AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਦੁਰਗਿਆਣਾ ਮੰਦਰ ਦੀ ਪਰਿਕਰਮਾ ‘ਚ ਨੱਚ ਕੇ ਬਣਾਈ ਰੀਲ, ਭੜਕੇ ਹਿੰਦੂ ਆਗੂ; ਜਾਣੋਂ ਪੂਰਾ ਮਾਮਲਾ

ਪਵਿੱਤਰ ਸ਼ਹਿਰ ਅੰਮ੍ਰਿਤਸਰ ਦੇ ਇਤਿਹਾਸਕ ਦੁਰਗਿਆਣਾ ਮੰਦਰ ਕੰਪਲੈਕਸ ਵਿੱਚ ਇੱਕ ਨਵਵਿਆਹੇ ਜੋੜੇ ਵੱਲੋਂ ਪੰਜਾਬੀ ਗਾਣੇ 'ਤੇ ਰੀਲ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਇਰਲ ਹੋਈ ਇਸ ਰੀਲ ਵਿੱਚ ਨੌਜਵਾਨ ਅਤੇ ਮੁਟਿਆਰ ਮੰਦਰ ਦੀ ਪਰਿਕਰਮਾ ਵਿੱਚ ਡਾਂਸ ਕਰਦੇ ਹੋਏ ਦਿਖਾਈ ਦੇ ਰਹੇ ਹਨ।

ਦੁਰਗਿਆਣਾ ਮੰਦਰ ਦੀ ਪਰਿਕਰਮਾ 'ਚ ਨੱਚ ਕੇ ਬਣਾਈ ਰੀਲ, ਭੜਕੇ ਹਿੰਦੂ ਆਗੂ; ਜਾਣੋਂ ਪੂਰਾ ਮਾਮਲਾ
tv9-punjabi
| Published: 03 Jun 2026 15:44 PM IST
Share

ਪਵਿੱਤਰ ਸ਼ਹਿਰ ਅੰਮ੍ਰਿਤਸਰ ਦੇ ਇਤਿਹਾਸਕ ਦੁਰਗਿਆਣਾ ਮੰਦਰ ਕੰਪਲੈਕਸ ਵਿੱਚ ਇੱਕ ਨਵਵਿਆਹੇ ਜੋੜੇ ਵੱਲੋਂ ਪੰਜਾਬੀ ਗਾਣੇ ‘ਤੇ ਰੀਲ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਇਰਲ ਹੋਈ ਇਸ ਰੀਲ ਵਿੱਚ ਨੌਜਵਾਨ ਅਤੇ ਮੁਟਿਆਰ ਮੰਦਰ ਦੀ ਪਰਿਕਰਮਾ ਵਿੱਚ ਡਾਂਸ ਕਰਦੇ ਹੋਏ ਦਿਖਾਈ ਦੇ ਰਹੇ ਹਨ। ਵੀਡੀਓ ਦੇ ਬੈਕਗ੍ਰਾਊਂਡ ਵਿੱਚ ਮਸ਼ਹੂਰ ਪੰਜਾਬੀ ਗਾਣਾ ਨੀ ਤੂੰ ਦਿਲ ਲੈਜਾ ਮਿੱਤਰਾਂ ਦਾ ਚੱਲ ਰਿਹਾ ਹੈ। ਇਸ ਰੀਲ ਨੂੰ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੇ ਜਾਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ।

ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਹਿੰਦੂ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਮੰਦਰ ਦੀ ਮਰਯਾਦਾ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਾਉਂਦਿਆਂ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਹਿੰਦੂ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਰੀਲ ਬਣਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਐਕਸ਼ਨ ਨਾ ਲਿਆ ਗਿਆ ਤਾਂ ਉਹ ਦੁਰਗਿਆਣਾ ਮੰਦਰ ਕਮੇਟੀ ਦੇ ਦਫ਼ਤਰ ਬਾਹਰ ਮਰਨ ਵਰਤ ‘ਤੇ ਬੈਠ ਜਾਣਗੇ।

ਰੀਲ ਵਿੱਚ ਕੀ ਹੈ?

34 ਸੈਕਿੰਡ ਦੀ ਇਸ ਵੀਡੀਓ ਵਿੱਚ ਪਹਿਲਾਂ ਦੁਰਗਿਆਣਾ ਮੰਦਰ ਦੀ ਪਰਿਕਰਮਾ ਦਿਖਾਈ ਜਾਂਦੀ ਹੈ, ਜਿਸ ਤੋਂ ਬਾਅਦ ਇੱਕ ਜੋੜਾ ਪੰਜਾਬੀ ਗਾਣੇ ਦੀਆਂ ਧੁਨਾਂ ‘ਤੇ ਨੱਚਦਾ ਨਜ਼ਰ ਆਉਂਦਾ ਹੈ। ਵੀਡੀਓ ਵਿੱਚ ਜੋੜਾ ਗਾਣੇ ਦੇ ਬੋਲਾਂ ਮੁਤਾਬਕ ਹੱਥਾਂ-ਪੈਰਾਂ ਦੀ ਮੂਵਮੈਂਟ ਕਰ ਰਿਹਾ ਹੈ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਇਸ ਦੌਰਾਨ ਉਨ੍ਹਾਂ ਨੇ ਮੰਦਰ ਦੀ ਪਵਿੱਤਰਤਾ ਦੇ ਉਲਟ ਇਤਰਾਜ਼ਯੋਗ ਹਰਕਤਾਂ ਵੀ ਕੀਤੀਆਂ। ਵੀਡੀਓ ਵਿੱਚ ਹੋਰ ਸ਼ਰਧਾਲੂ ਵੀ ਉੱਥੋਂ ਗੁਜ਼ਰਦੇ ਦਿਖਾਈ ਦੇ ਰਹੇ ਹਨ, ਪਰ ਕਿਸੇ ਨੇ ਉਨ੍ਹਾਂ ਨੂੰ ਮੌਕੇ ‘ਤੇ ਟੋਕਿਆ ਨਹੀਂ।

