ਅੰਮ੍ਰਿਤਸਰ ‘ਚ ਭਾਜਪਾ ਦਾ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ, ਸੋਨੀਆ ਗਾਂਧੀ ਦਾ ਫੂਕਿਆ ਪੁਤਲਾ; ਕਾਂਗਰਸ ਭਵਨ ਦੇ ਬਾਹਰ ਗਾਇਆ ਵੰਦੇ ਮਾਤਰਮ

Updated On: 

17 Aug 2026 07:16 AM IST

ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਭਾਜਪਾ ਪ੍ਰਧਾਨ ਸਲੀਲ ਕਪੂਰ ਨੇ ਕਾਂਗਰਸ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਰਟੀ ਵੱਲੋਂ ਲਗਾਤਾਰ ਅਜਿਹੇ ਕਦਮ ਚੁੱਕੇ ਜਾ ਰਹੇ ਹਨ, ਜਿਨ੍ਹਾਂ ਨਾਲ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਹਾਲ ਹੀ 'ਚ ਇੱਕ ਸਮਾਗਮ ਦੌਰਾਨ ਵੰਦੇ ਮਾਤਰਮ ਦੇ ਗਾਇਨ ਸਮੇਂ ਸੋਨੀਆ ਗਾਂਧੀ ਵੱਲੋਂ ਪਾਰਟੀ ਪ੍ਰਧਾਨ ਨੂੰ ਬੈਠਣ ਲਈ ਕਹਿਣ ਵਾਲੀ ਘਟਨਾ ਨੂੰ ਭਾਜਪਾ ਗੰਭੀਰਤਾ ਨਾਲ ਦੇਖਦੀ ਹੈ।

ਅੰਮ੍ਰਿਤਸਰ ਚ ਭਾਜਪਾ ਦਾ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ, ਸੋਨੀਆ ਗਾਂਧੀ ਦਾ ਫੂਕਿਆ ਪੁਤਲਾ; ਕਾਂਗਰਸ ਭਵਨ ਦੇ ਬਾਹਰ ਗਾਇਆ ਵੰਦੇ ਮਾਤਰਮ

ਅੰਮ੍ਰਿਤਸਰ 'ਚ BJP ਦਾ ਕਾਂਗਰਸ ਖਿਲਾਫ਼ ਪ੍ਰਦਰਸ਼ਨ, ਸੋਨੀਆ ਗਾਂਧੀ ਦਾ ਫੂਕਿਆ ਪੁਤਲਾ

ਅੰਮ੍ਰਿਤਸਰ ‘ਚ ਬੀਤੇ ਦਿਨ, ਐਤਵਾਰ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਕਾਂਗਰਸ ਤੇ ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਦੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਸਲੀਲ ਕਪੂਰ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਕਾਂਗਰਸ ਭਵਨ ਦੇ ਬਾਹਰ ਸੋਨੀਆ ਗਾਂਧੀ ਦਾ ਪੁਤਲਾ ਫੂਕਿਆ ਤੇ ਕਾਂਗਰਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਭਾਜਪਾ ਵਰਕਰਾਂ ਨੇ ਸਮੂਹਿਕ ਤੌਰ ਤੇ ਵੰਦੇ ਮਾਤਰਮ ਦਾ ਗਾਇਨ ਵੀ ਕੀਤਾ।

ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਭਾਜਪਾ ਪ੍ਰਧਾਨ ਸਲੀਲ ਕਪੂਰ ਨੇ ਕਾਂਗਰਸ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਰਟੀ ਵੱਲੋਂ ਲਗਾਤਾਰ ਅਜਿਹੇ ਕਦਮ ਚੁੱਕੇ ਜਾ ਰਹੇ ਹਨ, ਜਿਨ੍ਹਾਂ ਨਾਲ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਹਾਲ ਹੀ ‘ਚ ਇੱਕ ਸਮਾਗਮ ਦੌਰਾਨ ਵੰਦੇ ਮਾਤਰਮ ਦੇ ਗਾਇਨ ਸਮੇਂ ਸੋਨੀਆ ਗਾਂਧੀ ਵੱਲੋਂ ਪਾਰਟੀ ਪ੍ਰਧਾਨ ਨੂੰ ਬੈਠਣ ਲਈ ਕਹਿਣ ਵਾਲੀ ਘਟਨਾ ਨੂੰ ਭਾਜਪਾ ਗੰਭੀਰਤਾ ਨਾਲ ਦੇਖਦੀ ਹੈ।

