ਹਥਿਆਰਾਂ ਤਸਕਰੀ ਤੇ ਹਵਾਲਾ ਕਾਰੋਬਾਰ ‘ਚ ਸ਼ਾਮਲ 9 ਮੁਲਜ਼ਮ ਕਾਬੂ, ਡਰੱਗ ਮਨੀ ਤੇ ਨਸ਼ਾ ਬਰਾਮਦ

tv9-punjabi
Published: 

04 Jul 2025 16:48 PM

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਤਿੰਨਾਂ ਮੁਲਜ਼ਮਾਂ ਨੂੰ ਪੰਜ ਆਧੁਨਿਕ ਪਿਸਤੌਲਾਂ (ਗਲੋਕ ਅਤੇ ਚੀਨੀ ਪਿਸਤੌਲ) ਅਤੇ ਇੱਕ ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਪਾਕਿਸਤਾਨ ਅਤੇ ਮਲੇਸ਼ੀਆ ਵਿੱਚ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਪੰਜਾਬ ਵਿੱਚ ਹਥਿਆਰਾਂ ਦੀ ਤਸਕਰੀ ਕਰਨ ਲਈ ਕੰਮ ਕਰ ਰਹੇ ਸਨ।

ਹਥਿਆਰਾਂ ਤਸਕਰੀ ਤੇ ਹਵਾਲਾ ਕਾਰੋਬਾਰ ਚ ਸ਼ਾਮਲ 9 ਮੁਲਜ਼ਮ ਕਾਬੂ, ਡਰੱਗ ਮਨੀ ਤੇ ਨਸ਼ਾ ਬਰਾਮਦ
Follow Us On

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਾਰਕੋ-ਆਰਮਜ਼ ਮਾਡਿਊਲ ਅਤੇ ਇੱਕ ਅੰਤਰ-ਰਾਜੀ ਨਾਰਕੋ-ਹਵਾਲਾ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਪਹਿਲੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ, ਜਿਨ੍ਹਾਂ ਵਿੱਚੋਂ ਦੋ ਹਾਲ ਹੀ ਵਿੱਚ ਮਲੇਸ਼ੀਆ ਤੋਂ ਵਾਪਸ ਆਏ ਸਨ। ਉਨ੍ਹਾਂ ਨੂੰ ਪੰਜ ਆਧੁਨਿਕ ਪਿਸਤੌਲਾਂ (ਗਲੋਕ ਅਤੇ ਚੀਨੀ ਪਿਸਤੌਲ) ਅਤੇ ਇੱਕ ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ।

ਮੁਲਜ਼ਮ ਪਾਕਿਸਤਾਨ ਅਤੇ ਮਲੇਸ਼ੀਆ ਵਿੱਚ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਪੰਜਾਬ ਵਿੱਚ ਹਥਿਆਰਾਂ ਦੀ ਤਸਕਰੀ ਕਰਨ ਲਈ ਕੰਮ ਕਰ ਰਹੇ ਸਨ।

ਇੱਕ ਹੋਰ ਮਾਮਲੇ ਵਿੱਚ, ਦਿੱਲੀ, ਕਰਨਾਟਕ ਅਤੇ ਦੁਬਈ ਨਾਲ ਜੁੜੇ ਨਾਰਕੋ-ਹਵਾਲਾ ਨੈੱਟਵਰਕ ਵਿੱਚ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਨਾਲ 9.7 ਲੱਖ ਰੁਪਏ ਦੀ ਡਰੱਗ ਮਨੀ ਅਤੇ 150 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਤੋਂ 1.15 ਕਿਲੋ ਹੈਰੋਇਨ, 5 ਪਿਸਤੌਲ (3 ਗਲੌਕ 9 ਐਮਐਮ ਅਤੇ 2 ਚੀਨੀ ਪਿਸਤੌਲ ਕਾਰਤੂਸਾਂ ਸਮੇਤ) ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਪੁਲਿਸ ਸਟੇਸ਼ਨ ਸਦਰ ਅਤੇ ਪੁਲਿਸ ਸਟੇਸ਼ਨ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀਆਂ ਗਈਆਂ ਹਨ।