AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਨਸ਼ਾ ਤਸਕਰਾਂ ਖ਼ਿਲਾਫ਼ ਆਵਾਜ਼ ਚੁੱਕਣਾ ਪਿਆ ਭਾਰੀ, ਅੰਮ੍ਰਿਤਸਰ ‘ਚ ਸਾਬਕਾ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ਦੇ ਪਿੰਡ ਗੱਗੋਬੂਹਾ ਵਿੱਚ ਸਾਬਕਾ ਮਹਿਲਾ ਸਰਪੰਚ ਦੇ ਪਤੀ ਸੁਖਦੇਵ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪਰਿਵਾਰ ਨੇ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਸ਼ਿਕਾਇਤ ਦੀ ਪੁਰਾਣੀ ਰੰਜਿਸ਼ ਤਹਿਤ ਵਾਰਦਾਤ ਦੇ ਦੋਸ਼ ਲਾਏ ਹਨ। ਪੁਲਿਸ ਨੇ ਸੋਨੂੰ ਕੰਡਾ ਸਣੇ ਕਈਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਨਸ਼ਾ ਤਸਕਰਾਂ ਖ਼ਿਲਾਫ਼ ਆਵਾਜ਼ ਚੁੱਕਣਾ ਪਿਆ ਭਾਰੀ, ਅੰਮ੍ਰਿਤਸਰ 'ਚ ਸਾਬਕਾ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ
lalit-sharma
| Updated On: 26 Sep 2026 14:11 PM IST
Share

ਅੰਮ੍ਰਿਤਸਰ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਗੱਗੋਬੂਹਾ ਤੋਂ ਇੱਕ ਬੇਹੱਦ ਰੂਹ ਕੰਬਾਊ ਅਤੇ ਸਨਸਨੀਖ਼ੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਪਿੰਡ ਦੀ ਸਾਬਕਾ ਮਹਿਲਾ ਸਰਪੰਚ ਦੇ ਪਤੀ ਸੁਖਦੇਵ ਸਿੰਘ ਦਾ ਕੁੱਝ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਹ ਖ਼ੂਨੀ ਵਾਰਦਾਤ ਦੇਰ ਰਾਤ ਉਸ ਵੇਲੇ ਵਾਪਰੀ ਜਦੋਂ ਉਹ ਆਪਣੀ ਕੰਬਾਈਨ ਮੁਰੰਮਤ ਦੀ ਦੁਕਾਨ ਬੰਦ ਕਰਕੇ ਘਰ ਪਰਤ ਰਹੇ ਸਨ ਅਤੇ ਰਸਤੇ ਵਿੱਚ ਇੱਕ ਦੁਕਾਨ ਤੇ ਰੁਕੇ ਹੋਏ ਸਨ। ਇਸੇ ਦੌਰਾਨ ਹੋਏ ਤਕਰਾਰ ਮਗਰੋਂ ਹਮਲਾਵਰਾਂ ਨੇ ਉਨ੍ਹਾਂ ਤੇ ਅੰਨ੍ਹੇਵਾਹ ਫ਼ਾਇਰਿੰਗ ਕਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਨਿੱਜੀ ਈ.ਐੱਮ.ਸੀ. (EMC) ਹਸਪਤਾਲ ਲਿਜਾਇਆ ਗਿਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਨਸ਼ਾ ਵਿਰੋਧੀ ਆਵਾਜ਼ ਚੁੱਕਣ ਦਾ ਲਿਆ ਬਦਲਾ: ਪਰਿਵਾਰ

ਘਟਨਾ ਦੀ ਦਰਦਨਾਕ ਦਾਸਤਾਨ ਬਿਆਨ ਕਰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਤ ਤਕਰੀਬਨ ਸਾਢੇ ਨੌਂ ਤੋਂ ਪੌਣੇ ਦਸ ਵਜੇ ਦੇ ਦਰਮਿਆਨ ਉਨ੍ਹਾਂ ਦੇ ਦੰਦ ਵਿੱਚ ਤੇਜ਼ ਦਰਦ ਹੋ ਰਿਹਾ ਸੀ, ਜਿਸ ਕਾਰਨ ਉਹ ਰਸਤੇ ਵਿੱਚ ਦਵਾਈ ਲੈਣ ਲਈ ਇੱਕ ਦੁਕਾਨ ਕੋਲ ਰੁਕੇ ਸਨ। ਇਸੇ ਦੌਰਾਨ ਉੱਥੇ ਕੁੱਝ ਸਮਾਜ ਵਿਰੋਧੀ ਅਨਸਰ ਆ ਧਮਕੇ ਅਤੇ ਉਨ੍ਹਾਂ ਨਾਲ ਉਲਝ ਪਏ। ਪਰਿਵਾਰ ਵਾਲਿਆਂ ਨੇ ਬੇਹੱਦ ਗੰਭੀਰ ਇਲਜ਼ਾਮ ਲਗਾਉਂਦਿਆਂ ਖ਼ੁਲਾਸਾ ਕੀਤਾ ਕਿ ਇਹ ਖ਼ੂਨੀ ਕਾਰਾ ਪੁਰਾਣੀ ਰੰਜਿਸ਼ ਦਾ ਸਿੱਧਾ ਨਤੀਜਾ ਹੈ।

