ਅੰਮ੍ਰਿਤਸਰ ‘ਚ ਅੰਤਰਰਾਸ਼ਟਰੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼: 4 ਮੁਲਜ਼ਮ ਗ੍ਰਿਫ਼ਤਾਰ, 5.5 ਕਿਲੋ ਹੈਰੋਇਨ ਤੇ ਪਿਸਤੌਲ ਬਰਾਮਦ
ਪੰਜਾਬ ਦੇ ਡੀਜੀਪੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਨੂੰ ਸਰਹੱਦ ਪਾਰ ਤੋਂ ਹੈਰੋਇਨ ਅਤੇ ਹਥਿਆਰਾਂ ਦੀਆਂ ਖੇਪਾਂ ਮਿਲਦੀਆਂ ਸਨ, ਜੋ ਫਿਰ ਪੰਜਾਬ ਅਤੇ ਹੋਰ ਖੇਤਰਾਂ ਵਿੱਚ ਕੰਮ ਕਰ ਰਹੇ ਅਪਰਾਧਿਕ ਤੱਤਾਂ ਨੂੰ ਪਹੁੰਚਾਈਆਂ ਜਾਂਦੀਆਂ ਸਨ। ਪੁਲਿਸ ਦਾ ਮੰਨਣਾ ਹੈ ਕਿ ਇਹ ਨੈੱਟਵਰਕ ਇੱਕ ਅੰਤਰਰਾਸ਼ਟਰੀ ਤਸਕਰੀ ਰਿੰਗ ਨਾਲ ਜੁੜਿਆ ਹੋਇਆ ਹੈ।
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੇ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ ਮੁਲਜ਼ਮਾਂ ਤੋਂ 5.557 ਕਿਲੋਗ੍ਰਾਮ ਹੈਰੋਇਨ ਅਤੇ ਦੋ ਪਿਸਤੌਲ ਬਰਾਮਦ ਕੀਤੇ ਗਏ ਹਨ। ਇਹ ਸਫਲਤਾ ਪੰਜਾਬ ਪੁਲਿਸ ਦੀ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਖਿਲਾਫ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਆਈ ਹੈ।
ਪੰਜਾਬ ਦੇ ਡੀਜੀਪੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਨੂੰ ਸਰਹੱਦ ਪਾਰ ਤੋਂ ਹੈਰੋਇਨ ਅਤੇ ਹਥਿਆਰਾਂ ਦੀਆਂ ਖੇਪਾਂ ਮਿਲਦੀਆਂ ਸਨ, ਜੋ ਫਿਰ ਪੰਜਾਬ ਅਤੇ ਹੋਰ ਖੇਤਰਾਂ ਵਿੱਚ ਕੰਮ ਕਰ ਰਹੇ ਅਪਰਾਧਿਕ ਤੱਤਾਂ ਨੂੰ ਪਹੁੰਚਾਈਆਂ ਜਾਂਦੀਆਂ ਸਨ। ਪੁਲਿਸ ਦਾ ਮੰਨਣਾ ਹੈ ਕਿ ਇਹ ਨੈੱਟਵਰਕ ਇੱਕ ਅੰਤਰਰਾਸ਼ਟਰੀ ਤਸਕਰੀ ਰਿੰਗ ਨਾਲ ਜੁੜਿਆ ਹੋਇਆ ਹੈ।
In a major breakthrough, Amritsar Commissionerate Police dismantles a cross-border drug and illegal arms smuggling network, apprehends four accused, and recovers 5.557 kg heroin and two pistols.
Preliminary investigation reveals that the accused were in contact with pic.twitter.com/2OfVRJnw61 — DGP Punjab Police (@DGPPunjabPolice) July 18, 2026
ਏਜੰਸੀਆਂ ਪੂਰੇ ਨੈੱਟਵਰਕ ਦੀਆਂ ਕੜੀਆਂ ਜੋੜਣ ਵਿੱਚ ਜੂਟੀ
ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਇਸਲਾਮਾਬਾਦ ਅਤੇ ਛੇਹਰਟਾ ਪੁਲਿਸ ਸਟੇਸ਼ਨ ਖੇਤਰਾਂ ਵਿੱਚ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਜਾਂਚ ਏਜੰਸੀਆਂ ਹੁਣ ਪੂਰੇ ਨੈੱਟਵਰਕ ਨੂੰ ਬੇਪਰਦ ਕਰਨ ਲਈ ਕੰਮ ਕਰ ਰਹੀਆਂ ਹਨ, ਹੋਰ ਸ਼ੱਕੀਆਂ ਅਤੇ ਉਨ੍ਹਾਂ ਦੇ ਵਿਦੇਸ਼ੀ ਸੰਪਰਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਰਹੀਆਂ ਹਨ।
ਕਈ ਥਾਵਾਂ ‘ਤੇ ਕੀਤੀ ਜਾ ਰਹੀ ਛਾਪੇਮਾਰੀ
ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਹੈਰੋਇਨ ਅਤੇ ਹਥਿਆਰਾਂ ਦੀ ਜ਼ਬਤ ਤੋਂ ਪਤਾ ਚੱਲਦਾ ਹੈ ਕਿ ਤਸਕਰ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਕੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਸਾਜ਼ਿਸ਼ ਰਚ ਰਹੇ ਸਨ। ਗ੍ਰਿਫ਼ਤਾਰ ਕੀਤੇ ਗਏ ਸ਼ੱਕੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ, ਅਤੇ ਉਨ੍ਹਾਂ ਤੋਂ ਇਕੱਠੀ ਕੀਤੀ ਜਾਣਕਾਰੀ ਦੇ ਆਧਾਰ ‘ਤੇ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ
ਤਸਕਰੀ ਨੈੱਟਵਰਕਾਂ ਖਿਲਾਫ ਸਖ਼ਤ ਕਾਰਵਾਈ ਜਾਰੀ
ਪੰਜਾਬ ਪੁਲਿਸ ਨੇ ਦੁਹਰਾਇਆ ਕਿ ਸੂਬੇ ਨੂੰ ਨਸ਼ਾ ਮੁਕਤ ਤੇ ਸੁਰੱਖਿਅਤ ਬਣਾਉਣ ਲਈ ਸਰਹੱਦ ਪਾਰ ਤਸਕਰੀ ਨੈੱਟਵਰਕਾਂ ਖਿਲਾਫ ਸਖ਼ਤ ਕਾਰਵਾਈ ਜਾਰੀ ਰਹੇਗੀ। ਪੁਲਿਸ ਨੇ ਕਿਹਾ ਕਿ ਅਜਿਹੇ ਗਿਰੋਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੂਰਾ ਨੈੱਟਵਰਕ ਖਤਮ ਨਹੀਂ ਹੋ ਜਾਂਦਾ।
