AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ: ਸਬਜ਼ੀ ਆੜ੍ਹਤੀ ਦੇ ਘਰ ‘ਤੇ ਗੋਲੀਬਾਰੀ, ਘਟਨਾ ਸੀਸੀਟੀਵੀ ‘ਚ ਕੈਦ, ਪਹਿਲਾਂ ਮਿਲੀਆਂ ਸਨ ਧਮਕੀਆਂ

ਪੀੜਤ ਜੈ ਚੰਦ ਉਰਫ਼ ਕਾਲਾ ਆੜਤੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਕਾਫ਼ੀ ਸਮੇਂ ਤੋਂ ਧਮਕੀ ਭਰੀਆਂ ਕਾਲਾਂ ਆ ਰਹੀਆਂ ਸਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਲਗਭਗ ਢਾਈ ਮਹੀਨੇ ਪਹਿਲਾਂ ਵੀ ਉਨ੍ਹਾਂ ਵੱਲੋਂ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ਤੇ ਡੀਜੀਪੀ, ਮੁੱਖ ਮੰਤਰੀ ਅਤੇ ਪੁਲਿਸ ਕਮਿਸ਼ਨਰ ਤੱਕ ਵੀ ਮਾਮਲਾ ਪਹੁੰਚਾਇਆ ਗਿਆ ਸੀ।

ਅੰਮ੍ਰਿਤਸਰ: ਸਬਜ਼ੀ ਆੜ੍ਹਤੀ ਦੇ ਘਰ 'ਤੇ ਗੋਲੀਬਾਰੀ, ਘਟਨਾ ਸੀਸੀਟੀਵੀ 'ਚ ਕੈਦ, ਪਹਿਲਾਂ ਮਿਲੀਆਂ ਸਨ ਧਮਕੀਆਂ
lalit-sharma
| Updated On: 21 May 2026 08:03 AM IST
Share

ਅੰਮ੍ਰਿਤਸਰ ਦੇ ਛੇਹਰਟਾ ਇਲਾਕੇ’ਚ ਦੇਰ ਰਾਤ ਇੱਕ ਵਪਾਰੀ ਦੇ ਘਰ ਬਾਹਰ ਗੋਲੀਆਂ ਚਲਾਉਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਪੂਰੀ ਘਟਨਾ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ, ਜਿਸ ‘ਚ ਦੋ ਨੌਜਵਾਨ ਮੋਟਰਸਾਈਕਲ ਤੇ ਆ ਕੇ ਘਰ ਦੇ ਬਾਹਰ ਫਾਇਰਿੰਗ ਕਰਦੇ ਤੇ ਫਿਰ ਮੌਕੇ ਤੋਂ ਫਰਾਰ ਹੁੰਦੇ ਦਿਖਾਈ ਦੇ ਰਹੇ ਹਨ। ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਕਮਲਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ (19 ਮਈ) ਕਰੀਬ 12:49 ਵਜੇ ਛੇਹਰਟਾ ਥਾਣਾ ਪੁਲਿਸ ਨੂੰ ਕਰਤਾਰ ਨਗਰ ਇਲਾਕੇ ‘ਚ ਫਾਇਰਿੰਗ ਦੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਜੈ ਚੰਦ ਨਾਮਕ ਵਿਅਕਤੀ, ਜੋ ਪਹਿਲਾਂ ਸਬਜ਼ੀ ਆੜਤ ਦਾ ਕਾਰੋਬਾਰ ਕਰਦਾ ਸੀ, ਦੇ ਘਰ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ।

ਏਸੀਪੀ ਨੇ ਕਿਹਾ ਕਿ ਪੁਲਿਸ ਦੀ PCR ਟੀਮ ਤੁਰੰਤ ਮੌਕੇ ਤੇ ਪਹੁੰਚ ਗਈ ਸੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਸ਼ਿਕਾਇਤਕਰਤਾ ਪਾਰਟੀ ਦੀ ਕਿਸੇ ਵਿਰੋਧੀ ਪਾਰਟੀ ਨਾਲ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਹ ਵਾਰਦਾਤ ਉਸੇ ਰੰਜਿਸ਼ ਦੇ ਚਲਦਿਆਂ ਕੀਤੀ ਗਈ ਹੋ ਸਕਦੀ ਹੈ।

ਪੁਲਿਸ ਅਨੁਸਾਰ ਇਸ ਮਾਮਲੇ ‘ਚ ਐਫਆਈਆਰ ਦਰਜ ਕਰ ਲਈ ਗਈ ਹੈ ਤੇ ਕੁੱਝ ਅਹਿਮ ਸਬੂਤ ਵੀ ਹੱਥ ਲੱਗੇ ਹਨ, ਜਿਨ੍ਹਾਂ ਦੇ ਆਧਾਰ ਤੇ ਦੋਸ਼ੀਆਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਜਲਦ ਹੀ ਮਾਮਲੇ ਦਾ ਖੁਲਾਸਾ ਕਰਕੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਪੀੜਤ ਜੈ ਚੰਦ ਉਰਫ਼ ਕਾਲਾ ਆੜਤੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਕਾਫ਼ੀ ਸਮੇਂ ਤੋਂ ਧਮਕੀ ਭਰੀਆਂ ਕਾਲਾਂ ਆ ਰਹੀਆਂ ਸਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਲਗਭਗ ਢਾਈ ਮਹੀਨੇ ਪਹਿਲਾਂ ਵੀ ਉਨ੍ਹਾਂ ਵੱਲੋਂ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ਤੇ ਡੀਜੀਪੀ, ਮੁੱਖ ਮੰਤਰੀ ਅਤੇ ਪੁਲਿਸ ਕਮਿਸ਼ਨਰ ਤੱਕ ਵੀ ਮਾਮਲਾ ਪਹੁੰਚਾਇਆ ਗਿਆ ਸੀ।

ਜੈ ਚੰਦ ਨੇ ਦੱਸਿਆ ਕਿ ਰਾਤ ਸਮੇਂ ਦੋ ਨਕਾਬਪੋਸ਼ ਨੌਜਵਾਨ ਮੋਟਰਸਾਈਕਲ ਤੇ ਆਏ ਅਤੇ ਘਰ ਦੇ ਗੇਟ ਤੇ ਤਿੰਨ ਗੋਲੀਆਂ ਚਲਾ ਕੇ ਫਰਾਰ ਹੋ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਧਮਕੀ ਭਰੀਆਂ ਕਾਲਾਂ ਦੀਆਂ ਰਿਕਾਰਡਿੰਗ ਵੀ ਮੌਜੂਦ ਹਨ, ਜੋ ਪੁਲਿਸ ਨੂੰ ਸੌਂਪੀਆਂ ਜਾਣਗੀਆਂ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਕੋਲ ਇਨਸਾਫ਼ ਤੇ ਸੁਰੱਖਿਆ ਦੀ ਮੰਗ ਕੀਤੀ ਹੈ, ਜਦਕਿ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

Follow Us
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ...
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ...
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...