈ ਹਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੇਟ ਹਕੀਮਾਂ ਥਾਣੇ ਵਿੱਚ ਤਾਇਨਾਤ ਏਐਸਆਈ ਵੀਰਵਾਰ ਰਾਤ ਨੂੰ ਲਗਭਗ 2:30 ਵਜੇ ਦਾਣਾ ਮੰਡੀ ਨੇੜੇ ਆਪਣੇ ਮੋਟਰਸਾਈਕਲ ‘ਤੇ ਗਸ਼ਤ ਕਰ ਰਿਹਾ ਸੀ ਜਦੋਂ ਅਣਪਛਾਤੇ ਮੁਲਜ਼ਮਾਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਵਿੱਚ ਉਹ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ (TTH) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ, ਪੁਲਿਸ ਨੇ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

ਮੌਕੇ ‘ਤੇ ਪਹੁੰਚੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਏਐਸਆਈ ਨੂੰ 30 ਬੋਰ ਦੀ ਪਿਸਤੌਲ ਨਾਲ ਨੇੜਿਓਂ ਗੋਲੀ ਮਾਰੀ ਗਈ ਸੀ। ਘਟਨਾ ਸਥਾਨ ਤੋਂ 30 ਬੋਰ ਦਾ ਇੱਕ ਸ਼ੈੱਲ ਕੇਸਿੰਗ ਵੀ ਬਰਾਮਦ ਕੀਤਾ ਗਿਆ ਹੈ ਅਤੇ ਇਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਏਐਸਆਈ ਦੇ ਕਤਲ ‘ਤੇ ਦੁੱਖ ਪ੍ਰਗਟ ਕੀਤਾ ਅਤੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ।

ਜਾਣੋ ਪੂਰਾ ਮਾਮਲਾ

ਰਾਤ 2:30 ਵਜੇ ਦਾਣਾ ਮੰਡੀ ਵਿਖੇ ਸਨ ਤਾਇਨਾਤ ਸੀ: ਤਰਨਤਾਰਨ ਦੇ ਰਹਿਣ ਵਾਲੇ ਹਰਜੀਤ ਸਿੰਘ ਗੇਟ ਹਕੀਮਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸੀ। ਉਹ ਵੀਰਵਾਰ ਰਾਤ 2:30 ਤੋਂ 3 ਵਜੇ ਦੇ ਵਿਚਕਾਰ ਦਾਣਾ ਮੰਡੀ ਖੇਤਰ ਵਿੱਚ ਪੁਲਿਸ ਡਿਊਟੀ ‘ਤੇ ਸੀ। ਮੋਟਰਸਾਈਕਲ ‘ਤੇ ਸਵਾਰ ਦੋ ਹਮਲਾਵਰਾਂ ਨੇ ਉਸ ਨੂੰ ਨਿਸ਼ਾਨਾ ਬਣਾਇਆ, ਗੋਲੀਆਂ ਚਲਾਈਆਂ ਅਤੇ ਭੱਜ ਗਏ।

ਗੋਲੀ ਲਗਾਉਣ ਵਾਲੇ ਹਸਪਤਾਲ ਪਹੁੰਚਿਆ, ਮੌਤ: ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਗੰਭੀਰ ਜ਼ਖਮੀ ਹਰਜੀਤ ਸਿੰਘ ਨੂੰ ਤੁਰੰਤ ਅਮਨਦੀਪ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਇਲਾਜ ਸ਼ੁਰੂ ਕੀਤਾ, ਪਰ ਉਸ ਦੀ ਹਾਲਤ ਵਿਗੜ ਗਈ ਅਤੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ: DGP ਗੌਰਵ ਯਾਦਵ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਘਟਨਾ ਵਾਲੀ ਥਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਮਾਮਲੇ ਵਿੱਚ ਜਲਦੀ ਹੀ ਸਫਲਤਾ ਦੀ ਉਮੀਦ ਪ੍ਰਗਟਾਈ।

ਪੋਸਟਮਾਰਟਮ ਤੋਂ ਬਾਅਦ ਮੌਤ ਦਾ ਕਾਰਨ ਸਪੱਸ਼ਟ: ਡੀਜੀਪੀ ਨੇ ਕਿਹਾ ਕਿ ਗੋਲੀ ਪੁਲਿਸ ਵਾਲੇ ਦੀ ਗਰਦਨ ਦੇ ਨੇੜੇ ਪਿੱਠ ਵਿੱਚ ਲੱਗੀ। ਹਾਲਾਂਕਿ, ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ। ਡੀਜੀਪੀ ਨੇ ਕਿਹਾ ਕਿ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਘਟਨਾ ਵਿੱਚ ਸ਼ਾਮਲ ਦੋਸ਼ੀਆਂ ਖਿਲਾਫ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਵੇਗੀ।

ਟੀਟੀਐਚ ਵੱਲੋਂ ਪੋਸਟ ਕਰਕੇ ਲਈ ਜ਼ਿੰਮੇਵਾਰੀ: ਹਮਲੇ ਤੋਂ ਬਾਅਦ, ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ ਨਾਮਕ ਇੱਕ ਸੰਗਠਨ ਨੇ ਜ਼ਿੰਮੇਵਾਰੀ ਲਈ। ਇਸੇ ਤਰ੍ਹਾਂ ਦੇ ਇੱਕ ਸੰਗਠਨ ਨੇ ਪਹਿਲਾਂ 11 ਸਤੰਬਰ ਨੂੰ ਅੰਮ੍ਰਿਤਸਰ ਦੇ ਅਜਨਾਲਾ ਖੇਤਰ ਵਿੱਚ ਏਐਸਆਈ ਜਸਵੰਤ ਸਿੰਘ ‘ਤੇ ਹੋਏ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਹਾਲਾਂਕਿ, ਸੁਰੱਖਿਆ ਏਜੰਸੀਆਂ ਇਨ੍ਹਾਂ ਦਾਅਵਿਆਂ ਦੀ ਵੀ ਜਾਂਚ ਕਰ ਰਹੀਆਂ ਹਨ।

ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੇ ਹਾਂ- ਸੀਐਮ ਮਾਨ

ਇਸ ਘਟਨਾ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ। ਸਤਿਕਾਰ ਵਜੋਂ, ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਕਮ ਅਤੇ ਐਚਡੀਐਫਸੀ ਬੈਂਕ ਵੱਲੋਂ 1 ਕਰੋੜ ਰੁਪਏ ਦਾ ਚੈੱਕ ਸ਼ਹੀਦ ਦੇ ਪਰਿਵਾਰ ਨੂੰ ਦਿੱਤਾ ਜਾਵੇਗਾ।

Loading...
Unable to load recommendations.
Follow Us
Related Stories