ਫਤਾਹਪੁਰ ‘ਚ ਨਸ਼ੇੜੀਆਂ ਦੇ ਖੁਲ੍ਹੇ ਹੌਸਲੇ… ਨਸ਼ਾ ਕਰਨ ਤੋਂ ਰੋਕਣ ‘ਤੇ ਪੰਜਾਬ ਪੁਲਿਸ ਮੁਲਾਜ਼ਮ ਦੇ ਘਰ ‘ਚ ਵੜ ਕੇ ਹਮਲਾ

Updated On: 

27 Jul 2026 07:58 AM IST

ਜ਼ਖ਼ਮੀ ਪੰਜਾਬ ਪੁਲਿਸ ਮੁਲਾਜ਼ਮ ਗਗਨਦੀਪ ਸਿੰਘ ਨੇ ਹਸਪਤਾਲ 'ਚ ਇਲਾਜ ਦੌਰਾਨ ਦੱਸਿਆ ਕਿ ਉਨ੍ਹਾਂ ਦੀ ਗਲੀ 'ਚ ਕੁਝ ਨੌਜਵਾਨ ਅਕਸਰ ਸ਼ਰਾਬ ਤੇ ਹੋਰ ਨਸ਼ੇ ਕਰਦੇ ਹਨ, ਜਿਸ ਕਾਰਨ ਇਲਾਕੇ ਦੇ ਲੋਕ ਤੇ ਆਉਣ-ਜਾਣ ਵਾਲੀਆਂ ਔਰਤਾਂ ਪਰੇਸ਼ਾਨ ਰਹਿੰਦੀਆਂ ਹਨ। ਜਦੋਂ ਉਨ੍ਹਾਂ ਨੇ ਉਨ੍ਹਾਂ ਨੂੰ ਉੱਥੋਂ ਹਟਣ ਤੇ ਅਜਿਹੀਆਂ ਹਰਕਤਾਂ ਨਾ ਕਰਨ ਲਈ ਕਿਹਾ ਤਾਂ ਉਹ ਚਲੇ ਗਏ, ਪਰ ਕੁਝ ਸਮੇਂ ਬਾਅਦ ਵੱਡੀ ਗਿਣਤੀ 'ਚ ਵਾਪਸ ਆ ਕੇ ਉਨ੍ਹਾਂ ਦੇ ਘਰ 'ਤੇ ਹਮਲਾ ਕਰ ਦਿੱਤਾ।

ਫਤਾਹਪੁਰ ਚ ਨਸ਼ੇੜੀਆਂ ਦੇ ਖੁਲ੍ਹੇ ਹੌਸਲੇ... ਨਸ਼ਾ ਕਰਨ ਤੋਂ ਰੋਕਣ ਤੇ ਪੰਜਾਬ ਪੁਲਿਸ ਮੁਲਾਜ਼ਮ ਦੇ ਘਰ ਚ ਵੜ ਕੇ ਹਮਲਾ

ਅੰਮ੍ਰਿਤਸਰ ਦੇ ਪਿੰਡ ਫਤਾਹਪੁਰ (ਬਾਬਾ ਜੀਵਨ ਸਿੰਘ ਕਲੋਨੀ) ਤੋਂ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਲਜ਼ਾਮ ਹੈ ਕਿ ਇਲਾਕੇ ‘ਚ ਨਸ਼ਾ ਕਰ ਰਹੇ ਕੁਝ ਨੌਜਵਾਨਾਂ ਨੂੰ ਟੋਕਣਾ ਇੱਕ ਪੰਜਾਬ ਪੁਲਿਸ ਮੁਲਾਜ਼ਮ ਨੂੰ ਭਾਰੀ ਪੈ ਗਿਆ। ਦਾਅਵਾ ਹੈ ਕਿ ਟੋਕਣ ਤੋਂ ਬਾਅਦ 15 ਤੋਂ 20 ਨੌਜਵਾਨਾਂ ਨੇ ਇਕੱਠੇ ਹੋ ਕੇ ਪੁਲਿਸ ਮੁਲਾਜ਼ਮ ਦੇ ਘਰ ‘ਤੇ ਹਮਲਾ ਕਰ ਦਿੱਤਾ, ਪੱਥਰਬਾਜ਼ੀ ਕੀਤੀ ਤੇ ਘਰ ਅੰਦਰ ਵੜ ਕੇ ਕੁੱਟਮਾਰ ਕੀਤੀ, ਜਿਸ ਕਾਰਨ ਮੁਲਾਜ਼ਮ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ।

