AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

1984 ਦੀ ਤਰਜ਼ ‘ਤੇ ਤਿਆਰ ਅਕਾਲ ਤਖ਼ਤ ਸਾਹਿਬ ਦਾ ਮਾਡਲ, ਆਸਟ੍ਰੇਲੀਆ ਦੇ ਅਜਾਇਬ ਘਰ ‘ਚ ਹੋਵੇਗਾ ਪ੍ਰਦਰਸ਼ਿਤ

ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਖੰਡਤ ਹੋਏ ਮਾਡਲ ਦੇ ਨਾਲ ਉਨ੍ਹਾਂ ਨੇ 1984 ਤੋਂ ਪਹਿਲਾਂ ਬਣੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਾਡਲ ਵੀ ਤਿਆਰ ਕੀਤਾ ਹੈ। ਦੁਨੀਆਂ ਵਿੱਚ 1984 ਤੋਂ ਪਹਿਲਾਂ ਬਣਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਹ ਪਹਿਲਾ ਮਾਡਲ ਹੈ। ਇਸ ਸਮੇਂ ਗੁਰਪ੍ਰੀਤ ਸਿੰਘ ਖੁਦ ਆਸਟ੍ਰੇਲੀਆ ਵਿਚ ਹਨ। ਉਹਨਾਂ ਨੇ ਖੁਦ ਇਹ ਮਾਡਲ ਤਿਆਰ ਕੀਤੇ ਹਨ।

1984 ਦੀ ਤਰਜ਼ 'ਤੇ ਤਿਆਰ ਅਕਾਲ ਤਖ਼ਤ ਸਾਹਿਬ ਦਾ ਮਾਡਲ, ਆਸਟ੍ਰੇਲੀਆ ਦੇ ਅਜਾਇਬ ਘਰ 'ਚ ਹੋਵੇਗਾ ਪ੍ਰਦਰਸ਼ਿਤ
1984 ਦੀ ਤਰਜ਼ ‘ਤੇ ਤਿਆਰ ਅਕਾਲ ਤਖ਼ਤ ਸਾਹਿਬ ਦਾ ਮਾਡਲ, ਆਸਟ੍ਰੇਲੀਆ ਦੇ ਅਜਾਇਬ ਘਰ ‘ਚ ਹੋਵੇਗਾ ਪ੍ਰਦਰਸ਼ਿਤ
tv9-punjabi
| Published: 20 Jul 2024 13:09 PM IST
1984 ਦੇ ਬਲੂ ਸਟਾਰ ਅਪਰੇਸ਼ਨ ਵਿੱਚ ਖੰਡਤ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਾਡਲ ਜਲਦੀ ਹੀ ਆਸਟ੍ਰੇਲੀਆ ਦੇ ਇੱਕ ਮਿਊਜ਼ੀਅਮ ਵਿੱਚ ਪ੍ਰਦਰਸ਼ਿਤ ਕੀਤਾ ਜਾਵੇਗਾ। ਜੂਨ ਵਿੱਚ ਆਸਟ੍ਰੇਲੀਆ ਸਰਕਾਰ ਨੇ ਅੰਮ੍ਰਿਤਸਰ ਦੇ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਅਜਿਹਾ ਮਾਡਲ ਤਿਆਰ ਕਰਨ ਲਈ ਕਿਹਾ ਸੀ। ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਉਸ ਨੇ ਦੋ ਮਾਡਲ ਤਿਆਰ ਕੀਤੇ ਹਨ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਖੰਡਤ ਹੋਏ ਮਾਡਲ ਦੇ ਨਾਲ ਉਨ੍ਹਾਂ ਨੇ 1984 ਤੋਂ ਪਹਿਲਾਂ ਬਣੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਾਡਲ ਵੀ ਤਿਆਰ ਕੀਤਾ ਹੈ। ਦੁਨੀਆਂ ਵਿੱਚ 1984 ਤੋਂ ਪਹਿਲਾਂ ਬਣਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਹ ਪਹਿਲਾ ਮਾਡਲ ਹੈ। ਇਸ ਸਮੇਂ ਗੁਰਪ੍ਰੀਤ ਸਿੰਘ ਖੁਦ ਆਸਟ੍ਰੇਲੀਆ ਵਿਚ ਹਨ। ਉਹਨਾਂ ਨੇ ਖੁਦ ਇਹ ਮਾਡਲ ਤਿਆਰ ਕੀਤੇ ਹਨ।

