AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ‘ਚ ਅਣਪਛਾਤੇ ਕੌਂਸਲਰਾਂ ਖਿਲਾਫ਼ ਮਾਮਲਾ ਦਰਜ, CCTV ਦੀ ਭੰਨਤੋੜ ਦੇ ਇਲਜ਼ਾਮ

Amritsar Councilors: ਨਗਰ ਨਿਗਮ ਕਮਿਸ਼ਨਰ ਅੰਮ੍ਰਿਤਸਰ ਦੀ ਸ਼ਿਕਾਇਤ ਅਨੁਸਾਰ ਸੋਮਵਾਰ ਨੂੰ ਸਰਕਾਰੀ ਮੈਡੀਕਲ ਕਾਲਜ ਦੇ ਆਡੀਟੋਰੀਅਮ ਹਾਲ ਵਿੱਚ ਹੋਏ ਸਹੁੰ ਚੁੱਕ ਸਮਾਗਮ ਦੌਰਾਨ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦੌਰਾਨ ਹੰਗਾਮਾ ਹੋ ਗਿਆ।

ਅੰਮ੍ਰਿਤਸਰ 'ਚ ਅਣਪਛਾਤੇ ਕੌਂਸਲਰਾਂ ਖਿਲਾਫ਼ ਮਾਮਲਾ ਦਰਜ, CCTV ਦੀ ਭੰਨਤੋੜ ਦੇ ਇਲਜ਼ਾਮ
ਅੰਮ੍ਰਿਤਸਰ ‘ਚ ਅਣਪਛਾਤੇ ਕੌਂਸਲਰਾਂ ਖਿਲਾਫ਼ ਮਾਮਲਾ ਦਰਜ
lalit-sharma
| Updated On: 28 Jan 2025 23:51 PM IST

Amritsar Councilors: ਅੰਮ੍ਰਿਤਸਰ ‘ਚ ਨਗਰ ਨਿਗਮ ਦੇ ਨਵੇਂ ਚੁਣੇ ਗਏ ਕੌਂਸਲਰਾਂ ਵਿਰੁੱਧ ਐਫਆਈਆਰ ਦਰਜ ਕਰ ਲਈ ਗਈ ਹੈ। ਇਹ ਮਾਮਲਾ ਅਣਪਛਾਤੇ ਕੌਂਸਲਰਾਂ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਇਹ ਇਲਜ਼ਾਮ ਲਗਾਇਆ ਗਿਆ ਹੈ ਕਿ ਮੇਅਰ ਚੋਣਾਂ ਦੌਰਾਨ CCTV ਦੀ ਭੰਨਤੋੜ ਕੀਤੀ ਗਈ ਸੀ। ਪੁਲਿਸ ਥਾਣਾ ਮਜੀਠਾ ਰੋਡ ਨੇ ਨਗਰ ਨਿਗਮ ਕਮਿਸ਼ਨਰ ਦੀ ਸ਼ਿਕਾਇਤ ਦੇ ਆਧਾਰ ‘ਤੇ FIR ਦਰਜ ਕਰ ਲਈ ਗਈ ਹੈ। ਕੌਂਸਲਰਾਂ ‘ਤੇ ਆਈਪੀਸੀ ਦੀ ਧਾਰਾ 324, 304 , 190 ਤਹਿਤ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਨਗਰ ਨਿਗਮ ਕਮਿਸ਼ਨਰ ਅੰਮ੍ਰਿਤਸਰ ਦੀ ਸ਼ਿਕਾਇਤ ਅਨੁਸਾਰ ਸੋਮਵਾਰ ਨੂੰ ਸਰਕਾਰੀ ਮੈਡੀਕਲ ਕਾਲਜ ਦੇ ਆਡੀਟੋਰੀਅਮ ਹਾਲ ‘ਚ ਸਹੁੰ ਚੁੱਕ ਸਮਾਗਮ ਹੋਇਆ ਸੀ। ਇਸ ਦੌਰਾਨ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਦੌਰਾਨ ਹੰਗਾਮਾ ਹੋਇਆ ਸੀ। ਕੁਝ ਅਣਪਛਾਤੇ ਵਿਅਕਤੀਆਂ ਨੇ ਆਡੀਟੋਰੀਅਮ ‘ਚ ਲੱਗੇ ਕੈਮਰੇ ਤੋੜ ਦਿੱਤੇ ਸਨ ਇਸ ਦੇ ਇਲਾਵਾ ਕਰਮਚਾਰੀਆਂ ਨਾਲ ਧੱਕਾ-ਮੁੱਕੀ ਕੀਤੀ ਗਈ ਸੀ।

ਇਸ ਤੋਂ ਇਲਾਵਾ ਮੁੱਖ ਗੇਟ ਬੰਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਸੜਕ ਜਾਮ ਕਰ ਦਿੱਤੀ ਗਈ ਜਿਸ ਤੋਂ ਬਾਅਦ ਹਫੜਾ-ਦਫੜੀ ਮਚ ਗਈ ਸੀ। ਇਸ ਸਬੰਧੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਕਾਂਗਰਸੀ ਕੌਂਸਲਰਾਂ ‘ਤੇ ਲੱਗਿਆ ਇਲਜ਼ਾਮ

ਜ਼ਿਕਰਯੋਗ ਹੈ ਕਿ ਕਾਂਗਰਸ ਕੌਂਸਲਰਾਂ ਵਿਕਾਸ ਸੋਨੀ ਤੇ ਮਿੱਠੂ ਮਦਾਨ ਨੇ ਪੰਜਾਬ ਹਰਿਆਣਾ ਹਾਈ ਕੋਰਟ ‘ਚ ਰਿੱਟ ਪਟੀਸ਼ਨ ਦਾਇਰ ਕੀਤੀ ਸੀ। ਜਿਸ ਨੂੰ ਅਦਾਲਤ ਨੇ ਹਾਲ ਹੀ ‘ਚ ਇਹ ਕਹਿ ਕੇ ਰੱਦ ਕਰ ਦਿੱਤਾ ਸੀ ਕਿ ਚੋਣ ਪ੍ਰਕਿਰਿਆ ਨੂੰ ਕੈਮਰੇ ‘ਚ ਕੈਦ ਕੀਤਾ ਜਾਣਾ ਚਾਹੀਦਾ ਹੈ। ਇਹ ਸਪੱਸ਼ਟ ਹੈ ਕਿ ਆਪ ਦੇ ਮੇਅਰ ਚੁਣੇ ਜਾਣ ਤੋਂ ਬਾਅਦ ਕਾਂਗਰਸ ਪਾਰਟੀ ਦੇ ਕੌਂਸਲਰਾਂ ਨੇ ਹੀ ਹੰਗਾਮਾ ਕੀਤਾ ਸੀ। ਇਨ੍ਹਾਂ ਕਾਂਗਰਸੀ ਕੌਂਸਲਰਾਂ ਨੇ ਮੈਡੀਕਲ ਕਾਲਜ ਦੇ ਮੁੱਖ ਗੇਟ ਨੂੰ ਜਾਮ ਕਰ ਦਿੱਤਾ ਸੀ।

Follow Us
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?...
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ...
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ...
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?...
ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ... ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ
ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ... ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ...
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report...