AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਸਕੇ ਭਰਾ ਨੇ ਭੈਣ ‘ਤੇ ਲੋਹੇ ਦੀ ਰਾਡ ਨਾਲ ਕੀਤਾ ਜਾਨਲੇਵਾ ਹਮਲਾ, ਪਿਤਾ ਸਾਹਮਣੇ ਖੜ੍ਹਾ ਰਿਹਾ, CCTV ‘ਚ ਕੈਦ ਹੋਈ ਪੂਰੀ ਵਾਰਦਾਤ

ਸੀਸੀਟੀਵੀ ਫੁਟੇਜ 'ਚ ਸਾਫ਼ ਦਿਖਾਈ ਦਿੰਦਾ ਹੈ ਕਿ ਇੱਕ ਨੌਜਵਾਨ ਕੁੜੀ ਘਰ ਤੋਂ ਬਾਹਰ ਨਿਕਲਦੀ ਹੈ। ਜਿਵੇਂ ਹੀ ਉਹ ਘਰ ਦੇ ਬਾਹਰ ਆਉਂਦੀ ਹੈ, ਉਸੇ ਵੇਲੇ ਇੱਕ ਕਾਰ ਉੱਥੇ ਆ ਕੇ ਰੁਕਦੀ ਹੈ। ਕਾਰ 'ਚੋਂ ਕੁੜੀ ਦਾ ਭਰਾ ਤੇ ਪਿਤਾ ਬਾਹਰ ਨਿਕਲਦੇ ਹਨ। ਇਸ ਤੋਂ ਤੁਰੰਤ ਬਾਅਦ ਭਰਾ ਹੱਥ 'ਚ ਲੋਹੇ ਦੀ ਰਾਡ ਫੜ ਕੇ ਆਪਣੀ ਸਕੀ ਭੈਣ 'ਤੇ ਤਾਬੜਤੋੜ ਹਮਲਾ ਕਰਨਾ ਸ਼ੁਰੂ ਕਰ ਦਿੰਦਾ ਹੈ।

ਸਕੇ ਭਰਾ ਨੇ ਭੈਣ 'ਤੇ ਲੋਹੇ ਦੀ ਰਾਡ ਨਾਲ ਕੀਤਾ ਜਾਨਲੇਵਾ ਹਮਲਾ, ਪਿਤਾ ਸਾਹਮਣੇ ਖੜ੍ਹਾ ਰਿਹਾ, CCTV 'ਚ ਕੈਦ ਹੋਈ ਪੂਰੀ ਵਾਰਦਾਤ
ਸਕੇ ਭਰਾ ਨੇ ਭੈਣ ‘ਤੇ ਲੋਹੇ ਦੀ ਰਾਡ ਨਾਲ ਕੀਤਾ ਜਾਨਲੇਵਾ ਹਮਲਾ, CCTV ‘ਚ ਕੈਦ ਹੋਈ ਪੂਰੀ ਵਾਰਦਾਤ
lalit-sharma
| Updated On: 05 Aug 2026 09:49 AM IST
Share

ਅੰਮ੍ਰਿਤਸਰ ‘ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲੀ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਭਰਾ ਨੇ ਆਪਣੀ ਹੀ ਸਕੀ ਭੈਣ ‘ਤੇ ਲੋਹੇ ਦੀ ਰਾਡ ਨਾਲ ਬੇਰਹਿਮੀ ਨਾਲ ਹਮਲਾ ਕਰ ਦਿੱਤਾ। ਇਹ ਸਾਰੀ ਵਾਰਦਾਤ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ, ਜਿਸ ‘ਚ ਭੈਣ ਦਰਦ ਨਾਲ ਚੀਕਾਂ ਮਾਰਦੀ ਨਜ਼ਰ ਆ ਰਹੀ ਹੈ, ਜਦਕਿ ਮੁਲਜ਼ਮ ਲਗਾਤਾਰ ਉਸ ‘ਤੇ ਵਾਰ ਕਰਦਾ ਰਹਿੰਦਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਸਭ ਕੁਝ ਪਿਤਾ ਦੀ ਮੌਜੂਦਗੀ ‘ਚ ਹੋਇਆ, ਪਰ ਉਨ੍ਹਾਂ ਨੇ ਹਮਲਾ ਰੋਕਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ। ਇਸ ਹਮਲੇ ‘ਚ ਨੌਜਵਾਨ ਕੁੜੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈ ਤੇ ਉਸ ਦੀ ਇੱਕ ਲੱਤ ਦੀ ਹੱਡੀ ਬੁਰੀ ਤਰ੍ਹਾਂ ਟੁੱਟ ਗਈ।

ਸੀਸੀਟੀਵੀ ਵੀਡੀਓ ‘ਚ ਕੀ ਦਿਖਾਈ ਦਿੱਤਾ?