ਪਰਿਵਾਰ ਮੁਤਾਬਕ ਕਰੀਬ ਡੇਢ ਸਾਲ ਪਹਿਲਾਂ ਉਨ੍ਹਾਂ ਨੇ ਇਲਾਕੇ ਵਿੱਚ ਫੈਲੇ ਗ਼ੈਰ-ਕਾਨੂੰਨੀ ਨਸ਼ਿਆਂ ਦੇ ਕਾਰੋਬਾਰ ਅਤੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਪੁਲਿਸ ਥਾਣੇ ਵਿੱਚ ਲਿਖਤੀ ਦਰਖ਼ਾਸਤ ਦਿੱਤੀ ਸੀ। ਦੋਸ਼ ਹੈ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਉਹ ਸ਼ਿਕਾਇਤ ਲੀਕ ਕਰ ਦਿੱਤੀ ਗਈ ਸੀ, ਜਿਸ ਕਾਰਨ ਨਸ਼ਾ ਤਸਕਰ ਉਨ੍ਹਾਂ ਨਾਲ ਲਗਾਤਾਰ ਰੰਜਿਸ਼ ਅਤੇ ਵੈਰ ਰੱਖਣ ਲੱਗ ਪਏ ਸਨ। ਪਰਿਵਾਰ ਦਾ ਰੋ-ਰੋ ਕੇ ਕਹਿਣਾ ਹੈ ਕਿ ਸਮਾਜ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਆਵਾਜ਼ ਬੁਲੰਦ ਕਰਨ ਦੀ ਕੀਮਤ ਸੁਖਦੇਵ ਸਿੰਘ ਨੂੰ ਆਪਣੀ ਜਾਨ ਦੇ ਕੇ ਚੁਕਾਉਣੀ ਪਈ ਹੈ। ਉਨ੍ਹਾਂ ਨੇ ਪ੍ਰਸ਼ਾਸਨ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਇਨਸਾਫ਼ ਦੀ ਗੁਹਾਰ ਲਗਾਈ ਹੈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ, ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ

ਦੂਜੇ ਪਾਸੇ, ਮਾਮਲੇ ਦੀ ਤਫ਼ਤੀਸ਼ ਕਰ ਰਹੇ ਪੁਲਿਸ ਅਧਿਕਾਰੀ ਯੋਗਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਜਦੋਂ ਰਾਤ ਸਮੇਂ ਦੁਕਾਨ ਤੋਂ ਘਰ ਵਾਪਸ ਆ ਰਹੇ ਸਨ ਤਾਂ ਸੋਨੂੰ (ਸੁਰਿੰਦਰ ਸਿੰਘ ਉਰਫ਼ ਸੋਨੂੰ ਕੰਡਾ) ਅਤੇ ਉਸ ਦੇ ਸਾਥੀਆਂ ਨਾਲ ਉਨ੍ਹਾਂ ਦੀ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ। ਬਹਿਸਬਾਜ਼ੀ ਵਧਣ ਤੇ ਮੁਲਜ਼ਮਾਂ ਨੇ ਹਥਿਆਰਾਂ ਨਾਲ ਗੋਲੀਆਂ ਚਲਾ ਦਿੱਤੀਆਂ, ਜਿਨ੍ਹਾਂ ਵਿੱਚੋਂ ਇੱਕ ਗੋਲੀ ਉਨ੍ਹਾਂ ਦੇ ਖੱਬੇ ਮੋਢੇ ਕੋਲ ਲੱਗੀ। ਖ਼ੂਨ ਨਾਲ ਲੱਥਪੱਥ ਹਾਲਤ ਵਿੱਚ ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਈ.ਐੱਮ.ਸੀ. ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਨੇ ਦਮ ਤੋੜ ਦਿੱਤਾ।

ਜਾਂਚ ਅਧਿਕਾਰੀ ਨੇ ਅੱਗੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਮੁਲਜ਼ਮ ਸੁਰਿੰਦਰ ਸਿੰਘ ਉਰਫ਼ ਸੋਨੂੰ ਕੰਡਾ, ਨਿਰਮਲ ਸਿੰਘ ਉਰਫ਼ ਨਿੰਮਾ ਅਤੇ ਅਰਸ਼ਦੀਪ ਸਿੰਘ ਸਮੇਤ ਹੋਰ ਅਣਪਛਾਤੇ ਸਾਥੀਆਂ ਖ਼ਿਲਾਫ਼ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰਨ ਦੀ ਕਾਨੂੰਨੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪੁਲਿਸ ਮੁਤਾਬਕ ਫ਼ਰਾਰ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਸਾਰੇ ਮੁਲਜ਼ਮਾਂ ਨੂੰ ਕਾਬੂ ਕਰਕੇ ਸਲਾਖ਼ਾਂ ਪਿੱਛੇ ਭੇਜਿਆ ਜਾਵੇਗਾ। ਇਸ ਵਾਰਦਾਤ ਮਗਰੋਂ ਸਮੁੱਚੇ ਇਲਾਕੇ ਵਿੱਚ ਸੋਗ ਦੇ ਨਾਲ-ਨਾਲ ਭਾਰੀ ਰੋਸ ਦਾ ਮਾਹੌਲ ਪਾਇਆ ਜਾ ਰਿਹਾ ਹੈ।

Follow Us
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...