AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ਸ਼ਹਿਰ ‘ਚ ਪੁਲਿਸ ਦੇ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

ਪੁਲਿਸ ਨੇ ਲੋਕਾਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਤਿੰਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਸ਼ਹਿਰ 'ਚ ਸੁਰੱਖਿਆ ਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਨਿਗਰਾਨੀ ਵੀ ਵਧਾਈ ਜਾਵੇਗੀ।

ਅੰਮ੍ਰਿਤਸਰ ਸ਼ਹਿਰ 'ਚ ਪੁਲਿਸ ਦੇ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ
lalit-sharma
| Updated On: 08 Sep 2026 09:36 AM IST
Share

ਅੰਮ੍ਰਿਤਸਰ ਸ਼ਹਿਰ ‘ਚ ਅਮਨ-ਕਾਨੂੰਨ ਨੂੰ ਧਿਆਨ ‘ਚ ਰੱਖਦੇ ਹੋਏ ਪੁਲਿਸ ਵੱਲੋਂ ਤਿੰਨ ਅਹਿਮ ਹੁਕਮ ਲਾਗੂ ਕੀਤੇ ਗਏ ਹਨ। ਇਸ ਸਬੰਧੀ ਡੀਸੀਪੀ ਲੋਕਲ ਅੰਮ੍ਰਿਤਸਰ ਆਕਰਸ਼ੀ ਜੈਨ, ਆਈਪੀਐਸ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

1. ਰਾਤ 12 ਵਜੇ ਤੋਂ ਬਾਅਦ ਰੈਸਟੋਰੈਂਟ-ਢਾਬੇ ਬੰਦ

ਪਹਿਲੇ ਹੁਕਮ ਤਹਿਤ ਅੰਮ੍ਰਿਤਸਰ ਸ਼ਹਿਰ ‘ਚ ਰਾਤ 12 ਵਜੇ ਤੋਂ ਬਾਅਦ ਰੈਸਟੋਰੈਂਟ, ਢਾਬੇ ਤੇ ਹੋਰ ਖਾਣ-ਪੀਣ ਵਾਲੀਆਂ ਦੁਕਾਨਾਂ ਖੋਲ੍ਹਣ ‘ਤੇ ਪਾਬੰਦੀ ਰਹੇਗੀ। ਪੁਲਿਸ ਵੱਲੋਂ ਰਾਤ ਦੇ ਸਮੇਂ ਸ਼ਹਿਰ ‘ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਇਹ ਕਦਮ ਚੁੱਕਿਆ ਗਿਆ ਹੈ।

2. ਮੈਰਿਜ ਪੈਲੇਸਾਂ ਤੇ ਗੱਡੀਆਂ ‘ਚ ਉੱਚੀ ਆਵਾਜ਼ ‘ਤੇ ਰੋਕ

ਦੂਜੇ ਹੁਕਮ ਤਹਿਤ ਮੈਰਿਜ ਪੈਲੇਸਾਂ, ਬਾਜ਼ਾਰਾਂ ਤੇ ਗੱਡੀਆਂ ‘ਚ ਗਾਣੇ ਚਲਾਉਣ ਸਮੇਂ ਆਵਾਜ਼ ਪ੍ਰਦੂਸ਼ਣ ਸਬੰਧੀ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਨਿਰਧਾਰਤ ਹੱਦ ਤੋਂ ਵੱਧ ਆਵਾਜ਼ ‘ਚ ਸੰਗੀਤ ਚਲਾਉਣ’ਤੇ ਕਾਰਵਾਈ ਕੀਤੀ ਜਾ ਸਕਦੀ ਹੈ।

3. ਗੱਡੀਆਂ ਚ ਬੇਸਬਾਲ ਬੈਟ ਤੇ ਨੁਕੀਲਾ ਸਮਾਨ ਰੱਖਣ ‘ਤੇ ਪਾਬੰਦੀ

ਤੀਜੇ ਹੁਕਮ ਤਹਿਤ ਗੱਡੀਆਂ ਵਿੱਚ ਬੇਸਬਾਲ ਬੈਟ ਸਮੇਤ ਨੁਕੀਲੀਆਂ ਜਾਂ ਹੋਰ ਖ਼ਤਰਨਾਕ ਵਸਤੂਆਂ ਰੱਖਣ ‘ਤੇ ਪਾਬੰਦੀ ਲਗਾਈ ਗਈ ਹੈ। ਪੁਲਿਸ ਦਾ ਉਦੇਸ਼ ਅਜਿਹੀਆਂ ਵਸਤੂਆਂ ਦੀ ਵਰਤੋਂ ਕਰਕੇ ਹੋਣ ਵਾਲੀਆਂ ਸੰਭਾਵਿਤ ਘਟਨਾਵਾਂ ਨੂੰ ਰੋਕਣਾ ਹੈ।

ਪੁਲਿਸ ਨੇ ਲੋਕਾਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਤਿੰਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਸ਼ਹਿਰ ‘ਚ ਸੁਰੱਖਿਆ ਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਨਿਗਰਾਨੀ ਵੀ ਵਧਾਈ ਜਾਵੇਗੀ।

Follow Us
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...