AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ: ਕਾਰ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ, ਈ-ਰਿਕਸ਼ਾ ਚਾਲਕ ਦੀ ਦਰਦਨਾਕ ਮੌਤ; ਕਾਰ ਚਾਲਕ ‘ਤੇ ਨਸ਼ੇ ‘ਚ ਹੋਣ ਦਾ ਇਲਜ਼ਾਮ

ਮੌਕੇ ਤੇ ਮੌਜੂਦ ਲੋਕਾਂ ਨੇ ਇਲਜ਼ਾਮ ਲਗਾਇਆ ਕਿ ਇਨੋਵਾ ਕ੍ਰਿਸਟਾ ਚਲਾ ਰਿਹਾ ਵਿਅਕਤੀ ਬਹੁਤ ਜ਼ਿਆਦਾ ਨਸ਼ੇ 'ਚ ਲੱਗ ਰਿਹਾ ਸੀ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮੁਲਜ਼ਮ ਵਾਹਨ ਚਾਲਕ ਕਿਸੇ ਸਿੰਥੈਟਿਕ ਨਸ਼ੇ ਜਾਂ ਕਿਸੇ ਹੋਰ ਗੰਭੀਰ ਹਾਲਤ 'ਚ ਸੀ, ਜਿਸ ਕਾਰਨ ਉਸ ਨੇ ਗੱਡੀ ਤੇ ਆਪਣਾ ਕੰਟਰੋਲ ਗੁਆ ਦਿੱਤਾ।

ਅੰਮ੍ਰਿਤਸਰ: ਕਾਰ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ, ਈ-ਰਿਕਸ਼ਾ ਚਾਲਕ ਦੀ ਦਰਦਨਾਕ ਮੌਤ; ਕਾਰ ਚਾਲਕ 'ਤੇ ਨਸ਼ੇ 'ਚ ਹੋਣ ਦਾ ਇਲਜ਼ਾਮ
lalit-sharma
| Updated On: 08 Oct 2026 09:17 AM IST
Share

ਅੰਮ੍ਰਿਤਸਰ ਦੇ ਸੰਧੂ ਕਾਲੋਨੀ ਇਲਾਕੇ ਨੇੜੇ ਬੀਤੀ ਸ਼ਾਮ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਇਨੋਵਾ ਕ੍ਰਿਸਟਾ ਕਾਰ ਨੇ ਈ-ਰਿਕਸ਼ਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਈ-ਰਿਕਸ਼ਾ ਚਾਲਕ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਅਤੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ।

ਤੇਜ਼ ਰਫ਼ਤਾਰ ਤੇ ਲਾਪਰਵਾਹੀ ਬਣੀ ਹਾਦਸੇ ਦਾ ਕਾਰਨ

ਚਸ਼ਮਦੀਦਾਂ ਤੇ ਸਥਾਨਕ ਲੋਕਾਂ ਦੇ ਅਨੁਸਾਰ, ਇਨੋਵਾ ਕ੍ਰਿਸਟਾ ਕਾਰ ਕਾਫ਼ੀ ਤੇਜ਼ ਰਫ਼ਤਾਰ ਨਾਲ ਆ ਰਹੀ ਸੀ। ਅਚਾਨਕ ਕਾਰ ਬੇਕਾਬੂ ਹੋ ਗਈ ਤੇ ਉਸ ਨੇ ਈ-ਰਿਕਸ਼ਾ ਨੂੰ ਆਪਣੀ ਲਪੇਟ ‘ਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਈ-ਰਿਕਸ਼ਾ ਦੇ ਪਰਖੱਚੇ ਉੱਡ ਗਏ ਤੇ ਚਾਲਕ ਗੰਭੀਰ ਰੂਪ ‘ਚ ਜ਼ਖਮੀ ਹੋ ਕੇ ਸੜਕ ਤੇ ਡਿੱਗ ਪਿਆ, ਜਿਸ ਤੋਂ ਬਾਅਦ ਉਸ ਨੇ ਦਮ ਤੋੜ ਦਿੱਤਾ। ਕਾਰ ਦੀ ਜ਼ੋਰਦਾਰ ਟੱਕਰ ਕਾਰਨ ਵਾਹਨ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ।