ਨਸ਼ਾ ਕਰਨ ਤੋਂ ਰੋਕਣਾ ਪਿਆ ਮਹਿੰਗਾ

ਜ਼ਖ਼ਮੀ ਪੰਜਾਬ ਪੁਲਿਸ ਮੁਲਾਜ਼ਮ ਗਗਨਦੀਪ ਸਿੰਘ ਨੇ ਹਸਪਤਾਲ ‘ਚ ਇਲਾਜ ਦੌਰਾਨ ਦੱਸਿਆ ਕਿ ਉਨ੍ਹਾਂ ਦੀ ਗਲੀ ‘ਚ ਕੁਝ ਨੌਜਵਾਨ ਅਕਸਰ ਸ਼ਰਾਬ ਤੇ ਹੋਰ ਨਸ਼ੇ ਕਰਦੇ ਹਨ, ਜਿਸ ਕਾਰਨ ਇਲਾਕੇ ਦੇ ਲੋਕ ਤੇ ਆਉਣ-ਜਾਣ ਵਾਲੀਆਂ ਔਰਤਾਂ ਪਰੇਸ਼ਾਨ ਰਹਿੰਦੀਆਂ ਹਨ। ਜਦੋਂ ਉਨ੍ਹਾਂ ਨੇ ਉਨ੍ਹਾਂ ਨੂੰ ਉੱਥੋਂ ਹਟਣ ਤੇ ਅਜਿਹੀਆਂ ਹਰਕਤਾਂ ਨਾ ਕਰਨ ਲਈ ਕਿਹਾ ਤਾਂ ਉਹ ਚਲੇ ਗਏ, ਪਰ ਕੁਝ ਸਮੇਂ ਬਾਅਦ ਵੱਡੀ ਗਿਣਤੀ ‘ਚ ਵਾਪਸ ਆ ਕੇ ਉਨ੍ਹਾਂ ਦੇ ਘਰ ‘ਤੇ ਹਮਲਾ ਕਰ ਦਿੱਤਾ।

ਪੀੜਤ ਦੇ ਅਨੁਸਾਰ ਹਮਲਾਵਰਾਂ ਨੇ ਇੱਟਾਂ ਤੇ ਰੋੜੇ ਮਾਰ ਕੇ ਉਨ੍ਹਾਂ ਨੂੰ ਜ਼ਖ਼ਮੀ ਕੀਤਾ, ਜਿਸ ਨਾਲ ਸਿਰ ਤੇ ਗੋਡੇ ‘ਤੇ ਗੰਭੀਰ ਸੱਟਾਂ ਲੱਗੀਆਂ। ਪਰਿਵਾਰ ਦਾ ਇਹ ਵੀ ਦਾਅਵਾ ਹੈ ਕਿ ਹਮਲੇ ਦੌਰਾਨ ਦਸਤਾਰ ਦੀ ਬੇਅਦਬੀ ਵੀ ਕੀਤੀ ਗਈ ਤੇ ਘਰ ‘ਚ ਭੰਨਤੋੜ ਕਰਨ ਦੀ ਕੋਸ਼ਿਸ਼ ਕੀਤੀ ਗਈ।

