Amritsar Blast: ਅੰਮ੍ਰਿਤਸਰ ਚ ਇੱਕ ਘਰ ਵਿੱਚ ਧਮਾਕਾ, ਦਰਵਾਜ਼ੇ ਬੰਦ ਕਰਕੇ ਜਾਂਚ ਚ ਜੁਟੀ ਪੁਲਿਸ, ਜਾਂਚ ਦੌਰਾਨ ਪੁਲਿਸ ਦਾ ਦਾਅਵਾ- ਕੋਈ ਧਮਾਕਾ ਨਹੀਂ ਹੋਇਆ
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਲਹਾਲ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਕਿਸੇ ਵੀ ਤਰ੍ਹਾਂ ਦੀ ਅਸਾਧਾਰਨ ਗਤੀਵਿਧੀ ਜਾਂ ਅੱਤਵਾਦੀ ਪਹਿਲੂ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਹੈ, ਅਤੇ ਉਹ ਇਸ ਘਟਨਾ ਦੇ ਪਿੱਛੇ ਦਾ ਕਾਰਨ ਜਾਣਨ ਲਈ ਬੇਚੈਨ ਹਨ।
ਅੰਮ੍ਰਿਤਸਰ ਵਿੱਚ ਏਅਰਪੋਰਟ ਰੋਡ ‘ਤੇ ਜੁਝਾਰ ਸਿੰਘ ਐਵੇਨਿਊ ਦੇ ਇੱਕ ਘਰ ਵਿੱਚ ਇੱਕ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ। ਸਥਾਨਕ ਲੋਕਾਂ ਅਨੁਸਾਰ ਧਮਾਕੇ ਦੀ ਆਵਾਜ਼ ਇੰਨੀ ਤੇਜ਼ ਸੀ ਕਿ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਦਹਿਸ਼ਤ ਫੈਲ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਸਥਾਨਕ ਸੂਤਰਾਂ ਅਨੁਸਾਰ ਧਮਾਕਾ ਇੱਕ ਘਰ ਦੇ ਅੰਦਰ ਹੋਇਆ, ਪਰ ਇਸਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ। ਪੁਲਿਸ ਨੇ ਘਰ ਨੂੰ ਅੰਦਰੋਂ ਬੰਦ ਕਰ ਦਿੱਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ। ਜਾਂਚ ਦੌਰਾਨ ਮੀਡੀਆ ਕਰਮਚਾਰੀਆਂ ਨੂੰ ਵੀ ਘਟਨਾ ਵਾਲੀ ਥਾਂ ਦੇ ਨੇੜੇ ਜਾਣ ਤੋਂ ਰੋਕਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਇਹ ਘਰ ਰਘਬੀਰ ਕੌਰ ਨਾਮ ਦੀ ਇੱਕ ਔਰਤ ਦਾ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਲਹਾਲ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਕਿਸੇ ਵੀ ਤਰ੍ਹਾਂ ਦੀ ਅਸਾਧਾਰਨ ਗਤੀਵਿਧੀ ਜਾਂ ਅੱਤਵਾਦੀ ਪਹਿਲੂ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਹੈ, ਅਤੇ ਉਹ ਇਸ ਘਟਨਾ ਦੇ ਪਿੱਛੇ ਦਾ ਕਾਰਨ ਜਾਣਨ ਲਈ ਬੇਚੈਨ ਹਨ।
ਕੋਈ ਧਮਾਕਾ ਨਹੀਂ ਹੋਇਆ-DCP
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਤੇ ਪਹੁੰਚੇ ਅੰਮ੍ਰਿਤਸਰ ਪੁਲਿਸ ਦੇ DCP ਨੇ ਕਿਹਾ ਕਿ ਘਰ ਅੰਦਰ ਕੋਈ ਧਮਾਕਾ ਨਹੀਂ ਹੋਇਆ। ਉਹਨਾਂ ਕਿਹਾ ਇਕ ਇੱਕ ਬੋਤਲ ਦੇ ਟੁੱਟਣ ਦੀ ਅਵਾਜ਼ ਆਈ ਹੈ। ਹਾਲਾਂਕਿ ਪੁਲਿਸ ਅਜੇ ਵੀ ਜਾਂਚ ਕਰ ਰਹੀ ਹੈ।
ਅਸੀਂ ਨਹੀਂ ਕੀਤਾ ਪੁਲਿਸ ਨੂੰ ਫੋਨ- ਘਰ ਵਾਲੇ
ਮੀਡੀਆ ਨਾਲ ਗੱਲਬਾਤ ਕਰਦਿਆਂ ਘਰ ਵਾਲਿਆਂ ਨੇ ਦੱਸਿਆ ਕਿ ਉਹਨਾਂ ਵੱਲੋਂ ਪੁਲਿਸ ਨੂੰ ਕੋਈ ਫ਼ੋਨ ਨਹੀਂ ਕੀਤਾ ਅਤੇ ਨਾ ਹੀ ਉਸਦੇ ਘਰ ਵਿੱਚ ਅਜਿਹੀ ਕੋਈ ਘਟਨਾ ਵਾਪਰੀ। ਦੂਜੇ ਪਾਸੇ, ਪੁਲਿਸ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ 112 ‘ਤੇ ਇੱਕ ਕਾਲ ਆਈ ਸੀ। ਤਾਂ ਪੁਲਿਸ ਅਤੇ ਨਾ ਹੀ ਪਰਿਵਾਰਕ ਮੈਂਬਰ ਇਸ ਤੋਂ ਵੱਧ ਕੋਈ ਜਾਣਕਾਰੀ ਸਾਂਝੀ ਕਰ ਰਹੇ ਹਨ। ਹੁਣ ਇਹ ਦੇਖਣਾ ਬਾਕੀ ਹੈ ਕਿ ਪੁਲਿਸ ਜਾਂਚ ਵਿੱਚ ਹੋਰ ਕੀ ਖੁਲਾਸੇ ਹੁੰਦੇ ਹਨ ਅਤੇ ਇਹ ਮਾਮਲਾ ਅਸਲ ਵਿੱਚ ਕੀ ਸੀ।
ਇਹ ਵੀ ਪੜ੍ਹੋ