ਚਾਲਕ ਤੇ ਨਸ਼ੇ ‘ਚ ਹੋਣ ਦਾ ਇਲਜ਼ਾਮ

ਮੌਕੇ ਤੇ ਮੌਜੂਦ ਲੋਕਾਂ ਨੇ ਇਲਜ਼ਾਮ ਲਗਾਇਆ ਕਿ ਇਨੋਵਾ ਕ੍ਰਿਸਟਾ ਚਲਾ ਰਿਹਾ ਵਿਅਕਤੀ ਬਹੁਤ ਜ਼ਿਆਦਾ ਨਸ਼ੇ ‘ਚ ਲੱਗ ਰਿਹਾ ਸੀ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮੁਲਜ਼ਮ ਵਾਹਨ ਚਾਲਕ ਕਿਸੇ ਸਿੰਥੈਟਿਕ ਨਸ਼ੇ ਜਾਂ ਕਿਸੇ ਹੋਰ ਗੰਭੀਰ ਹਾਲਤ ‘ਚ ਸੀ, ਜਿਸ ਕਾਰਨ ਉਸ ਨੇ ਗੱਡੀ ਤੇ ਆਪਣਾ ਕੰਟਰੋਲ ਗੁਆ ਦਿੱਤਾ। ਸਥਾਨਕ ਵਸਨੀਕਾਂ ਦਾ ਕਹਿਣਾ ਹੈ ਕਿ ਜੇਕਰ ਮੁਲਜ਼ਮ ਨੂੰ ਤੁਰੰਤ ਨਾ ਰੋਕਿਆ ਜਾਂਦਾ ਤਾਂ ਉਹ ਅੱਗੇ ਵੀ ਕਈ ਲੋਕਾਂ ਨੂੰ ਆਪਣੀ ਲਪੇਟ ‘ਚ ਲੈ ਸਕਦਾ ਸੀ।

ਪੁਲਿਸ ਦੀ ਕਾਰਵਾਈ ਤੇ ਜਾਂਚ

ਘਟਨਾ ਦੀ ਸੂਚਨਾ ਮਿਲਦੇ ਹੀ ਪੀਸੀਆਰ ਪੁਲਿਸ ਦੀ ਟੀਮ ਮੌਕੇ ਤੇ ਪਹੁੰਚੀ। ਪੁਲਿਸ ਅਧਿਕਾਰੀ ਸ਼ਮਸ਼ੇਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਨੂੰ ਲੋਕਾਂ ਵੱਲੋਂ ਹਾਦਸੇ ਦੀ ਜਾਣਕਾਰੀ ਮਿਲੀ। ਪੁਲਿਸ ਨੇ ਤੁਰੰਤ ਮੌਕੇ ਤੇ ਪਹੁੰਚ ਕੇ ਮੁਲਜ਼ਮ ਚਾਲਕ ਨੂੰ ਹਿਰਾਸਤ ‘ਚ ਲਿਆ ਤੇ ਅਗਲੀ ਕਾਨੂੰਨੀ ਕਾਰਵਾਈ ਲਈ ਥਾਣੇ ਭੇਜ ਦਿੱਤਾ।

ਪੁਲਿਸ ਦੇ ਅਨੁਸਾਰ, ਮੁੱਢਲੀ ਜਾਂਚ ‘ਚ ਸ਼ਰਾਬ ਦੀ ਗੰਧ ਨਹੀਂ ਪਾਈ ਗਈ ਹੈ, ਪਰ ਚਾਲਕ ਦੀ ਸਥਿਤੀ ਦਾ ਪਤਾ ਲਗਾਉਣ ਲਈ ਉਸ ਦੀ ਮੈਡੀਕਲ ਜਾਂਚ ਕਰਵਾਈ ਜਾਵੇਗੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਛੇਹਰਟਾ ਥਾਣਾ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Follow Us
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...