ਪੀੜਤ ਦੀ ਪਤਨੀ ਮਨਪ੍ਰੀਤ ਕੌਰ ਨੇ ਕਿਹਾ ਕਿ ਹਮਲਾਵਰਾਂ ਨੂੰ ਪੂਰੀ ਜਾਣਕਾਰੀ ਸੀ ਕਿ ਉਨ੍ਹਾਂ ਦੇ ਪਤੀ ਪੰਜਾਬ ਪੁਲਿਸ ‘ਚ ਤਾਇਨਾਤ ਹਨ, ਇਸ ਦੇ ਬਾਵਜੂਦ ਉਨ੍ਹਾਂ ਨੇ ਘਰ ‘ਤੇ ਹਮਲਾ ਕੀਤਾ। ਉਨ੍ਹਾਂ ਦੱਸਿਆ ਕਿ ਘਰ ‘ਚ ਪਰਿਵਾਰ ਦੀਆਂ ਮਹਿਲਾਵਾਂ ਵੀ ਮੌਜੂਦ ਸਨਅਤੇ ਹਮਲੇ ਕਾਰਨ ਸਾਰਾ ਪਰਿਵਾਰ ਸਹਿਮਿਆ ਹੋਇਆ ਹੈ। ਪਰਿਵਾਰ ਨੇ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਤੇ ਇਨਸਾਫ਼ ਦੀ ਮੰਗ ਕੀਤੀ ਹੈ।

ਜ਼ਖ਼ਮੀ ਮੁਲਾਜ਼ਮ ਦੇ ਭਰਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਗਗਨਦੀਪ ਸਿੰਘ ਪਹਿਲਾਂ ਭਾਰਤੀ ਫ਼ੌਜ ‘ਚ ਵੀ ਸੇਵਾ ਨਿਭਾ ਚੁੱਕੇ ਹਨ ਤੇ ਹੁਣ ਪੰਜਾਬ ਪੁਲਿਸ ‘ਚ ਡਿਊਟੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਮਲਾਵਰਾਂ ਨੇ ਘਰ ‘ਤੇ ਪੱਥਰਬਾਜ਼ੀ ਕਰਨ ਦੇ ਨਾਲ-ਨਾਲ ਪਰਿਵਾਰਕ ਮੈਂਬਰਾਂ ਨਾਲ ਵੀ ਧੱਕਾਮੁੱਕੀ ਤੇ ਗਾਲੀ-ਗਲੋਚ ਕੀਤੀ।

ਸਮਾਜਿਕ ਜਥੇਬੰਦੀਆਂ ਨੇ ਕੀਤੀ ਨਿੰਦਾ

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਦਸਮੇਸ਼ ਤਰਨਾ ਦਲ ਇਲੈਕਸ਼ਨ ਕਮੇਟੀ (ਪੰਜਾਬ) ਦੇ ਪ੍ਰਧਾਨ ਦਾਸ ਕਰਮ ਸਿੰਘ ਭੱਟੀ ਤੇ ਹੋਰ ਆਗੂ ਸਿਵਲ ਹਸਪਤਾਲ ਪਹੁੰਚੇ। ਉਨ੍ਹਾਂ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਜੇਕਰ ਇੱਕ ਪੁਲਿਸ ਮੁਲਾਜ਼ਮ ‘ਤੇ ਇਸ ਤਰ੍ਹਾਂ ਦਾ ਹਮਲਾ ਹੋ ਸਕਦਾ ਹੈ ਤਾਂ ਇਹ ਕਾਨੂੰਨ-ਵਿਵਸਥਾ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ।

ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਸਬੰਧੀ ਇੱਕ ਸ਼ਿਕਾਇਤ ਪ੍ਰਾਪਤ ਹੋਈ ਹੈ। ਉਨ੍ਹਾਂ ਦੇ ਅਨੁਸਾਰ ਫਤਾਹਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਵੀ ਸ਼ਿਕਾਇਤ ਦਿੱਤੀ ਗਈ ਹੈ ਕਿ ਉਸ ਨਾਲ ਕੁੱਟਮਾਰ ਕੀਤੀ ਗਈ ਹੈ। ਪੁਲਿਸ ਨੇ ਕਿਹਾ ਕਿ ਦੋਵੇਂ ਪੱਖਾਂ ਦੇ ਬਿਆਨ ਤੇ ਸਬੂਤ ਇਕੱਠੇ ਕਰਕੇ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ ਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪੀੜਤ ਪਰਿਵਾਰ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਮਲਾਵਰਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ‘ਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉੱਧਰ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਤੇ ਜਾਂਚ ਤੋਂ ਬਾਅਦ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

Loading...
Unable to load recommendations.
Follow Us
Related Stories
ਅੰਮ੍ਰਿਤਸਰ: ਸ਼ਖ਼ਸ ਨੇ ਸਹੁਰੇ ਘਰ ਲਿਆ ਫਾਹਾ, ਸੁਸਾਇਡ ਤੋਂ ਪਹਿਲਾਂ ਬਣਾਈ ਵੀਡੀਓ- ਸਹੁਰਿਆਂ ਨੂੰ ਠਹਿਰਾਇਆ ਜ਼ਿੰਮੇਵਾਰ
ਕਾਂਗਰਸ ਦਾ ਕਲੇਸ਼ ਖਤਮ ਕਰਨ ਪੰਜਾਬ ਆਉਣਗੇ ਰਾਹੁਲ ਗਾਂਧੀ, ਇਕੱਠੇ ਦਿਖਾਈ ਦੇਣਗੇ ਚੰਨੀ-ਵੜਿੰਗ!
ਪਠਾਨਕੋਟ-ਜੋਗਿੰਦਰਨਗਰ ਰੇਲ ਸੇਵਾ ਬੰਦ: ਕਾਂਗੜਾ ਘਾਟੀ ‘ਚ ਮੀਂਹ ਕਾਰਨ ਲੈਂਡ ਸਲਾਈਡਿੰਗ ਦਾ ਵਧਿਆ ਖ਼ਤਰਾ, ਯਾਤਰੀ ਹੁਣ ਬੱਸਾਂ ‘ਤੇ ਨਿਰਭਰ
ਬਹਿਬਲ ਕਲਾਂ ਗੋਲੀ ਕਾਂਡ: ਵਿਜੇ ਸਾਂਪਲਾ ਨੂੰ ਮੁੜ SIT ਦਾ ਸੰਮਨ, 27 ਅਗਸਤ ਨੂੰ ਪੇਸ਼ ਹੋਣ ਦਾ ਹੁਕਮ; ਰੁਝੇਵਿਆਂ ਦੇ ਚਲਦੇ ਕੀਤਾ ਇਨਕਾਰ
ਗੁਰਦਾਸਪੁਰ: ਸੇਵਾਮੁਕਤ ਕਰਮਚਾਰੀ ਦੇ ਘਰ ‘ਤੇ ਫਾਇਰਿੰਗ, ਫ਼ੋਨ ‘ਤੇ ਧਮਕੀ- ਅਗਲੀ ਵਾਰ ਤੇਰਾ ਪੁੱਤਰ ਮਾਰਾਂਗੇ; ਇੱਕ ਦਿਨ ਪਹਿਲਾਂ ਮੰਗੀ ਸੀ 50 ਲੱਖ ਦੀ ਫ਼ਿਰੌਤੀ
ਰੋਪੜ ਦੀਆਂ ਔਰਤਾਂ, ਫਰੀਦਕੋਟ ਦੇ ਮਰਦ ਸ਼ਰਾਬ ਪੀਣ ‘ਚ ਸਭ ਤੋਂ ਅੱਗੇ, ਜਾਣੋ ਸਾਰੇ ਜ਼ਿਲ੍ਹਿਆਂ ਦਾ ਹਾਲ