AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਸਰ ‘ਚ ਜ਼ਮੀਨੀ ਵਿਵਾਦ ‘ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 1 ਦੀ ਮੌਤ; ਪਤਨੀ ਤੇ ਪੁੱਤਰ ਸਣੇ ਹਿਸਟਰੀਸ਼ੀਟਰ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਅਧੀਨ ਆਉਂਦੇ ਥਾਣਾ ਬਿਆਸ ਦੇ ਪਿੰਡ ਗਾਜੀਵਾਲ ਵਿਖੇ ਜ਼ਮੀਨ ਦੀ ਮਾਲਕੀ ਨੂੰ ਲੈ ਕੇ ਇੱਕ ਰੌਂਗਟੇ ਖੜ੍ਹੇ ਕਰਨ ਵਾਲਾ ਖ਼ੂਨੀ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਬਦਨਾਮ ਹਿਸਟਰੀਸ਼ੀਟਰ ਨੇ ਆਪਣੀ ਪਤਨੀ ਅਤੇ ਨਾਬਾਲਗ ਪੁੱਤਰ ਨਾਲ ਮਿਲ ਕੇ ਖੇਤ ਵਾਹ ਰਹੇ ਵਿਅਕਤੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ।

ਅੰਮ੍ਰਿਤਸਰ 'ਚ ਜ਼ਮੀਨੀ ਵਿਵਾਦ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 1 ਦੀ ਮੌਤ; ਪਤਨੀ ਤੇ ਪੁੱਤਰ ਸਣੇ ਹਿਸਟਰੀਸ਼ੀਟਰ ਕਾਬੂ
lalit-sharma
| Published: 31 Oct 2026 23:43 PM IST
Share

ਅੰਮ੍ਰਿਤਸਰ ਦਿਹਾਤੀ ਪੁਲਿਸ ਅਧੀਨ ਆਉਂਦੇ ਥਾਣਾ ਬਿਆਸ ਦੇ ਪਿੰਡ ਗਾਜੀਵਾਲ ਵਿਖੇ ਜ਼ਮੀਨ ਦੀ ਮਾਲਕੀ ਨੂੰ ਲੈ ਕੇ ਇੱਕ ਰੌਂਗਟੇ ਖੜ੍ਹੇ ਕਰਨ ਵਾਲਾ ਖ਼ੂਨੀ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਬਦਨਾਮ ਹਿਸਟਰੀਸ਼ੀਟਰ ਨੇ ਆਪਣੀ ਪਤਨੀ ਅਤੇ ਨਾਬਾਲਗ ਪੁੱਤਰ ਨਾਲ ਮਿਲ ਕੇ ਖੇਤ ਵਾਹ ਰਹੇ ਵਿਅਕਤੀਆਂ ‘ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ। ਇਸ ਘਾਤਕ ਹਮਲੇ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਦਿੱਤਾ, ਜਦਕਿ ਦੂਜਾ ਵਿਅਕਤੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਵਾਰਦਾਤ ਤੋਂ ਤੁਰੰਤ ਬਾਅਦ ਹਰਕਤ ਵਿੱਚ ਆਈ ਪੁਲਿਸ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਸਮੇਤ ਉਸ ਦੀ ਪਤਨੀ ਅਤੇ 16 ਸਾਲਾ ਪੁੱਤਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚਾਰ ਨਾਜਾਇਜ਼ ਅਸਲੇ ਅਤੇ 26 ਜ਼ਿੰਦਾ ਰੌਂਦ ਵੀ ਬਰਾਮਦ ਕੀਤੇ ਹਨ।