ਸ਼ੰਕਰਾਚਾਰੀਆ ਪਰਿਸ਼ਦ ਨੇ ਦਿੱਤੀ ਚੇਤਾਵਨੀ

ਸ਼ੰਕਰਾਚਾਰੀਆ ਪਰਿਸ਼ਦ ਪੰਜਾਬ ਦੇ ਪ੍ਰਮੁੱਖ ਬਾਬਾ ਅਸ਼ਨੀਲ ਮਹਾਰਾਜ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ‘ਤੇ ਅਜਿਹੀਆਂ ਘਟਨਾਵਾਂ ਦਾ ਵਾਰ-ਵਾਰ ਵਾਪਰਨਾ ਚਿੰਤਾ ਦਾ ਵਿਸ਼ਾ ਹੈ, ਜੋ ਸੁਰੱਖਿਆ ਅਤੇ ਅਨੁਸ਼ਾਸਨ ਦੀ ਘਾਟ ਵੱਲ ਇਸ਼ਾਰਾ ਕਰਦਾ ਹੈ। ਉਨ੍ਹਾਂ ਮੰਦਰ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਨਿਗਰਾਨੀ ਸਖ਼ਤ ਕੀਤੀ ਜਾਵੇ। ਬਾਬਾ ਅਸ਼ਨੀਲ ਨੇ ਕਿਹਾ ਕਿ ਇਸ ਲਈ ਸਿਰਫ਼ ਵੀਡੀਓ ਬਣਾਉਣ ਵਾਲੇ ਹੀ ਨਹੀਂ, ਸਗੋਂ ਮੰਦਰ ਕਮੇਟੀ ਵੀ ਜ਼ਿੰਮੇਵਾਰ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ 10 ਜੂਨ ਤੱਕ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਉਹ ਮਰਨ ਵਰਤ ਸ਼ੁਰੂ ਕਰਨਗੇ।

ਹਨੂਮਾਨ ਮੰਦਰ ਕਮੇਟੀ ਨੇ ਕਿਹਾ- ਪਰਿਵਾਰ ਨੇ ਮੰਗੀ ਮੁਆਫ਼ੀ

ਦੂਜੇ ਪਾਸੇ, ਦੁਰਗਿਆਣਾ ਮੰਦਰ ਸਥਿਤ ਹਨੂਮਾਨ ਮੰਦਰ ਦੇ ਚੇਅਰਮੈਨ ਰਾਕੇਸ਼ ਨੇ ਦੱਸਿਆ ਕਿ ਵੀਡੀਓ ਬਾਰੇ ਪਤਾ ਲੱਗਦਿਆਂ ਹੀ ਉਨ੍ਹਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਹਾਲਾਂਕਿ, ਬਾਅਦ ਵਿੱਚ ਸਬੰਧਤ ਜੋੜਾ ਆਪਣੇ ਪਰਿਵਾਰ ਸਮੇਤ ਉਨ੍ਹਾਂ ਕੋਲ ਪਹੁੰਚਿਆ ਅਤੇ ਲਿਖਤੀ ਰੂਪ ਵਿੱਚ ਮੁਆਫ਼ੀ ਮੰਗੀ।

ਰਾਕੇਸ਼ ਅਨੁਸਾਰ, ਇਹ ਜੋੜਾ ਅੰਮ੍ਰਿਤਸਰ ਦਾ ਹੀ ਰਹਿਣ ਵਾਲਾ ਹੈ ਅਤੇ ਉਨ੍ਹਾਂ ਦਾ ਨਵਾਂ ਵਿਆਹ ਹੋਇਆ ਸੀ। ਉਹ ਮੰਦਰ ਵਿੱਚ ਮੱਥਾ ਟੇਕਣ ਆਏ ਸਨ ਅਤੇ ਅਣਜਾਣੇ ਵਿੱਚ ਉਨ੍ਹਾਂ ਤੋਂ ਇਹ ਗਲਤੀ ਹੋ ਗਈ। ਜੋੜੇ ਨੇ ਆਪਣੀ ਗਲਤੀ ਕਬੂਲ ਕਰਦਿਆਂ ਸੋਸ਼ਲ ਮੀਡੀਆ ਤੋਂ ਵੀਡੀਓ ਡਿਲੀਟ ਕਰ ਦਿੱਤੀ ਹੈ ਅਤੇ ਆਪਣਾ ਅਕਾਊਂਟ ਵੀ ਬੰਦ ਕਰ ਦਿੱਤਾ ਹੈ। ਪ੍ਰਬੰਧਕਾਂ ਨੇ ਉਨ੍ਹਾਂ ਨੂੰ ਸਖ਼ਤ ਚੇਤਾਵਨੀ ਦੇ ਕੇ ਫਿਲਹਾਲ ਜਾਣ ਦਿੱਤਾ ਹੈ। ਅਧਿਕਾਰੀਆਂ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਧਾਰਮਿਕ ਅਸਥਾਨਾਂ ਦੀ ਮਰਯਾਦਾ ਦਾ ਖ਼ਾਸ ਧਿਆਨ ਰੱਖਣ।

Follow Us
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...