ਸੀਸੀਟੀਵੀ ਫੁਟੇਜ ‘ਚ ਸਾਫ਼ ਦਿਖਾਈ ਦਿੰਦਾ ਹੈ ਕਿ ਇੱਕ ਨੌਜਵਾਨ ਕੁੜੀ ਘਰ ਤੋਂ ਬਾਹਰ ਨਿਕਲਦੀ ਹੈ। ਜਿਵੇਂ ਹੀ ਉਹ ਘਰ ਦੇ ਬਾਹਰ ਆਉਂਦੀ ਹੈ, ਉਸੇ ਵੇਲੇ ਇੱਕ ਕਾਰ ਉੱਥੇ ਆ ਕੇ ਰੁਕਦੀ ਹੈ। ਕਾਰ ‘ਚੋਂ ਕੁੜੀ ਦਾ ਭਰਾ ਤੇ ਪਿਤਾ ਬਾਹਰ ਨਿਕਲਦੇ ਹਨ। ਇਸ ਤੋਂ ਤੁਰੰਤ ਬਾਅਦ ਭਰਾ ਹੱਥ ‘ਚ ਲੋਹੇ ਦੀ ਰਾਡ ਫੜ ਕੇ ਆਪਣੀ ਸਕੀ ਭੈਣ ‘ਤੇ ਤਾਬੜਤੋੜ ਹਮਲਾ ਕਰਨਾ ਸ਼ੁਰੂ ਕਰ ਦਿੰਦਾ ਹੈ।

ਫੁਟੇਜ ‘ਚ ਦਿਖਾਈ ਦਿੰਦਾ ਹੈ ਕਿ ਭਰਾ ਲਗਾਤਾਰ ਲੋਹੇ ਦੀ ਰਾਡ ਨਾਲ ਕੁੜੀ ‘ਤੇ ਵਾਰ ਕਰਦਾ ਰਹਿੰਦਾ ਹੈ, ਜਦਕਿ ਉਹ ਦਰਦ ਨਾਲ ਚੀਕਾਂ ਮਾਰਦੀ ਹੋਈ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕਰਦੀ ਹੈ। ਇਸ ਦੌਰਾਨ ਪਿਤਾ ਵੀ ਮੌਕੇ ‘ਤੇ ਮੌਜੂਦ ਰਹਿੰਦਾ ਹੈ, ਪਰ ਹਮਲਾ ਰੋਕਣ ਦੀ ਕੋਈ ਕੋਸ਼ਿਸ਼ ਨਹੀਂ ਕਰਦਾ। ਕੁਝ ਸਮੇਂ ਬਾਅਦ ਕੁੜੀ ਦੇ ਦੂਜੇ ਭਰਾ ਦੀ ਪਤਨੀ ਘਰ ਤੋਂ ਬਾਹਰ ਆਉਂਦੀ ਹੈ। ਉਸ ਨੂੰ ਦੇਖਦੇ ਹੀ ਮੁਲਜ਼ਮ ਭਰਾ ਮੌਕੇ ਤੋਂ ਫ਼ਰਾਰ ਹੋ ਜਾਂਦਾ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਛੋਟੀ ਭੈਣ ਨਵਦੀਪ ਕੌਰ ‘ਤੇ ਉਸ ਦੇ ਸਕੇ ਛੋਟੇ ਭਰਾ ਅਤੇ ਪਿਤਾ ਨੇ ਕਥਿਤ ਤੌਰ ‘ਤੇ ਲੋਹੇ ਦੀ ਰਾਡ ਨਾਲ ਹਮਲਾ ਕੀਤਾ। ਇਸ ਹਮਲੇ ‘ਚ ਉਸ ਦੀਆਂ ਦੋਵੇਂ ਲੱਤਾਂ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈਆਂ ਤੇ ਦੋ ਥਾਵਾਂ ਤੋਂ ਫ੍ਰੈਕਚਰ ਹੋ ਗਿਆ।