“ਵੰਦੇ ਮਾਤਰਮ ਸਿਰਫ਼ ਇੱਕ ਗੀਤ ਨਹੀਂ, ਸਗੋਂ ਦੇਸ਼ ਦੀਆਂ ਭਾਵਨਾਵਾਂ ਤੇ ਰਾਸ਼ਟਰੀ ਸਨਮਾਨ”

ਸਲੀਲ ਕਪੂਰ ਨੇ ਕਿਹਾ ਕਿ ਵੰਦੇ ਮਾਤਰਮ ਸਿਰਫ਼ ਇੱਕ ਗੀਤ ਨਹੀਂ, ਸਗੋਂ ਦੇਸ਼ ਦੀਆਂ ਭਾਵਨਾਵਾਂ ਤੇ ਰਾਸ਼ਟਰੀ ਸਨਮਾਨ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਗੀਤ ਵਜਾਇਆ ਜਾਂਦਾ ਹੈ ਤਾਂ ਦੇਸ਼ ਦਾ ਹਰ ਨਾਗਰਿਕ, ਚਾਹੇ ਉਹ ਬੱਚਾ ਹੋਵੇ ਜਾਂ ਬਜ਼ੁਰਗ, ਸਨਮਾਨ ਨਾਲ ਖੜ੍ਹਾ ਹੋ ਕੇ ਇਸ ਨੂੰ ਸੁਣਦਾ ਹੈ। ਅਜਿਹੇ ‘ਚ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਕਥਿਤ ਅਸਨਮਾਨਜਨਕ ਵਿਵਹਾਰ ਨੂੰ ਭਾਜਪਾ ਸਵੀਕਾਰ ਨਹੀਂ ਕਰੇਗੀ।

ਉਨ੍ਹਾਂ ਕਿਹਾ ਕਿ ਇਸੇ ਮੁੱਦੇ ਨੂੰ ਲੈ ਕੇ ਭਾਰਤੀ ਜਨਤਾ ਯੁਵਾ ਮੋਰਚਾ ਵੱਲੋਂ ਕਾਂਗਰਸ ਭਵਨ ਦੇ ਬਾਹਰ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਤੇ ਉਨ੍ਹਾਂ ਨੂੰ ਵੀ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰਾਂ ਨੇ ਮੌਕੇ ਤੇ ਸਮੂਹਿਕ ਤੌਰ ਤੇ ਵੰਦੇ ਮਾਤਰਮ ਦਾ ਗਾਇਨ ਕਰਕੇ ਰਾਸ਼ਟਰੀ ਭਾਵਨਾ ਦਾ ਸੰਦੇਸ਼ ਦਿੱਤਾ।

“ਸਿਆਸੀ ਪਾਰਟੀਆਂ ਨੂੰ ਆਪਣੇ ਆਚਰਨ ਤੇ ਸੋਚ ‘ਚ ਬਦਲਾਅ ਲਿਆਉਣਾ ਚਾਹੀਦਾ”

ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਕਾਂਗਰਸ ਤੇ ਦੇਸ਼ ਵਿਰੋਧੀ ਸੋਚ ਰੱਖਣ ਦੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਕਾਂਗਰਸ ਨੂੰ ਦੇਸ਼ ਦੀਆਂ ਭਾਵਨਾਵਾਂ ਤੇ ਰਾਸ਼ਟਰੀ ਪ੍ਰਤੀਕਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਮੁਆਫ਼ੀ ਮੰਗਣ ਨਾਲ ਮਾਮਲਾ ਖ਼ਤਮ ਨਹੀਂ ਹੋ ਜਾਂਦਾ, ਸਗੋਂ ਸਿਆਸੀ ਪਾਰਟੀਆਂ ਨੂੰ ਆਪਣੇ ਆਚਰਨ ਤੇ ਸੋਚ ‘ਚ ਬਦਲਾਅ ਲਿਆਉਣਾ ਚਾਹੀਦਾ ਹੈ।

ਪ੍ਰਦਰਸ਼ਨ ਦੌਰਾਨ ਭਾਜਪਾ ਵਰਕਰਾਂ ਨੇ ਕਾਂਗਰਸ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਜ਼ਾਹਰ ਕੀਤਾ। ਭਾਜਪਾ ਆਗੂਆਂ ਨੇ ਕਿਹਾ ਕਿ ਰਾਸ਼ਟਰੀ ਸਨਮਾਨ ਨਾਲ ਜੁੜੇ ਮੁੱਦਿਆਂ ਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ‘ਚ ਭਾਜਪਾ ਵਰਕਰ ਮੌਜੂਦ ਰਹੇ।

Loading...
Unable to load recommendations.
Follow Us