ਟਰੈਕਟਰ ਨਾਲ ਜ਼ਮੀਨ ਵਾਹ ਰਹੇ ਵਿਅਕਤੀਆਂ ਤੇ ਅਚਾਨਕ ਕੀਤਾ ਹਮਲਾ

ਘਟਨਾ ਦੀ ਪੂਰੀ ਤਫ਼ਸੀਲ ਸਾਂਝੀ ਕਰਦਿਆਂ ਐੱਸਐੱਸਪੀ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਇਹ ਖ਼ੂਨੀ ਟਕਰਾਅ ਦੁਪਹਿਰ ਤਕਰੀਬਨ 1:30 ਵਜੇ ਪਿੰਡ ਗਾਜੀਵਾਲ ਵਿਖੇ ਹੋਇਆ। ਮਨਜੀਤ ਸਿੰਘ ਅਤੇ ਦਵਿੰਦਰ ਸਿੰਘ ਖੇਤਾਂ ਵਿੱਚ ਆਪਣੀ ਕਰੀਬ ਢਾਈ ਤੋਂ ਤਿੰਨ ਕਿੱਲੇ ਜ਼ਮੀਨ ਨੂੰ ਟਰੈਕਟਰ ਨਾਲ ਵਾਹ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦਾ ਨਜ਼ਦੀਕੀ ਰਿਸ਼ਤੇਦਾਰ ਅਤੇ ਇਲਾਕੇ ਦਾ ਨਾਮੀ ਹਿਸਟਰੀਸ਼ੀਟਰ ਯੁੱਧਵੀਰ ਉਰਫ਼ ਯੋਧਾ ਆਪਣੀ ਪਤਨੀ ਜਸਕਿਰਨ ਕੌਰ ਅਤੇ ਕਰੀਬ 16 ਸਾਲਾ ਬੇਟੇ ਅਭਿਨੂਰ ਸਿੰਘ ਨੂੰ ਨਾਲ ਲੈ ਕੇ ਹਥਿਆਰਾਂ ਸਮੇਤ ਉੱਥੇ ਧਮਕਿਆ। ਇਸ ਤੋਂ ਪਹਿਲਾਂ ਕਿ ਕੋਈ ਆਪਸੀ ਗੱਲਬਾਤ ਜਾਂ ਬਹਿਸ ਹੁੰਦੀ, ਹਮਲਾਵਰਾਂ ਨੇ ਮੌਕੇ ਤੇ ਮੌਜੂਦ ਵਿਅਕਤੀਆਂ ਉੱਪਰ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ।

ਹਸਪਤਾਲ ਲਿਜਾਂਦੇ ਸਮੇਂ ਇੱਕ ਨੇ ਤੋੜਿਆ ਦਮ

ਇਸ ਅਚਾਨਕ ਹੋਈ ਗੋਲੀਬਾਰੀ ਦੌਰਾਨ ਮਨਜੀਤ ਸਿੰਘ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਕੇ ਜ਼ਮੀਨ ਤੇ ਡਿੱਗ ਪਿਆ। ਉਸ ਨੂੰ ਤੁਰੰਤ ਮੈਡੀਕਲ ਸਹਾਇਤਾ ਲਈ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੌਰਾਨ ਦਵਿੰਦਰ ਸਿੰਘ ਪੁੱਤਰ ਵਸਨ ਸਿੰਘ, ਵਾਸੀ ਲੰਗੜਵਾਲ ਵੀ ਗੋਲੀ ਦੇ ਛਰੇ ਲੱਗਣ ਕਾਰਨ ਜ਼ਖ਼ਮੀ ਹੋਇਆ। ਐੱਸਐੱਸਪੀ ਨੇ ਦੱਸਿਆ ਕਿ ਜ਼ਖ਼ਮੀ ਦਵਿੰਦਰ ਸਿੰਘ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ ਅਤੇ ਫਿਲਹਾਲ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਅਤੇ ਸਥਿਰ ਦੱਸੀ ਜਾ ਰਹੀ ਹੈ।

ਮੁੱਖ ਮੁਲਜ਼ਮ ‘ਤੇ ਪਹਿਲਾਂ ਵੀ ਦਰਜ ਹਨ ਕਈ ਸੰਗੀਨ ਕੇਸ: SSP

ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਖ਼ੁਲਾਸਾ ਕੀਤਾ ਕਿ ਮੁੱਖ ਮੁਲਜ਼ਮ ਯੁੱਧਵੀਰ ਸਿੰਘ ਉਰਫ਼ ਯੋਧਾ ਅਪਰਾਧਿਕ ਪਿਛੋਕੜ ਵਾਲਾ ਵਿਅਕਤੀ ਹੈ ਅਤੇ ਬੇਹੱਦ ਹਿੰਸਕ ਪ੍ਰਵਿਰਤੀ ਦਾ ਮਾਲਕ ਹੈ। ਉਸ ਦੇ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਇਰਾਦਾ ਕਤਲ (ਧਾਰਾ 307) ਅਤੇ ਆਰਮਜ਼ ਐਕਟ ਸਮੇਤ 8 ਤੋਂ 9 ਗੰਭੀਰ ਅਪਰਾਧਿਕ ਮੁਕੱਦਮੇ ਦਰਜ ਹਨ। ਉਹ ਪਿਛਲੇ ਕੁਝ ਸਮੇਂ ਤੋਂ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਲੋੜੀਂਦਾ ਵੀ ਚੱਲ ਰਿਹਾ ਸੀ।

