AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਦੁਰਗਿਆਨਾ ਤੀਰਥ ‘ਚ ਕਥਿਤ ਡਾਂਸ ਦੀ ਵੀਡੀਓ ‘ਤੇ ਵਿਵਾਦ, ਸਵਾਮੀ ਅਸ਼ਨੀਲ ਮਹਾਰਾਜ ਨੇ ਜਤਾਇਆ ਸਖ਼ਤ ਇਤਰਾਜ਼

ਮੀਡੀਆ ਨਾਲ ਗੱਲਬਾਤ ਕਰਦਿਆਂ ਸਵਾਮੀ ਅਸ਼ਨੀਲ ਮਹਾਰਾਜ ਨੇ ਕਿਹਾ ਕਿ ਇਸ ਸਮੇਂ ਸਾਵਣ ਦਾ ਪਵਿੱਤਰ ਮਹੀਨਾ ਚੱਲ ਰਿਹਾ ਹੈ ਅਤੇ ਅਜਿਹੇ ਸਮੇਂ ਧਾਰਮਿਕ ਅਸਥਾਨਾਂ 'ਤੇ ਮਰਿਆਦਾ ਦਾ ਪੂਰਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਧਾਰਮਿਕ ਸਥਾਨ ਦੇ ਅੰਦਰ ਨੱਚ ਕੇ ਵੀਡੀਓ ਬਣਾਉਂਦਾ ਹੈ ਅਤੇ ਉਸ ਨੂੰ ਸੋਸ਼ਲ ਮੀਡੀਆ 'ਤੇ ਪ੍ਰਸਾਰਿਤ ਕਰਦਾ ਹੈ ਤਾਂ ਇਹ ਧਾਰਮਿਕ ਮਰਿਆਦਾ ਦੇ ਉਲਟ ਹੈ।

ਦੁਰਗਿਆਨਾ ਤੀਰਥ 'ਚ ਕਥਿਤ ਡਾਂਸ ਦੀ ਵੀਡੀਓ 'ਤੇ ਵਿਵਾਦ, ਸਵਾਮੀ ਅਸ਼ਨੀਲ ਮਹਾਰਾਜ ਨੇ ਜਤਾਇਆ ਸਖ਼ਤ ਇਤਰਾਜ਼
lalit-sharma
| Updated On: 30 Jul 2026 08:09 AM IST
Share

ਸ੍ਰੀ 1008 ਜਗਦਗੁਰੂ ਸਵਾਮੀ ਅਸ਼ਨੀਲ ਮਹਾਰਾਜ ਜੀ, ਕਾਲੀ ਸੈਨਾ ਦੇ ਰਾਸ਼ਟਰੀ ਉਪ ਪ੍ਰਧਾਨ (ਹਰਿਦੁਆਰ) ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਵੀਡੀਓ ਨੂੰ ਲੈ ਕੇ ਗੰਭੀਰ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਵੀਡੀਓ ਵਿੱਚ ਇੱਕ ਮਹਿਲਾ ਕਥਿਤ ਤੌਰ ‘ਤੇ ਸ੍ਰੀ ਦਰਗਿਆਨਾ ਤੀਰਥ ਦੇ ਅੰਦਰ ਪੰਜਾਬੀ ਗਾਣੇ ‘ਤੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਜਿਸ ਨਾਲ ਸਨਾਤਨ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਧਾਰਮਿਕ ਮਰਿਆਦਾ ਦੀ ਹੋਈ ਉਲੰਘਣਾ

ਮੀਡੀਆ ਨਾਲ ਗੱਲਬਾਤ ਕਰਦਿਆਂ ਸਵਾਮੀ ਅਸ਼ਨੀਲ ਮਹਾਰਾਜ ਨੇ ਕਿਹਾ ਕਿ ਇਸ ਸਮੇਂ ਸਾਵਣ ਦਾ ਪਵਿੱਤਰ ਮਹੀਨਾ ਚੱਲ ਰਿਹਾ ਹੈ ਅਤੇ ਅਜਿਹੇ ਸਮੇਂ ਧਾਰਮਿਕ ਅਸਥਾਨਾਂ ‘ਤੇ ਮਰਿਆਦਾ ਦਾ ਪੂਰਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਧਾਰਮਿਕ ਸਥਾਨ ਦੇ ਅੰਦਰ ਨੱਚ ਕੇ ਵੀਡੀਓ ਬਣਾਉਂਦਾ ਹੈ ਅਤੇ ਉਸ ਨੂੰ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਕਰਦਾ ਹੈ ਤਾਂ ਇਹ ਧਾਰਮਿਕ ਮਰਿਆਦਾ ਦੇ ਉਲਟ ਹੈ।

ਉਨ੍ਹਾਂ ਇਸ ਮਾਮਲੇ ਵਿੱਚ ਮੰਦਰ ਕਮੇਟੀ ਅਤੇ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਜਦੋਂ ਇਹ ਘਟਨਾ ਵਾਪਰ ਰਹੀ ਸੀ ਤਾਂ ਉੱਥੇ ਮੌਜੂਦ ਸੁਰੱਖਿਆ ਕਰਮਚਾਰੀਆਂ ਅਤੇ ਪ੍ਰਬੰਧਕਾਂ ਨੇ ਇਸ ਨੂੰ ਤੁਰੰਤ ਕਿਉਂ ਨਹੀਂ ਰੋਕਿਆ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਸਮੇਂ ਸਿਰ ਰੋਕਿਆ ਜਾਂਦਾ ਤਾਂ ਇਹ ਵੀਡੀਓ ਵਾਇਰਲ ਨਾ ਹੁੰਦੀ ਅਤੇ ਵਿਵਾਦ ਵੀ ਪੈਦਾ ਨਾ ਹੁੰਦਾ।

ਜਾਣੋ ਕੀ ਬੋਲੇ ਸਵਾਮੀ ਅਸ਼ਨੀਲ ਮਹਾਰਾਜ?

