AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ਦੇ ਗਵਾਲ ਮੰਡੀ ‘ਚ ਬੰਦ ਦੌਰਾਨ ਕਰਿਆਨਾ ਦੁਕਾਨ ‘ਚੋਂ ਖੰਡ ਦੀ ਬੋਰੀ ਲੁੱਟਣ ਦੇ ਆਰੋਪ, ਦੁਕਾਨਦਾਰ ਨੇ ਚੁੱਕੇ ਸਵਾਲ

ਬੀਤੇ ਕੱਲ ਅੰਮ੍ਰਿਤਸਰ ਵਿੱਚ ਵਾਲਮੀਕੀ ਸਮਾਜ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਇੱਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ। ਇੱਕ ਪਾਸੇ ਜਿੱਥੇ ਪ੍ਰਦਰਸ਼ਨਕਾਰੀ ਬਜ਼ਾਰਾਂ ਵਿੱਚ ਦੁਕਾਨਾਂ ਬੰਦ ਕਰਵਾਉਂਦੇ ਨਜ਼ਰ ਆਏ, ਉੱਥੇ ਹੀ ਦੂਜੇ ਪਾਸੇ ਕੁੱਝ ਵਿਅਕਤੀਆਂ 'ਤੇ ਬੰਦ ਦੀ ਆੜ ਵਿੱਚ ਲੁੱਟ-ਖੋਹ ਅਤੇ ਚੋਰੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੇ ਗੰਭੀਰ ਦੋਸ਼ ਲੱਗੇ ਹਨ।

ਅੰਮ੍ਰਿਤਸਰ ਦੇ ਗਵਾਲ ਮੰਡੀ 'ਚ ਬੰਦ ਦੌਰਾਨ ਕਰਿਆਨਾ ਦੁਕਾਨ 'ਚੋਂ ਖੰਡ ਦੀ ਬੋਰੀ ਲੁੱਟਣ ਦੇ ਆਰੋਪ, ਦੁਕਾਨਦਾਰ ਨੇ ਚੁੱਕੇ ਸਵਾਲ
lalit-sharma
| Published: 31 Jul 2026 14:06 PM IST
Share

ਬੀਤੇ ਕੱਲ ਅੰਮ੍ਰਿਤਸਰ ਵਿੱਚ ਵਾਲਮੀਕੀ ਸਮਾਜ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਇੱਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ। ਇੱਕ ਪਾਸੇ ਜਿੱਥੇ ਪ੍ਰਦਰਸ਼ਨਕਾਰੀ ਬਜ਼ਾਰਾਂ ਵਿੱਚ ਦੁਕਾਨਾਂ ਬੰਦ ਕਰਵਾਉਂਦੇ ਨਜ਼ਰ ਆਏ, ਉੱਥੇ ਹੀ ਦੂਜੇ ਪਾਸੇ ਕੁੱਝ ਵਿਅਕਤੀਆਂ ‘ਤੇ ਬੰਦ ਦੀ ਆੜ ਵਿੱਚ ਲੁੱਟ-ਖੋਹ ਅਤੇ ਚੋਰੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੇ ਗੰਭੀਰ ਦੋਸ਼ ਲੱਗੇ ਹਨ।

ਅਜਿਹੀ ਹੀ ਇੱਕ ਘਟਨਾ ਅੰਮ੍ਰਿਤਸਰ ਦੇ ਗਵਾਲ ਮੰਡੀ ਇਲਾਕੇ ਤੋਂ ਸਾਹਮਣੇ ਆਈ ਹੈ, ਜਿੱਥੇ ਇੱਕ ਕਰਿਆਨਾ ਸਟੋਰ ਨੂੰ ਬੰਦ ਕਰਵਾਉਣ ਆਏ ਕੁੱਝ ਲੋਕਾਂ ਵੱਲੋਂ ਸ਼ਰੇਆਮ ਚੀਨੀ ਦੀ ਬੋਰੀ ਚੁੱਕ ਕੇ ਲਿਜਾਣ ਦਾ ਮਾਮਲਾ ਪ੍ਰਕਾਸ਼ ਵਿੱਚ ਆਇਆ ਹੈ। ਇਹ ਸਾਰੀ ਵਾਰਦਾਤ ਨੇੜੇ ਲੱਗੇ ਸੀਸੀਟੀਵੀ (CCTV) ਕੈਮਰੇ ਵਿੱਚ ਕੈਦ ਹੋ ਗਈ। ਦੁਕਾਨਦਾਰ ਦੇ ਦੱਸਣ ਮੁਤਾਬਕ ਚੋਰੀ ਕੀਤੀ ਗਈ ਚੀਨੀ ਦੀ ਬੋਰੀ ਦੀ ਕੀਮਤ ਲਗਭਗ 2,500 ਰੁਪਏ ਹੈ।

