78ਵੇਂ ਆਜ਼ਾਦੀ ਦਿਹਾੜੇ ਮੌਕੇ ਅਟਾਰੀ ਸਰਹੱਦ ‘ਤੇ ਲਹਿਰਾਇਆ ਤਿਰੰਗਾ, ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

Updated On: 

15 Aug 2024 16:22 PM

78th independence day: ਡੀਆਈਜੀ ਐਸ ਐਸ ਚੰਦੇਲ ਦੀ ਤਰਫ਼ੋਂ ਬੀਐਸਐਫ ਦੇ ਜਵਾਨਾਂ ਨੂੰ ਸੰਬੋਧਿਤ ਕੀਤਾ ਗਿਆ। ਇਸ ਮੌਕੇ ਬੀ.ਐਸ.ਐਫ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਦੇਸ਼ਾਂ ਦਰਮਿਆਨ ਅਮਨ-ਸ਼ਾਂਤੀ ਬਣੀ ਰਹੇ। ਬੀਐਸਐਫ ਦੇ ਡੀਆਈਜੀ ਐਸ ਐਸ ਚੰਦੇਲ ਨੇ ਕਿਹਾ ਕਿ ਕਿਸੇ ਨੂੰ ਵੀ ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ।

78ਵੇਂ ਆਜ਼ਾਦੀ ਦਿਹਾੜੇ ਮੌਕੇ ਅਟਾਰੀ ਸਰਹੱਦ ਤੇ ਲਹਿਰਾਇਆ ਤਿਰੰਗਾ, ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ
Follow Us On

78th independence day: ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ‘ਤੇ ਭਾਰਤ ਦੇ ਸੀਮਾ ਸੁਰੱਖਿਆ ਬਲ ਨੇ ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ ‘ਤੇ ਸਾਂਝੇ ਚੈਕ ਪੁਆਇੰਟ ਅਟਾਰੀ ਵਿਖੇ ਬੀਐਸਐਫ ਦੇ ਡੀਆਈਜੀ ਐਸ ਐਸ ਚੰਦੇਲ ਦੀ ਤਰਫੋਂ ਤਿਰੰਗਾ ਲਹਿਰਾਇਆ। ਇਸ ਮੌਕੇ ਬੀਐਸਐਫ ਦੇ ਜਵਾਨਾਂ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਬੀਐਸਐਫ਼ ਜਵਾਨਾਂ ਨੂੰ ਮਠਿਆਈਆਂ ਭੇਟ ਕੀਤੀਆਂ ਗਈਆਂ।

ਡੀਆਈਜੀ ਐਸ ਐਸ ਚੰਦੇਲ ਦੀ ਤਰਫ਼ੋਂ ਬੀਐਸਐਫ ਦੇ ਜਵਾਨਾਂ ਨੂੰ ਸੰਬੋਧਿਤ ਕੀਤਾ ਗਿਆ। ਇਸ ਮੌਕੇ ਬੀ.ਐਸ.ਐਫ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਦੇਸ਼ਾਂ ਦਰਮਿਆਨ ਅਮਨ-ਸ਼ਾਂਤੀ ਬਣੀ ਰਹੇ। ਬੀਐਸਐਫ ਦੇ ਡੀਆਈਜੀ ਐਸ ਐਸ ਚੰਦੇਲ ਨੇ ਕਿਹਾ ਕਿ ਕਿਸੇ ਨੂੰ ਵੀ ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਭਾਵੇਂ ਉਹ ਗੁਆਂਢੀ ਦੇਸ਼ ਹੀ ਕਿਉਂ ਨਾ ਹੋਵੇ। ਇਸ ਮੌਕੇ ਸਾਰਿਆਂ ਨੂੰ ਅੱਜ ਦੇ ਦਿਨ ਦੀਆਂ ਸ਼ੁੱਭਕਾਮਨਾਵਾਂ।

ਬੀਐਸਐਫ ਅਧਿਕਾਰੀਆਂ ਨਾਲ ਮਿਲ ਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਅੱਜ ਸਵੇਰੇ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਅਟਾਰੀ ਵਿਖੇ ਬੀਐਸਐਫ ਦੇ ਉੱਚ ਅਧਿਕਾਰੀਆਂ ਨੇ ਬੀਐਸਐਫ ਰੇਂਜਰ ਨੂੰ ਮਠਿਆਈਆਂ ਭੇਟ ਕੀਤੀਆਂ। ਇਸ ਮੌਕੇ ਬੀ.ਐਸ.ਐਫ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਅੱਜ ਦੇ ਦਿਨ ਭਾਰਤ ਆਜ਼ਾਦ ਹੋਇਆ ਅਤੇ ਸਾਰਿਆਂ ਨੂੰ ਇਸ ਦਿਨ ਦੀ ਵਧਾਈ ਦਿੱਤੀ।

ਇਹ ਵੀ ਪੜ੍ਹੋ:ਆਜ਼ਾਦੀ ਦਿਹਾੜੇ ਤੇ ਲਾਲ ਕਿਲੇ ਤੇ ਹੀ PM ਕਿਉਂ ਲਹਿਰਾਉਂਦੇ ਹਨ ਤਿਰੰਗਾ? ਜਾਣੋ ਇਤਿਹਾਸ

78ਵਾਂ ਸੁਤੰਤਰਤਾ ਦਿਹਾੜਾ ਮਨਾ ਰਿਹਾ ਦੇਸ਼

ਦੇਸ਼ ਦੇ 78ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 11ਵੀਂ ਵਾਰ ਲਾਲ ਕਿਲੇ ‘ਤੇ ਝੰਡਾ ਲਹਿਰਾਇਆ। ਝੰਡਾ ਲਹਿਰਾਉਣ ਤੋਂ ਬਾਅਦ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਸੰਬੋਧਿਤ ਕੀਤਾ ਅਤੇ ਉਨ੍ਹਾਂ ਦੇ ਸਾਹਮਣੇ ਵਿਕਸਿਤ ਭਾਰਤ ਦਾ ਸੰਕਲਪ ਵੀ ਪੇਸ਼ ਕੀਤਾ। ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਸੁਤੰਤਰਤਾ ਦਿਵਸ ਦੀ ਥੀਮ ਵਿਕਸਿਤ ਭਾਰਤ @2047 ਹੈ। ਉਨ੍ਹਾਂ ਆਪਣੇ ਸੰਬੋਧਨ ਵਿੱਚ ਯੂਨੀਫਾਰਮ ਸਿਵਲ ਕੋਡ, ਬੰਗਲਾਦੇਸ਼ ਵਿੱਚ ਚੱਲ ਰਹੀ ਹਿੰਸਾ, ਦੇਸ਼ ਦੀਆਂ ਧੀਆਂ ਭੈਣਾਂ ਅਤੇ ਇੱਕ ਲੱਖ ਗੈਰ-ਸਿਆਸੀ ਨੌਜਵਾਨਾਂ ਦੇ ਮੁੱਦਿਆਂ ਬਾਰੇ ਗੱਲ ਕੀਤੀ। ਉਨ੍ਹਾਂ ਦੇਸ਼ ਦੀ ਨਿਆਂ ਪ੍ਰਣਾਲੀ ਬਾਰੇ ਵੀ ਗੱਲ ਕੀਤੀ ਅਤੇ ਕਿਹਾ ਕਿ ਇਸ ਵਿੱਚ ਦੇਰੀ ਹੋ ਰਹੀ ਹੈ ਜੋ ਚਿੰਤਾਜਨਕ ਹੈ।