BSF ਨੇ ਫੜ੍ਹਿਆ ਪਾਕਿਸਤਾਨੀ ਘੁਸਪੈਠੀਆ, ਦੇਰ ਰਾਤ ਕੀਤਾ ਕਾਬੂ | amritsar BSF arrest pakistani citizens on international border know full in punjabi Punjabi news - TV9 Punjabi

ਅੰਮ੍ਰਿਤਸਰ ਚ BSF ਨੇ ਫੜ੍ਹਿਆ ਪਾਕਿਸਤਾਨੀ ਘੁਸਪੈਠੀਆ, ਦੇਰ ਰਾਤ ਕੀਤਾ ਕਾਬੂ

Updated On: 

27 Jul 2024 09:18 AM

ਇੱਕ ਹਫ਼ਤੇ ਵਿੱਚ ਅੰਮ੍ਰਿਤਸਰ ਸਰਹੱਦ ਤੋਂ ਘੁਸਪੈਠ ਦੀ ਇਹ ਦੂਜੀ ਕੋਸ਼ਿਸ਼ ਹੈ। 23 ਜੁਲਾਈ ਨੂੰ ਹੀ ਬੀਐਸਐਫ ਨੇ ਇੱਕ ਘੁਸਪੈਠੀਏ ਨੂੰ ਫੜਿਆ ਸੀ। ਪਠਾਨਕੋਟ 'ਚ ਸ਼ੱਕੀ ਵਿਅਕਤੀਆਂ ਦੇ ਨਜ਼ਰ ਆਉਣ ਤੋਂ ਬਾਅਦ ਅੰਮ੍ਰਿਤਸਰ ਸਰਹੱਦ 'ਤੇ ਵੀ ਘੁਸਪੈਠ ਦੀਆਂ ਘਟਨਾਵਾਂ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ ਹਨ। ਜਿਸ ਕਾਰਨ ਬੀਐਸਐਫ ਨੇ ਚੌਕਸੀ ਵਧਾ ਦਿੱਤੀ ਹੈ।

ਅੰਮ੍ਰਿਤਸਰ ਚ BSF ਨੇ ਫੜ੍ਹਿਆ ਪਾਕਿਸਤਾਨੀ ਘੁਸਪੈਠੀਆ, ਦੇਰ ਰਾਤ ਕੀਤਾ ਕਾਬੂ

BSF ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਤਸਵੀਰ

Follow Us On

ਸੀਮਾ ਸੁਰੱਖਿਆ ਬਲ (BSF) ਨੇ ਬੀਤੀ ਰਾਤ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਅੰਮ੍ਰਿਤਸਰ ਜ਼ਿਲੇ ‘ਚ ਇਕ ਘੁਸਪੈਠੀਏ ਨੂੰ ਫੜਨ ‘ਚ ਸਫਲਤਾ ਹਾਸਲ ਕੀਤੀ ਹੈ। ਅੱਧੀ ਰਾਤ ਨੂੰ ਫੜੇ ਗਏ ਘੁਸਪੈਠੀਏ ਤੇ ਕੌਮਾਂਤਰੀ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ਦਾ ਇਲਜ਼ਾਮ ਹੈ।

BSF ਦੇ ਜਵਾਨਾਂ ਨੇ ਬੜੀ ਚੌਕਸੀ ਨਾਲ ਮੁਲਜ਼ਮ ਨੂੰ ਘੇਰ ਲਿਆ ਅਤੇ ਬਿਨਾਂ ਕਿਸੇ ਨੁਕਸਾਨ ਦੇ ਉਸ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਬੀਐਸਐਫ ਨੂੰ ਇਹ ਸਫਲਤਾ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਤਨ ਖੁਰਦ ਦੇ ਨਾਲ ਲੱਗਦੇ ਇਲਾਕੇ ਵਿੱਚ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੜਿਆ ਗਿਆ ਘੁਸਪੈਠੀਆ ਰਾਤ ਕਰੀਬ 12:15 ਵਜੇ ਸਰਹੱਦੀ ਸੁਰੱਖਿਆ ਵਾੜ ਨੇੜੇ ਪਹੁੰਚਿਆ ਸੀ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਦ ਨੂੰ ਪਾਕਿਸਤਾਨੀ ਨਾਗਰਿਕ ਦੱਸਿਆ।

