AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਭਿੰਡੀ ਸੈਦਾਂ ਥਾਣਾ ਬਲਾਸਟ? ਪੁਲਿਸ ਵੱਲੋਂ ਅਧਿਕਾਰਤ ਪੁਸ਼ਟੀ ਨਹੀਂ, ਪਰ KLA ਨੇ ਲਈ ਜ਼ਿੰਮੇਵਾਰੀ

ਜਿੱਥੇ ਇਸ ਮਾਮਲੇ 'ਚ ਪੁਲਿਸ ਵੱਲੋਂ ਬਲਾਸਟ ਦੀ ਕੋਈ ਪੁਸ਼ਟੀ ਨਹੀਂ ਹੋ ਸਕੀ ਹੈ। ਉੱਥੇ ਹੀ, ਦੂਜੇ ਪਾਸੇ ਇੱਕ ਸੰਗਠਨ ਦੀ ਇਸ ਬਲਾਸਟ ਸਬੰਧਤ ਇੱਕ ਕਥਿਤ ਪੋਸਟ ਵਾਇਰਲ ਹੋ ਰਹੀ ਹੈ। ਟੀਵੀ9 ਪੰਜਾਬੀ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।

ਭਿੰਡੀ ਸੈਦਾਂ ਥਾਣਾ ਬਲਾਸਟ? ਪੁਲਿਸ ਵੱਲੋਂ ਅਧਿਕਾਰਤ ਪੁਸ਼ਟੀ ਨਹੀਂ, ਪਰ KLA ਨੇ ਲਈ ਜ਼ਿੰਮੇਵਾਰੀ
ਭਿੰਡੀ ਸੈਦਾਂ ਥਾਣਾ ਬਲਾਸਟ? ਪੁਲਿਸ ਵੱਲੋਂ ਅਧਿਕਾਰਤ ਪੁਸ਼ਟੀ ਨਹੀਂ, ਪਰ KLA ਨੇ ਲਈ ਜ਼ਿੰਮੇਵਾਰੀ
lalit-sharma
| Published: 31 Mar 2026 11:29 AM IST

ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਥਾਣਾ ਭਿੰਡੀ ਸੈਦਾਂ ‘ਚ ਬੀਤੇ ਐਤਵਾਰ-ਸੋਮਵਾਰ ਦੀ ਰਾਤ ਇੱਕ ਧਮਾਕੇ ਦੀ ਆਵਾਜ਼ ਨਾਲ ਇਲਾਕੇ ‘ਚ ਹੜਕੰਪ ਮਚ ਗਿਆ। ਹਾਲਾਂਕਿ, ਇਸ ਘਟਨਾ ਬਾਰੇ ਪੁਲਿਸ ਵੱਲੋਂ ਅਜੇ ਤੱਕ ਕੋਈ ਪੱਕੀ ਪੁਸ਼ਟੀ ਨਹੀਂ ਕੀਤੀ ਗਈ, ਪਰ ਸੂਤਰਾਂ ਅਨੁਸਾਰ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਥਾਣੇ ਦੇ ਬਾਹਰ ਵਿਸਫੋਟ ਕੀਤੇ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।

ਜਿੱਥੇ ਇਸ ਮਾਮਲੇ ‘ਚ ਪੁਲਿਸ ਵੱਲੋਂ ਬਲਾਸਟ ਦੀ ਕੋਈ ਪੁਸ਼ਟੀ ਨਹੀਂ ਹੋ ਸਕੀ ਹੈ। ਉੱਥੇ ਹੀ, ਦੂਜੇ ਪਾਸੇ ਇੱਕ ਸੰਗਠਨ ਦੀ ਇਸ ਬਲਾਸਟ ਸਬੰਧਤ ਇੱਕ ਕਥਿਤ ਪੋਸਟ ਵਾਇਰਲ ਹੋ ਰਹੀ ਹੈ। ਟੀਵੀ9 ਪੰਜਾਬੀ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।

