AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਸਰ ‘ਚ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਸਖ਼ਤ, ਪੈਰਾ-ਮਿਲਟਰੀ ਦੀਆਂ 3 ਕੰਪਨੀਆਂ ਤਾਇਨਾਤ; 24 ਘੰਟੇ ਚੱਲੇਗੀ ਨਾਕਾਬੰਦੀ

ਆਗਾਮੀ ਚੋਣਾਂ ਨੂੰ ਪੂਰਨ ਅਮਨ-ਅਮਾਨ, ਨਿਰਪੱਖ ਅਤੇ ਡਰ-ਮੁਕਤ ਮਾਹੌਲ ਵਿੱਚ ਨੇਪਰੇ ਚਾੜ੍ਹਨ ਦੇ ਮਕਸਦ ਨਾਲ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਭਰ ਵਿੱਚ ਸੁਰੱਖਿਆ ਦੇ ਪੁਖ਼ਤਾ ਤੇ ਸਖ਼ਤ ਪ੍ਰਬੰਧ ਕੀਤੇ ਹਨ। ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੱਦੇਨਜ਼ਰ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਪੈਰਾ-ਮਿਲਟਰੀ ਫੋਰਸ ਦੀਆਂ ਤਿੰਨ ਕੰਪਨੀਆਂ ਪਹੁੰਚ ਚੁੱਕੀਆਂ ਹਨ।

ਅੰਮ੍ਰਿਤਸਰ 'ਚ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਸਖ਼ਤ, ਪੈਰਾ-ਮਿਲਟਰੀ ਦੀਆਂ 3 ਕੰਪਨੀਆਂ ਤਾਇਨਾਤ; 24 ਘੰਟੇ ਚੱਲੇਗੀ ਨਾਕਾਬੰਦੀ
lalit-sharma
| Published: 11 Nov 2026 22:20 PM IST
Share

ਆਗਾਮੀ ਚੋਣਾਂ ਨੂੰ ਪੂਰਨ ਅਮਨ-ਅਮਾਨ, ਨਿਰਪੱਖ ਅਤੇ ਡਰ-ਮੁਕਤ ਮਾਹੌਲ ਵਿੱਚ ਨੇਪਰੇ ਚਾੜ੍ਹਨ ਦੇ ਮਕਸਦ ਨਾਲ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਭਰ ਵਿੱਚ ਸੁਰੱਖਿਆ ਦੇ ਪੁਖ਼ਤਾ ਤੇ ਸਖ਼ਤ ਪ੍ਰਬੰਧ ਕੀਤੇ ਹਨ। ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੱਦੇਨਜ਼ਰ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਪੈਰਾ-ਮਿਲਟਰੀ ਫੋਰਸ ਦੀਆਂ ਤਿੰਨ ਕੰਪਨੀਆਂ ਪਹੁੰਚ ਚੁੱਕੀਆਂ ਹਨ। ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਰੱਖਣ ਅਤੇ ਸ਼ਰਾਰਤੀ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਇਨ੍ਹਾਂ ਬਲਾਂ ਨੂੰ ਰਣਨੀਤਕ ਤੌਰ ਤੇ ਸ਼ਹਿਰ ਦੇ ਅਹਿਮ ਹਿੱਸਿਆਂ ਵਿੱਚ ਤਾਇਨਾਤ ਕਰ ਦਿੱਤਾ ਗਿਆ ਹੈ।

ਸੰਵੇਦਨਸ਼ੀਲ ਥਾਵਾਂ ਦੀ ਨਿਸ਼ਾਨਦੇਹੀ ਕਰਕੇ ਫੋਰਸ ਤਾਇਨਾਤ: SSP

ਇਸ ਸੁਰੱਖਿਆ ਪ੍ਰਬੰਧਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਮੂਹ ਅਤਿ-ਸੰਵੇਦਨਸ਼ੀਲ (ਵਲਨਰੇਬਲ) ਅਤੇ ਰਣਨੀਤਕ ਪੱਖੋਂ ਮਹੱਤਵਪੂਰਨ ਸਥਾਨਾਂ ਦੀ ਵਿਸ਼ੇਸ਼ ਨਿਸ਼ਾਨਦੇਹੀ ਕੀਤੀ ਗਈ ਹੈ। ਇਨ੍ਹਾਂ ਸਾਰੇ ਨਾਜ਼ੁਕ ਪੁਆਇੰਟਾਂ ਤੇ ਸੁਰੱਖਿਆ ਬਲਾਂ ਦੀ ਪੱਕੀ ਤਾਇਨਾਤੀ ਯਕੀਨੀ ਬਣਾਈ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਮੁਕੰਮਲ ਤੌਰ ਤੇ ਕਾਬੂ ਹੇਠ ਰੱਖਣ ਅਤੇ ਚੋਣਾਂ ਤੋਂ ਪਹਿਲਾਂ ਕਿਸੇ ਵੀ ਕਿਸਮ ਦੀ ਅਪਰਾਧਿਕ ਵਾਰਦਾਤ ਨੂੰ ਰੋਕਣ ਲਈ ਇਹ ਵਿਆਪਕ ਰਣਨੀਤੀ ਅਮਲ ਵਿੱਚ ਲਿਆਂਦੀ ਗਈ ਹੈ।