ਮਨਦੀਪ ਸਿੰਘ ਦੇ ਮੁਤਾਬਕ, ਉਨ੍ਹਾਂ ਦੀ ਭੈਣ ਮੁੰਬਈ ਤੋਂ ਉਨ੍ਹਾਂ ਨੂੰ ਮਿਲਣ ਲਈ ਆਈ ਸੀ। ਇਲਜ਼ਾਮ ਹੈ ਕਿ ਛੋਟੇ ਭਰਾ ਨੂੰ ਇਸ ਗੱਲ ਦੀ ਰੰਜਿਸ਼ ਸੀ ਕਿ ਉਹ ਉਨ੍ਹਾਂ ਦੇ ਘਰ ਕਿਉਂ ਆਈ। ਜਦੋਂ ਉਹ ਉਨ੍ਹਾਂ ਦੇ ਘਰ ਤੋਂ ਆਪਣੇ ਸਹੁਰੇ ਘਰ ਜਾਣ ਲਈ ਨਿਕਲੀ ਤਾਂ ਰਸਤੇ ‘ਚ ਉਸ ‘ਤੇ ਹਮਲਾ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਹਮਲਾ ਅੰਮ੍ਰਿਤਸਰ ਦੇ ਨਿਊ ਮਾਡਲ ਟਾਊਨ, ਖੰਡਵਾਲਾ, ਛੇਹਰਟਾ ਇਲਾਕੇ’ਚ ਹੋਇਆ। ਹਮਲੇ’ਚ ਉਸ ਦੇ ਹੱਥਾਂ ਅਤੇ ਲੱਤਾਂ ‘ਤੇ ਗੰਭੀਰ ਸੱਟਾਂ ਲੱਗੀਆਂ, ਜਦਕਿ ਇੱਕ ਲੱਤ ਬੁਰੀ ਤਰ੍ਹਾਂ ਟੁੱਟ ਗਈ। ਫਿਲਹਾਲ ਉਸ ਦਾ ਆਪਰੇਸ਼ਨ ਚੱਲ ਰਿਹਾ ਹੈ ਤੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

“ਵਿਵਾਦ ਦੀ ਮੁੱਖ ਵਜ੍ਹਾ ਪਰਿਵਾਰਕ ਜਾਇਦਾਦ”

ਮਨਦੀਪ ਸਿੰਘ ਨੇ ਇਲਜ਼ਾਮ ਲਗਾਇਆ ਕਿ ਇਸ ਵਿਵਾਦ ਦੀ ਮੁੱਖ ਵਜ੍ਹਾ ਪਰਿਵਾਰਕ ਜਾਇਦਾਦ ਹੈ। ਉਨ੍ਹਾਂ ਦੇ ਅਨੁਸਾਰ ਛੋਟਾ ਭਰਾ ਸਾਰੀ ਜਾਇਦਾਦ ਆਪਣੇ ਨਾਮ ਕਰਵਾਉਣਾ ਚਾਹੁੰਦਾ ਹੈ ਤੇ ਇਸੇ ਕਾਰਨ ਪਹਿਲਾਂ ਵੀ ਕਈ ਵਾਰ ਉਨ੍ਹਾਂ ਨਾਲ ਕੁੱਟਮਾਰ ਕਰ ਚੁੱਕਾ ਹੈ ਤੇ ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵੀ ਕਰ ਚੁੱਕਾ ਹੈ। ਉਨ੍ਹਾਂ ਇਹ ਵੀ ਇਲਜ਼ਾਮ ਲਗਾਇਆ ਕਿ ਛੋਟਾ ਭਰਾ ਅਕਸਰ ਸ਼ਰਾਬ ਦੇ ਨਸ਼ੇ ‘ਚ ਪਿਤਾ ਨੂੰ ਨਾਲ ਲੈ ਕੇ ਭੈਣ ਤੇ ਹੋਰ ਰਿਸ਼ਤੇਦਾਰਾਂ ਦੇ ਘਰ ਜਾ ਕੇ ਗਾਲੀ-ਗਲੌਚ ਤੇ ਝਗੜਾ ਕਰਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਕਰੀਬ 20 ਦਿਨਾਂ ਤੋਂ ਇਹ ਸਿਲਸਿਲਾ ਲਗਾਤਾਰ ਜਾਰੀ ਸੀ।

ਮਨਦੀਪ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਤੇ ਪੀੜਤਾ ਦਾ ਸਿਵਲ ਹਸਪਤਾਲ ‘ਚ ਮੈਡੀਕਲ ਕਰਵਾਇਆ ਗਿਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...