ਇਸ ਕਥਿਤ ਵਾਇਰਲ ਪੋਸਟ ‘ਚ ਭਿੰਡੀ ਸੈਦਾਂ ਥਾਣੇ ‘ਤੇ ਬਲਾਸਟ ਦੀ ਜ਼ਿੰਮੇਵਾਰੀ ‘ਖਾਲਿਸਤਾਨ ਲਿਬਰੇਸ਼ਨ ਆਰਮੀ’ ਨੇ ਲਈ ਹੈ। ਇਸ ਪੋਸਟ ‘ਚ ਲਿਖਿਆ ਗਿਆ ਹੈ ਕਿ ਭਿੰਡੀ ਸੈਂਦਾਂ ਪੁਲਿਸ ਸਟੇਸ਼ਨ ‘ਤੇ 2 ਗ੍ਰਨੇਡ ਹਮਲੇ ਕੀਤੇ ਗਏ, ਇਸ ਦੇ ਨਤੀਜੇ ਵਜੋਂ ਤਿੰਨ ਪੁਲਿਸ ਕਰਮਚਾਰੀ ਗੰਭੀਰ ਜਖ਼ਮੀ ਹੋ ਗਏ। ਇਸ ਦੀ ਜ਼ਿੰਮੇਵਾਰੀ ਅਸੀਂ, ਕੇਐਲਏ ਲੈਂਦੇ ਹਾਂ। ਇਸ ਹਮਲਾ ਰਣਜੀਤ ਸਿੰਘ (ਪਿੰਡ ਆਦੀਆਂ, ਗੁਰਦਾਸਪੁਰ) ਦੇ ਖੂਨ ਦਾ ਬਦਲਾ ਲੈਣ ਲਈ ਕੀਤਾ ਗਿਆ ਹੈ। ਇਹ ਕਾਰਵਾਈਆਂ ਜਾਰੀ ਰਹਿਣਗੀਆਂ ਤੇ ਤੇਜ਼ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਪੋਸਟ ‘ਚ ਡੀਆਈਜੀ ਸੰਦੀਪ ਗੋਇਲ ਨੂੰ ਵੀ ਚੇਤਾਵਨੀ ਦਿੱਤੀ ਗਈ ਹੈ।

ਕੀ ਹੈ ਮਾਮਲਾ?

ਇਸ ਮਾਮਲੇ, ਮਿਲੀ ਜਾਣਕਾਰੀ ਮੁਤਾਬਕ ਇਹ ਧਮਾਕਾ ਦੇਰ ਰਾਤ ਕਰੀਬ 1:30 ਤੋਂ 2 ਵਜੇ ਦਰਮਿਆਨ ਸੁਣਿਆ ਗਿਆ। ਧਮਾਕੇ ਦੀ ਆਵਾਜ਼ ਨਾਲ ਥਾਣੇ ਦੇ ਆਸ-ਪਾਸ ਦੇ ਲੋਕ ਘਬਰਾਹਟ ‘ਚ ਆ ਗਏ। ਘਟਨਾ ਤੋਂ ਬਾਅਦ ਥਾਣੇ ਦਾ ਗੇਟ ਅੰਦਰੋਂ ਬੰਦ ਕਰ ਦਿੱਤਾ ਗਿਆ ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।

