AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ: ਭਿੰਡੀਸੈਦਾਂ ਥਾਣੇ ‘ਚ ਅੱਧੀ ਰਾਤ ਧਮਾਕੇ ਦੀ ਆਵਾਜ਼ ਨਾਲ ਹੜਕੰਪ, ਪੁਲਿਸ ਵੱਲੋਂ ਅਜੇ ਤੱਕ ਕੋਈ ਅਧਿਕਾਰਿਕ ਪੁਸ਼ਟੀ ਨਹੀਂ

ਡੀਐਸਪੀ ਗੁਰਿੰਦਰ ਪਾਲ ਸਿੰਘ ਨਾਗਰਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਇਸ ਸੰਬੰਧੀ ਇੱਕ ਸੀਨੀਅਰ ਰਿਪੋਰਟ ਪ੍ਰਾਪਤ ਹੋਈ ਸੀ, ਜਿਸ 'ਚ ਦੇਰ ਰਾਤ ਇੱਕ ਮਾਈਨਰ ਬਲਾਸਟ ਵਰਗੀ ਆਵਾਜ਼ ਆਉਣ ਦੀ ਗੱਲ ਕਹੀ ਗਈ ਸੀ। ਉਨ੍ਹਾਂ ਦੱਸਿਆ ਕਿ ਰਿਪੋਰਟ ਮਿਲਣ ਤੋਂ ਬਾਅਦ ਪੁਲਿਸ ਦੀਆਂ ਸਾਰੀਆਂ ਟੀਮਾਂ ਮੌਕੇ ਤੇ ਪਹੁੰਚ ਗਈਆਂ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਅੰਮ੍ਰਿਤਸਰ: ਭਿੰਡੀਸੈਦਾਂ ਥਾਣੇ 'ਚ ਅੱਧੀ ਰਾਤ ਧਮਾਕੇ ਦੀ ਆਵਾਜ਼ ਨਾਲ ਹੜਕੰਪ, ਪੁਲਿਸ ਵੱਲੋਂ ਅਜੇ ਤੱਕ ਕੋਈ ਅਧਿਕਾਰਿਕ ਪੁਸ਼ਟੀ ਨਹੀਂ
ਅੰਮ੍ਰਿਤਸਰ: ਭਿੰਡੀਸੈਦਾਂ ਥਾਣੇ ‘ਚ ਅੱਧੀ ਰਾਤ ਧਮਾਕੇ ਦੀ ਆਵਾਜ਼ ਨਾਲ ਹੜਕੰਪ
lalit-sharma
| Updated On: 30 Mar 2026 14:58 PM IST