ਤਲਾਸ਼ੀ ਦੌਰਾਨ ਮਿਲਿਆ ਫੋਨ

ਤਲਾਸ਼ੀ ਦੌਰਾਨ ਮੁਲਜ਼ਮ ਕੋਲ 1 ਮੋਬਾਈਲ ਫ਼ੋਨ, 1 ਪਾਕਿਸਤਾਨੀ ਰਾਸ਼ਟਰੀ ਪਛਾਣ ਪੱਤਰ, 1 ਪੈਨਡ੍ਰਾਈਵ ਅਤੇ 175 ਰੁਪਏ ਦੀ ਪਾਕਿਸਤਾਨੀ ਕਰੰਸੀ ਸਮੇਤ ਹੋਰ ਸਾਮਾਨ ਬਰਾਮਦ ਹੋਇਆ। BSF ਅਤੇ ਭਾਈਵਾਲ ਏਜੰਸੀਆਂ ਦੁਆਰਾ ਮੁਢਲੀ ਪੁੱਛਗਿੱਛ ਤੋਂ ਬਾਅਦ ਪਾਕਿ ਘੁਸਪੈਠੀਏ ਨੂੰ ਅਗਲੇਰੀ ਜਾਂਚ ਲਈ ਸਥਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਕੌਮਾਂਤਰੀ ਸਰਹੱਦ ਨੂੰ ਪਾਰ ਕਰਨ ਦੇ ਉਸਦੇ ਇਰਾਦਿਆਂ ਬਾਰੇ ਪਤਾ ਲਗਾਇਆ ਜਾ ਰਿਹਾ ਹੈ।

ਇੱਕ ਹਫ਼ਤੇ ਵਿੱਚ ਅੰਮ੍ਰਿਤਸਰ ਸਰਹੱਦ ਤੋਂ ਘੁਸਪੈਠ ਦੀ ਇਹ ਦੂਜੀ ਕੋਸ਼ਿਸ਼ ਹੈ। 23 ਜੁਲਾਈ ਨੂੰ ਹੀ ਬੀਐਸਐਫ ਨੇ ਇੱਕ ਘੁਸਪੈਠੀਏ ਨੂੰ ਫੜਿਆ ਸੀ। ਪਠਾਨਕੋਟ ‘ਚ ਸ਼ੱਕੀ ਵਿਅਕਤੀਆਂ ਦੇ ਨਜ਼ਰ ਆਉਣ ਤੋਂ ਬਾਅਦ ਅੰਮ੍ਰਿਤਸਰ ਸਰਹੱਦ ‘ਤੇ ਵੀ ਘੁਸਪੈਠ ਦੀਆਂ ਘਟਨਾਵਾਂ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ ਹਨ। ਜਿਸ ਕਾਰਨ ਬੀਐਸਐਫ ਨੇ ਚੌਕਸੀ ਵਧਾ ਦਿੱਤੀ ਹੈ।

ਪਠਾਨਕੋਟ ਵਿੱਚ ਦੇਖੇ ਗਏ ਸਨ ਸ਼ੱਕੀ

ਬੀਤੇ ਦਿਨੀਂ ਪਠਾਨਕੋਟ ਦੇ ਪਿੰਡ ਫ਼ੰਗਤੋਲੀ ਵਿਖੇ ਕੁੱਝ ਸ਼ੱਕੀ ਲੋਕ ਦੇਖੇ ਜਾਣ ਦੀ ਸੂਚਨਾ ਮਿਲੀ ਸੀ. ਜਿਸ ਮਗਰੋਂ ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਸਨ। ਇਹ 48 ਘੰਟਿਆਂ ਵਿੱਚ ਦੂਜੀ ਘਟਨਾ ਸੀ ਜਦੋਂ ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਦੀ ਜਾਣਕਾਰੀ ਮਿਲੀ ਸੀ। ਦਰਅਸਲ ਸ਼ੱਕੀ ਵਿਅਕਤੀਆਂ ਨੇ ਇੱਕ ਘਰ ਵਿੱਚ ਦਾਖਿਲ ਹੋਕੇ ਖਾਣੇ ਦੀ ਮੰਗ ਕੀਤੀ ਗਈ ਸੀ। ਪਰ ਘਰ ਵਾਲੇ ਲੋਕਾਂ ਨੇ ਗੇਟ ਨਹੀਂ ਖੋਲ੍ਹਿਆ। ਜਿਸ ਤੋਂ ਬਾਅਦ ਸ਼ੱਕੀ ਵਿਅਕਤੀ ਵਾਪਿਸ ਚਲੇ ਗਏ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version