AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ਕਸਟਮਜ਼ ਦੀ ਵੱਡੀ ਕਾਰਵਾਈ, 4 ਲੱਖ ਤੋਂ ਵੱਧ ਵਿਦੇਸ਼ੀ ਸਿਗਰਟ ਸਟਿਕਸ ਸਾੜ ਕੇ ਕੀਤੀਆਂ ਨਸ਼ਟ

Amritsar Customs Action: ਅਧਿਕਾਰੀਆਂ ਦੇ ਅਨੁਸਾਰ, ਇਹ ਸਿਗਰਟਾਂ ਵੱਖ-ਵੱਖ ਕਾਰਵਾਈਆਂ ਦੌਰਾਨ ਬਰਾਮਦ ਕੀਤੀਆਂ ਗਈਆਂ ਸਨ ਤੇ ਹੁਣ ਨਿਯਮਾਂ ਤੇ ਵਾਤਾਵਰਣ ਮਾਪਦੰਡਾਂ ਦੀ ਪਾਲਣਾ 'ਚ ਸਾੜ ਕੇ, ਯਾਨੀ ਕਿ ਨਿਯੰਤਰਿਤ ਤਰੀਕੇ ਨਾਲ ਸਾੜ ਕੇ ਨਸ਼ਟ ਕਰ ਦਿੱਤੀਆਂ ਗਈਆਂ ਹਨ। ਵਿਭਾਗ ਨੇ ਸਪੱਸ਼ਟ ਕੀਤਾ ਕਿ ਇਹ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਨਾਲ ਤੇ ਨਿਰਧਾਰਤ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਕੀਤੀ ਗਈ।

ਅੰਮ੍ਰਿਤਸਰ ਕਸਟਮਜ਼ ਦੀ ਵੱਡੀ ਕਾਰਵਾਈ, 4 ਲੱਖ ਤੋਂ ਵੱਧ ਵਿਦੇਸ਼ੀ ਸਿਗਰਟ ਸਟਿਕਸ ਸਾੜ ਕੇ ਕੀਤੀਆਂ ਨਸ਼ਟ
4 ਲੱਖ ਤੋਂ ਵੱਧ ਵਿਦੇਸ਼ੀ ਸਿਗਰਟ ਸਟਿਕਸ ਸਾੜ ਕੇ ਕੀਤੀਆਂ ਨਸ਼ਟ
lalit-sharma
| Published: 18 Feb 2026 10:25 AM IST

ਅੰਮ੍ਰਿਤਸਰ ਕਸਟਮਜ਼ (ਪ੍ਰਿਵੈਂਟਿਵ) ਕਮਿਸ਼ਨਰੇਟ ਨੇ ਗੈਰ-ਕਾਨੂੰਨੀ ਵਪਾਰ ‘ਤੇ ਕਾਰਵਾਈ ਕਰਦਿਆਂ, 4,02,800 ਜ਼ਬਤ ਕੀਤੀਆਂ ਵਿਦੇਸ਼ੀ ਮੂਲ ਦੀਆਂ ਸਿਗਰਟ ਸਟਿਕਸ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ। ਇਨ੍ਹਾਂ ਸਿਗਰਟਾਂ ਦੀ ਅਨੁਮਾਨਤ ਕੀਮਤ ਲਗਭਗ 67.83 ਲੱਖ ਰੁਪਏ ਹੈ।

ਅਧਿਕਾਰੀਆਂ ਦੇ ਅਨੁਸਾਰ, ਇਹ ਸਿਗਰਟਾਂ ਵੱਖ-ਵੱਖ ਕਾਰਵਾਈਆਂ ਦੌਰਾਨ ਬਰਾਮਦ ਕੀਤੀਆਂ ਗਈਆਂ ਸਨ ਤੇ ਹੁਣ ਨਿਯਮਾਂ ਤੇ ਵਾਤਾਵਰਣ ਮਾਪਦੰਡਾਂ ਦੀ ਪਾਲਣਾ ‘ਚ ਸਾੜ ਕੇ, ਯਾਨੀ ਕਿ ਨਿਯੰਤਰਿਤ ਤਰੀਕੇ ਨਾਲ ਸਾੜ ਕੇ ਨਸ਼ਟ ਕਰ ਦਿੱਤੀਆਂ ਗਈਆਂ ਹਨ। ਵਿਭਾਗ ਨੇ ਸਪੱਸ਼ਟ ਕੀਤਾ ਕਿ ਇਹ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਨਾਲ ਤੇ ਨਿਰਧਾਰਤ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਕੀਤੀ ਗਈ, ਤਾਂ ਜੋ ਵਾਤਾਵਰਣ ਨੂੰ ਕੋਈ ਨੁਕਸਾਨ ਨਾ ਹੋਵੇ ਤੇ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਸਕੇ।

ਤਸਕਰੀ ਮਾਲੀਆ ਤੇ ਨੌਜਵਾਨਾਂ ਲਈ ਖ਼ਤਰਾ

ਕਸਟਮ ਅਧਿਕਾਰੀਆਂ ਨੇ ਕਿਹਾ ਕਿ ਦੇਸ਼ ‘ਚ ਤਸਕਰੀ ਕੀਤੀਆਂ ਵਿਦੇਸ਼ੀ ਸਿਗਰਟਾਂ ਸਰਕਾਰ ਨੂੰ ਕਾਫ਼ੀ ਮਾਲੀਆ ਨੁਕਸਾਨ ਪਹੁੰਚਾਉਂਦੀਆਂ ਹਨ ਤੇ ਇਹ ਗੈਰ-ਕਾਨੂੰਨੀ ਵਪਾਰ ਨੌਜਵਾਨਾਂ ਦੀ ਸਿਹਤ ਲਈ ਵੀ ਗੰਭੀਰ ਖ਼ਤਰਾ ਪੈਦਾ ਕਰਦਾ ਹੈ। ਇਸ ਲਈ, ਵਿਭਾਗ ਸਰਹੱਦੀ ਖੇਤਰਾਂ ਤੇ ਟ੍ਰਾਂਜ਼ਿਟ (ਆਵਾਜਾਈ) ਪੁਆਇੰਟਸ ‘ਤੇ ਲਗਾਤਾਰ ਨਿਗਰਾਨੀ ਵਧਾ ਰਿਹਾ ਹੈ ਤੇ ਵਿਸ਼ੇਸ਼ ਚੌਕਸੀ ਬਣਾਈ ਰੱਖ ਰਿਹਾ ਹੈ।

ਸ਼ੱਕੀ ਗਤੀਵਿਧੀ ਦੀ ਰਿਪੋਰਟ ਕਰਨ ਦੀ ਅਪੀਲ

ਵਿਭਾਗ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਤਸਕਰੀ ਜਾਂ ਗੈਰ-ਕਾਨੂੰਨੀ ਵਪਾਰ ‘ਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕਸਟਮ (ਪ੍ਰਿਵੈਂਟਿਵ) ਕਮਿਸ਼ਨਰੇਟ, ਅੰਮ੍ਰਿਤਸਰ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਤਸਕਰੀ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ। ਇਸ ਕਾਰਵਾਈ ਨੂੰ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਇੱਕ ਹੋਰ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ।

Follow Us
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...