ਅੰਮ੍ਰਿਤਸਰ ਹਲਕਾ ਰਾਜਾਸਾਂਸੀ ਦੇ ਥਾਣਾ ਭਿੰਡੀਸੈਦਾਂ ਚ ਬੀਤੀ ਰਾਤ ਇਕ ਸੰਦੇਹਾਸਪਦ ਧਮਾਕੇ ਦੀ ਆਵਾਜ਼ ਨਾਲ ਇਲਾਕੇ ‘ਚ ਹੜਕੰਪ ਮਚ ਗਿਆ। ਹਾਲਾਂਕਿ ਇਸ ਘਟਨਾ ਬਾਰੇ ਪੁਲਿਸ ਵੱਲੋਂ ਅਜੇ ਤੱਕ ਕੋਈ ਪੱਕੀ ਪੁਸ਼ਟੀ ਨਹੀਂ ਕੀਤੀ ਗਈ, ਪਰ ਸੂਤਰਾਂ ਅਨੁਸਾਰ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਥਾਣੇ ਦੇ ਬਾਹਰ ਵਿਸਫੋਟ ਕੀਤੇ ਜਾਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਕ ਇਹ ਧਮਾਕਾ ਦੇਰ ਰਾਤ ਕਰੀਬ 1:30 ਤੋਂ 2 ਵਜੇ ਦਰਮਿਆਨ ਸੁਣਿਆ ਗਿਆ। ਧਮਾਕੇ ਦੀ ਆਵਾਜ਼ ਨਾਲ ਥਾਣੇ ਦੇ ਆਸ-ਪਾਸ ਦੇ ਲੋਕ ਘਬਰਾ ਗਏ। ਘਟਨਾ ਤੋਂ ਬਾਅਦ ਥਾਣੇ ਦਾ ਗੇਟ ਅੰਦਰੋਂ ਬੰਦ ਕਰ ਦਿੱਤਾ ਗਿਆ ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਕੁਝ ਹੀ ਸਮੇਂ ਵਿੱਚ ਐਸਐਸਪੀ ਜਾਂ ਹੋਰ ਉੱਚ ਅਧਿਕਾਰੀਆਂ ਦੇ ਮੌਕੇ ਤੇ ਪਹੁੰਚਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਡੀਐਸਪੀ ਗੁਰਿੰਦਰ ਪਾਲ ਸਿੰਘ ਨਾਗਰਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਇਸ ਸੰਬੰਧੀ ਇੱਕ ਸੀਨੀਅਰ ਰਿਪੋਰਟ ਪ੍ਰਾਪਤ ਹੋਈ ਸੀ, ਜਿਸ ‘ਚ ਦੇਰ ਰਾਤ ਇੱਕ ਮਾਈਨਰ ਬਲਾਸਟ ਵਰਗੀ ਆਵਾਜ਼ ਆਉਣ ਦੀ ਗੱਲ ਕਹੀ ਗਈ ਸੀ। ਉਨ੍ਹਾਂ ਦੱਸਿਆ ਕਿ ਰਿਪੋਰਟ ਮਿਲਣ ਤੋਂ ਬਾਅਦ ਪੁਲਿਸ ਦੀਆਂ ਸਾਰੀਆਂ ਟੀਮਾਂ ਮੌਕੇ ਤੇ ਪਹੁੰਚ ਗਈਆਂ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਡੀਐਸਪੀ ਦੇ ਅਨੁਸਾਰ ਹੁਣ ਤੱਕ ਨਾ ਤਾਂ ਕੋਈ ਜਾਨੀ ਨੁਕਸਾਨ ਹੋਇਆ ਹੈ ਤੇ ਨਾ ਹੀ ਕਿਸੇ ਤਰ੍ਹਾਂ ਦਾ ਮਾਲੀ ਨੁਕਸਾਨ ਸਾਹਮਣੇ ਆਇਆ ਹੈ। ਥਾਣੇ ਦੇ ਅੰਦਰ ਕੋਈ ਸ਼ੀਸ਼ਾ ਜਾਂ ਹੋਰ ਸਮਾਨ ਟੁੱਟਣ ਦੀ ਵੀ ਪੁਸ਼ਟੀ ਨਹੀਂ ਹੋਈ। ਪੁਲਿਸ ਵੱਲੋਂ ਥਾਣੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਜਿਸ ‘ਚ ਕਰੀਬ 12 ਘੰਟਿਆਂ ਦੀ ਰਿਕਾਰਡਿੰਗ ਨੂੰ ਵੇਖਣ ‘ਚ ਸਮਾਂ ਲੱਗ ਸਕਦਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਫ਼ੋਰੈਂਸਿਕ ਟੀਮ ਨੂੰ ਵੀ ਮੌਕੇ ਤੇ ਬੁਲਾਇਆ ਗਿਆ ਹੈ, ਜਿਸ ਦੀ ਜਾਂਚ ਤੋਂ ਬਾਅਦ ਹੀ ਧਮਾਕੇ ਦੇ ਅਸਲੀ ਕਾਰਨਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਤੇ ਸ਼ੱਕੀ ਤੱਤਾਂ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਜਾਰੀ ਹੈ।

Follow Us
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...