ਅੰਮ੍ਰਿਤਸਰ: ਵਾਲਮੀਕਿ ਭਾਈਚਾਰੇ ਵੱਲੋਂ ਭੰਡਾਰੀ ਪੁਲ ‘ਤੇ ਵੱਡਾ ਵਿਰੋਧ ਪ੍ਰਦਰਸ਼ਨ, ਬੇਅਦਬੀ ਦਾ ਹੈ ਮਾਮਲਾ

Updated On: 

29 Oct 2025 10:54 AM IST

Amritsar Valmiki Community Protest: ਜੈ ਵਾਲਮੀਕਿ ਸੰਗਠਨ ਦੇ ਆਗੂ ਤੇ ਪਵਨ ਵਾਲਮੀਕਿ ਐਕਸ਼ਨ ਕਮੇਟੀ ਦੇ ਪੰਜਾਬ ਮੁਖੀ ਸ਼ਸ਼ੀ ਗਿੱਲ ਨੇ ਕਿਹਾ ਕਿ 27 ਅਕਤੂਬਰ ਨੂੰ ਪਵਿੱਤਰ ਵਾਲਮੀਕਿ ਤੀਰਥ ਸਥਾਨ 'ਤੇ ਬੇਅਦਬੀ ਦੀ ਗੰਭੀਰ ਘਟਨਾ ਵਾਪਰੀ ਸੀ। ਉਨ੍ਹਾਂ ਅਨੁਸਾਰ, ਗੱਬਰ ਨਾਮ ਦੇ ਇੱਕ ਵਿਅਕਤੀ ਨੇ ਹਥਿਆਰਾਂ ਨਾਲ ਝੰਡਾ ਲਹਿਰਾ ਕੇ ਮਰਿਆਦਾ ਦੀ ਉਲੰਘਣਾ ਕੀਤੀ, ਜਿਸ ਨਾਲ ਪੂਰੇ ਭਾਈਚਾਰੇ 'ਚ ਡੂੰਘਾ ਗੁੱਸਾ ਫੈਲ ਗਿਆ।

ਅੰਮ੍ਰਿਤਸਰ: ਵਾਲਮੀਕਿ ਭਾਈਚਾਰੇ ਵੱਲੋਂ ਭੰਡਾਰੀ ਪੁਲ ਤੇ ਵੱਡਾ ਵਿਰੋਧ ਪ੍ਰਦਰਸ਼ਨ, ਬੇਅਦਬੀ ਦਾ ਹੈ ਮਾਮਲਾ

ਵਾਲਮੀਕਿ ਭਾਈਚਾਰੇ ਵੱਲੋਂ ਭੰਡਾਰੀ ਪੁਲ 'ਤੇ ਵੱਡਾ ਵਿਰੋਧ ਪ੍ਰਦਰਸ਼ਨ

Follow Us On

ਵਾਲਮੀਕਿ ਭਾਈਚਾਰੇ ਦੇ ਵੱਖ-ਵੱਖ ਸੰਗਠਨਾਂ ਵੱਲੋਂ ਬੇਅਦਬੀ ਦੀਆਂ ਵਧਦੀਆਂ ਘਟਨਾਵਾਂ ਦੇ ਵਿਰੋਧ ‘ਚ ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਵਿਰੋਧ ਪ੍ਰਦਰਸ਼ਨ ਸਵੇਰੇ 10 ਵਜੇ ਤੋ ਸ਼ਾਮ 6 ਵਜੇ ਤੱਕ ਜਾਰੀ ਰਹੇਗਾ। ਭਾਈਚਾਰੇ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਤੇ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੰਗਾਂ ‘ਤੇ ਜਲਦੀ ਕਾਰਵਾਈ ਨਹੀਂ ਕੀਤੀ ਤਾਂ ਆਉਣ ਵਾਲੇ ਦਿਨਾਂ ‘ਚ ਨਾ ਸਿਰਫ਼ ਪੰਜਾਬ ਸਗੋਂ ਪੂਰੇ ਭਾਰਤ ‘ਚ ਦੇਸ਼ ਵਿਆਪੀ ਬੰਦ ਦਾ ਐਲਾਨ ਕੀਤਾ ਜਾ ਸਕਦਾ ਹੈ।

ਇਸ ਮੌਕੇ ਜੈ ਵਾਲਮੀਕਿ ਸੰਗਠਨ ਦੇ ਆਗੂ ਤੇ ਪਵਨ ਵਾਲਮੀਕਿ ਐਕਸ਼ਨ ਕਮੇਟੀ ਦੇ ਪੰਜਾਬ ਮੁਖੀ ਸ਼ਸ਼ੀ ਗਿੱਲ ਨੇ ਕਿਹਾ ਕਿ 27 ਅਕਤੂਬਰ ਨੂੰ ਪਵਿੱਤਰ ਵਾਲਮੀਕਿ ਤੀਰਥ ਸਥਾਨ ‘ਤੇ ਬੇਅਦਬੀ ਦੀ ਗੰਭੀਰ ਘਟਨਾ ਵਾਪਰੀ ਸੀ। ਉਨ੍ਹਾਂ ਅਨੁਸਾਰ, ਗੱਬਰ ਨਾਮ ਦੇ ਇੱਕ ਵਿਅਕਤੀ ਨੇ ਹਥਿਆਰਾਂ ਨਾਲ ਝੰਡਾ ਲਹਿਰਾ ਕੇ ਮਰਿਆਦਾ ਦੀ ਉਲੰਘਣਾ ਕੀਤੀ, ਜਿਸ ਨਾਲ ਪੂਰੇ ਭਾਈਚਾਰੇ ‘ਚ ਡੂੰਘਾ ਗੁੱਸਾ ਫੈਲ ਗਿਆ।

ਆਗੂਆਂ ਨੇ ਕਿਹਾ ਕਿ ਤਿੰਨ ਦਿਨ ਬੀਤਣ ਦੇ ਬਾਵਜੂਦ, ਪ੍ਰਸ਼ਾਸਨ ਨੇ ਕੋਈ ਕਾਰਵਾਈ ਨਹੀਂ ਕੀਤੀ, ਜਿਸ ਨਾਲ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਕਾਰਵਾਈ ਲਈ ਜ਼ਿੰਮੇਵਾਰ ਵਿਅਕਤੀ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ, ਬਿਨਾਂ ਸਹਿਮਤੀ ਦੇ ਲਗਾਏ ਗਏ ਝੰਡੇ ਵੀ ਤੁਰੰਤ ਹਟਾਏ ਜਾਣੇ ਚਾਹੀਦੇ ਹਨ।

ਨਹੀਂ ਹੋਈ ਕਾਰਵਾਈ ਤਾਂ ਭਾਰਤ ਬੰਦ ਦਾ ਕਰਾਂਗੇ ਐਲਾਨ

ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਸਮੇਂ ਸਿਰ ‘ਤੇ ਠੋਸ ਕਾਰਵਾਈ ਨਹੀਂ ਕਰਦੀ ਹੈ, ਤਾਂ ਸਾਰੀਆਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਮਿਲ ਕੇ ਆਪਣੀ ਅਗਲੀ ਰਣਨੀਤੀ ਤੈਅ ਕਰਨਗੀਆਂ, ਜਿਸ ‘ਚ ਪੰਜਾਬ ਤੇ ਭਾਰਤ ਬੰਦ ਦਾ ਐਲਾਨ ਕਰਨਾ ਸ਼ਾਮਲ ਹੋ ਸਕਦਾ ਹੈ।

ਇਸ ਸਮੇਂ ਦੌਰਾਨ, ਪੁਲਿਸ ਤੇ ਪ੍ਰਸ਼ਾਸਨ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਭੰਡਾਰੀ ਪੁਲ ਦੇ ਆਲੇ-ਦੁਆਲੇ ਵੱਡੀ ਗਿਣਤੀ ‘ਚ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਪ੍ਰਸ਼ਾਸਨ ਨੇ ਜਨਤਾ ਨੂੰ ਘੱਟ ਤੋਂ ਘੱਟ ਅਸੁਵਿਧਾ ਲਈ ਟ੍ਰੈਫਿਕ ਪ੍ਰਣਾਲੀ ‘ਚ ਵੀ ਵਿਸ਼ੇਸ਼ ਬਦਲਾਅ ਕੀਤੇ।

ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਗਠਨਾਂ ਦੇ ਨੁਮਾਇੰਦੇ ਵੀ ਵਿਰੋਧ ਪ੍ਰਦਰਸ਼ਨ ਵਾਲੀ ਥਾਂ ‘ਤੇ ਪਹੁੰਚੇ ਤੇ ਸਰਕਾਰ ਨੂੰ ਸਪੱਸ਼ਟ ਸੰਦੇਸ਼ ਦਿੱਤਾ ਕਿ ਸਮਾਜਿਕ ਮਾਣ-ਮਰਿਆਦਾ ਦੀ ਉਲੰਘਣਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।