ਪੁਲਿਸ ਮੁਖੀ ਨੇ ਸਪੱਸ਼ਟ ਕੀਤਾ ਕਿ ਜਿਸ ਢਾਈ ਤੋਂ ਤਿੰਨ ਕਿੱਲੇ ਜ਼ਮੀਨ ਨੂੰ ਲੈ ਕੇ ਇਹ ਵਿਵਾਦ ਖੜ੍ਹਾ ਕੀਤਾ ਗਿਆ, ਉਹ ਪੀੜਤ ਧਿਰ ਨੇ ਬਕਾਇਦਾ ਰਜਿਸਟਰੀ ਕਰਵਾ ਕੇ ਕਾਨੂੰਨੀ ਢੰਗ ਨਾਲ ਖ਼ਰੀਦੀ ਹੋਈ ਹੈ। ਮਾਲ ਵਿਭਾਗ ਦੇ ਰਿਕਾਰਡ, ਜਮ੍ਹਾਂਬੰਦੀਆਂ ਅਤੇ ਹੋਰ ਦਸਤਾਵੇਜ਼ਾਂ ਦੀ ਪੜਤਾਲ ਵਿੱਚ ਪੀੜਤ ਪਰਿਵਾਰ ਦਾ ਮਾਲਕੀ ਹੱਕ ਬਿਲਕੁਲ ਜਾਇਜ਼ ਪਾਇਆ ਗਿਆ ਹੈ, ਜਦਕਿ ਮੁਲਜ਼ਮ ਯੋਧਾ ਮਹਿਜ਼ ਪੁਰਾਣੀ ਰਿਸ਼ਤੇਦਾਰੀ ਦਾ ਬਹਾਨਾ ਬਣਾ ਕੇ ਉਕਤ ਜ਼ਮੀਨ ਤੇ ਜ਼ਬਰਦਸਤੀ ਕਬਜ਼ਾ ਕਰਨ ਦਾ ਦਬਾਅ ਬਣਾ ਰਿਹਾ ਸੀ।

ਚਾਰ ਹਥਿਆਰ ਅਤੇ 26 ਕਾਰਤੂਸ ਜ਼ਬਤ

ਐੱਸਐੱਸਪੀ ਨੇ ਦੱਸਿਆ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਮੁਲਜ਼ਮ ਦੀ ਪਤਨੀ ਜਸਕਿਰਨ ਕੌਰ ਦੀ ਵੀ ਸਿੱਧੀ ਸ਼ਮੂਲੀਅਤ ਰਹੀ ਹੈ। ਉਸ ਨੇ ਵਾਰਦਾਤ ਵੇਲੇ ਹਥਿਆਰ ਅਤੇ ਗੋਲੀ-ਸਿੱਕਾ ਮੁਹੱਈਆ ਕਰਵਾਉਣ ਵਿੱਚ ਮਦਦ ਕੀਤੀ। ਪੁਲਿਸ ਨੇ ਤੁਰੰਤ ਛਾਪੇਮਾਰੀ ਕਰਕੇ ਮੁੱਖ ਮੁਲਜ਼ਮ ਯੋਧਾ, ਉਸ ਦੀ ਪਤਨੀ ਜਸਕਿਰਨ ਕੌਰ ਅਤੇ ਨਾਬਾਲਗ ਪੁੱਤਰ ਅਭਿਨੂਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ ਇੱਕ ਗਲੌਕ ਪਿਸਤੌਲ, ਦੋ 30 ਬੋਰ ਦੇ ਪਿਸਤੌਲ, ਇੱਕ 12 ਬੋਰ ਦੀ ਬੰਦੂਕ, ਪਿਸਤੌਲ ਦੇ 16 ਜ਼ਿੰਦਾ ਰੌਂਦ ਅਤੇ 12 ਬੋਰ ਬੰਦੂਕ ਦੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੜਤਾਲ ਦੌਰਾਨ ਜੇਕਰ ਇਸ ਸਾਜ਼ਿਸ਼ ਵਿੱਚ ਕਿਸੇ ਹੋਰ ਬਾਹਰੀ ਵਿਅਕਤੀ ਦੀ ਭੂਮਿਕਾ ਜਾਂ ਸ਼ਹਿ ਸਾਹਮਣੇ ਆਈ ਤਾਂ ਉਸ ਨੂੰ ਵੀ ਕੇਸ ਵਿੱਚ ਨਾਮਜ਼ਦ ਕਰਕੇ ਸਲਾਖ਼ਾਂ ਪਿੱਛੇ ਸੁੱਟਿਆ ਜਾਵੇਗਾ।

Follow Us
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ...
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ...
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ...
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ...
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ...
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ...
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ...
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ
ਪੰਜਾਬ ਵਿਧਾਨਸਭਾ ਦੇ ਆਖਰੀ ਦਿਨ ਪਿਆ ਗਾਹ, ਭਿੜ ਗਏ AAP ਤੇ ਕਾਂਗਰਸੀ ਵਿਧਾਇਕ...