Chandigarh Grenade Blast Case: ਚੰਡੀਗੜ੍ਹ ਪੁਲਿਸ ਲਵੇਗੀ ਬੰਬ ਧਮਾਕੇ ਦੇ ਮੁਲਜ਼ਮਾਂ ਦਾ ਰਿਮਾਂਡ, ਅੰਮ੍ਰਿਤਸਰ ਦੀ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਵਿੱਚ | amritsar court Chandigarh Grenade Blast Case accused judicial custody know full in punjabi Punjabi news - TV9 Punjabi

Chandigarh Grenade Blast Case: ਚੰਡੀਗੜ੍ਹ ਪੁਲਿਸ ਲਵੇਗੀ ਬੰਬ ਧਮਾਕੇ ਦੇ ਮੁਲਜ਼ਮਾਂ ਦਾ ਰਿਮਾਂਡ, ਅੰਮ੍ਰਿਤਸਰ ਦੀ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਵਿੱਚ

Updated On: 

21 Sep 2024 13:58 PM

Chandigarh Grenade Blast Case: ਦਰਅਸਲ ਕੱਲ੍ਹ ਹੋਈ ਸੁਣਵਾਈ ਦੌਰਾਨ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਚੰਡੀਗੜ੍ਹ ਪੁਲਿਸ ਦੋਵਾਂ ਮੁਲਜ਼ਮਾਂ ਵਿਸ਼ਾਲ ਮਸੀਹ ਅਤੇ ਰੋਹਨ ਮਸੀਹ ਦਾ ਰਿਮਾਂਡ ਲੈਣ ਲਈ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਪੁੱਜੇਗੀ। ਪਰ ਅਜਿਹਾ ਨਹੀਂ ਹੋਇਆ। ਜਿਸ ਤੋਂ ਬਾਅਦ ਦੋਵਾਂ ਨੂੰ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵੱਲੋਂ ਕੇਸ ਦੀ ਸੁਣਵਾਈ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ।

Chandigarh Grenade Blast Case: ਚੰਡੀਗੜ੍ਹ ਪੁਲਿਸ ਲਵੇਗੀ ਬੰਬ ਧਮਾਕੇ ਦੇ ਮੁਲਜ਼ਮਾਂ ਦਾ ਰਿਮਾਂਡ, ਅੰਮ੍ਰਿਤਸਰ ਦੀ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਵਿੱਚ

ਮੁਲਜ਼ਮਾਂ ਦੀ ਤਸਵੀਰ

Follow Us On

Chandigarh Grenade Blast Case:ਚੰਡੀਗੜ੍ਹ ਪੁਲਿਸ ਵੱਲੋਂ ਸੈਕਟਰ-10 ਵਿੱਚ ਹੈਂਡ ਗਰਨੇਡ ਸੁੱਟਣ ਵਾਲੇ ਦੋਵਾਂ ਮੁਲਜ਼ਮਾਂ ਦਾ ਰਿਮਾਂਡ ਲੈਣ ਦੀ ਤਿਆਰੀ ਚੱਲ ਰਹੀ ਹੈ। ਪੁਲਿਸ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਕੁਝ ਦਿਨਾਂ ਵਿੱਚ ਚੰਡੀਗੜ੍ਹ ਪਹੁੰਚ ਜਾਵੇਗੀ। ਪੰਜਾਬ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਪਿਛਲੇ ਹਫ਼ਤੇ ਹੀ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਬੀਤੇ ਦਿਨ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।

ਦਰਅਸਲ ਕੱਲ੍ਹ ਹੋਈ ਸੁਣਵਾਈ ਦੌਰਾਨ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਚੰਡੀਗੜ੍ਹ ਪੁਲਿਸ ਦੋਵਾਂ ਮੁਲਜ਼ਮਾਂ ਵਿਸ਼ਾਲ ਮਸੀਹ ਅਤੇ ਰੋਹਨ ਮਸੀਹ ਦਾ ਰਿਮਾਂਡ ਲੈਣ ਲਈ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਪੁੱਜੇਗੀ। ਪਰ ਅਜਿਹਾ ਨਹੀਂ ਹੋਇਆ। ਜਿਸ ਤੋਂ ਬਾਅਦ ਦੋਵਾਂ ਨੂੰ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵੱਲੋਂ ਕੇਸ ਦੀ ਸੁਣਵਾਈ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ।

ਚੰਡੀਗੜ੍ਹ ਪੁਲਿਸ ਨੇ ਹੁਣ ਦੋਵਾਂ ਦਾ ਰਿਮਾਂਡ ਹਾਸਲ ਕਰਨ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਜਲਦੀ ਹੀ ਅੰਮ੍ਰਿਤਸਰ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਦੋਵਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ।

ਹਥਿਆਰਾਂ ਦੀ ਤਸਕਰੀ ਦੇ ਇਲਜ਼ਾਮ ‘ਚ ਗ੍ਰਿਫਤਾਰ

ਐਸਐਸਓਸੀ ਨੇ 8 ਸਤੰਬਰ ਨੂੰ ਦਰਜ ਐਫਆਈਆਰ ਵਿੱਚ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਸੀ। ਗ੍ਰਿਫ਼ਤਾਰੀ ਸਮੇਂ ਰੋਹਨ ਅਤੇ ਵਿਸ਼ਾਲ ਕੋਲੋਂ ਇੱਕ ਵਿਦੇਸ਼ੀ ਪਿਸਤੌਲ ਬਰਾਮਦ ਹੋਇਆ ਸੀ। ਜਿਸ ਨੂੰ ਡਰੋਨ ਰਾਹੀਂ ਸਰਹੱਦ ਪਾਰ ਤੋਂ ਲਿਆਂਦਾ ਗਿਆ ਸੀ। ਅਦਾਲਤ ਨੇ ਦੋ ਵਾਰ ਰਿਮਾਂਡ ਲੈਣ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਉਹਨਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਜੰਮੂ-ਕਸ਼ਮੀਰ ਵੱਲ ਭੱਜਣ ਦੀ ਤਿਆਰੀ ਕਰ ਰਹੇ ਸਨ ਹਮਲਾਵਰ

SSOC ਨੇ ਪਿਛਲੇ ਹਫਤੇ ਦੋਨਾਂ ਇਲਜ਼ਾਮ ਵਿਸ਼ਾਲ ਅਤੇ ਰੋਹਨ ਮਸੀਹ ਨੂੰ ਗ੍ਰਿਫਤਾਰ ਕੀਤਾ ਸੀ। ਰੋਹਨ ਵਾਸੀ ਰਮਦਾਸ, ਅੰਮ੍ਰਿਤਸਰ, ਜਦਕਿ ਦੂਜਾ ਵਿਸ਼ਾਲ ਮਸੀਹ ਡੇਰਾ ਬਾਬਾ ਨਾਨਕ ਦਾ ਵਸਨੀਕ ਹੈ। ਇਹ ਦੋਵੇਂ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਜੰਮੂ-ਕਸ਼ਮੀਰ ਭੱਜਣ ਵਾਲੇ ਸਨ।

ਪੰਜਾਬ ਐਸਐਸਓਸੀ ਦੀ ਟੀਮ ਨੇ ਰੋਹਨ ਨੂੰ ਅੰਮ੍ਰਿਤਸਰ ਬੱਸ ਸਟੈਂਡ ਤੋਂ ਅਤੇ ਵਿਸ਼ਾਲ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਸੀ।

Exit mobile version