AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਪੁਲਿਸ ਮੁਲਾਜ਼ਮ ਨਸ਼ੇ ਦੀ ਹਾਲਤ 'ਚ ਗੱਡੀ ਚਲਾ ਕੇ ਲਿਆ ਰਿਹਾ ਸੀ। ਬੇਕਾਬੂ ਹੋਣ ਕਰਕੇ ਉਸ ਨੇ ਗੱਡੀ ਸਿੱਧੀ ਫਾਟਕ ਦੇ ਵਿਚਕਾਰ ਬਣੀਆਂ ਰੇਲਵੇ ਲਾਈਨਾਂ 'ਤੇ ਚਾੜ੍ਹ ਦਿੱਤੀ। ਇਲਜ਼ਾਮ ਲਗਾਇਆ ਗਿਆ ਕਿ ਪੁਲਿਸ ਮੁਲਾਜ਼ਮ ਨੇ ਨਸ਼ਾ ਇੰਨਾ ਜ਼ਿਆਦਾ ਕੀਤਾ ਸੀ ਕਿ ਮੁਲਾਜ਼ਮ ਤੋਂ ਠੀਕ ਤਰ੍ਹਾਂ ਤੁਰਿਆ ਵੀ ਨਹੀਂ ਜਾ ਰਿਹਾ ਸੀ।

ਅੰਮ੍ਰਿਤਸਰ: ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ 'ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ
ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ
tv9-punjabi
| Updated On: 05 Aug 2026 11:16 AM IST
Share

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪੁਲਿਸ ਪ੍ਰਸ਼ਾਸਨ ਨੂੰ ਸ਼ਰਮਸਾਰ ਕਰਦਿਆਂ ਇੱਕ ਪੀਸੀਆਰ (PCR) ਪੁਲਿਸ ਮੁਲਾਜ਼ਮ ਨੇ ਸ਼ਰਾਬ ਦੇ ਨਸ਼ੇ ‘ਚ ਧੁੱਤ ਹੋ ਕੇ ਆਪਣੀ ਗੱਡੀ ਰੇਲਵੇ ਦੀਆਂ ਪਟੜੀਆਂ ‘ਤੇ ਚਾੜ੍ਹ ਦਿੱਤੀ।

ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਪੁਲਿਸ ਮੁਲਾਜ਼ਮ ਨਸ਼ੇ ਦੀ ਹਾਲਤ ‘ਚ ਗੱਡੀ ਚਲਾ ਕੇ ਲਿਆ ਰਿਹਾ ਸੀ। ਬੇਕਾਬੂ ਹੋਣ ਕਰਕੇ ਉਸ ਨੇ ਗੱਡੀ ਸਿੱਧੀ ਫਾਟਕ ਦੇ ਵਿਚਕਾਰ ਬਣੀਆਂ ਰੇਲਵੇ ਲਾਈਨਾਂ ‘ਤੇ ਚਾੜ੍ਹ ਦਿੱਤੀ। ਇਲਜ਼ਾਮ ਲਗਾਇਆ ਗਿਆ ਕਿ ਪੁਲਿਸ ਮੁਲਾਜ਼ਮ ਨੇ ਨਸ਼ਾ ਇੰਨਾ ਜ਼ਿਆਦਾ ਕੀਤਾ ਸੀ ਕਿ ਮੁਲਾਜ਼ਮ ਤੋਂ ਠੀਕ ਤਰ੍ਹਾਂ ਤੁਰਿਆ ਵੀ ਨਹੀਂ ਜਾ ਰਿਹਾ ਸੀ।

ਸਥਾਨਕ ਲੋਕਾਂ ਨੇ ਕਿਹਾ ਕਿ ਇਸ ਲਾਪਰਵਾਹੀ ਕਾਰਨ ਇੱਕ ਵੱਡਾ ਰੇਲ ਹਾਦਸਾ ਵਾਪਰਨ ਤੋਂ ਬਚਾਅ ਹੋ ਗਿਆ, ਕਿਉਂਕਿ ਜੇਕਰ ਉਸ ਸਮੇਂ ਕੋਈ ਟ੍ਰੇਨ ਆ ਜਾਂਦੀ ਤਾਂ ਕੋਈ ਭਿਆਨਕ ਘਟਨਾ ਵਾਪਰ ਸਕਦਾ ਸੀ। ਇਕ ਪੂਰੀ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ‘ਚ ਰਾਹਗੀਰ ਪੁਲਿਸ ਕੋਲੋਂ ਪੁੱਛ ਰਹੇ ਹਨ ਕਿ ਅੱਜ ਕਿੰਨੀ ਕੁ ਪੀਤੀ ਹੈ? ਇਸ ਦੇ ਜਵਾਬ ‘ਚ ਪੁਲਿਸ ਮੁਲਾਜ਼ਮ ਕਹਿੰਦਾ ਹੈ ਕਿ ਅੱਜ ਥੋੜ੍ਹੀ ਹੀ ਪੀਤੀ ਹੈ। ਲੋਕ ਪੁੱਛਦੇ ਹਨ ਕੀ ਤੁਸੀਂ ਗੱਡੀ ਰੇਲ ਪਟੜੀ ਰਾਹੀਂ ਤਰਨਤਾਰਨ ਲੈ ਕੇ ਜਾਣੀ ਹੈ। ਇਹ ਕੋਈ ਰੇਲ ਗੱਡੀ ਹੈ?

ਘਟਨਾ ਨੂੰ ਦੇਖ ਕੇ ਮੌਕੇ ‘ਤੇ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਨਸ਼ੇੜੀ ਪੁਲਿਸ ਵਾਲੇ ਦੀ ਇਸ ਹਰਕਤ ਦਾ ਖੂਬ ਮਜ਼ਾਕ ਉਡਾਇਆ ਤੇ ਵੀਡੀਓਜ਼ ਵੀ ਬਣਾਈਆਂ। ਬਾਅਦ ‘ਚ ਸਥਾਨਕ ਲੋਕਾਂ ਨੇ ਮਦਦ ਕਰਕੇ ਕਿਸੇ ਤਰ੍ਹਾਂ ਪੁਲਿਸ ਦੀ ਗੱਡੀ ਨੂੰ ਪਟੜੀਆਂ ਤੋਂ ਬਾਹਰ ਕੱਢਿਆ।

ਮਾਮਲੇ ਦੀ ਸੂਚਨਾ ਮਿਲਦਿਆਂ ਹੀ ਅੰਨਗੜ੍ਹ ਚੌਂਕੀ ਦੇ ਇੰਚਾਰਜ ਤੁਰੰਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਹਾਲਾਤ ‘ਤੇ ਕਾਬੂ ਪਾਉਂਦਿਆਂ ਨਸ਼ੇ ‘ਚ ਧੁੱਤ ਮੁਲਾਜ਼ਮ ਨੂੰ ਆਪਣੇ ਨਾਲ ਲਿਜਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲੋਕਾਂ ਨੇ ਪੁਲਿਸ ਮੁਲਾਜ਼ਮ ਖਿਲਾਫ਼ ਸਖ਼ਤ ਵਿਭਾਗੀ ਕਾਰਵਾਈ ਦੀ ਮੰਗ ਕੀਤੀ ਹੈ।

Follow Us
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ...
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ...
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ...
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells...
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ...
ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ: ਅਮਨ ਅਰੋੜਾ ਕਿਉਂ ਬੋਲੇ - ਮੈਂ ਅਸਤੀਫਾ ਦੇ ਦੇਵਾਂਗਾ, ਜਾਣੋ
ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ: ਅਮਨ ਅਰੋੜਾ ਕਿਉਂ ਬੋਲੇ - ਮੈਂ ਅਸਤੀਫਾ ਦੇ ਦੇਵਾਂਗਾ, ਜਾਣੋ...
ਅੰਮ੍ਰਿਤਸਰ 'ਚ ਚਿਪਕੇ ਚੰਨੀ ਖਿਲਾਫ ਪੋਸਟਰ... ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ
ਅੰਮ੍ਰਿਤਸਰ 'ਚ ਚਿਪਕੇ ਚੰਨੀ ਖਿਲਾਫ ਪੋਸਟਰ... ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ...
ਉੱਤਰੀ ਭਾਰਤ 'ਚ ਭਾਰੀ ਮੀਂਹ ਦਾ ਕਹਿਰ, ਹਰਿਦੁਆਰ ਵਿੱਚ ਗੰਗਾ ਉਫਾਨ 'ਤੇ, ਕਈ ਸੂਬਿਆਂ ਵਿੱਚ ਬਚਾਅ ਕਾਰਜ ਜਾਰੀ
ਉੱਤਰੀ ਭਾਰਤ 'ਚ ਭਾਰੀ ਮੀਂਹ ਦਾ ਕਹਿਰ, ਹਰਿਦੁਆਰ ਵਿੱਚ ਗੰਗਾ ਉਫਾਨ 'ਤੇ, ਕਈ ਸੂਬਿਆਂ ਵਿੱਚ ਬਚਾਅ ਕਾਰਜ ਜਾਰੀ...
E-20 ਪੈਟਰੋਲ ਨੂੰ ਲੈ ਅਰਵਿੰਦ ਕੇਜਰੀਵਾਲ ਨੇ ਖੋਲ੍ਹਿਆ ਮੋਰਚਾ, ਦਿੱਤੀ ਇਹ ਚੇਤਾਵਨੀ
E-20 ਪੈਟਰੋਲ ਨੂੰ ਲੈ ਅਰਵਿੰਦ ਕੇਜਰੀਵਾਲ ਨੇ ਖੋਲ੍ਹਿਆ ਮੋਰਚਾ, ਦਿੱਤੀ ਇਹ ਚੇਤਾਵਨੀ...