ਅੰਮ੍ਰਿਤਸਰ ‘ਚ ਲਾਪਤਾ ਆਸਟ੍ਰੇਲੀਆਈ NRI ਦਾ ਬੇਰਹਿਮੀ ਨਾਲ ਕਤਲ, ਸਕੇ ਭਰਾ ਨੇ ਹੀ ਰਚੀ ਸੀ ਖ਼ੂਨੀ ਸਾਜ਼ਿਸ਼

Updated On: 

06 Jun 2026 17:21 PM IST

ਅੰਮ੍ਰਿਤਸਰ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿਛਲੇ ਕਈ ਦਿਨਾਂ ਤੋਂ ਲਾਪਤਾ ਚੱਲ ਰਹੇ ਇੱਕ ਪ੍ਰਵਾਸੀ ਭਾਰਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 66 ਸਾਲਾ ਸੁਨੀਲ ਸ਼ਰਮਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸੁਨੀਲ ਸ਼ਰਮਾ ਆਸਟ੍ਰੇਲੀਆ ਦੇ ਨਾਗਰਿਕ ਸਨ ਅਤੇ ਉਹ ਪੰਜਾਬ ਵਿੱਚ ਅੰਮ੍ਰਿਤਸਰ ਵਿਖੇ ਸਥਿਤ ਆਪਣੇ ਪੁਰਖਿਆਂ ਦੇ ਘਰ ਦੀ ਦੇਖਭਾਲ, ਮੁਰੰਮਤ ਅਤੇ ਡੈਂਟਿੰਗ-ਪੇਂਟਿੰਗ ਦੇ ਕੰਮ ਦੇ ਸਿਲਸਿਲੇ ਵਿੱਚ ਭਾਰਤ ਆਏ ਹੋਏ ਸਨ।

ਅੰਮ੍ਰਿਤਸਰ ਚ ਲਾਪਤਾ ਆਸਟ੍ਰੇਲੀਆਈ NRI ਦਾ ਬੇਰਹਿਮੀ ਨਾਲ ਕਤਲ, ਸਕੇ ਭਰਾ ਨੇ ਹੀ ਰਚੀ ਸੀ ਖ਼ੂਨੀ ਸਾਜ਼ਿਸ਼

ਅੰਮ੍ਰਿਤਸਰ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿਛਲੇ ਕਈ ਦਿਨਾਂ ਤੋਂ ਲਾਪਤਾ ਚੱਲ ਰਹੇ ਇੱਕ ਪ੍ਰਵਾਸੀ ਭਾਰਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 66 ਸਾਲਾ ਸੁਨੀਲ ਸ਼ਰਮਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸੁਨੀਲ ਸ਼ਰਮਾ ਆਸਟ੍ਰੇਲੀਆ ਦੇ ਨਾਗਰਿਕ ਸਨ ਅਤੇ ਉਹ ਪੰਜਾਬ ਵਿੱਚ ਅੰਮ੍ਰਿਤਸਰ ਵਿਖੇ ਸਥਿਤ ਆਪਣੇ ਪੁਰਖਿਆਂ ਦੇ ਘਰ ਦੀ ਦੇਖਭਾਲ, ਮੁਰੰਮਤ ਅਤੇ ਡੈਂਟਿੰਗ-ਪੇਂਟਿੰਗ ਦੇ ਕੰਮ ਦੇ ਸਿਲਸਿਲੇ ਵਿੱਚ ਭਾਰਤ ਆਏ ਹੋਏ ਸਨ।

ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਉਹ ਬੀਤੀ 22 ਮਈ ਨੂੰ ਅਚਾਨਕ ਲਾਪਤਾ ਹੋ ਗਏ ਸਨ। ਹੁਣ ਸਥਾਨਕ ਪੁਲਿਸ ਨੇ ਅਧਿਕਾਰਤ ਤੌਰ ‘ਤੇ ਉਨ੍ਹਾਂ ਦੇ ਕਤਲ ਹੋਣ ਦੀ ਪੁਸ਼ਟੀ ਕਰ ਦਿੱਤੀ ਹੈ। ਇਸ ਰੂਹ ਕੰਬਾਊ ਹੱਤਿਆਕਾਂਡ ਵਿੱਚ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਮ੍ਰਿਤਕ ਦੇ ਸਕੇ ਭਰਾ ਨੂੰ ਹੀ ਕਤਲ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਖ਼ੂਨੀ ਵਾਰਦਾਤ ਨੂੰ ਪਰਿਵਾਰਕ ਜਾਇਦਾਦ ਦੇ ਵਿਵਾਦ ਕਾਰਨ ਅੰਜਾਮ ਦਿੱਤਾ ਗਿਆ ਹੈ।

ਆਸਟ੍ਰੇਲੀਆ ਵਿੱਚ ਮੈਥ ਦੇ ਅਧਿਆਪਕ ਸਨ NRI ਸੁਨੀਲ ਸ਼ਰਮਾ

ਮ੍ਰਿਤਕ ਐੱਨ.ਆਰ.ਆਈ. ਦੀ ਬੇਟੀ ਸੁਰਭੀ ਸ਼ਰਮਾ ਨੇ ਇਸ ਬਾਰੇ ਭਾਵੁਕ ਖੁਲਾਸਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਸੁਨੀਲ ਸ਼ਰਮਾ ਪੇਸ਼ੇ ਤੋਂ ਮੈਥ ਦੇ ਅਧਿਆਪਕ ਸਨ। ਉਨ੍ਹਾਂ ਦੱਸਿਆ ਕਿ ਭਾਰਤ ਆਉਣ ਤੋਂ ਬਾਅਦ 22 ਮਈ ਨੂੰ ਉਨ੍ਹਾਂ ਦੀ ਆਪਣੇ ਪਿਤਾ ਨਾਲ ਆਖਰੀ ਵਾਰ ਫ਼ੋਨ ‘ਤੇ ਗੱਲਬਾਤ ਹੋਈ ਸੀ। ਉਸ ਤੋਂ ਬਾਅਦ ਅਚਾਨਕ ਉਨ੍ਹਾਂ ਦਾ ਮੋਬਾਈਲ ਫ਼ੋਨ ਬੰਦ ਹੋ ਗਿਆ ਅਤੇ ਪਰਿਵਾਰ ਦਾ ਉਨ੍ਹਾਂ ਨਾਲ ਕੋਈ ਵੀ ਸੰਪਰਕ ਨਹੀਂ ਹੋ ਸਕਿਆ।

ਆਪਣੇ ਪਿਤਾ ਦੀ ਕੋਈ ਉੱਘ-ਸੁੱਘ ਨਾ ਮਿਲਣ ‘ਤੇ ਬੇਟੀ ਸੁਰਭੀ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕੀਤੀ ਸੀ। ਇਸ ਵੀਡੀਓ ਰਾਹੀਂ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਹੁਤ ਹੀ ਭਾਵੁਕ ਅਪੀਲ ਕੀਤੀ ਸੀ ਕਿ ਉਨ੍ਹਾਂ ਦੇ ਪਿਤਾ ਨੂੰ ਜਲਦ ਤੋਂ ਜਲਦ ਲੱਭਿਆ ਜਾਵੇ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਹਰਕਤ ਵਿੱਚ ਆਈ ਪੁਲਿਸ ਨੇ ਪਹਿਲਾਂ ਗੁੰਮਸ਼ੁਦਗੀ ਦਾ ਮਾਮਲਾ ਦਰਜ ਕੀਤਾ ਸੀ, ਜਿਸ ਨੂੰ ਬਾਅਦ ਵਿੱਚ ਅਗਵਾ ਦੇ ਕੇਸ ਵਿੱਚ ਤਬਦੀਲ ਕਰ ਦਿੱਤਾ ਗਿਆ।