ਯੋਧਿਆਂ ਦੀ ਸ਼ਹਾਦਤ ਨੂੰ ਸਮਰਪਿਤ ਹੈ ਮਾਡਲ

ਇਹ ਦੋਵੇਂ ਮਾਡਲ ਠੋਸ ਲੱਕੜ ਦੇ ਫਾਈਬਰ ਅਤੇ ਕਈ ਹੋਰ ਫੋਲਡਰ ਰਸਾਇਣਕ ਸਮੱਗਰੀ ਦੀ ਵਰਤੋਂ ਕਰਕੇ ਬਣਾਏ ਗਏ ਹਨ। ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਮਾਡਲ ਨੂੰ ਬਣਾਉਣ ਦਾ ਮੁੱਖ ਮੰਤਵ ਸਿੱਖ ਪੰਥ ਦੇ ਇਨਸਾਫ਼ ਲਈ ਪਿਛਲੇ 40 ਸਾਲਾਂ ਤੋਂ ਕੀਤੇ ਜਾ ਰਹੇ ਸੰਘਰਸ਼ ਨੂੰ ਬਿਆਨ ਕਰਨਾ ਹੈ। ਇਹ ਮਾਡਲ ਬਹਾਦਰ ਯੋਧਿਆਂ ਦੀ ਸ਼ਹਾਦਤ ਨੂੰ ਸਮਰਪਿਤ ਹੈ।

ਅਪਰੇਸ਼ਨ ਬਲੂ ਸਟਾਰ ਦੀ ਯਾਦ ਦਿਵਾਏਗਾ ਮਾਡਲ

ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਅਜਿਹੇ ਹੋਰ ਮਾਡਲ ਬਣਾ ਕੇ ਅਜਾਇਬ ਘਰਾਂ, ਲਾਇਬ੍ਰੇਰੀਆਂ, ਵੱਖ-ਵੱਖ ਗੁਰਦੁਆਰਿਆਂ, ਜਿੱਥੇ ਵੀ ਸੰਭਵ ਹੋਵੇ, ਸਥਾਪਤ ਕਰਨ ਤਾਂ ਜੋ ਅੱਜ ਦੀ ਪੀੜ੍ਹੀ ਨੂੰ ਉਨ੍ਹਾਂ ਦੇ ਇਤਿਹਾਸ ਬਾਰੇ ਪਤਾ ਲੱਗ ਸਕੇ।

ਕਈ ਦੇਸ਼ਾਂ ਵਿੱਚ ਦਿਖਾ ਚੁੱਕੇ ਹਨ ਮਾਡਲ

ਗੁਰਪ੍ਰੀਤ ਸਿੰਘ ਵੱਲੋਂ ਤਿਆਰ ਕੀਤੇ ਅਜਿਹੇ ਕਈ ਮਾਡਲ ਇੰਗਲੈਂਡ, ਕੈਨੇਡਾ, ਸਿੰਗਾਪੁਰ ਸਮੇਤ ਕਈ ਦੇਸ਼ਾਂ ਵਿੱਚ ਪ੍ਰਦਰਸ਼ਿਤ ਕੀਤੇ ਜਾ ਚੁੱਕੇ ਹਨ।ਉਹਨਾਂ ਨੂੰ ਆਸਟ੍ਰੇਲੀਅਨ ਸਰਕਾਰ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ ਸੀ।

