ਕੈਨੇਡਾ ਦੇ ਗੁਰੂਘਰ ਦੇ ਪ੍ਰਬੰਧਕਾਂ ਤੇ ਨਸ਼ਾ-ਖੋਰੀ ਦੇ ਇਲਜ਼ਾਮ, ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਮਾਮਲਾ | Amritsar Canada Gurdwara Sahib beadvi and clash issue jathedar giani raghbir singh know full in punjabi Punjabi news - TV9 Punjabi

ਕੈਨੇਡਾ ਦੇ ਗੁਰੂਘਰ ਦੇ ਪ੍ਰਬੰਧਕਾਂ ਤੇ ਨਸ਼ਾ-ਖੋਰੀ ਦੇ ਇਲਜ਼ਾਮ, ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਮਾਮਲਾ

Published: 

12 Nov 2024 17:21 PM

ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਉਹ ਉਹਨਾਂ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਆਏ ਹਾਂ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਗੁਰੂਘਰਾਂ ਦੇ ਸੇਵਾਦਾਰ ਅਤੇ ਪ੍ਰਬੰਧਕ ਅੰਮ੍ਰਿਤਧਾਰੀ ਗੁਰਸਿੱਖ ਹੋਣੇ ਚਾਹੀਦੇ ਹਨ ਤਾਂ ਜੋ ਅਜਿਹੇ ਵਿਵਾਦ ਪੈਦਾ ਨਾ ਹੋਣ।

ਕੈਨੇਡਾ ਦੇ ਗੁਰੂਘਰ ਦੇ ਪ੍ਰਬੰਧਕਾਂ ਤੇ ਨਸ਼ਾ-ਖੋਰੀ ਦੇ ਇਲਜ਼ਾਮ, ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਮਾਮਲਾ

ਕੈਨੇਡਾ ਦੇ ਗੁਰੂਘਰ ਦੇ ਪ੍ਰਬੰਧਕਾਂ ਤੇ ਨਸ਼ਾ-ਖੋਰੀ ਦੇ ਇਲਜ਼ਾਮ, ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਮਾਮਲਾ

Follow Us On

ਕੈਨੇਡਾ ਦੇ ਸ਼ਹਿਰ ਕੈਲਗਰੀ ਦੇ ਕੁਝ ਗੁਰਦੁਆਰਾ ਸਾਹਿਬਾਨ ‘ਚ ਗੈਰ-ਅੰਮ੍ਰਿਤਧਾਰੀ ਪ੍ਰਬੰਧਕਾਂ ‘ਤੇ ਨਸ਼ਾਖੋਰੀ ਦੇ ਇਲਜ਼ਾਮਾਂ ਨੂੰ ਲੈ ਕੇ ਅੱਜ ਇਕ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ। ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੰਗ ਪੱਤਰ ਸੌਂਪਦਿਆਂ ਗੁਰਦੁਆਰਾ ਸਾਹਿਬ ਵਿੱਚ ਮਰਿਆਦਾ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।

ਇਸ ਸਬੰਧੀ ਗੱਲਬਾਤ ਕਰਦਿਆਂ ਸ਼ਮਸ਼ੇਰ ਸਿੰਘ ਪੱਧਰੀ ਅਤੇ ਵਫ਼ਦ ਦੇ ਮੈਂਬਰਾਂ ਨੇ ਦੱਸਿਆ ਕਿ ਕੈਨੇਡਾ ਦੇ ਸ਼ਹਿਰ ਕੈਲਗਰੀ ਦੇ ਕੁਝ ਗੁਰਦੁਆਰਾ ਸਾਹਿਬਾਨ ਵਿੱਚ ਗੈਰ-ਅੰਮ੍ਰਿਤਧਾਰੀ ਸਿੱਖ ਸੇਵਾਦਾਰਾਂ ਅਤੇ ਪ੍ਰਬੰਧਕਾਂ ‘ਤੇ ਨਿਯਮ ਤੋੜਨ ਅਤੇ ਨਸ਼ੇ ਦਾ ਸੇਵਨ ਕਰਨ ਦੇ ਇਲਜ਼ਾਮ ਲੱਗੇ ਹਨ। ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਦੇਖ ਰਹੇ ਲੋਕ ਨਸ਼ੇ ਦਾ ਸੇਵਨ ਕਰਦੇ ਹਨ। ਜਦੋਂਕਿ ਜੇਕਰ ਕੋਈ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਕਰਦਾ ਹੈ ਤਾਂ ਉਨ੍ਹਾਂ ਖਿਲਾਫ ਝੂਠਾ ਕੇਸ ਦਰਜ ਕਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਜਿਸ ‘ਤੇ ਆਏ ਦਿਨ ਵਿਵਾਦ ਹੁੰਦਾ ਰਹਿੰਦਾ ਹੈ। ਇਸ ਮਾਮਲੇ ਨੂੰ ਲੈ ਕੇ ਕੁਝ ਸਮਾਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਬਾਹਰ ਲੜਾਈ ਹੋਈ ਸੀ ਅਤੇ ਉਕਤ ਵਿਅਕਤੀਆਂ ਵੱਲੋਂ ਸੰਗਤ ‘ਤੇ ਹਮਲਾ ਕਰ ਦਿੱਤਾ ਗਿਆ ਸੀ।

ਅੰਮ੍ਰਿਤਧਾਰੀ ਗੁਰਸਿੱਖ ਹੋਣੇ ਚਾਹੀਦੇ ਹਨ ਸੇਵਾਦਾਰ

ਸ਼ਿਕਾਇਤਕਰਤਾਵਾਂ ਨੇ ਕਿਹਾ ਕਿ ਉਹ ਉਹਨਾਂ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਆਏ ਹਾਂ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਗੁਰੂਘਰਾਂ ਦੇ ਸੇਵਾਦਾਰ ਅਤੇ ਪ੍ਰਬੰਧਕ ਅੰਮ੍ਰਿਤਧਾਰੀ ਗੁਰਸਿੱਖ ਹੋਣੇ ਚਾਹੀਦੇ ਹਨ ਤਾਂ ਜੋ ਅਜਿਹੇ ਵਿਵਾਦ ਪੈਦਾ ਨਾ ਹੋਣ। ਇਸ ਲਈ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣ।

ਵਫ਼ਦ ਨੇ ਮੰਗ ਕੀਤੀ ਕਿ ਅਜਿਹੇ ਸੇਵਾਦਾਰਾਂ ਅਤੇ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਜੋ ਆਵਾਜ਼ ਉਠਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਜਾਣਬੁੱਝ ਕੇ ਝੂਠੇ ਕੇਸ ਦਰਜ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਸਲਾ ਹੈ ਅਤੇ ਗੁਰਦੁਆਰਾ ਸਾਹਿਬਾਨ ਦੀ ਸਾਖ ਨੂੰ ਢਾਹ ਲਗਾਈ ਜਾ ਰਹੀ ਹੈ, ਇਸ ਲਈ ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਸ ਮਾਮਲੇ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਜਲਦ ਤੋਂ ਜਲਦ ਸਖ਼ਤ ਫੈਸਲਾ ਲੈਣਾ ਚਾਹੀਦਾ ਹੈ।

Exit mobile version