ਸਕਾ ਭਰਾ ਹੀ ਨਿਕਲਿਆ ਕਤਲ ਦਾ ਮੁੱਖ ਸਾਜ਼ਿਸ਼ਕਰਤਾ

ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਕੀਤੀ ਗਈ ਜਾਂਚ ਦੌਰਾਨ ਕਈ ਅਹਿਮ ਅਤੇ ਪੁਖ਼ਤਾ ਸੁਰਾਗ ਹੱਥ ਲੱਗੇ, ਜਿਸ ਤੋਂ ਬਾਅਦ ਇਸ ਪੂਰੇ ਕੇਸ ਨੇ ਇੱਕ ਨਵਾਂ ਮੋੜ ਲੈ ਲਿਆ। ਪੁਲਿਸ ਨੇ ਹੁਣ ਪੂਰੀ ਤਰ੍ਹਾਂ ਸਪੱਸ਼ਟ ਕਰ ਦਿੱਤਾ ਹੈ ਕਿ ਸੁਨੀਲ ਸ਼ਰਮਾ ਦਾ ਕਤਲ ਹੋ ਚੁੱਕਾ ਹੈ। ਇਸ ਅੰਨ੍ਹੇ ਕਤਲਕਾਂਡ ਦੀ ਗੁੱਥੀ ਸੁਲਝਾਉਂਦੇ ਹੋਏ ਪੁਲਿਸ ਨੇ ਮ੍ਰਿਤਕ ਦੇ ਸਕੇ ਭਰਾ ਸਨੀ ਸ਼ਰਮਾ ਨੂੰ ਹੀ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਅਧਿਕਾਰੀਆਂ ਦੇ ਮੁਤਾਬਕ, ਇਸ ਕਤਲ ਦੇ ਪਿੱਛੇ ਕਰੋੜਾਂ ਰੁਪਏ ਦੀ ਜਾਇਦਾਦ ਦਾ ਝਗੜਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਪਰਿਵਾਰ ਦੇ ਅੰਦਰ ਪਿਛਲੇ ਲੰਮੇ ਸਮੇਂ ਤੋਂ ਜ਼ਮੀਨ-ਜਾਇਦਾਦ ਨੂੰ ਲੈ ਕੇ ਆਪਸੀ ਵਿਵਾਦ ਚੱਲ ਰਿਹਾ ਸੀ, ਜਿਸ ਦੀ ਰੰਜਿਸ਼ ਕਾਰਨ ਇਸ ਖ਼ੌਫ਼ਨਾਕ ਘਟਨਾ ਨੂੰ ਅੰਜਾਮ ਦਿੱਤਾ ਗਿਆ।

ਮੁਲਜ਼ਮ ਪਹਿਲਾਂ ਹੀ NDPS ਐਕਟ ਦੇ ਮਾਮਲੇ ਵਿੱਚ ਸੀ ਭਗੌੜਾ

ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸਨੀ ਸ਼ਰਮਾ ਕੋਈ ਆਮ ਮੁਲਜ਼ਮ ਨਹੀਂ ਹੈ, ਬਲਕਿ ਉਹ ਪਹਿਲਾਂ ਹੀ ਹਿਮਾਚਲ ਪ੍ਰਦੇਸ਼ ਵਿੱਚ ਦਰਜ ਐੱਨ.ਡੀ.ਪੀ.ਐੱਸ. ਐਕਟ ਦੇ ਇੱਕ ਮਾਮਲੇ ਵਿੱਚ ਲੋੜੀਂਦਾ ਸੀ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਸਨੀ ਸ਼ਰਮਾ ਅਤੇ ਉਸ ਦੇ ਕੁਝ ਨਜ਼ਦੀਕੀ ਰਿਸ਼ਤੇਦਾਰ ਮੌਕੇ ਤੋਂ ਫ਼ਰਾਰ ਹੋ ਗਏ ਸਨ, ਪਰ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਉਨ੍ਹਾਂ ਨੂੰ ਦਬੋਚ ਲਿਆ। ਐੱਸ.ਐੱਸ.ਪੀ ਕੰਵਲਪ੍ਰੀਤ ਸਿੰਘ ਨੇ ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Follow Us