Follow Us
ਪ੍ਰਧਾਨ ਮੰਤਰੀ ਮੋਦੀ ਦੀ TV9 WITT ਸੰਮੇਲਨ 2026 'ਚ ਸ਼ਾਨਦਾਰ ਐਂਟਰੀ
ਪ੍ਰਧਾਨ ਮੰਤਰੀ ਮੋਦੀ ਦੀ TV9 WITT ਸੰਮੇਲਨ 2026 'ਚ ਸ਼ਾਨਦਾਰ ਐਂਟਰੀ...
Dhurandar 'ਚ ਰਣਵੀਰ ਅਤੇ ਅਕਸ਼ੇ ਖੰਨਾ ਦੇ ਸਿਰਾਂ 'ਤੇ ਸਜਾਈਆਂ ਬਲੋਚ ਪੱਗਾਂ, ਅੰਮ੍ਰਿਤਸਰ ਦੇ ਬਲਵਿੰਦਰ ਸਿੰਘ ਬਣਾ ਰਹੇ ਪਛਾਣ
Dhurandar 'ਚ ਰਣਵੀਰ ਅਤੇ ਅਕਸ਼ੇ ਖੰਨਾ ਦੇ ਸਿਰਾਂ 'ਤੇ ਸਜਾਈਆਂ ਬਲੋਚ ਪੱਗਾਂ, ਅੰਮ੍ਰਿਤਸਰ ਦੇ ਬਲਵਿੰਦਰ ਸਿੰਘ ਬਣਾ ਰਹੇ ਪਛਾਣ...
WITT ਸੰਮੇਲਨ 2026: ਅੱਜ ਪ੍ਰਧਾਨ ਮੰਤਰੀ ਮੋਦੀ ਕਰਨਗੇ ਸ਼ਿਰਕਤ
WITT ਸੰਮੇਲਨ 2026: ਅੱਜ ਪ੍ਰਧਾਨ ਮੰਤਰੀ ਮੋਦੀ ਕਰਨਗੇ ਸ਼ਿਰਕਤ...
Delhi Blast Case: ਜੰਮੂ-ਕਸ਼ਮੀਰ ਵਿੱਚ NIA ਦੀ 12 ਠਿਕਾਣਿਆਂ 'ਤੇ ਰੇਡ
Delhi Blast Case: ਜੰਮੂ-ਕਸ਼ਮੀਰ ਵਿੱਚ NIA ਦੀ 12 ਠਿਕਾਣਿਆਂ 'ਤੇ ਰੇਡ...
EPFO ਦਾ ਡਿਜੀਟਲ ਅਪਡੇਟ, ਹੁਣ 3 ਦਿਨਾਂ ਮਿਲਣਗੇ ਪੈਸੇ ਤੇ ਆਸਾਨ ਹੋਵੇਗਾ ਖਾਤਾ ਟ੍ਰਾਂਸਫਰ
EPFO ਦਾ ਡਿਜੀਟਲ ਅਪਡੇਟ, ਹੁਣ 3 ਦਿਨਾਂ ਮਿਲਣਗੇ ਪੈਸੇ ਤੇ ਆਸਾਨ ਹੋਵੇਗਾ ਖਾਤਾ ਟ੍ਰਾਂਸਫਰ...
Navaratri 2026 : ਜਲੰਧਰ ਦੇ ਮਾਂ ਤ੍ਰਿਪੁਰਮਾਲਿਨੀ ਮੰਦਿਰ ਚ ਪੂਰੀ ਹੁੰਦੀ ਹੈ ਹਰ ਮਨੋਕਾਮਨਾ, ਕਰੋ ਦਰਸ਼ਨ
Navaratri 2026 : ਜਲੰਧਰ ਦੇ ਮਾਂ ਤ੍ਰਿਪੁਰਮਾਲਿਨੀ ਮੰਦਿਰ ਚ ਪੂਰੀ ਹੁੰਦੀ ਹੈ ਹਰ ਮਨੋਕਾਮਨਾ, ਕਰੋ ਦਰਸ਼ਨ...
Golds Unexpected Fall: ਸੋਨੇ ਦੀ ਚਮਕ ਕਿਉਂ ਹੋਈ ਫਿੱਕੀ? ਈਰਾਨ ਯੁੱਧ ਦੇ ਬਾਵਜੂਦ ਡਾਲਰ ਅਤੇ ਵਿਆਜ ਦਰਾਂ ਦਾ ਅਸਰ
Golds Unexpected Fall: ਸੋਨੇ ਦੀ ਚਮਕ ਕਿਉਂ ਹੋਈ ਫਿੱਕੀ? ਈਰਾਨ ਯੁੱਧ ਦੇ ਬਾਵਜੂਦ ਡਾਲਰ ਅਤੇ ਵਿਆਜ ਦਰਾਂ ਦਾ ਅਸਰ...
ਕੌਣ ਸੀ ਚਰਨਪ੍ਰੀਤ ਸਿੰਘ ਉਰਫ ਚੀਨੀ ਕੁਬਾਹੇੜੀ, ਜਿਸ ਦੇ ਲਈ PGI ਦੇ ਬਾਹਰ ਲੱਗ ਗਈ ਭੀੜ?
ਕੌਣ ਸੀ ਚਰਨਪ੍ਰੀਤ ਸਿੰਘ ਉਰਫ ਚੀਨੀ ਕੁਬਾਹੇੜੀ, ਜਿਸ ਦੇ ਲਈ PGI ਦੇ ਬਾਹਰ ਲੱਗ ਗਈ ਭੀੜ?...
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?...