ਅੰਮ੍ਰਿਤਸਰ: ਮੀਂਹ ਨੇ ਲਈ ਇੱਕ ਹੋਰ ਜਾਨ, ਘਰ ਦੀ ਛੱਤ ਡਿੱਗਣ ਦੇ ਨਾਲ 12 ਸਾਲ ਦੀ ਬੱਚੀ ਦੀ ਮੌਤ, 5 ਜ਼ਖ਼ਮੀ
Amritsar Rain: ਹਲਕਾ ਬਾਬਾ ਬਕਾਲਾ ਦੇ ਪਿੰਡ ਸਠੀਆਲੇ ਚ ਇੱਕ ਦੁਖਦਾਈ ਹਾਦਸਾ ਵਾਪਰਿਆ, ਜਿੱਥੇ ਮਕਾਨ ਦੀ ਛੱਤ ਡਿੱਗਣ ਨਾਲ ਇੱਕ 12 ਸਾਲ ਦੇ ਬੱਚੇ ਦੀ ਮੌਤ ਹੋ ਗਈ ਤੇ ਪੰਜ ਲੋਕ ਜ਼ਖਮੀ ਹੋ ਗਏ। ਹਸਪਤਾਲ ਬਾਬਾ ਬਕਾਲਾ ਦੇ ਡਾਕਟਰਾਂ ਨੇ ਦੱਸਿਆ ਕਿ ਜ਼ਖਮੀਆਂ 'ਚੋਂ ਇੱਕ ਵਿਅਕਤੀ ਦੀ ਲੱਤ ਦੀ ਹੱਡੀ ਟੁੱਟ ਗਈ ਹੈ।
ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਪੰਜਾਬ ਦੇ ਕਈ ਇਲਾਕਿਆਂ ‘ਚ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ। ਹਲਕਾ ਬਾਬਾ ਬਕਾਲਾ ਦੇ ਪਿੰਡ ਸਠਿਆਲਾ ਚ ਇੱਕ ਦੁਖਦਾਈ ਹਾਦਸਾ ਵਾਪਰਿਆ, ਜਿੱਥੇ ਮਕਾਨ ਦੀ ਛੱਤ ਡਿੱਗਣ ਨਾਲ ਇੱਕ 12 ਸਾਲ ਦੇ ਬੱਚੇ ਦੀ ਮੌਤ ਹੋ ਗਈ ਤੇ ਪੰਜ ਲੋਕ ਜ਼ਖਮੀ ਹੋ ਗਏ।
ਹਸਪਤਾਲ ਬਾਬਾ ਬਕਾਲਾ ਦੇ ਡਾਕਟਰਾਂ ਨੇ ਦੱਸਿਆ ਕਿ ਜ਼ਖਮੀਆਂ ‘ਚੋਂ ਇੱਕ ਵਿਅਕਤੀ ਦੀ ਲੱਤ ਦੀ ਹੱਡੀ ਟੁੱਟ ਗਈ ਹੈ, ਜਿਸ ਨੂੰ ਵਧੇਰੇ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਭੇਜਿਆ ਗਿਆ ਹੈ। ਬਾਕੀ ਮਰੀਜ਼ਾਂ ਦੀ ਹਾਲਤ ਸਥਿਰ ਹੈ ਤੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਇਸ ਘਟਨਾ ਤੇ ਹਲਕਾ ਬਾਬਾ ਬਕਾਲਾ ਤੋਂ ਵਿਧਾਇਕ ਦਲਬੀਰ ਸਿੰਘ ਟੋਂਗ ਨੇ ਗਹਿਰਾ ਦੁੱਖ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਪਰਿਵਾਰ ਨੂੰ ਵੱਡਾ ਨੁਕਸਾਨ ਹੋਇਆ ਹੈ ਤੇ ਸਰਕਾਰ ਵੱਲੋਂ ਪੂਰੀ ਮਾਲੀ ਸਹਾਇਤਾ ਦਿੱਤੀ ਜਾਵੇਗੀ। ਵਿਧਾਇਕ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪ੍ਰਭਾਵਿਤ ਪਰਿਵਾਰ ਦੇ ਨਾਲ ਖੜ੍ਹੇ ਰਹਿਣ ਦਾ ਭਰੋਸਾ ਵੀ ਦਵਾਇਆ।
ਉਨ੍ਹਾਂ ਲੋਕਾਂ ਨੂੰ ਸੁਚੇਤ ਕੀਤਾ ਕਿ ਲਗਾਤਾਰ ਬਾਰਿਸ਼ ਦੇ ਦੌਰਾਨ ਜਿਹੜੇ ਘਰ ਕੱਚੇ ਹਨ ਜਾਂ ਜਿੱਥੇ ਪਾਣੀ ਦਾ ਪੱਧਰ ਵਧ ਰਿਹਾ ਹੈ, ਉਥੇ ਲੋਕ ਸਾਵਧਾਨੀ ਵਰਤਣ। ਖਤਰਾ ਮਹਿਸੂਸ ਹੋਣ ਤੇ ਤੁਰੰਤ ਘਰ ਖਾਲੀ ਕਰਕੇ ਸੁਰੱਖਿਅਤ ਥਾਂ ਤੇ ਚਲੇ ਜਾਣ, ਤਾਂ ਜੋ ਕਿਸੇ ਵੱਡੇ ਹਾਦਸੇ ਤੋਂ ਬਚਿਆ ਜਾ ਸਕੇ।
