AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ ਭਿੰਡੀ ਸੈਦਾ ਗ੍ਰੇਨੇਡ ਹਮਲਾ ਬੇਨਕਾਬ, 6 ਮੁਲਜ਼ਮ ਗ੍ਰਿਫ਼ਤਾਰ; ਅੱਤਵਾਦੀ ਗਤੀਵਿਧੀਆਂ ਲਈ ਕੀਤੇ ਗਏ ਸਨ ਤਿਆਰ

ਦੋਸ਼ੀਆਂ ਨੂੰ ਅੱਤਵਾਦੀ ਗਤੀਵਿਧੀਆਂ ਲਈ ਤਿਆਰ ਕੀਤਾ ਗਿਆ ਸੀ ਤੇ ਉਨ੍ਹਾਂ ਨੂੰ ਪੈਸਿਆਂ ਦੇ ਲਾਲਚ ਤੇ ਕੱਟੜਪੰਥੀ ਸੋਚ ਰਾਹੀਂ ਭਰਤੀ ਕੀਤਾ ਗਿਆ। ਹਮਲੇ ਤੋਂ ਪਹਿਲਾਂ ਮੁਲਜ਼ਮਾਂ ਵੱਲੋਂ ਪੁਲਿਸ ਠਿਕਾਣਿਆਂ ਦੀ ਰੇਕੀ ਕੀਤੀ ਗਈ ਸੀ, ਜਿਸ ਤੋਂ ਬਾਅਦ ਭਿੰਡੀ ਸੈਦਾਂ ਥਾਣੇ ਨੂੰ ਨਿਸ਼ਾਨਾ ਬਣਾਇਆ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ 'ਚ ਬਲਜੀਤ ਸਿੰਘ, ਪ੍ਰਭ ਸਿੰਘ, ਰਾਜਵੀਰ ਸਿੰਘ, ਸਾਹਿਲ ਸਿੰਘ, ਸੁਖਦੀਪ ਸਿੰਘ ਤੇ ਅਜੇਦੀਪ ਸਿੰਘ ਸ਼ਾਮਲ ਹਨ।

ਅੰਮ੍ਰਿਤਸਰ ਭਿੰਡੀ ਸੈਦਾ ਗ੍ਰੇਨੇਡ ਹਮਲਾ ਬੇਨਕਾਬ, 6 ਮੁਲਜ਼ਮ ਗ੍ਰਿਫ਼ਤਾਰ; ਅੱਤਵਾਦੀ ਗਤੀਵਿਧੀਆਂ ਲਈ ਕੀਤੇ ਗਏ ਸਨ ਤਿਆਰ
ਅੰਮ੍ਰਿਤਸਰ ਭਿੰਡੀ ਸੈਦਾ ਗ੍ਰੇਨੇਡ ਹਮਲਾ ਬੇਨਕਾਬ
lalit-sharma
| Updated On: 13 Apr 2026 14:50 PM IST
Share

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਭਿੰਡੀ ਸੈਦਾਂ ਥਾਣੇ ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ‘ਚ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਵਾਰ ਅਗੇਨਸਟ ਗੈਂਗਸਟਰ ਮੁਹਿੰਮ ਦੇ ਤਹਿਤ ਕੀਤੀ ਗਈ ਹੈ, ਜਿਸ ‘ਚ ਫਰੀਦਕੋਟ ਪੁਲਿਸ ਨਾਲ ਸਾਂਝਾ ਆਪਰੇਸ਼ਨ ਕੀਤਾ ਗਿਆ। ਪੁਲਿਸ ਜਾਂਚ ਮੁਤਾਬਕ ਇਹ ਪੂਰਾ ਮਾਡਿਊਲ ਪਾਕਿਸਤਾਨੀ ਹੈਂਡਲਰ ਨਾਲ ਜੁੜਿਆ ਹੋਇਆ ਸੀ ਤੇ ਇਸਨੂੰ ਆਈਐਸਆਈ ਦੀ ਸਹਾਇਤਾ ਮਿਲ ਰਹੀ ਸੀ।

ਦੋਸ਼ੀਆਂ ਨੂੰ ਅੱਤਵਾਦੀ ਗਤੀਵਿਧੀਆਂ ਲਈ ਤਿਆਰ ਕੀਤਾ ਗਿਆ ਸੀ ਤੇ ਉਨ੍ਹਾਂ ਨੂੰ ਪੈਸਿਆਂ ਦੇ ਲਾਲਚ ਤੇ ਕੱਟੜਪੰਥੀ ਸੋਚ ਰਾਹੀਂ ਭਰਤੀ ਕੀਤਾ ਗਿਆ। ਹਮਲੇ ਤੋਂ ਪਹਿਲਾਂ ਮੁਲਜ਼ਮਾਂ ਵੱਲੋਂ ਪੁਲਿਸ ਠਿਕਾਣਿਆਂ ਦੀ ਰੇਕੀ ਕੀਤੀ ਗਈ ਸੀ, ਜਿਸ ਤੋਂ ਬਾਅਦ ਭਿੰਡੀ ਸੈਦਾਂ ਥਾਣੇ ਨੂੰ ਨਿਸ਼ਾਨਾ ਬਣਾਇਆ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ‘ਚ ਬਲਜੀਤ ਸਿੰਘ, ਪ੍ਰਭ ਸਿੰਘ, ਰਾਜਵੀਰ ਸਿੰਘ, ਸਾਹਿਲ ਸਿੰਘ, ਸੁਖਦੀਪ ਸਿੰਘ ਤੇ ਅਜੇਦੀਪ ਸਿੰਘ ਸ਼ਾਮਲ ਹਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਦੋ ਪਿਸਤੌਲ ਤੇ ਹੋਰ ਅਹਿਮ ਸਬੂਤ ਵੀ ਬਰਾਮਦ ਕੀਤੇ ਹਨ। ਜਾਂਚ ਦੌਰਾਨ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਪਹਿਲਾਂ ਵੀ ਹੋਰ ਜੁਰਮਾਂ ‘ਚ ਸ਼ਮੂਲੀਅਤ ਕੀਤੀ ਹੋ ਸਕਦੀ ਹੈ।

ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਨੇ ਦੱਸਿਆ ਕਿ ਇਸ ਮਾਮਲੇ ‘ਚ ਕਈ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਹੈ, ਜਿਸ’ਚ ਯੂਏਪੀਏ ਐਕਟ ਤੇ ਆਰਮਜ਼ ਐਕਟ ਵੀ ਸ਼ਾਮਲ ਹਨ। ਪੁਲਿਸ ਵੱਲੋਂ ਪੂਰੇ ਨੈੱਟਵਰਕ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਮਾਡਿਊਲ ਦੇ ਹੋਰ ਮੈਂਬਰ ਕੌਣ ਹਨ ਤੇ ਇਹ ਨੈੱਟਵਰਕ ਕਿੰਨਾ ਵੱਡਾ ਹੈ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸਮੇਂ ਸਿਰ ਕੀਤੀ ਗਈ ਕਾਰਵਾਈ ਨਾਲ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕੀਤਾ ਗਿਆ ਹੈ, ਜਿਸ ਨਾਲ ਪੁਲਿਸ ਠਿਕਾਣਿਆਂ ਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਗਈ ਹੈ। ਇਸ ਮਾਮਲੇ ‘ਚ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ। ਪੰਜਾਬ ਪੁਲਿਸ ਨੇ ਸਾਫ਼ ਕੀਤਾ ਹੈ ਕਿ ਅੱਤਵਾਦ ਤੇ ਗੈਂਗਸਟਰ ਗਤੀਵਿਧੀਆਂ ਦੇ ਖ਼ਿਲਾਫ਼ ਉਨ੍ਹਾਂ ਦੀ ਕਾਰਵਾਈ ਜਾਰੀ ਰਹੇਗੀ ਤੇ ਕਿਸੇ ਵੀ ਕੀਮਤ ਤੇ ਅਮਨ-ਕਾਨੂੰਨ ਨੂੰ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ।

Follow Us
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ...
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ...
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ...
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ...
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ...
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ...
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ...