AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੰਮ੍ਰਿਤਸਰ ਦੇ ਭਿੰਡੀ ਸੈਦਾਂ ਥਾਣੇ ‘ਚ ਧਮਾਕੇ ਦੀ ਆਵਾਜ਼ ਨਾਲ ਹੜਕੰਪ, 2 ਅਣਪਛਾਤੇ ਮੋਟਰਸਾਈਕਲ ਸਵਾਰਾਂ ‘ਤੇ ਸ਼ੱਕ

ਡੀਐਸਪੀ ਗੁਰਿੰਦਰ ਪਾਲ ਸਿੰਘ ਨਾਗਰਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਇਸ ਸੰਬੰਧੀ ਇੱਕ ਸੀਨੀਅਰ ਰਿਪੋਰਟ ਪ੍ਰਾਪਤ ਹੋਈ ਸੀ। ਜਿਸ ਵਿੱਚ ਦੇਰ ਰਾਤ ਇੱਕ ਮਾਈਨਰ ਬਲਾਸਟ ਵਰਗੀ ਆਵਾਜ਼ ਆਉਣ ਦੀ ਗੱਲ ਕਹੀ ਗਈ ਸੀ। ਉਨ੍ਹਾਂ ਦੱਸਿਆ ਕਿ ਰਿਪੋਰਟ ਮਿਲਣ ਤੋਂ ਬਾਅਦ ਪੁਲਿਸ ਦੀਆਂ ਸਾਰੀਆਂ ਟੀਮਾਂ ਮੌਕੇ ਤੇ ਪਹੁੰਚ ਗਈਆਂ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਅੰਮ੍ਰਿਤਸਰ ਦੇ ਭਿੰਡੀ ਸੈਦਾਂ ਥਾਣੇ 'ਚ ਧਮਾਕੇ ਦੀ ਆਵਾਜ਼ ਨਾਲ ਹੜਕੰਪ, 2 ਅਣਪਛਾਤੇ ਮੋਟਰਸਾਈਕਲ ਸਵਾਰਾਂ 'ਤੇ ਸ਼ੱਕ
lalit-sharma
| Updated On: 30 Mar 2026 16:49 PM IST

ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਥਾਣਾ ਭਿੰਡੀ ਸੈਦਾਂ ਵਿੱਚ ਬੀਤੀ ਰਾਤ ਇੱਕ ਧਮਾਕੇ ਦੀ ਆਵਾਜ਼ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਹਾਲਾਂਕਿ ਇਸ ਘਟਨਾ ਬਾਰੇ ਪੁਲਿਸ ਵੱਲੋਂ ਅਜੇ ਤੱਕ ਕੋਈ ਪੱਕੀ ਪੁਸ਼ਟੀ ਨਹੀਂ ਕੀਤੀ ਗਈ, ਪਰ ਸੂਤਰਾਂ ਅਨੁਸਾਰ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਥਾਣੇ ਦੇ ਬਾਹਰ ਵਿਸਫੋਟ ਕੀਤੇ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।

ਦੇਰ ਰਾਤ ਥਾਣੇ ‘ਚ ਧਮਾਕੇ ਦੀ ਆਵਾਜ਼

ਮਿਲੀ ਜਾਣਕਾਰੀ ਮੁਤਾਬਕ ਇਹ ਧਮਾਕਾ ਦੇਰ ਰਾਤ ਕਰੀਬ 1:30 ਤੋਂ 2 ਵਜੇ ਦਰਮਿਆਨ ਸੁਣਿਆ ਗਿਆ। ਧਮਾਕੇ ਦੀ ਆਵਾਜ਼ ਨਾਲ ਥਾਣੇ ਦੇ ਆਸ-ਪਾਸ ਦੇ ਲੋਕ ਘਬਰਾਹਟ ਵਿੱਚ ਆ ਗਏ। ਘਟਨਾ ਤੋਂ ਬਾਅਦ ਥਾਣੇ ਦਾ ਗੇਟ ਅੰਦਰੋਂ ਬੰਦ ਕਰ ਦਿੱਤਾ ਗਿਆ ਅਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਕੁਝ ਹੀ ਸਮੇਂ ਵਿੱਚ ਐਸ.ਐਸ.ਪੀ ਅਤੇ ਹੋਰ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।

ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੇ ਅਧਿਕਾਰੀ

ਡੀਐਸਪੀ ਗੁਰਿੰਦਰ ਪਾਲ ਸਿੰਘ ਨਾਗਰਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਇਸ ਸੰਬੰਧੀ ਇੱਕ ਸੀਨੀਅਰ ਰਿਪੋਰਟ ਪ੍ਰਾਪਤ ਹੋਈ ਸੀ। ਜਿਸ ਵਿੱਚ ਦੇਰ ਰਾਤ ਇੱਕ ਮਾਈਨਰ ਬਲਾਸਟ ਵਰਗੀ ਆਵਾਜ਼ ਆਉਣ ਦੀ ਗੱਲ ਕਹੀ ਗਈ ਸੀ। ਉਨ੍ਹਾਂ ਦੱਸਿਆ ਕਿ ਰਿਪੋਰਟ ਮਿਲਣ ਤੋਂ ਬਾਅਦ ਪੁਲਿਸ ਦੀਆਂ ਸਾਰੀਆਂ ਟੀਮਾਂ ਮੌਕੇ ਤੇ ਪਹੁੰਚ ਗਈਆਂ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਨਹੀਂ ਹੋਇਆ ਕੋਈ ਜਾਨੀ ਨੁਕਸਾਨ- ਡੀਐਸਪੀ

ਡੀਐਸਪੀ ਦੇ ਅਨੁਸਾਰ ਹੁਣ ਤੱਕ ਨਾ ਤਾਂ ਕੋਈ ਜਾਨੀ ਨੁਕਸਾਨ ਹੋਇਆ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਦਾ ਮਾਲੀ ਨੁਕਸਾਨ ਸਾਹਮਣੇ ਆਇਆ ਹੈ। ਥਾਣੇ ਦੇ ਅੰਦਰ ਕੋਈ ਸ਼ੀਸ਼ਾ ਜਾਂ ਹੋਰ ਸਮਾਨ ਟੁੱਟਣ ਦੀ ਵੀ ਪੁਸ਼ਟੀ ਨਹੀਂ ਹੋਈ। ਪੁਲਿਸ ਵੱਲੋਂ ਥਾਣੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਜਿਸ ਵਿੱਚ ਕਰੀਬ 12 ਘੰਟਿਆਂ ਦੀ ਰਿਕਾਰਡਿੰਗ ਨੂੰ ਵੇਖਣ ਵਿੱਚ ਸਮਾਂ ਲੱਗ ਸਕਦਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਫ਼ੋਰੈਂਸਿਕ ਟੀਮ ਨੂੰ ਵੀ ਮੌਕੇ ਤੇ ਬੁਲਾਇਆ ਗਿਆ ਹੈ। ਜਿਸ ਦੀ ਜਾਂਚ ਤੋਂ ਬਾਅਦ ਹੀ ਧਮਾਕੇ ਦੇ ਅਸਲੀ ਕਾਰਨਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਸ਼ੱਕੀ ਤੱਤਾਂ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਜਾਰੀ ਹੈ।

Follow Us
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ,  ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ...
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ...
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ...
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ...