AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮਜ਼ਾਕ ਤੋਂ ਸ਼ੁਰੂ ਹੋਈ ਤਕਰਾਰ ਬਣੀ ਖ਼ੂਨੀ ਝੜਪ, ਬਲਿੰਕਿਟ ਵਰਕਰ ‘ਤੇ ਕੜੇ ਨਾਲ ਹਮਲਾ; ਜਾਂਚ ਜਾਰੀ

ਪੀੜਤ ਨੌਜਵਾਨ ਦੀ ਮਾਂ ਮੁਤਾਬਕ ਦੋਵੇਂ ਨੌਜਵਾਨ ਬਲਿੰਕਿਟ 'ਚ ਕੰਮ ਕਰਦੇ ਹਨ। ਕੰਮ ਦੌਰਾਨ ਪਿਤਾ ਬਾਰੇ ਕੀਤੇ ਗਏ ਮਜ਼ਾਕ ਨੂੰ ਲੈ ਕੇ ਦੋਵਾਂ ਵਿਚਾਲੇ ਬਹਿਸ ਹੋਈ ਸੀ। ਪਰਿਵਾਰ ਦਾ ਇਲਜ਼ਾਮ ਹੈ ਕਿ ਇਸੇ ਤਕਰਾਰ ਤੋਂ ਬਾਅਦ ਦੂਜੀ ਧਿਰ ਦੇ ਨੌਜਵਾਨ ਨੇ ਕੜੇ ਨਾਲ ਵਾਰ ਕਰਕੇ ਉਸ ਦੇ ਪੁੱਤਰ ਨੂੰ ਜ਼ਖਮੀ ਕਰ ਦਿੱਤਾ।

ਮਜ਼ਾਕ ਤੋਂ ਸ਼ੁਰੂ ਹੋਈ ਤਕਰਾਰ ਬਣੀ ਖ਼ੂਨੀ ਝੜਪ, ਬਲਿੰਕਿਟ ਵਰਕਰ 'ਤੇ ਕੜੇ ਨਾਲ ਹਮਲਾ; ਜਾਂਚ ਜਾਰੀ
ਹਮਲੇ ‘ਚ ਪੀੜਤ ਦੀ ਫੋਟੋ
lalit-sharma
| Updated On: 24 Aug 2026 10:55 AM IST
Share

ਅੰਮ੍ਰਿਤਸਰ ‘ਚ ਬਲਿੰਕਿਟ ਕੰਪਨੀ ਨਾਲ ਜੁੜੇ ਦੋ ਨੌਜਵਾਨਾਂ ਵਿਚਾਲੇ ਮਾਮੂਲੀ ਮਜ਼ਾਕ ਨੂੰ ਲੈ ਕੇ ਸ਼ੁਰੂ ਹੋਈ ਤਕਰਾਰ ਨੇ ਗੰਭੀਰ ਰੂਪ ਧਾਰ ਲਿਆ। ਪੀੜਤ ਪਰਿਵਾਰ ਮੁਤਾਬਕ ਇੱਕ ਨੌਜਵਾਨ ‘ਤੇ ਉਸ ਦੇ ਸਾਥੀ ਵੱਲੋਂ ਧਾਤੂ ਦੇ ਕੜੇ ਨਾਲ ਕਈ ਵਾਰ ਕੀਤੇ ਗਏ, ਜਿਸ ਕਾਰਨ ਉਸ ਦੇ ਸਿਰ ਤੇ ਅੱਖ ਦੇ ਨੇੜੇ ਗੰਭੀਰ ਸੱਟਾਂ ਲੱਗੀਆਂ। ਜ਼ਖਮੀ ਨੌਜਵਾਨ ਨੂੰ ਗੁਰੂ ਨਾਨਕ ਹਸਪਤਾਲ ਦੇ ਐਮਰਜੈਂਸੀ ਵਾਰਡ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਪੀੜਤ ਨੌਜਵਾਨ ਦੀ ਮਾਂ ਮੁਤਾਬਕ ਦੋਵੇਂ ਨੌਜਵਾਨ ਬਲਿੰਕਿਟ ‘ਚ ਕੰਮ ਕਰਦੇ ਹਨ। ਕੰਮ ਦੌਰਾਨ ਪਿਤਾ ਬਾਰੇ ਕੀਤੇ ਗਏ ਮਜ਼ਾਕ ਨੂੰ ਲੈ ਕੇ ਦੋਵਾਂ ਵਿਚਾਲੇ ਬਹਿਸ ਹੋਈ ਸੀ। ਪਰਿਵਾਰ ਦਾ ਇਲਜ਼ਾਮ ਹੈ ਕਿ ਇਸੇ ਤਕਰਾਰ ਤੋਂ ਬਾਅਦ ਦੂਜੀ ਧਿਰ ਦੇ ਨੌਜਵਾਨ ਨੇ ਕੜੇ ਨਾਲ ਵਾਰ ਕਰਕੇ ਉਸ ਦੇ ਪੁੱਤਰ ਨੂੰ ਜ਼ਖਮੀ ਕਰ ਦਿੱਤਾ।