ਪੁਲਿਸ ਵੱਲੋਂ ਧਮਾਕੇ ਬਾਰੇ ਅਜੇ ਤੱਕ ਕੋਈ ਪੁਸ਼ਟੀ ਨਹੀਂ

ਬੀਤੇ ਦਿਨ ਡੀਐਸਪੀ ਗੁਰਿੰਦਰ ਪਾਲ ਸਿੰਘ ਨਾਗਰਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਇਸ ਸੰਬੰਧੀ ਇੱਕ ਸੀਨੀਅਰ ਰਿਪੋਰਟ ਪ੍ਰਾਪਤ ਹੋਈ ਸੀ। ਜਿਸ ‘ਚ ਦੇਰ ਰਾਤ ਇੱਕ ਮਾਈਨਰ ਬਲਾਸਟ ਵਰਗੀ ਆਵਾਜ਼ ਆਉਣ ਦੀ ਗੱਲ ਕਹੀ ਗਈ ਸੀ। ਉਨ੍ਹਾਂ ਦੱਸਿਆ ਕਿ ਰਿਪੋਰਟ ਮਿਲਣ ਤੋਂ ਬਾਅਦ ਪੁਲਿਸ ਦੀਆਂ ਸਾਰੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਧਮਾਕੇ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ ਹੈ ਤੇ ਕਿਹਾ ਹੈ ਕਿ ਇਸ ਮਾਮਲੇ ‘ਚ ਜਾਂਚ ਜਾਰੀ ਹੈ।

ਨਹੀਂ ਹੋਇਆ ਕੋਈ ਜਾਨੀ ਨੁਕਸਾਨ- ਡੀਐਸਪੀ

ਡੀਐਸਪੀ ਦੇ ਅਨੁਸਾਰ ਹੁਣ ਤੱਕ ਨਾ ਤਾਂ ਕੋਈ ਜਾਨੀ ਨੁਕਸਾਨ ਹੋਇਆ ਹੈ ਤੇ ਨਾ ਹੀ ਕਿਸੇ ਤਰ੍ਹਾਂ ਦਾ ਮਾਲੀ ਨੁਕਸਾਨ ਸਾਹਮਣੇ ਆਇਆ ਹੈ। ਥਾਣੇ ਦੇ ਅੰਦਰ ਕੋਈ ਸ਼ੀਸ਼ਾ ਜਾਂ ਹੋਰ ਸਮਾਨ ਟੁੱਟਣ ਦੀ ਵੀ ਪੁਸ਼ਟੀ ਨਹੀਂ ਹੋਈ। ਪੁਲਿਸ ਵੱਲੋਂ ਥਾਣੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਫ਼ੋਰੈਂਸਿਕ ਟੀਮ ਨੂੰ ਵੀ ਮੌਕੇ ਤੇ ਬੁਲਾਇਆ ਗਿਆ ਹੈ। ਜਿਸ ਦੀ ਜਾਂਚ ਤੋਂ ਬਾਅਦ ਹੀ ਧਮਾਕੇ ਦੇ ਅਸਲੀ ਕਾਰਨਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਸ਼ੱਕੀ ਤੱਤਾਂ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਜਾਰੀ ਹੈ।

Follow Us
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...
ਬੀਜੇਪੀ ਸਾਡੇ ਕੰਮਾਂ ਤੋਂ ਡਰੀ... 7 ਰਾਜਸਭਾ MPs ਦੇ BJP 'ਚ ਜਾਣ 'ਤੇ ਬੋਲੇ CM ਮਾਨ
ਬੀਜੇਪੀ ਸਾਡੇ ਕੰਮਾਂ ਤੋਂ ਡਰੀ... 7 ਰਾਜਸਭਾ MPs ਦੇ BJP 'ਚ ਜਾਣ 'ਤੇ ਬੋਲੇ CM ਮਾਨ...
"ਗੱਦਾਰਾਂ ਨੂੰ ਮੁਆਫ਼ ਨਹੀਂ ਕਰਨਗੇ ਪੰਜਾਬ ਦੇ ਲੋਕ," ਬਗਾਵਤ 'ਤੇ ਸੰਜੇ ਸਿੰਘ ਦਾ ਤਿੱਖਾ ਹਮਲਾ
'ਲਾਰੈਂਸ ਆਫ਼ ਪੰਜਾਬ' Docu Series 'ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ...
'ਲਾਰੈਂਸ ਆਫ਼ ਪੰਜਾਬ' Docu Series 'ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ......