ਅੰਮ੍ਰਿਤਸਰ ਕਾਂਗਰਸ ਜਿਲ੍ਹਾ ਪ੍ਰਧਾਨ ਮਿੱਠੂ ਮਦਾਨ ਦੀ ਨਵਜੋਤ ਕੌਰ ਸਿੱਧੂ ਨੂੰ ਚੇਤਾਵਨੀ, ਕਿਹਾ- ਚੁੱਪ ਨਾ ਹੋਏ ਤਾਂ ਸਬੂਤਾਂ ਸਣੇ ਕਰਾਂਗਾ ਵੱਡੇ ਖੁਲਾਸੇ
ਮਿੱਠੂ ਮਦਾਨ ਨੇ ਕਿਹਾ ਕਿ ਜਦੋਂ ਸਰਦਾਰ ਨਵਜੋਤ ਸਿੰਘ ਸਿੱਧੂ ਨੂੰ ਲੋਕਲ ਬੋਡੀਜ਼ ਮੰਤਰੀ ਬਣਾਇਆ ਗਿਆ ਤਾਂ ਉਨ੍ਹਾਂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਸੀ। ਉਸ ਵੇਲੇ ਵੀ ਕਿਸੇ ਤਰ੍ਹਾਂ ਦੀ ਕੋਈ ਰਕਮ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਕਿਸਮ ਦੇ ਆਰੋਪ ਪਾਰਟੀ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਲਈ ਲਗਾਏ ਜਾ ਰਹੇ ਹਨ ਅਤੇ ਇਹ ਬਹੁਤ ਹੀ ਅਫ਼ਸੋਸਜਨਕ ਹੈ ਕਿ ਵੱਡੇ ਕੱਦ ਦੇ ਨੇਤਾ ਇਸ ਤਰ੍ਹਾਂ ਦੀ ਭਾਸ਼ਾ ਵਰਤ ਰਹੇ ਹਨ।
ਅੰਮ੍ਰਿਤਸਰ ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਕਾਂਗਰਸ ਪ੍ਰਧਾਨ ਮਿੱਠੂ ਮੈਦਾਨ ਨੇ ਮੈਡਮ ਨਵਜੋਤ ਕੌਰ ਸਿੱਧੂ ਵਲੋਂ ਲਗਾਏ ਗਏ ਗੰਭੀਰ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਸਾਫ਼ ਸ਼ਬਦਾਂ ਚ ਕਿਹਾ ਕਿ 500 ਕਰੋੜ ਰੁਪਏ ਦੇ ਲੈਣ-ਦੇਣ ਅਤੇ ਅਹੁਦਿਆਂ ਲਈ ਪੈਸੇ ਦੇਣ ਵਾਲੀ ਗੱਲ ਚ ਇੱਕ ਫੀਸਦੀ ਵੀ ਸੱਚਾਈ ਨਹੀਂ ਹੈ। ਜੇਕਰ ਕਿਸੇ ਕੋਲ ਇਸ ਬਾਰੇ ਕੋਈ ਸਬੂਤ ਹੈ ਤਾਂ ਉਹ ਖੁੱਲ੍ਹੇ ਤੌਰ ਤੇ ਸਾਹਮਣੇ ਲਿਆਂਦਾ ਜਾਵੇ। ਮਿੱਠੂ ਮਦਾਨ ਨੇ ਕਿਹਾ ਕਿ ਜੇਕਰ ਮੈਡਮ ਸਿੱਧੂ ਚੁੱਪ ਨਾ ਹੋਏ ਤਾਂ ਸਬੂਤਾਂ ਸਣੇ ਵੱਡੇ ਖੁਲਾਸੇ ਕਰਾਂਗਾ। ਮਿੱਠੂ ਮਦਾਨ ਸਿੱਧੂ ਪਰਿਵਾਰ ਦੇ ਕਰੀਬੀ ਰਹੇ ਹਨ।
ਮੈਡਮ ਸਿੱਧੂ ਦੀ ਬਿਆਨਬਾਜ਼ੀ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ- ਮਿੱਠੂ ਮਦਾਨ
ਮਿੱਠੂ ਮਦਾਨ ਨੇ ਕਿਹਾ ਕਿ ਜਦੋਂ ਸਰਦਾਰ ਨਵਜੋਤ ਸਿੰਘ ਸਿੱਧੂ ਨੂੰ ਲੋਕਲ ਬੋਡੀਜ਼ ਮੰਤਰੀ ਬਣਾਇਆ ਗਿਆ ਤਾਂ ਉਨ੍ਹਾਂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਸੀ। ਉਸ ਵੇਲੇ ਵੀ ਕਿਸੇ ਤਰ੍ਹਾਂ ਦੀ ਕੋਈ ਰਕਮ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਕਿਸਮ ਦੇ ਆਰੋਪ ਪਾਰਟੀ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਲਈ ਲਗਾਏ ਜਾ ਰਹੇ ਹਨ ਅਤੇ ਇਹ ਬਹੁਤ ਹੀ ਅਫ਼ਸੋਸਜਨਕ ਹੈ ਕਿ ਵੱਡੇ ਕੱਦ ਦੇ ਨੇਤਾ ਇਸ ਤਰ੍ਹਾਂ ਦੀ ਭਾਸ਼ਾ ਵਰਤ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਜੇ ਕੋਈ ਗਿਲਾ-ਸ਼ਿਕਵਾ ਸੀ ਤਾਂ ਉਹ ਪਾਰਟੀ ਫੋਰਮ ਤੇ ਬੈਠ ਕੇ ਗੱਲਬਾਤ ਨਾਲ ਸੁਲਝਾਇਆ ਜਾ ਸਕਦਾ ਸੀ, ਨਾ ਕਿ ਮੀਡੀਆ ਰਾਹੀਂ ਇਲਜ਼ਾਮ ਬਾਜ਼ੀ ਕਰਕੇ। ਮਿੱਠੂ ਮੈਦਾਨ ਨੇ ਇਹ ਵੀ ਦਾਅਵਾ ਕੀਤਾ ਕਿ ਇਹ ਬਿਆਨ ਇੱਕ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ ਹੈ। ਜਿਸ ਦਾ ਮਕਸਦ ਕਾਂਗਰਸ ਨੂੰ ਕਮਜ਼ੋਰ ਕਰਨਾ ਅਤੇ ਭਾਜਪਾ ਦੇ ਨੇੜੇ ਜਾਣਾ ਹੈ।
ਕਿਸੇ ਵੀ ਅਹੁਦੇ ਲਈ ਇੱਕ ਰੁਪਇਆ ਨਹੀਂ ਦਿੱਤਾ- ਮਿੱਠੂ ਮਦਾਨ
ਆਪਣੀ ਨਿਯੁਕਤੀ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਉਹ ਇੱਕ ਵਰਕਰ ਵਜੋਂ ਪਾਰਟੀ ਵਿੱਚ ਵਧੇ ਹਨ। ਦੋ ਵਾਰੀ ਕੌਂਸਲਰ ਰਹਿਣ ਤੋਂ ਬਾਅਦ ਰਾਹੁਲ ਗਾਂਧੀ ਅਤੇ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਤੇ ਭਰੋਸਾ ਜਤਾਇਆ ਅਤੇ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ, ਜਿਸ ਲਈ ਉਨ੍ਹਾਂ ਨੇ ਇੱਕ ਰੁਪਇਆ ਵੀ ਨਹੀਂ ਦਿੱਤਾ।
ਮਿੱਠੂ ਮਦਾਨ ਨੇ ਆਖਿਰ ਚ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਚ ਕਾਂਗਰਸ ਮੁੜ ਪੰਜਾਬ ਦੀ ਸੱਤਾ ਚ ਵਾਪਸੀ ਕਰੇਗੀ।