ਸਵਾਮੀ ਅਸ਼ਨੀਲ ਮਹਾਰਾਜ ਨੇ ਕਿਹਾ ਕਿ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਹਰ ਹਾਲ ਵਿੱਚ ਕਾਇਮ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਡਾਂਸ ਕਰਨਾ ਜਾਂ ਵੀਡੀਓ ਬਣਾਉਣੀ ਹੈ ਤਾਂ ਉਹ ਜਨਤਕ ਪਾਰਕ ਜਾਂ ਹੋਰ ਖੁੱਲ੍ਹੀ ਥਾਂ ‘ਤੇ ਕਰ ਸਕਦਾ ਹੈ, ਪਰ ਕਿਸੇ ਵੀ ਧਾਰਮਿਕ ਸਥਾਨ ਨੂੰ ਇਸ ਲਈ ਵਰਤਣਾ ਉਚਿਤ ਨਹੀਂ ਹੈ।

ਉਨ੍ਹਾਂ ਨੇ ਪੁਲਿਸ ਕਮਿਸ਼ਨਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਕੇ ਜੇਕਰ ਕੋਈ ਨਿਯਮਾਂ ਦੀ ਉਲੰਘਣਾ ਹੋਈ ਹੈ ਤਾਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦਾ ਕਹਿਣਾ ਸੀ ਕਿ ਅਜਿਹੀਆਂ ਘਟਨਾਵਾਂ ‘ਤੇ ਸਖ਼ਤ ਰੁਖ ਅਪਣਾਉਣ ਨਾਲ ਭਵਿੱਖ ਵਿੱਚ ਧਾਰਮਿਕ ਸਥਾਨਾਂ ਦੀ ਮਰਿਆਦਾ ਭੰਗ ਕਰਨ ਦੀਆਂ ਕੋਸ਼ਿਸ਼ਾਂ ਨੂੰ ਰੋਕਿਆ ਜਾ ਸਕੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਨਾਤਨ ਸਮਾਜ ਦੀ ਆਸਥਾ ਦਾ ਸਤਿਕਾਰ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਅਤੇ ਧਾਰਮਿਕ ਸਥਾਨਾਂ ‘ਤੇ ਅਜਿਹੀਆਂ ਗਤੀਵਿਧੀਆਂ ਤੋਂ ਪਰਹੇਜ਼ ਕੀਤਾ ਜਾਣਾ ਚਾਹੀਦਾ ਹੈ।

Follow Us
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ...
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ...
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ...
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells...
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ...
ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ: ਅਮਨ ਅਰੋੜਾ ਕਿਉਂ ਬੋਲੇ - ਮੈਂ ਅਸਤੀਫਾ ਦੇ ਦੇਵਾਂਗਾ, ਜਾਣੋ
ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ: ਅਮਨ ਅਰੋੜਾ ਕਿਉਂ ਬੋਲੇ - ਮੈਂ ਅਸਤੀਫਾ ਦੇ ਦੇਵਾਂਗਾ, ਜਾਣੋ...
ਅੰਮ੍ਰਿਤਸਰ 'ਚ ਚਿਪਕੇ ਚੰਨੀ ਖਿਲਾਫ ਪੋਸਟਰ... ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ
ਅੰਮ੍ਰਿਤਸਰ 'ਚ ਚਿਪਕੇ ਚੰਨੀ ਖਿਲਾਫ ਪੋਸਟਰ... ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ...
ਉੱਤਰੀ ਭਾਰਤ 'ਚ ਭਾਰੀ ਮੀਂਹ ਦਾ ਕਹਿਰ, ਹਰਿਦੁਆਰ ਵਿੱਚ ਗੰਗਾ ਉਫਾਨ 'ਤੇ, ਕਈ ਸੂਬਿਆਂ ਵਿੱਚ ਬਚਾਅ ਕਾਰਜ ਜਾਰੀ
ਉੱਤਰੀ ਭਾਰਤ 'ਚ ਭਾਰੀ ਮੀਂਹ ਦਾ ਕਹਿਰ, ਹਰਿਦੁਆਰ ਵਿੱਚ ਗੰਗਾ ਉਫਾਨ 'ਤੇ, ਕਈ ਸੂਬਿਆਂ ਵਿੱਚ ਬਚਾਅ ਕਾਰਜ ਜਾਰੀ...
E-20 ਪੈਟਰੋਲ ਨੂੰ ਲੈ ਅਰਵਿੰਦ ਕੇਜਰੀਵਾਲ ਨੇ ਖੋਲ੍ਹਿਆ ਮੋਰਚਾ, ਦਿੱਤੀ ਇਹ ਚੇਤਾਵਨੀ
E-20 ਪੈਟਰੋਲ ਨੂੰ ਲੈ ਅਰਵਿੰਦ ਕੇਜਰੀਵਾਲ ਨੇ ਖੋਲ੍ਹਿਆ ਮੋਰਚਾ, ਦਿੱਤੀ ਇਹ ਚੇਤਾਵਨੀ...