ਪੁਰਾਣੇ ਸ਼ਹਿਰ ਤੋਂ ਪੌਸ਼ ਇਲਾਕਿਆਂ ਤੱਕ ਲੱਗਣਗੇ ਸ਼ਿਫ਼ਟਿੰਗ ਨਾਕੇ

ਪੁਲਿਸ ਕਮਿਸ਼ਨਰ ਨੇ ਅੱਗੇ ਜਾਣਕਾਰੀ ਦਿੱਤੀ ਕਿ ਅੰਦਰੂਨੀ ਪੁਰਾਣੇ ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਇਲਾਕਿਆਂ ਤੋਂ ਲੈ ਕੇ ਨਵੇਂ ਸ਼ਹਿਰ ਅਤੇ ਪੌਸ਼ ਸਿਵਲ ਲਾਈਨਜ਼ ਤੱਕ ਵਿਸ਼ੇਸ਼ ਸੁਰੱਖਿਆ ਯੋਜਨਾ ਲਾਗੂ ਕੀਤੀ ਗਈ ਹੈ। ਇਨ੍ਹਾਂ ਸਾਰੇ ਪ੍ਰਮੁੱਖ ਤੇ ਆਵਾਜਾਈ ਵਾਲੇ ਖੇਤਰਾਂ ਵਿੱਚ ਵਿਸ਼ੇਸ਼ ਸ਼ਿਫ਼ਟਿੰਗ ਨਾਕੇ (ਚੈੱਕਪੋਸਟਾਂ) ਸਥਾਪਤ ਕੀਤੇ ਜਾ ਰਹੇ ਹਨ। ਇਨ੍ਹਾਂ ਨਾਕਿਆਂ ਤੇ ਦਿਨ-ਰਾਤ ਆਉਣ-ਜਾਣ ਵਾਲੇ ਹਰੇਕ ਵਾਹਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ੱਕੀ ਵਿਅਕਤੀਆਂ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਸ਼ੱਕੀ ਹਰਕਤ ਤੇ ਪੁੱਛਗਿੱਛ ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

24 ਘੰਟੇ ਫੀਲਡ ਵਿੱਚ ਮੁਸਤੈਦ ਰਹਿਣਗੇ ਸੁਰੱਖਿਆ ਜਵਾਨ

ਕਮਿਸ਼ਨਰ ਅਨੁਸਾਰ ਪੈਰਾ-ਮਿਲਟਰੀ ਫੋਰਸ ਦੇ ਜਵਾਨ ਅਤੇ ਸਥਾਨਕ ਪੁਲਿਸ ਕਰਮਚਾਰੀ 24 ਘੰਟੇ ਲਗਾਤਾਰ ਫੀਲਡ ਵਿੱਚ ਡਿਊਟੀ ਤੇ ਹਾਜ਼ਰ ਰਹਿਣਗੇ। ਦਿਨ-ਰਾਤ ਲਗਾਤਾਰ ਕੀਤੀ ਜਾ ਰਹੀ ਪੈਟਰੋਲਿੰਗ ਅਤੇ ਵਿਸ਼ੇਸ਼ ਚੈਕਿੰਗ ਮੁਹਿੰਮ ਦਾ ਮੁੱਖ ਮੰਤਵ ਚੋਣਾਂ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਸਮੇਂ ਸਿਰ ਠੱਲ੍ਹ ਪਾਉਣਾ ਅਤੇ ਸ਼ਰਾਰਤੀ ਅਨਸਰਾਂ ਵਿੱਚ ਕਾਨੂੰਨ ਦਾ ਸਖ਼ਤ ਖ਼ੌਫ਼ ਪੈਦਾ ਕਰਨਾ ਹੈ।

ਨਸ਼ਾ ਤਸਕਰਾਂ ਅਤੇ ਅਪਰਾਧਿਕ ਹਾਟਸਪੌਟਸ ਤੇ ਪੁਲਿਸ ਦੀ ਤਿੱਖੀ ਅੱਖ

ਇਸ ਤੋਂ ਇਲਾਵਾ ਪੁਲਿਸ ਕਮਿਸ਼ਨਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਸ਼ਹਿਰ ਵਿੱਚ ਅਪਰਾਧ ਨਾਲ ਜੁੜੇ ਤਮਾਮ ਸੰਵੇਦਨਸ਼ੀਲ ਖੇਤਰਾਂ ਅਤੇ ਖ਼ਾਸ ਤੌਰ ਤੇ ਨਸ਼ੇ ਦੇ ਹਾਟਸਪੌਟਸ ਵਜੋਂ ਜਾਣੇ ਜਾਂਦੇ ਇਲਾਕਿਆਂ ਤੇ ਪੈਰਾ-ਮਿਲਟਰੀ ਕੰਪਨੀਆਂ ਦੇ ਸਹਿਯੋਗ ਨਾਲ ਪੈਨੀ ਨਿਗਰਾਨੀ ਰੱਖੀ ਜਾ ਰਹੀ ਹੈ। ਨਸ਼ਾ ਤਸਕਰਾਂ ਅਤੇ ਅਪਰਾਧੀਆਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਤਹਿਸ-ਨਹਿਸ ਕਰਨ ਲਈ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ ਤਾਂ ਜੋ ਚੋਣ ਪ੍ਰਕਿਰਿਆ ਦੌਰਾਨ ਸ਼ਹਿਰ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸੁਰੱਖਿਆ ਵਿਵਸਥਾ ਨੂੰ ਪੂਰੀ ਤਰ੍ਹਾਂ ਕਾਇਮ ਰੱਖਿਆ ਜਾ ਸਕੇ।

Follow Us
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ...
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?...
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ...
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ...
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...