8 ਪਿਸਤੌਲਾਂ, 8.5kg ਹੈਰੋਇਨ ਤੇ 12.95 ਲੱਖ ਨਕਦੀ ਨਾਲ 9 ਕਾਬੂ… ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫ਼ਲਤਾ
ਮੁੱਢਲੀ ਜਾਂਚ ਤੋਂ ਪਤਾ ਚਲਿਆ ਹੈ ਕਿ ਤਸਕਰੀ 'ਚ ਸ਼ਾਮਲ ਮੁਲਜ਼ਮ ਵਿਦੇਸ਼ਾਂ 'ਚ ਸਥਿਤ ਹੈਂਡਲਰਾਂ ਦੇ ਸੰਪਰਕ 'ਚ ਸਨ। ਵਿਦੇਸ਼ਾਂ ਤੋਂ ਮੁਲਜ਼ਮਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਤੇ ਹੈਰੋਇਨ ਦੀ ਖੇਪ ਸਪਲਾਈ ਕੀਤੀ ਜਾਂਦੀ ਸੀ, ਜਿਸ ਤੋਂ ਬਾਅਦ ਉਹ ਇਹ ਖੇਪ ਹੋਰ ਅਪਰਾਧਿਕ ਤੱਤਾਂ ਨੂੰ ਵੰਡਦੇ ਸਨ।
8 ਪਿਸਤੌਲਾਂ, 8.5kg ਹੈਰੋਇਨ ਤੇ 12.95 ਲੱਖ ਨਕਦੀ ਨਾਲ 9 ਕਾਬੂ...
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਦੇ ਸਬੰਧ ‘ਚ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਮੁਲਜ਼ਮਾਂ ਤੋਂ 8 ਗੈਰ-ਕਾਨੂੰਨੀ ਪਿਸਤੌਲ, 8.536 ਕਿਲੋਗ੍ਰਾਮ ਹੈਰੋਇਨ, 12.95 ਲੱਖ ਰੁਪਏ ਦੀ ਨਸ਼ੀਲੇ ਪਦਾਰਥਾਂ ਦੀ ਕਮਾਈ ਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਮੁਲਜ਼ਮ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ
ਪੁਲਿਸ ਦੇ ਅਨੁਸਾਰ, ਮੁੱਢਲੀ ਜਾਂਚ ਤੋਂ ਪਤਾ ਚਲਿਆ ਹੈ ਕਿ ਤਸਕਰੀ ‘ਚ ਸ਼ਾਮਲ ਮੁਲਜ਼ਮ ਵਿਦੇਸ਼ਾਂ ‘ਚ ਸਥਿਤ ਹੈਂਡਲਰਾਂ ਦੇ ਸੰਪਰਕ ‘ਚ ਸਨ। ਵਿਦੇਸ਼ਾਂ ਤੋਂ ਮੁਲਜ਼ਮਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਤੇ ਹੈਰੋਇਨ ਦੀ ਖੇਪ ਸਪਲਾਈ ਕੀਤੀ ਜਾਂਦੀ ਸੀ, ਜਿਸ ਤੋਂ ਬਾਅਦ ਉਹ ਇਹ ਖੇਪ ਹੋਰ ਅਪਰਾਧਿਕ ਤੱਤਾਂ ਨੂੰ ਵੰਡਦੇ ਸਨ।
3 ਐਫਆਈਆਰ ਦਰਜ, ਨੈੱਟਵਰਕਾਂ ਦੀ ਜਾਂਚ ਜਾਰੀ
ਇਸ ਕਾਰਵਾਈ ਦੇ ਸਬੰਧ ‘ਚ ਕੈਂਟੋਨਮੈਂਟ ਥਾਣੇ ਤੇ ਛੇਹਰਟਾ ਪੁਲਿਸ ਥਾਣਿਆਂ ‘ਚ 3 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਹੁਣ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦੇ ਵੇਰਵਿਆਂ ਨੂੰ ਇਕੱਠਾ ਕੀਤਾ ਜਾ ਸਕੇ। ਜਾਂਚ ਦਾ ਉਦੇਸ਼ ਮੁਲਜ਼ਮਾਂ ਦੇ ਸਾਥੀਆਂ ਦੀ ਪਛਾਣ ਕਰਨਾ, ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੇ ਸਰੋਤ ਦਾ ਪਤਾ ਲਗਾਉਣਾ ਤੇ ਇਨ੍ਹਾਂ ਨਾਜਾਇਜ਼ ਸਮਾਨ ਦੇ ਪ੍ਰਾਪਤਕਰਤਾਵਾਂ ਦਾ ਪਤਾ ਲਗਾਉਣਾ ਹੈ।
In a major breakthrough, Amritsar Commissionerate Police dismantles three major drug and illegal arms supply networks, apprehends nine accused, and recovers 8 illegal pistols, 8.536 Kg heroin, ₹12.95 lakh drug money and 4 live cartridges.
Preliminary investigation reveals that pic.twitter.com/fQ7y2oX7ko — DGP Punjab Police (@DGPPunjabPolice) August 19, 2026
ਪੁਲਿਸ ਲਿੰਕਾਂ ਦੀ ਜਾਂਚ ਕਰ ਰਹੀ ਹੈ
ਪੁਲਿਸ ਜਾਂਚ ਦਾ ਮੁੱਖ ਉਦੇਸ਼ ਇਨ੍ਹਾਂ ਨੈੱਟਵਰਕਾਂ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨਾ, ਫਰਵਰਡ ਤੇ ਬੈਕਵਰਡ ਲਿੰਕਸ ਦਾ ਪਰਦਾਫਾਸ਼ ਕਰਨਾ ਹੈ। ਇਸ ਤੋਂ ਇਲਾਵਾ, ਪੁਲਿਸ ਵਿਦੇਸ਼ੀ-ਅਧਾਰਤ ਹੈਂਡਲਰਾਂ ਤੇ ਸਥਾਨਕ ਅਪਰਾਧਿਕ ਨੈੱਟਵਰਕਾਂ ਵਿਚਕਾਰ ਸਬੰਧਾਂ ਦੀ ਜਾਂਚ ਕਰ ਰਹੀ ਹੈ।