ਅਸੀਂ ਵੀ ਸਮਾਜ ਨਾਲ ਜੁੜੇ ਹਾਂ, ਪਰ ਲੁੱਟ-ਖੋਹ ਗਲਤ – ਦੁਕਾਨਦਾਰ

ਦੁਕਾਨ ਦੇ ਮਾਲਕ ਨੇ ਦੁੱਖ ਪ੍ਰਗਟਾਉਂਦਿਆਂ ਦੱਸਿਆ ਕਿ ਉਹ ਨਾਮਧਾਰੀ ਹਨ ਅਤੇ ਖ਼ੁਦ ਵੀ ਵਾਲਮੀਕੀ ਸਮਾਜ ਦਾ ਹੀ ਹਿੱਸਾ ਹਨ। ਉਨ੍ਹਾਂ ਕਿਹਾ ਕਿ ਉਹ ਵੀ ਸਮਾਜ ਦੇ ਹਰ ਸੰਘਰਸ਼ ਅਤੇ ਧਰਨਿਆਂ ਵਿੱਚ ਸ਼ਾਮਲ ਹੁੰਦੇ ਹਨ, ਪਰ ਕਦੇ ਵੀ ਪ੍ਰਦਰਸ਼ਨਾਂ ਦੀ ਆੜ ਵਿੱਚ ਅਜਿਹੀਆਂ ਨੀਚ ਹਰਕਤਾਂ ਜਾਂ ਲੁੱਟ-ਖੋਹ ਨਹੀਂ ਕਰਦੇ। ਉਨ੍ਹਾਂ ਸਵਾਲ ਚੁੱਕਦਿਆਂ ਕਿਹਾ ਕਿ ਕੁੱਝ ਸ਼ਰਾਰਤੀ ਅੰਸਰ ਬੰਦ ਦੇ ਨਾਮ ‘ਤੇ ਅਜਿਹੀਆਂ ਗਤੀਵਿਧੀਆਂ ਨੂੰ ਅੰਜਾਮ ਦੇ ਕੇ ਸਮਾਜ ਨੂੰ ਬਦਨਾਮ ਕਰ ਰਹੇ ਹਨ। ਉਨ੍ਹਾਂ ਪ੍ਰਦਰਸ਼ਨਕਾਰੀਆਂ ਤੋਂ ਪੁੱਛਿਆ ਕਿ ਕੀ ਇਹ ਲੋਕ ਬਰਨਾਲਾ ਵਿੱਚ ਸਫ਼ਾਈ ਕਰਮਚਾਰੀ ‘ਤੇ ਹੋਏ ਲਾਠੀਚਾਰਜ ਦੇ ਇਨਸਾਫ਼ ਲਈ ਲੜ ਰਹੇ ਹਨ ਜਾਂ ਫਿਰ ਇਸ ਦੀ ਆੜ ਵਿੱਚ ਲੁੱਟਮਾਰ ਕਰਨ ਵਿੱਚ ਲੱਗੇ ਹੋਏ ਹਨ?

ਵਾਲਮੀਕੀ ਆਗੂ ਦਾ ਦਾਅਵਾ: “ਦੁਕਾਨਦਾਰ ਨੇ ਦਿੱਤੀ ਸੀ ਚੁਣੌਤੀ”

ਦੂਜੇ ਪਾਸੇ, ਮਾਮਲੇ ਸਬੰਧੀ ਵਾਲਮੀਕੀ ਸਮਾਜ ਦੇ ਆਗੂ ਸ਼ਸ਼ੀ ਗਿੱਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਮੰਨਿਆ ਕਿ ਉਹ ਦੁਕਾਨ ਬੰਦ ਕਰਵਾਉਣ ਗਏ ਸਨ। ਹਾਲਾਂਕਿ, ਉਨ੍ਹਾਂ ਆਪਣੀ ਸਫ਼ਾਈ ਵਿੱਚ ਕਿਹਾ ਕਿ ਦੁਕਾਨਦਾਰ ਨੇ ਉਨ੍ਹਾਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਸੀ ਕਿ “ਦੁਕਾਨ ਬੰਦ ਕਰਵਾ ਕੇ ਦਿਖਾਓ ਅਤੇ ਕੁਝ ਚੁੱਕ ਕੇ ਵੀ ਦਿਖਾਓ”, ਜਿਸ ਤੋਂ ਬਾਅਦ ਤੈਸ਼ ਵਿੱਚ ਆ ਕੇ ਉਨ੍ਹਾਂ ਦੇ ਇੱਕ ਸਾਥੀ ਨੇ ਚੀਨੀ ਦੀ ਬੋਰੀ ਚੁੱਕ ਲਈ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...