ਮਾਮਲਾ ਪੁਲਿਸ ਕੋਲ ਪਹੁੰਚਣ ਤੋਂ ਬਾਅਦ ਦੋਵਾਂ ਧਿਰਾਂ ਨੂੰ ਆਪਣਾ ਪੱਖ ਰੱਖਣ ਲਈ ਥਾਣੇ ਬੁਲਾਇਆ ਗਿਆ। ਇਸ ਦੌਰਾਨ ਥਾਣੇ ਅੰਦਰ ਹੀ ਦੋਵੇਂ ਧਿਰਾਂ ਵਿਚਾਲੇ ਮੁੜ ਤਕਰਾਰ ਹੋ ਗਈ ਤੇ ਮਾਹੌਲ ਤਣਾਅਪੂਰਨ ਬਣ ਗਿਆ। ਪੁਲਿਸ ਨੇ ਦਖ਼ਲ ਦੇ ਕੇ ਸਥਿਤੀ ਤੇ ਕਾਬੂ ਪਾਇਆ।

ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ

ਪੀੜਤ ਪਰਿਵਾਰ ਨੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਪਰਿਵਾਰ ਦਾ ਇਲਜ਼ਾਮ ਹੈ ਕਿ ਉਨ੍ਹਾਂ ‘ਤੇ ਰਾਜ਼ੀਨਾਮੇ ਲਈ ਦਬਾਅ ਬਣਾਇਆ ਗਿਆ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਥਾਣੇ ਅੰਦਰ ਹੋਏ ਹੰਗਾਮੇ ਤੋਂ ਬਾਅਦ ਦੋਵਾਂ ਧਿਰਾਂ ਦੇ ਵਿਅਕਤੀਆਂ ਨੂੰ ਬਿਠਾਇਆ ਗਿਆ ਸੀ, ਪਰ ਬਾਅਦ ‘ਚ ਦੂਜੀ ਧਿਰ ਦੇ ਵਿਅਕਤੀਆਂ ਨੂੰ ਛੱਡ ਦਿੱਤਾ ਗਿਆ, ਜਦਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅੰਦਰ ਹੀ ਰੱਖਿਆ ਗਿਆ। ਪਰਿਵਾਰ ਨੇ ਇਸ ਨੂੰ ਪੱਖਪਾਤ ਦੱਸਦਿਆਂ ਉੱਚ ਪੁਲਿਸ ਅਧਿਕਾਰੀਆਂ ਤੋਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਦੂਜੇ ਪਾਸੇ, ਪੁਲਿਸ ਅਧਿਕਾਰੀ ਨੇ ਪੀੜਤ ਪੱਖ ਦੇ ਇਲਜ਼ਾਮਾਂ ਬਾਰੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਪੁਲਿਸ ਵੱਲੋਂ ਦੋਵਾਂ ਧਿਰਾਂ ਨੂੰ ਗੱਲਬਾਤ ਤੇ ਮਾਮਲੇ ਦੀ ਜਾਂਚ ਲਈ ਬੁਲਾਇਆ ਗਿਆ ਸੀ। ਜ਼ਖਮੀ ਨੌਜਵਾਨ ਨੂੰ ਹਸਪਤਾਲ ਤੋਂ ਬਿਨਾਂ ਡਿਸਚਾਰਜ ਕਰਵਾਏ ਥਾਣੇ ਲਿਆਉਣ ਲਈ ਕਹਿਣ ਦੇ ਇਲਜ਼ਾਮ ਨੂੰ ਪੁਲਿਸ ਨੇ ਨਕਾਰਿਆ ਤੇ ਕਿਹਾ ਕਿ ਪਰਿਵਾਰਕ ਮੈਂਬਰਾਂ ਨੂੰ ਹੀ ਗੱਲਬਾਤ ਲਈ ਬੁਲਾਇਆ ਗਿਆ ਸੀ।

ਪੁਲਿਸ ਮੁਤਾਬਕ ਮਾਮਲੇ ਦੀ ਜਾਂਚ ਜਾਰੀ ਹੈ ਤੇ ਦੋਵਾਂ ਧਿਰਾਂ ਦੇ ਬਿਆਨ ਸੁਣੇ ਜਾ ਰਹੇ ਹਨ। MLR (ਮੈਡੀਕਲ ਰਿਪੋਰਟ), ਸ਼ਿਕਾਇਤ ਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਨਿਰਪੱਖ ਜਾਂਚ ਦੀ ਮੰਗ

ਹੁਣ ਪੀੜਤ ਪਰਿਵਾਰ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਹਮਲੇ ਲਈ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਜੇਕਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਕੋਈ ਕਾਨੂੰਨੀ ਆਧਾਰ ਨਹੀਂ ਬਣਦਾ ਤਾਂ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...